Shadow

Politics

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

Crime, National, Politics, Punjab
ਚੰਡੀਗੜ੍ਹ, 5 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨਾਂ ਤ...
ਚਾਈਨਾ ਡੋਰ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ

ਚਾਈਨਾ ਡੋਰ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ

National, Politics, Punjab
ਐੱਸ.ਏ.ਐੱਸ ਨਗਰ, 05 ਅਗਸਤ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਚਾਈਨਾ ਡੋਰ/ਚੀਨੀ ਮਾਂਝਾ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ ਸਰਕਾਰੀ ਸੈਕੰਡਰੀ ਸਕੂਲ ਮਟੌਰ, ਸਕੂਲ ਆਫ ਐਮੀਨੈਂਸ 3ਬੀ1 ਮੋਹਾਲੀ, ਸਰਕਾਰੀ ਪ੍ਰਾਇਮਰੀ ਸਕੂਲ 3ਬੀ2 ਮੋਹਾਲੀ ਵਿਖੇ ਲਾਏ ਗਏ। ਇਨ੍ਹਾਂ ਕੈਂਪਾਂ ਵਿੱਚ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਪਤੰਗ ਉਡਾਉਣ ਸਬੰਧੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਵੀ ਲਿਆ ਗਿਆ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਾਤਾਵਰਣ, ਰਣਤੇਜ ਸ਼ਰਮਾ ਨੇ ਦੱਸਿਆ ਕਿ  ਚਾਈਨਾ ਡੋਰ ਸਬੰਧੀ ਨਿਯਮਾਂ ਦੀ ਉਲੰਘਣਾ ਦੇਦੋਸ਼ੀ ਪਾਏ ਜਾਣ ਸਬੰਧੀ ਸਜ਼ਾਵਾਂ ਦਾ ਵਰਨਣ ਕਰਨ ਵਾਲੇ ਅਤੇ ਜਾਗਰੂਕਤਾ ਪੈਦਾ ਕਰਨ ਵਾਲੇ ਪੈਂਫਲੈਟ ਵੀ ਵੰਡੇ ਗਏ। ਇਸ ਡੋਰ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ 'ਤੇ ਪੰਜ ਸਾਲ ਤੱਕ ਦੀ ਸਜ਼ਾ ਤੋਂ ਇਲਾਵਾ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਨਾਈਲੋਨ, ਪਲਾਸਟਿ...
1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

National, Politics, Punjab
ਫ਼ਿਰੋਜ਼ਪੁਰ, 5 ਅਗਸਤ  2024.             ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਘਰ ਬੈਠੇ  ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਲੋਕਾਂ ਨੂੰ ਘਰ ਬੈਠੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।       ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ 5 ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ।             ਡਿਪਟੀ ਕਮਿਸ਼ਨਰ ...
7 ਕਰੋੜ 55 ਲੱਖ ਦੀ ਲਾਗਤ ਨਾਲ ਬਣਨ ਵਾਲੀ ਅਬੋਹਰ—ਫਾਜ਼ਿਲਕਾ ਨੈਸ਼ਨਲ ਹਾਈਵੇ ਤੋਂ ਸ਼ਤੀਰ ਵਾਲਾ ਤੱਕ ਬਣਨ ਵਾਲੀ ਸੜਕ ਦਾ ਕੰਮ ਹੋਇਆ ਸ਼ੁਰੂ

7 ਕਰੋੜ 55 ਲੱਖ ਦੀ ਲਾਗਤ ਨਾਲ ਬਣਨ ਵਾਲੀ ਅਬੋਹਰ—ਫਾਜ਼ਿਲਕਾ ਨੈਸ਼ਨਲ ਹਾਈਵੇ ਤੋਂ ਸ਼ਤੀਰ ਵਾਲਾ ਤੱਕ ਬਣਨ ਵਾਲੀ ਸੜਕ ਦਾ ਕੰਮ ਹੋਇਆ ਸ਼ੁਰੂ

National, Politics, Punjab
ਫਾਜ਼ਿਲਕਾ, 5 ਅਗਸਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਲਗਾਤਾਰ ਗ੍ਰਾਂਟਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 7 ਕਰੋੜ 55 ਲੱਖ ਦੀ ਲਾਗਤ ਨਾਲ ਅਬੋਹਰ—ਫਾਜ਼ਿਲਕਾ ਹਾਈਵੇਅ ਤੋਂ ਸ਼ਤੀਰ ਵਾਲਾ ਨੂੰ ਜਾਣ ਵਾਲੀ 13 ਕਿਲੋਮੀਟਰ ਲੰਬੀ ਸੜਕ ਦਾ ਕੰਮ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੇ ਭਰਾ ਕਰਮਜੀਤ ਸਿੰਘ ਸਵਨਾ ਨੇ ਸ਼ੁਰੂ ਕਰਵਾਇਆ। ਇਸ ਮੌਕੇ ਕਰਮਜੀਤ ਸਿੰਘ ਸਵਨਾ ਨੇ ਕਿਹਾ ਕਿ ਇਥੋਂ ਦੇ ਵਸਨੀਕਾਂ ਦੀ ਪਿਛਲੇ ਕਾਫੀ ਲੰਬੇ ਸਮੇਂ ਤੋਂ ਮੰਗ ਪੂਰੀ ਹੋਈ ਹੈ ਜਿਸ ਤੋਂ ਵਸਨੀਕ ਕਾਫੀ ਖੁਸ਼ੀ ਨਜਰ ਆਏ ਹਨ। ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰ ਕਾਫੀ ਪ੍ਰੇਸ਼ਾਨ ਸਨ ਸੜਨ ਬਣਨ ਨਾਲ ਉਨ੍ਹਾ ਦੀ ਆਵਾਜਾਈ ਸੁਖਾਲੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਸੜਕ ਟੁੱਟੀ ਹੋਣ ਕਾਰਨ ਜਿਥੇ ਉਨ੍ਹਾਂ ਨੂੰ ਆਉਣ ਜਾਣ ਵਿਚ ਵਿਚ ਸਮਾਂ ਵੱਧ ਲਗਦਾ ਸੀ ਉਥੇ ਕਈ ਵਾਰ ਰਾਤ ਸਮੇਂ ਅਣਸੁਖਾਵੀ ਘਟਨਾ ਵੀ ਵਾਪਰ ਜਾਂਦੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹ...
ਪਿਛਲੇ ਸਾਲ ਹੜ੍ਹਾਂ ਨਾਲ ਨੁਕਸਾਨੇ ਮਕਾਨਾਂ ਦੀ ਮੁਰੰਮਤ ਲਈ  ਚੈਕ ਤਕਸੀਮ ਕਰਨ ਦੀ ਲੜੀ ਤਹਿਤ 1 ਲੱਖ 20 ਹਜਾਰ ਰੁਪਏ ਦੇ ਚੈਂਕ ਭੇਂਟ

ਪਿਛਲੇ ਸਾਲ ਹੜ੍ਹਾਂ ਨਾਲ ਨੁਕਸਾਨੇ ਮਕਾਨਾਂ ਦੀ ਮੁਰੰਮਤ ਲਈ ਚੈਕ ਤਕਸੀਮ ਕਰਨ ਦੀ ਲੜੀ ਤਹਿਤ 1 ਲੱਖ 20 ਹਜਾਰ ਰੁਪਏ ਦੇ ਚੈਂਕ ਭੇਂਟ

National, Politics, Punjab
ਫਾਜ਼ਿਲਕਾ 5 ਅਗਸਤ ਪੰਜਾਬ ਸਰਕਾਰ ਸਰਹੱਦੀ ਇਲਾਕੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਾਲ 2023 ਦੌਰਾਨ ਭਾਰੀ ਬਾਰਿਸ਼ਾਂ ਤੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਹਲਕਾ ਫਾਜਿਲਕਾ ਦੇ ਹੜ ਪ੍ਰਭਾਵਿਤ ਖੇਤਰਾਂ ਦੇ ਪਿੰਡਾਂ/ਢਾਣੀਆਂ ਨੂੰ ਰਾਹਤ ਵਜੋਂ ਚੈਕ ਭੇਟ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੜ ਪ੍ਰਭਾਵਿਤ ਪਿੰਡਾਂ ਦੇ 55 ਜਣਿਆਂ ਨੂੰ 1 ਲੱਖ 20 ਹਜਾਰ ਦੇ ਚੈਂਕ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਨੇ ਮਾਰਕੀਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਭੇਟ ਕੀਤੇ। ਵਿਧਾਇਕ ਸਰਦਾਰ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਅੱਖੀ ਘੜੀ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਹੜਾਂ ਦੀ ਮਾਰ ਹੇਠ ਆ ਕੇ ਨੁਕਸਾਨੀਆਂ ਫਸਲਾਂ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ ਤੇ ਹੁਣ ਹੜਾਂ ਅਤੇ ਭਾਰੀ ਬਾਰਿਸ਼ਾਂ ਨਾਲ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਸਹਾਇਤਾ ਰਾਸ਼ੀ ਭੇਂਟ ਕੀਤੀ ਜਾ ਰਹੀ! ਉਹਨਾਂ ਕਿਹਾ ਕਿ ਪਿੰਡ ਤੇਜਾ ਰੁਹੇਲਾ, ਲਾਧੂਕਾ, ਕਰਨੀ ਖੇੜਾ, ਮੰਡੀ ...
ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab
ਚੰਡੀਗੜ੍ਹ, 5 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਿਆ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣਾ ਅਤੇ ਸਾਲ 2017 ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚੇ ਜੋ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਸਿਫਟ ਕਰ ਦਿੱਤੇ ਗਏ ਸਨ, ਨੂੰ ਵਾਪਸ ਆਂਗਨਵਾੜੀ ਸੈਂਟਰਾਂ ਵਿੱਚ ਭੇਜਣ ਬਾਰੇ, ਆਪਣੀ ਮੰਗਾਂ ਨੂੰ ਰੱਖਿਆ ਗਿਆ। ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਮੰਤਰੀ ਵੱਲੋਂ ਆਂਗਨਵਾੜੀ ਯੂਨੀਅਨਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੰਤਰੀ ਨੇ ਯੂਨੀਅਨ ਮੈਂਬਰਾਂ ਨੂੰ ਵਿਸਵਾਸ ਦਿਵਾਇਆ ਕਿ ਉਹਨਾਂ ਦੀ ਹਰ ਇਕ ਜਾ...
ਵਿਧਾਇਕ ਭੁੱਲਰ ਨੇ ਫਿਰੋਜ਼ਪੁਰ ‘ਚ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਕਰਵਾਇਆ ਸ਼ੁਰੂ

ਵਿਧਾਇਕ ਭੁੱਲਰ ਨੇ ਫਿਰੋਜ਼ਪੁਰ ‘ਚ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਕਰਵਾਇਆ ਸ਼ੁਰੂ

National, Politics, Punjab
ਫਿਰੋਜ਼ਪੁਰ, 5 ਅਗਸਤ 2024.                         ਫਿਰੋਜ਼ਪੁਰ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਕਰਵਾਈ ਗਈ।           ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੱਕਰ ਮਸ਼ੀਨ ਕਾਫ਼ੀ ਲਾਹੇਵੰਦ ਹੈ ਜਿਸ ਦੀ ਮੱਦਦ ਨਾਲ ਪੂਰੇ ਸ਼ਹਿਰ ਅੰਦਰ ਸੀਵਰੇਜ ਦੀ ਸਫ਼ਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਸੀਵਰੇਜ ਦੀ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਅੱਜ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਤੋਂ ਸੀਵਰੇਜ ਲਾਈਨ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਕੰਮ ਤਹਿਤ ਕੱਚਾ ਜ਼ੀਰਾ ਰੋਡ, ਗੋਲਡਨ ਇੰਨਕਲੇਵ, ਇੱਛੇ ਵਾਲਾ ਰੋਡ, ਅੱਡਾ ਖਾਈ ਰੋਡ, ਅਲੀ ਕੇ ਰੋਡ ਆਦਿ ਇਲਾਕਿਆਂ ਵਿੱਚੋਂ ਸੀਵਰੇਜ ਦੀ ਲਾਈਨ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਤਕਰੀਬਨ 20 ਲੱਖ ਰੁਪਏ ਖਰਚ ਆਉਣਗ...
ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ

ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ

National, Politics, Punjab
ਮਾਨਸਾ, 05 ਅਗਸਤ : ਸਕੂਲੀ ਵਿਦਿਆਰਥੀਆਂ ਅੰਦਰ ਖੇਡ ਸਭਿਆਚਾਰ ਪੈਦਾ ਕਰਨ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰ. ਮਲਕੀਤ ਸਿੰਘ ਵਿਰਕ ਨੇ ਰਿਬਨ ਕੱਟ ਕੇ ਨਵੀਂ ਸ਼ੂਟਿੰਗ ਰੇਂਜ ਖਿਡਾਰੀਆਂ ਦੇ ਸਪੁਰਦ ਕੀਤੀ। ਸੰਸਥਾ ਦੇ ਮੁਖੀ ਹਰਿੰਦਰ ਸਿੰਘ ਭੁੱਲਰ ਨੇ ਨਿਸ਼ਾਨਾ ਲਗਾ ਕੇ ਨਵੀਂ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨਰੋਏ ਸਮਾਜ ਦਾ ਅਧਾਰ ਹਨ ਜਿਸ ਨਾਲ ਵਧੀਆ ਰਾਸ਼ਟਰ ਦਾ ਨਿਰਮਾਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਪੰਜਾਬੀ ਮਾਸਟਰ ਬਲਵਿੰਦਰ ਸਿੰਘ ਬੁਢਲਾਡਾ (ਸਟੇਟ ਅਵਾਰਡੀ) ਦੀ ਅਗਵਾਈ ਵਿੱਚ ਖਿਡਾਰੀ ਰਾਈਫ਼ਲ ਸ਼ੂਟਿੰਗ ਦੇ ਗੁਰ ਸਿੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਸ਼ਨ 2023—24 ਵਿੱਚ ਸਕੂਲ ਦੀਆਂ ਵਿਦਿਆਰਥਣਾਂ ਮਨਜੀਤ ਕੌਰ ਅਤੇ ਪਰਨੀਤ ਕੌਰ ਨੇ ਰਾਜ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਟੀਮ ਦੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ। ਸ਼ੂਟਿੰਗ ਖੇਡ ਦੀ ਸਿਖਲਾਈ ਪ੍ਰਦਾਨ ਕ...
ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

Politics, Punjab
ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦਾ ਮੋਟਰਸਾਈਕਲ ਸੀਟੀ-100 (ਪੀਬੀ02 ਏਐਲ 7481), ਜਿਸ ’ਤੇ ਉਹ ਖੇਪ ਦੀ ਡਿਲਿਵਰੀ ਕਰਨ ਜਾ ਰਿਹਾ ਸੀ, ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤ...
ਮੁੱਖ ਮੰਤਰੀ ਨੇ ਸਪੋਕਸਮੈਨ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਸਪੋਕਸਮੈਨ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Politics, Punjab
ਚੰਡੀਗੜ੍ਹ, 4 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸਪੋਕਸਮੈਨ ਅਖਬਾਰ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ (83) ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜੋਗਿੰਦਰ ਸਿੰਘ ਦਾ ਅੱਜ ਸ਼ਾਮੀਂ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਧੀਆਂ ਹਨ। ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੋਗਿੰਦਰ ਸਿੰਘ ਨੂੰ ਸਮਰਪਿਤ ਪੱਤਰਕਾਰ ਦੱਸਿਆ, ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਪੋਕਸਮੈਨ ਅਖ਼ਬਾਰ ਦੀ ਸਥਾਪਨਾ ਕਰ ਕੇ ਇਸ ਨੂੰ ਸਿਖਰਾਂ 'ਤੇ ਪਹੁੰਚਾਉਣ ਵਾਲੇ ਨਿਡਰ ਪੱਤਰਕਾਰ ਜੋਗਿੰਦਰ ਸਿੰਘ ਪੇਸ਼ੇਵਰ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਇਨਸਾਨ ਸਨ, ਜਿਨ੍ਹਾਂ ਵੱਲੋਂ ਆਪਣੀਆਂ ਲਿਖਤਾਂ ਰਾਹੀਂ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੀ ਤਰੱਕੀ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਉਨ੍ਹ...