ਸਟਾਪ ਡਾਇਰੀਆ ਮੁਹਿੰਮ ਤਹਿਤ ਆਸ਼ਾ ਵਰਕਰਾਂ ਘਰ-ਘਰ ਜਾ ਕੇ ਵੰਡ ਰਹੀ ਓਆਰਐਸ
ਫਾਜ਼ਿਲਕਾ 22 ਜੁਲਾਈ
ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੀ ਅਗਵਾਈ ਹੇਠ ਐਸ.ਐਮ.ਓ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ 'ਚ ਬਲਾਕ ਖੂਈਖੇੜਾ ਵਿੱਚ 1 ਜੁਲਾਈ ਤੋਂ 31 ਅਗਸਤ ਤੱਕ ਚੱਲ ਰਹੀ ਸਟਾਪ ਡਾਇਰੀਆ ਮੁਹਿੰਮ ਤਹਿਤ ਬਲਾਕ ਦੀਆਂ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਓ.ਆਰ.ਐੱਸ. ਦੇ ਪੈਕੇਟ ਵੰਡੇ ਜਾ ਰਹੇ ਹਨ।
ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਹ ਮੁਹਿੰਮ 2 ਮਹੀਨੇ ਤੱਕ ਚੱਲੇਗੀ। ਜਿਸ ਵਿੱਚ ਆਸ਼ਾ ਵਰਕਰਾਂ ਨੇ ਆਪਣੇ ਇਲਾਕੇ ਵਿੱਚ ਘਰ-ਘਰ ਜਾ ਕੇ ਛੋਟੇ ਬੱਚਿਆਂ ਦਾ ਸਰਵੇਖਣ ਕੀਤਾ ਅਤੇ ਇਨ੍ਹਾਂ ਘਰਾਂ ਵਿੱਚ ਛੇ ਮਹੀਨੇ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇੱਕ-ਇੱਕ ਪੈਕੇਟ ਓ.ਐਸ.ਐਮ. ਅਤੇ ਇਸ ਤੋਂ ਇਲਾਵਾ ਜਿਹੜੇ ਬੱਚੇ ਡਾਇਰੀਆ ਤੋਂ ਪੀੜਤ ਹਨ, ਉਨ੍ਹਾਂ ਨੂੰ ਜ਼ਿੰਕ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਦੌਰਾਨ ਜ਼ਿਆਦਾ ਉਲਟੀਆਂ ਅਤੇ ਦਸਤ ਲੱਗਣ ਵਾਲੇ ਬੱਚਿਆਂ ਨੂੰ ਨੇੜਲੇ ਸਿਹਤ ਕੇਂਦਰ ਵਿਖੇ ਰੈਫਰ ਕੀਤਾ ਜਾ ਰਿਹਾ ਹੈ, ਜਿੱਥੇ ਮੈਡੀਕਲ ਅਫ਼ਸਰ ਵੱਲੋਂ ...







