ਵਿਧਾਇਕ ਬਲੂਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਬੱਲੂਆਣਾ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਾਂਝੇ ਤੌਰ *ਤੇ ਕੀਤੀ ਮੀਟਿੰਗ
ਫਾਜ਼ਿਲਕਾ 6 ਅਗਸਤ 2024...
ਬੱਲੂਆਣਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਵਿਕਾਸ ਪ੍ਰੋਜ਼ੈਕਟ ਚਲਾਏ ਜਾ ਰਹੇ ਹਨ ਜਿਸ ਦੀ ਸਮੀਖਿਆ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਾਂਝੇ ਤੌਰ *ਤੇ ਮੀਟਿੰਗ ਕਰਕੇ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਪ੍ਰੋਜੇਕਟ ਆਰੰਭੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗ੍ਰਾਂਟਾ ਦੇਣ ਵਿਚ ਕੋਈ ਕਮੀ ਨਹੀਂ ਰੱਖ ਰਹੀ, ਸਰਕਾਰ ਦਾ ਮੁੱਖ ਮਕਸਦ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ।
ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਾਰਟੀਬਾਜੀ ਤੋਂ ਉਪਰ ਉਠ ਕੇ ...








