Sunday, March 8
Shadow

Politics

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ, 17 ਜੁਲਾਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਮਜ਼ਬੂਤੀ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੀ ਭਰਤੀ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸੂਬੇ ਦੇ ਸਮੂਹ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨਾਲ ਪੰਜਾਬ ਭਵਨ ਵਿਖੇ ਬੁੱਧਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਨਵਰੀ 2024 ਤੱਕ 20 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 18699 ਲਾਭਪਾਤਰੀਆਂ ਨੂੰ 95.36 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਦੇ 8312 ਲਾਭਪਾਤਰੀਆਂ ਨੂੰ 42.39 ਕ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

Politics, Punjab
ਚੰਡੀਗੜ੍ਹ 21 ਜੁਲਾਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ  ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਵੰਡੀ ਜਾਂਦੀ ਖੁਰਾਕ ਨੂੰ ਦਫਤਰ ਦੇ ਸਟੋਰ ਵਿੱਚ ਪਏ ਗੱਟਿਆਂ ਨੂੰ ਖੁਲਾ ਕੇ ਮਿੱਠਾ ਦਲੀਆ, ਖਿਚੜੀ, ਮੁਰਮਰੇ ਦੀ ਜਾਂਚ ਕੀਤੀ। ਉਹਨਾਂ ਆਪਣੇ ਦੌਰੇ ਦੌਰਾਨ ਖਿਚੜੀ ਅਤੇ ਦਲੀਆ ਦਫਤਰ ਵਿਖੇ ਤਿਆਰ ਕਰਵਾ ਕੇ ਚੈੱਕ ਕੀਤਾ। ਉਹਨਾਂ ਤਿਆਰ ਕੀਤੇ ਦਲੀਆ ਅਤੇ ਖਿਚੜੀ ਨੂੰ ਖੁਦ ਖਾ ਕੇ ਚੈਕ ਕਰਨ ਉਪੰਰਤ ਤਸੱਲੀ ਪ੍ਰਗਟ ਕੀਤੀ । ਉਹਨਾਂ ਦੱਸਿਆ ਕਿ ਪੰਜਾਬ ਦੇ ਸਮੂਹ ਆਂਗਣਵਾੜੀ ਸੈਂਟਰਾਂ ਲਈ ਵਧੀਆ ਅਤੇ ਮਿਆਰੀ ਖੁਰਾਕ ਵਸਤੂ...
ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

Politics, Punjab
ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਤਿੰਨ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਨੂੰ ਅਲਾਟ ਕਰਨ ਤੋਂ ਪਹਿਲਾਂ ਬੁਲਾਈ ਮੀਟਿੰਗ ਵਿੱਚ ਟਰੇਨਿੰਗ ਪਾਰਟਨਰਜ਼ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤੋਂ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ ਕਿ ਸੂਬੇ ਵਿੱਚ ਸੱਤਾ ਬਦਲਣ ਨਾਲ ਲੋਕਾਂ ਦਾ ਸਿਸਟਮ ਵਿੱਚ ਵਿਸ਼ਵਾਸ ਵਧਿਆ ਹੈ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ 30 ਬੋਲੀਕਾਰਾਂ ਨੇ ਬਿੱਡ ਤੋਂ ਪਹਿਲਾਂ ਹੋਈ ਮੀਟਿੰਗ ਵਿੱਚ ਹਿੱਸਾ ਲਿਆ, ਜਦੋਂਕਿ ਪਿਛਲੀਆਂ ਸਰਕਾਰਾਂ ਸਮੇਂ ਮਹਿਜ਼ 3-4 ਬੋਲੀਕਾਰ ਹੀ ਅਜਿਹੀਆਂ ਮੀਟਿੰਗਾਂ ਵਿੱਚ ਹਿੱਸਾ ਲੈਂਦੇ ਸਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਪੰਜ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਜਲੰਧਰ, ਲੁਧਿਆਣਾ, ਬਠਿੰਡਾ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਕਾਰਜਸ਼ੀਲ ਹਨ। ਜਲੰਧਰ, ਬਠਿੰਡਾ ਅਤੇ ਲੁਧਿਆਣਾ ਵਿੱਚ ਇਹ ਸੈਂਟਰ ਖਾਲੀ ਹੋ ਗਏ ਹਨ ਅਤੇ ਇਹਨਾਂ ਸੈਂਟਰਾਂ ਨੂੰ ਆਰ.ਐਫ.ਪੀ. ਪ੍...
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ

Politics, Punjab
ਐੱਸ.ਏ.ਐੱਸ. ਨਗਰ, 21 ਜੁਲਾਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ  ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਟਰਾਇਲ ਪੋਲੋ ਗਰਊਡ, ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ। ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਮਾਲੇਰਕੋਟਲਾ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ 'ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ‘ਚ ਬੂਟੇ ਲਗਾਏ ਗਏ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ‘ਚ ਬੂਟੇ ਲਗਾਏ ਗਏ

Politics, Punjab
- ਵਾਤਾਵਰਨ ਤੇ ਚੌਗਿਰਦੇ ਦੀ ਰਾਖੀ ਲਈ 30 ਸਤੰਬਰ ਤੱਕ ਜਾਰੀ ਰਹੇਗੀ ਪੌਦਾਰੋਪਣ ਮੁਹਿੰਮ ਲੁਧਿਆਣਾ, 20 ਜੁਲਾਈ (000) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਵਿਖੇ ਵੱਖ-ਵੱਖ ਕਿਸਮ ਦੇ ਰੁੱਖਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਮਨਜਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇੇ ਵੱਡੇ ਪੱਧਰ 'ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਅਤੇ ਚੌਗਿਰਦੇ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਦਾ ਹਵਾਲਾ ਦਿੰਦਿਆਂ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ...
ਹੜਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ-   ਧਾਲੀਵਾਲ

ਹੜਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ- ਧਾਲੀਵਾਲ

Politics, Punjab
ਅੰਮ੍ਰਿਤਸਰ 20 ਜੁਲਾਈ 2024— ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਨੇੜੇ ਰਾਵੀ ਦਰਿਆ ਦੇ ਕਿਨਾਰੇ ਮਜਬੂਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜਾਂ ਵਰਗੀ ਕੁਦਰਤੀ ਆਫਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੇ ਜਾਨ ਮਾਲ ਦੀ ਪੂਰੀ ਹਿਫਾਜ਼ਤ ਕੀਤੀ ਜਾਵੇਗੀ । ਉਹਨਾਂ ਨੇ ਦੱਸਿਆ ਕਿ ਪਿਛਲੇ ਸਾਲ ਜਿੰਨਾਂ ਥਾਵਾਂ ਉੱਤੇ ਬੰਨ ਦੀ ਕਮਜ਼ੋਰੀ ਕਰਕੇ ਦਰਿਆ ਨੂੰ ਕਿਨਾਰੇ ਤੋਂ ਟੁੱਟਣ ਦਾ ਮੌਕਾ ਮਿਲਿਆ ਸੀ ਨੂੰ ਇਸ ਵਾਰ ਦੂਰ ਕਰ ਲਿਆ ਗਿਆ ਹੈ ਅਤੇ ਅਜੇ ਵੀ ਇਹ ਕੰਮ ਲਗਾਤਾਰ ਜਾਰੀ ਹੈ।       ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਦੇ ਹਰ ਵਰਗ ਲਈ ਕੰਮ ਕਰ ਰਹੇ ਹਨ ਅਤੇ ਕੁਦਰਤੀ ਆਫਤਾਂ ਤੋਂ ਪੰਜਾਬ ਨੂੰ ਬਚਾਉਣਾ ਉਹਨਾਂ ਦੀ ਪਹਿਲੀ ਤਰਜੀਹ ਹੈ। ਉਹਨਾਂ ਨੇ ਦੱਸਿਆ ਕਿ ਸਾਡੇ ਹਲਕੇ ਵਿੱਚ ਰਾਵੀ ਦਰਿਆ ਹੜ ਦਾ ਕਾਰਨ ਬਣਦਾ ਹੈ ਅਤੇ ਪਿਛਲੇ ਸਾਲ ਕਈ ਥਾਵਾਂ ਉੱਪਰ ਪਾਣੀ ਚੜ ਗਿਆ ਸੀ, ਜਿਸ ਨੂੰ ਵੇਖਦੇ ਹੋਏ ਇਸ ਵਾਰ ਬੰਨ ਨੂੰ ਮਜਬੂਤ ਕੀਤਾ ਗਿਆ ਹੈ।  ਉਹਨਾਂ ਦੱਸਿਆ ...
ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਜਾਵੇਗਾ ਰੁਜ਼ਗਾਰ ਦਾ ਮੌਕਾ- ਡਿਪਟੀ ਕਮਿਸ਼ਨਰ

ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਜਾਵੇਗਾ ਰੁਜ਼ਗਾਰ ਦਾ ਮੌਕਾ- ਡਿਪਟੀ ਕਮਿਸ਼ਨਰ

Politics, Punjab
ਅੰਮ੍ਰਿਤਸਰ, 20 ਜੁਲਾਈ 2024---  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਸ਼ਾਮ ਥੋਰੀ ਨੇ ਜ਼ਿਲੇ ਦੇ ਉਹ ਲੋਕ ਜਿਨਾਂ ਨੂੰ ਤੁਰਨ ਲਈ ਵੀ ਕਿਸੇ ਸਹਾਰੇ ਦੀ ਲੋੜ ਪੈਂਦੀ ਹੈ ਨੂੰ ਕੇਵਲ ਸਹਾਰਾ ਦੇਣ ਦਾ ਹੀ ਨਹੀਂ ਬਲਕਿ ਰੁਜ਼ਗਾਰ ਦੇਣ ਦਾ ਵੀ ਬੀੜਾ ਚੁੱਕਿਆ ਹੈ । ਉਹਨਾਂ ਨੇ ਇਸ ਬਾਬਤ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਉਕਤ ਵਿਅਕਤੀਆਂ ਨੂੰ ਮੁਹਈਆ ਕਰਾਉਣ ਦੀ ਪ੍ਰਬੰਧ ਕੀਤੇ ਹਨ।        ਅੱਜ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜਿਲਾ ਭਲਾਈ ਅਫਸਰ ਸ੍ਰੀ ਪਲਵ ਸ੍ਰੇਸ਼ਟਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਦਿੱਤੀਆਂ ਜਾਣਗੀਆਂ । ਉਪਰੰਤ ਇਹਨਾਂ ਵਿਅਕਤੀਆਂ ਨੂੰ ਜਮੈਟੋ ਕੰਪਨੀ ਦੇ ਰਾਹੀਂ ਡਿਲੀਵਰੀ ਦਾ ਕੰਮ ਦਿਵਾਇਆ ਜਾਵੇਗਾ।  ਉਹਨਾਂ ਨੇ ਦੱਸਿਆ ਕਿ ਅਸੀਂ ਇਸ ਲਈ ਸਬੰਧਤ ਸੰਸਥਾ ਨਾਲ ਰਾਬਤਾ ਕਰ ਲਿਆ ਹੈ ਅਤੇ ਉਹ ਇਸ ਲਈ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ । ਉਹਨਾਂ ਨੇ ਲੋੜਵੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਲਈ ਜਿਲਾ ਰੁਜਗਾਰ ਦਫਤਰ ਅੰਮ੍ਰਿਤਸਰ ਦੇ ਡਿਪਟੀ ਸੀਈਓ ਸ੍ਰੀ ਤੀਰਥ ਪਾਲ ਸਿੰਘ ਨਾਲ ਤਾ...
ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25 ਅਧੀਨ ਸਬਸਿਡੀ ਤੇ ਖੇਤੀ ਮਸ਼ੀਨਰੀ ਦੇਣ  ਲਈ ਲਾਭਪਾਤਰੀਆਂ ਦੀ ਕੀਤੀ ਚੋਣ : ਡਿਪਟੀ ਕਮਿਸ਼ਨਰ

ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25 ਅਧੀਨ ਸਬਸਿਡੀ ਤੇ ਖੇਤੀ ਮਸ਼ੀਨਰੀ ਦੇਣ ਲਈ ਲਾਭਪਾਤਰੀਆਂ ਦੀ ਕੀਤੀ ਚੋਣ : ਡਿਪਟੀ ਕਮਿਸ਼ਨਰ

Politics, Punjab
ਫਰੀਦਕੋਟ 20 ਜੁਲਾਈ 2024 (     )  ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਅੱਗੇ ਤੋਰਦਿਆਂ ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25 ਤਹਿਤ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਕੰਪਿੂਟਰਾਈਜ਼ਡ ਵਿਧੀ ਨਾਲ ਲਾਭ ਪਾਤਰੀਆਂ ਦੀ ਜ਼ਿਲਾ ਪੱਧਰੀ ਕਮੇਟੀ ਵੱਲੋਂ ਚੋਣ ਕੀਤੀ ਗਈ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤੀ। ਇਸ ਮੌਕੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।             ਲਾਭਪਾਤਰੀਆਂ ਦੀ ਚੋਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25  ਸਕੀਮ ਤਹਿਤ ਆਨ ਲਾਈਨ ਪੋਰਟਲ ਤੇ ਅਰਜੀਆਂ ਦੀ ਮੰਗ ਕੀਤੀ ਗਈ ਸੀ ਅਤੇ 771 ਕਿਸਾਨਾਂ ਵੱਲੋਂ ਬਿਨੈਪੱਤਰ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਸਮੇਂ 5000/- ਰੁਪਏ ਦੀ ਟੋਕਨ ਮਨੀ ਜਮ੍ਹਾਂ ਕਰਵਾਉਣ ਵਾਲੇ ਕਿਸਾਨਾਂ ਨੂੰ ਹੀ ਡਰਾਅ ਲਈ ਵਿਚਾਰਿਆ ਗਿਆ ਹੈ ਅਤੇ ...
ਸਕੂਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ

ਸਕੂਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ

Politics, Punjab
ਮਾਨਸਾ, 20 ਜੁਲਾਈ:      ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਜਿਲ੍ਹੇ ਦੇ ਸਕੂਲਾਂ ਵਿੱਚ ਪੌਦਾਕਰਣ ਦਿਵਸ ਮਨਾਇਆ ਗਿਆ।     ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿਮ ਤਹਿਤ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਸਹੁੰ ਚੁਕਾਈ ਗਈ।  ਇਸ ਮੁਹਿੰਮ ਵਿੱਚ ਪਿੰਡ ਵਾਸੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਸਮੂਹ ਸਕੂਲ ਮੁਖੀਆਂ, ਅਧਿਆਪਕਾ ਅਤੇ ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਪੌਦੇ ਲਗਾਏ ਗਏ। ਸਾਰੇ ਸਕੂਲੀ ਅਧਿਆਪਕਾਂ ਦੁਆਰਾ ਪੌਦੇ ਲਗਾਉਣ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ।     ਪਿੰਡ ਵਾਸੀਆਂ ਨੂੰ  ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਜੇਕਰ ਰੁੱਖ ਹੋਣਗੇ ਤਾਂ ਹੀ ਸਾਨੂੰ ਸਹੀ ਮਾਤਰਾ ਵਿੱਚ ਆਕਸੀਜਨ ਮਿਲੇਗੀ। ਇਸ ਮਸ਼ੀਨੀ ਯੁੱਗ ਵਿੱਚ ਰੁੱਖਾਂ ਦੀ ਕਟਾਈ ਲਗਾਤਾਰ ਹੋ ਰਹੀ ਹੈ, ਜਿਸ ਨਾਲ ਗਰਮੀ ਵਿੱਚ ਲਗਾਤਾਰ ਵਾਧਾ ਹੋ...
ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

Politics, Punjab, Trending
ਫਾਜ਼ਿਲਕਾ 20 ਜੁਲਾਈ         ਭਾਰਤੀ ਸੈਨਾ ਭਰਤੀ ਸਾਲ 2024-25 ਦੇ ਲਈ ਹੋਈ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਦੇ ਸਰੀਰਕ ਟੈਸਟ ਅਕਤੂਬਰ ਮਹੀਨੇ 'ਚ ਹੋਣ ਜਾ ਰਹੇ ਹਨ। ਇਸ ਵਾਰ ਭਾਰਤੀ ਸੈਨਾ ਵੱਲੋਂ ਨਵੀਂ ਪਹਿਲ ਕਰਦੇ ਹੋਏ ਸਰੀਰਕ ਟੈਸਟ ਕਰਨ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦੇ ਦਸਤਾਵੇਜ਼ ਚੈਕ ਕੀਤੇ ਜਾਣਗੇ। ਉਮੀਦਵਾਰਾਂ ਦੀ ਸੂਚੀ www.joinindianarmy.nic.in ਵੈੱਬਸਾਈਟ ਤੇ ਅਪਲੋਡ ਕੀਤੀ ਗਈ ਹੈ।         ਸੈਨਾ ਦੀ ਭਰਤੀ ਦਫਤਰ ਫਿਰੋਜ਼ਪੁਰ ਦੇ ਨਿਰਦੇਸ਼ਕ ਕਰਨਲ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਵਾਰ ਸਰੀਰਕ ਟੈਸਟ ਤੋਂ ਪਹਿਲਾ ਦਸਤਾਵੇਜ਼ ਚੈੱਕ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਏਆਰਓ ਫਿਰੋਜ਼ਪੁਰ ਦਫਤਰ ਵਿੱਚ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ ਜਿੱਥੇ ਉਮੀਦਾਵਰ ਰੈਲੀ ਤੋਂ ਪਹਿਲਾ ਆਪਣੇ ਦਸਤਾਵੇਜ਼ ਚੈੱਕ ਕਰਵਾ ਸਕਦੇ ਹਨ ਤਾਂ ਕਿ ਭਰਤੀ ਰੈਲੀ ਦੌਰਾਨ ਕੋਈ ਮੁਸ਼ਕਿਲ ਨਾ ਪੇਸ਼ ਆਏ ਅਤੇ ਸਮੇਂ ਦੀ ਬੱਚਤ ਹੋ ਸਕੇ।         ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰੀਖਿਆ ਪਾਸ ਕਰ ਚੁੱਕੇ ਫਾਜ਼ਿਲਕਾ ਦੇ ਨੌਜਵਾਨ ਆਰਮੀ ਭਰਤੀ ਦਫਤਰ, ਫਿਰੋਜ਼ਪੁਰ 'ਚ ਪਹੁੰਚ ਕੇ ਆਪਣੇ ਦਸਤਾਵੇਜ਼ ਚ...