Saturday, March 7
Shadow

Politics

ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Crime, National, Politics, Punjab, Trending
ਚੰਡੀਗੜ੍ਹ, 16 ਜੁਲਾਈ, 2024 -    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਵਵਾਲਾ ਦੇ ਵਾਸੀ ਸੁਖਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਆਪਣੀ ਮਰੀ ਹੋਈ ਦਾ ਬੀਮੇ ਦਾ ਕਲੇਮ ਅਪਲਾਈ ਕੀਤਾ ਹੋਇਆ ਹੈ ਅਤੇ ਇਸ ਸਬੰਧੀ ਬੀਮਾ ਕੰਪਨੀ ਨੂੰ ਬੀਮਾ ਕਲੇਮ ਵੈਰੀਫਿਕੇਸ਼ਨ ਭੇਜਣ ਲਈ ਉਕਤ ਸਹਾਇਕ ਬੈਂਕ ਮੈਨੇਜਰ ਨੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇ...
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Politics, Punjab
ਚੰਡੀਗੜ੍ਹ, 16 ਜੁਲਾਈ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸੇ ਦੇ ਪਿੰਡ ਦੇ ਰਹਿਣ ਵਾਲੇ ਖੁਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਖੁਸ਼ਪਾਲ ਸਿੰਘ ਵੱਲੋਂ ਪਿੰਡ 'ਚ ਚਲਾਏ ਜਾ ਰਹੇ ਬਾਇਓ ਗੈਸ ਪਲਾਂਟ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸਬੰਧਤ ਪਟਵਾਰੀ ਨੇ ਖੁਸ਼ਪਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਪੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਹਿ ਰਿਹਾ ਸੀ। ਇਸੇ ਦੌਰਾਨ ਉਕਤ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ 'ਚ ਦਖਲ ਦਿੰਦੇ ਹੋਏ ਸ਼ਿਕਾਇਤਕਰਤਾ ...
ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਾ ਛਡਾਊ ਮੁਹਿੰਮ ਵਿੱਚ ਸਾਡਾ ਸਾਥ ਦੇਣ – ਡਿਪਟੀ ਕਮਿਸ਼ਨਰ

ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਾ ਛਡਾਊ ਮੁਹਿੰਮ ਵਿੱਚ ਸਾਡਾ ਸਾਥ ਦੇਣ – ਡਿਪਟੀ ਕਮਿਸ਼ਨਰ

Politics, Punjab
ਅੰਮ੍ਰਿਤਸਰ 16 ਜੁਲਾਈ 2024--  ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਖਾਸ ਕਰਕੇ ਸਰਹੱਦੀ ਪਿੰਡਾਂ ਵਿੱਚ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਨੂੰ ਰੋਕਣ ਅਤੇ ਇਸ ਨਸ਼ੇ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਦਾ ਇਲਾਜ ਕਰਵਾਉਣ ਲਈ ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਾਡਾ ਸਾਥ ਦੇਣ ਤਾਂ ਨਸ਼ਾ ਖਤਮ ਕਰਨਾ ਕੋਈ ਬਹੁਤ ਵੱਡੀ ਗੱਲ ਨਹੀਂ।  ਉਕਤ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਰਾਜਾਸਾਂਸੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਕੀਤਾ।  ਉਹਨਾਂ ਕਿਹਾ ਕਿ ਸਰਕਾਰ ਨਸ਼ਾ ਖਤਮ ਕਰ ਲਈ ਪੁਲਿਸ ਅਤੇ ਬੀਐਸਐਫ ਨਾਲ ਮਿਲ ਕੇ ਕੰਮ ਕਰ ਰਹੀ ਹੈ। ਲਗਾਤਾਰ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਜੋ ਕਿ ਜਿਆਦਾਤਰ ਡਰੋਨਾਂ ਰਾਹੀਂ ਹੋ ਰਹੀ ਹੈ, ਪੁਲਿਸ ਦੀ ਗ੍ਰਿਫਤ ਵਿੱਚ ਆ ਰਹੇ ਹਨ।  ਇਸ ਤੋਂ ਇਲਾਵਾ ਨਸ਼ਾ ਸਮਗਲਰ ਵੀ ਪੁਲਿਸ ਨੇ ਦਬੋਚੇ ਹਨ ਪਰ ਇਸ ਦਾ ਮੁਕੰਮਲ ਖਾਤਮਾ ਤਾਂ ਹੀ ਹੋ ਸਕਦਾ ਹੈ ਜੇਕਰ ਪਿੰਡਾਂ ਦੇ ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਜਿਲਾ ਪ੍ਰਸ਼ਾਸਨ ਦਾ ਸਾਥ ਦੇਣ।  ਉਹਨਾਂ ਕਿਹਾ ਕਿ ਨਸ਼ੇ ਦੀ ਸਪਲਾਈ ਨੂੰ ਤੋੜਨ ਅਤੇ ਨਸ਼ੇ ਦੀ ਮੰਗ ਨੂੰ ਘੱ...
ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਬੀਐਸਐਫ ਜਵਾਨਾਂ ਲਈ ਸਰਹੱਦ ਉੱਤੇ ਬਣਾਏ ਸੈਂਟਰੀ ਕੰਪਲੈਕਸ

ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਬੀਐਸਐਫ ਜਵਾਨਾਂ ਲਈ ਸਰਹੱਦ ਉੱਤੇ ਬਣਾਏ ਸੈਂਟਰੀ ਕੰਪਲੈਕਸ

International, National, Politics, Punjab
ਅੰਮ੍ਰਿਤਸਰ 16 ਜੁਲਾਈ 2024-- ਭਾਰਤ ਪਾਕਿਸਤਾਨ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਉਥੇ ਦਿਨ ਰਾਤ ਡਿਊਟੀ ਕਰਦੇ ਬੀਐਸਐਫ ਜਵਾਨਾਂ ਜਿਨਾਂ ਵਿੱਚ ਮਹਿਲਾ ਜਵਾਨ ਵੀ ਸ਼ਾਮਿਲ ਹਨ ਦੀ ਸਹੂਲਤ ਲਈ ਜਿਲਾ ਪ੍ਰਸ਼ਾਸਨ ਵੱਲੋਂ ਕਮਿਊਨਿਟੀ ਸੈਂਟਰੀ ਕੰਪਲੈਕਸ ਤਿਆਰ ਕਰਵਾਏ ਜਾ ਰਹੇ ਹਨ,  ਜਿਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਖੁਦ ਮੌਕੇ ਉੱਤੇ ਪੁੱਜੇ। ਉਨਾਂ ਨੇ ਹੁਣ ਤੱਕ ਹੋਏ ਕੰਮਾਂ ਦਾ ਡੁੰਘਿਆਈ ਵਿੱਚ ਜਾਇਜ਼ਾ ਲਿਆ।        ਉਹਨਾਂ ਇਸ ਮੌਕੇ ਦੱਸਿਆ ਕਿ ਅਜਨਾਲਾ ਸਰਹੱਦੀ ਪੱਟੀ ਵਿੱਚ ਅਜਿਹੇ 18 ਕਮਿਊਨਿਟੀ ਕੰਪਲੈਕਸ ਬਣਾਏ ਜਾਣੇ ਹਨ ਜਿਨਾਂ ਵਿੱਚੋਂ 17 ਦਾ ਕੰਮ ਪੂਰਾ ਹੋ ਚੁੱਕਾ ਹੈ। ਉਹਨਾਂ ਨੇ ਦੱਸਿਆ ਕਿ ਅਕਸਰ ਇਹ ਸ਼ਿਕਾਇਤ ਰਹਿੰਦੀ ਸੀ ਕਿ ਸਰਹੱਦ ਤੋਂ ਪਾਰ ਖੇਤੀ ਕਰਨ ਗਏ ਕਿਸਾਨ ਅਤੇ ਡਿਊਟੀ ਕਰ ਰਹੇ ਜਵਾਨ ਤੇ ਮਹਿਲਾ ਕਰਮੀ ਦੀ ਸਹੂਲਤ ਲਈ ਉੱਥੇ ਸੈਨਟਰੀ ਸਹੂਲਤਾਂ ਦੀ ਘਾਟ ਹੈ।  ਉਹਨਾਂ ਕਿਹਾ ਕਿ ਇਸ ਮੰਗ ਨੂੰ ਦੇਖਦੇ ਹੋਏ ਬੀਐਸਐਫ ਅਤੇ ਲੋਕਲ ਪੰਚਾਇਤਾਂ ਨਾਲ ਸਲਾਹ ਕਰਕੇ 18 ਕਮਿਊਨਟੀ ਸੈਂਟਰ ਕੰਪਲੈਕਸ ਉਸਾਰੇ ਜਾ ਰ...
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

Crime, International, National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ,  ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ, ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ ਇਹ ਸਫ਼ਲਤਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ ਵਿਦੇਸ਼ੀ...
42 ਏਕੜ ਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਮਲਕਾਣਾ ਦਾ ਕਿਸਾਨ ਜਗਰਾਜ ਸਿੰਘ

42 ਏਕੜ ਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਮਲਕਾਣਾ ਦਾ ਕਿਸਾਨ ਜਗਰਾਜ ਸਿੰਘ

International, National, Politics, Punjab, Trending
ਬਠਿੰਡਾ, 16 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਸਕੀਮ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਤੋਂ ਪ੍ਰੇਰਿਤ ਹੋ ਕੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਲਕਾਣਾ ਦਾ ਅਗਾਂਹਵਧੂ ਕਿਸਾਨ ਜਗਰਾਜ ਸਿੰਘ ਪੁੱਤਰ ਸੁਖਦੇਵ ਸਿੰਘ 42 ਏਕੜ ਬਾਸਮਤੀ ਝੋਨੇ ਦੀ ਸਿੱਧੀ ਬਿਜਾਈ ਕਰਦਿਆਂ ਇਸ ਸਕੀਮ ਦਾ ਲਾਹਾ ਲੈ ਰਿਹਾ ਹੈ। ਜਦਕਿ ਪਹਿਲਾਂ ਇਹ ਕਿਸਾਨ ਕਈ ਸਾਲਾਂ ਤੋਂ ਖੇਤ ਨੂੰ ਕੱਦੂ ਕਰਨ ਉਪਰੰਤ ਝੋਨਾ ਲਗਾਉਂਦਾ ਆ ਰਿਹਾ ਸੀ। ਪਿੰਡ ਮਲਕਾਣਾ ਵਿੱਚ ਲਗਾਏ ਕਿਸਾਨ ਕੈਂਪ ਰਾਹੀਂ ਉਕਤ ਕਿਸਾਨ ਨੂੰ ਜਦੋਂ ਇਸ ਸਕੀਮ ਬਾਰੇ ਪਤਾ ਲੱਗਿਆ ਤਾਂ ਕਿਸਾਨ ਵੱਲੋਂ ਖੇਤੀਬਾੜੀ ਵਿਭਾਗ ਨਾਲ ਸਿੱਧੀ ਬਿਜਾਈ ਕਰਨ ਲਈ ਤਾਲਮੇਲ ਕੀਤਾ ਗਿਆ ਤਾਂ ਏ.ਡੀ.ਓ. ਤਲਵੰਡੀ ਸਾਬੋ ਸ਼੍ਰੀ ਗੁਰਕੰਵਲ ਸਿੰਘ ਵੱਲੋਂ ਕਿਸਾਨ ਨੂੰ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਤਕਨੀਕੀ ਜਾਣਕਾਰੀ ਦਿੰਦਿਆਂ ਕਿਸਾਨ ਨੂੰ ਝੋਨਾ ਸਿੱਧੀ ਬਿਜਾਈ ਰਾਹੀਂ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਜਿ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਲੁਧਿਆਣਾ-ਰਾਹੋਂ ਸੜਕ ਨਿਰਮਾਣ ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਲੁਧਿਆਣਾ-ਰਾਹੋਂ ਸੜਕ ਨਿਰਮਾਣ ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

Politics, Punjab
ਲੁਧਿਆਣਾ, 16 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੇ ਅਧਿਕਾਰੀਆਂ ਨੂੰ ਲੁਧਿਆਣਾ-ਰਾਹੋਂ ਸੜਕ ਦੇ ਨਿਰਮਾਣ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਹ ਸੜਕ ਇੱਕ ਪ੍ਰਮੁੱਖ ਸਰਕਾਰੀ ਪ੍ਰੋਜੈਕਟ ਹੈ ਜੋ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰੇਗਾ ਅਤੇ ਲੁਧਿਆਣਾ ਨੂੰ ਐਸ.ਬੀ.ਐਸ. ਨਗਰ (ਨਵਾਂਸ਼ਹਿਰ) ਜ਼ਿਲ੍ਹੇ ਨਾਲ ਜੋੜੇਗਾ। 30 ਦਸੰਬਰ 2013 ਨੂੰ 11.43 ਕਿਲੋਮੀਟਰ ਲੰਬੀ ਲੁਧਿਆਣਾ-ਰਾਹੋਂ ਸੜਕ ਦੇ ਅਪਗ੍ਰੇਡੇਸ਼ਨ ਦਾ ਕੰਮ 43.25 ਕਰੋੜ ਰੁਪਏ ਦੇ ਬਜਟ ਨਾਲ ਸ਼ੁਰੂ ਹੋਇਆ ਸੀ।  ਕਰੀਬ 5.5 ਕਿਲੋਮੀਟਰ ਸੜਕ ਦਾ ਨਿਰਮਾਣ ਪੂਰਾ ਹੋ ਚੁੱਕਾ ਹੈ, ਪਰ ਬਿਜਲੀ ਦੇ ਖੰਭਿਆਂ ਆਦਿ ਦੀ ਸਮੱਸਿਆ ਕਾਰਨ ਬਾਕੀ ਦਾ ਹਿੱਸਾ ਦੇਰੀ ਨਾਲ ਚੱਲ ਰਿਹਾ ਹੈ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ 800 ਦੇ ਕਰੀਬ ਬਿਜਲੀ ਦੇ ਖੰਭਿਆਂ ਨੂੰ ਸ਼ਿਫਟ ਕਰਨ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ ਜਿਸਦੇ ਤਹਿਤ ਇਸ ਹਫ਼ਤੇ ਟੈਂਡਰ ਜਾਰੀ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸਾਹਨੀ ਨੇ ਮ...
ਵਾਤਾਵਰਣ ਨੂੰ ਹਰਾ ਭਰਾ ਬਨਾਉਣ ਦੇ ਮੱਦੇ ਨਜ਼ਰ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਲਗਾਏ ਪੌਦੇ

ਵਾਤਾਵਰਣ ਨੂੰ ਹਰਾ ਭਰਾ ਬਨਾਉਣ ਦੇ ਮੱਦੇ ਨਜ਼ਰ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਲਗਾਏ ਪੌਦੇ

Politics, Punjab
ਮੁਕਤਸਰ ਸਾਹਿਬ, 16 ਜੁਲਾਈ ਵਾਤਾਵਰਣ ਨੂੰ ਹਰਾਂ-ਭਰਾਂ ਬਣਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੱਦੇਨਜਰ ਸ੍ਰੀ  ਸੁਰਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਬੀ.ਡੀ.ਪੀ.ਓ ਦਫਤਰ ਮਲੋਟ ਵਿਖੇ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਉਹਨਾਂ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਅਤੇ ਹਰਿਆਵਲ ਦੇ ਮੱਦੇਨਜ਼ਰ ਹਰ ਇਨਸਾਨ ਨੂੰ ਚੱਲ ਰਹੇ ਵਣ ਮਹਾਂ ਉਤਸਵ ਵਿੱਚ ਆਪਣਾ ਬਣਦਾ ਸਹਿਯੋਗ ਜਰੂਰ ਪਾਉਣਾ ਚਾਹੀਦਾ ਹੈ ਤਾਂ ਸਾਨੂੰ ਆਕਸੀਜਨ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਬੀ.ਡੀ.ਪੀ.ਓ ਦਫਤਰ ਦਾ ਸਮੂਹ ਸਟਾਫ ਵੀ ਮੌਜੂਦ ਸਨ।...
ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ

ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ

Politics, Punjab
ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਸੂਬੇ ਵਿੱਚ ਸੜ੍ਹਕੀ ਨੈਟਵਰਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ਵਿੱਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਬਾਰੇ ਨਵੀਂ ਦਿੱਲੀ ਵਿਖੇ ਹੋਈ ਉੱਚ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸ਼ਾਮਿਲ ਹੋਏ। ਰਾਜਮਾਰਗ ਅਤੇ ਟਰਾਂਸਪੋਰਟ ਬਾਰੇ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਸ਼੍ਰੀ ਅਜੈ ਟਮਟਾ, ਸ਼੍ਰੀ ਹਰਸ਼ ਮਲਹੋਤਰਾ, ਕੇਂਦਰ ਅਤੇ ਰਾਜ ਦੇ ਪ੍ਰਬੰਧਕੀ ਸਕੱਤਰ, ਸੜ੍ਹਕੀ ਆਵਾਜਾਈ ਬਾਰੇ ਕੇਂਦਰੀ ਮੰਤਰਾਲੇ, ਐਨ.ਐਚ.ਏ.ਆਈ, ਪੰਜਾਬ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ, ਕੰਸੈਸ਼ਨੇਅਰ/ਠੇਕੇਦਾਰ ਅਤੇ ਕੰਨਸਲਟੈਂਟ ਆਦਿ ਮੌਜੂਦ ਸਨ। ਸਮੀਖਿਆ ਦੌਰਾਨ ਇਹ ਦੱਸਿਆ ਗਿਆ ਕਿ ਪੰਜਾਬ ਵਿਖੇ ਮੌਜੂਦਾ ਸਮੇਂ 1438 ਕਿ.ਮੀ ਕੌਮੀ ਰਾਜਮਾਰਗਾਂ ਦੇ ਕੰਮ ਲਗਭੱਗ 45000 ਕਰੋੜ ਰੁਪਏ ਨਾਲ ਕੀਤੇ ਜਾ ਰਹੇ ਹਨ। ਇਨ੍ਹਾਂ ਕਾਰਜਾ ਨੂੰ ਨੇਪਰੇ ਚਾੜ੍ਹਨ ਲਈ ਐਕਊਆਇਰ ਕੀਤੀ ਜ਼ਮੀਨ ਦਾ ਕਬਜਾ ਜਲਦ ਤੋਂ ਜਲਦ ਮੁਹੱਇਆ ਕਰਵਾਉਣ, ਮੁਆਵਜਾ ਰਾਸ਼ੀ ਦੀ ਵੰ...
ਪੰਜਾਬ ਸਰਕਾਰ ਬਿਊਟੀ ਐਂਡ ਵੈਲਨੈੱਸ ਖੇਤਰ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ

ਪੰਜਾਬ ਸਰਕਾਰ ਬਿਊਟੀ ਐਂਡ ਵੈਲਨੈੱਸ ਖੇਤਰ ਵਿੱਚ ਸਥਾਪਤ ਕਰੇਗੀ ਸੈਂਟਰ ਆਫ਼ ਐਕਸੀਲੈਂਸ

Politics, Punjab
ਚੰਡੀਗੜ੍ਹ, 16 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਬਿਊਟੀ ਐਂਡ ਵੈਲਨੈੱਸ ਦੇ ਖੇਤਰ ਵਿੱਚ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਪੀ.ਐਸ.ਡੀ.ਐਮ. ਵੱਲੋਂ ਇੱਕ ਸਾਲ ਵਿੱਚ 300 ਉਮੀਦਵਾਰਾਂ ਨੂੰ ਸਿਖਲਾਈ ਅਤੇ ਰੋਜ਼ਗਾਰ ਦੇਣ ਲਈ ਹੇਅਰ ਰੇਜ਼ਰਜ਼ ਐਲ.ਐਲ.ਪੀ. (ਟਰੈਸ ਲੌਂਜ) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਅਤੇ ਹੇਅਰ ਰੇਜ਼ਰਜ਼ ਐਲ.ਐਲ.ਪੀ. ਦੇ ਮੈਨੇਜਿੰਗ ਡਾਇਰੈਕਟਰ ਮੁਨੀਸ਼ ਬਜਾਜ ਨੇ ਇਸ ਸਮਝੌਤੇ ‘ਤੇ ਹਸਤਾਖਰ ਕੀਤੇ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹੇਅਰ ਰੇਜ਼ਰਜ਼ ਐਲ.ਐਲ.ਪੀ. ਵੱਲੋਂ ਉਮੀਦਵਾਰਾਂ ਨੂੰ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।ਪੀ.ਐਸ.ਡੀ.ਐਮ. ਦੀ ਸੰਕਲਪ ਸਕੀਮ ਤਹਿਤ ਸਹੀਬੱਧ ਕੀਤੇ ਇਸ...