ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ
ਚੰਡੀਗੜ੍ਹ, 17 ਜੁਲਾਈ:
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਸਤੰਬਰ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਅੱਜ ਇੱਥੇ ਕਿਸਾਨ ਭਵਨ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਸੱਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਕਿ ਟੈਬਲੈੱਟ ਕੰਪਿਊਟਰਾਂ ਦੀ ਵਰਤੋਂ ਰਾਹੀਂ ਪਸ਼ੂਧਨ ਦੀ ਉਹਨਾਂ ਦੀ ਨਸਲ ਅਤੇ ਹੋਰ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਤਰੀਕੇ ਨਾਲ ਗਣਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ 64.75 ਲੱਖ ਤੋਂ ਵੱਧ ਪਸ਼ੂਧਨ ਅਤੇ ਪੋਲਟਰੀ ਜਾਨਵਰਾਂ ਦੀ ਗਣਨਾ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਵੀ ਉਨ੍ਹਾਂ ਦੀ ਨਸਲ ਅਨੁਸਾਰ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਵਿੱਚ ਪਸ਼ੂਧਨ ਅਤੇ ਵੱਖ ਵੱਖ ਕਬੀਲਿ...








