ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ
ਨੰਗਲ 06 ਦਸੰਬਰ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਬੀਬੀਐਮਬੀ ਵੱਲੋਂ ਨੰਗਲ ਦੇ ਵਸਨੀਕਾਂ ਉਤੇ ਦਹਾਕਿਆਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਲਟਕ ਰਹੀ ਤਲਵਾਰ ਦਾ ਸਥਾਈ ਹੱਲ ਕੀਤਾ ਜਾਵੇਗਾ, ਇਸ ਦੇ ਲਈ ਅਗਲੇ ਹਫਤੇ ਇੱਕ ਉੱਚ ਪੱਧਰੀ ਮੀਟਿੰਗ ਨੰਗਲ ਦੇ ਵਸਨੀਕਾਂ ਦੀ ਕਮੇਟੀ ਨਾਲ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਅਤੇ ਜਦੋਂ ਹੀ ਪੰਜਾਬ ਦੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਜਪਾਨ ਦੌਰੇ ਤੋਂ ਪਰਤਣਗੇ ਤਾਂ ਉਨ੍ਹਾਂ ਨਾਲ ਇਹ ਮਸਲਾ ਵਿਚਾਰਿਆ ਜਾਵੇਗਾ ਅਤੇ ਇਸ ਦਾ ਸਥਾਈ ਹੱਲ ਕੀਤਾ ਜਾਵੇਗਾ।
ਸ੍ਰ.ਬੈਂਸ ਨੇ ਕਿਹਾ ਕਿ ਨੰਗਲ ਦੇ ਵਸਨੀਕ ਜਿਹੜੀਆਂ ਜ਼ਮੀਨਾ ਉਤੇ ਕਾਬਜ਼ ਹਨ ਅਤੇ ਦਹਾਕਿਆਂ ਤੋ ਆਪਣੇ ਕਾਰੋਬਾਰ ਕਰ ਰਹੇ ਹਨ, ਉਨ੍ਹਾਂ ਜ਼ਮੀਨਾਂ ਦੇ ਰਿਕਾਰਡ ਦੀ ਘੋਖ ਕਰਨ ਤੇ ਇਹ ਪਤਾ ਲੱਗਾ ਹੈ ਕਿ ਇਹ ਜ਼ਮੀਨਾਂ ਪੰਜਾਬ ਸਰਕਾਰ ਦੀ ਮਾਲਕੀ ਹਨ, ਜਦੋਂ ਕਿ ਬੀਬੀਐਮਬੀ ਅਣਅਧਿਕਾਰਤ ਤੌਰ ਤੇ ਇਨ੍ਹਾਂ ਜ਼ਮੀਨਾ ਉਤੇ ਆਪਣਾ ਹੱਕ ਜਤਾ ਕੇ ਇੱਥੋ ਦੇ ਕਾਰੋਬਾਰੀਆਂ ਤੇ ਵਸਨੀਕਾਂ ਤੇ ਦਹਾਕਿਆਂ ਤੋਂ ਛੱਤ ਖੋਹਣ ਦੀ ਤਲਵਾਰ ਲ...







