Saturday, March 7
Shadow

Politics

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

International, National, Politics, Punjab
ਚੰਡੀਗੜ੍ਹ, 16 ਜੁਲਾਈ ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ਼ (ਸ਼ਹਿਰੀ ਵਿਕਾਸ), ਐਕਸੀਅਨ, ਈਓਜ਼ ਅਤੇ ਸਿਵਲ ਸਰਜਨ ਵੀ ਹਾਜ਼ਰ ਸਨ। ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਣ ਯਕੀਨੀ ਬਣਾਉਣ ਜੋ ਪੂਰੀ ਤਰ੍ਹਾਂ ਦੂਸ਼ਿਤ ਮੁਕਤ ਹੋਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨੂੰ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ...
ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

Politics, Punjab
ਸੇਖਪੁਰਾ (ਬਠਿੰਡਾ), 16 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਜ਼ਿਲ੍ਹਾਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਤਲਵੰਡੀ ਸਾਬੋ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਖਪੁਰਾ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਤੇ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।  ਇਸ ਮੌਕੇ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ...
ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 15 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ, ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ, ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨਾਲ ਕਿਸਾਨ ਭਵਨ ਚੰਡੀਗੜ੍ਹ ਵਿਖੇ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ  ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ ਤੋਂ ਵਿਭਾਗ ਦੇ ਕੰਮਾਂ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਸਮਾਜ ਭਲਾਈ ਸਕੀਮਾਂ, ਔਰਤਾਂ ਅਤੇ ਬੱਚਿਆਂ ਲਈ ਬਣਾਈਆਂ ਗਈਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰ...
ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

Crime, International, National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠੱਠੀਆਂ ਦੇ ਸੁਮਿਤਪਾਲ ਸਿੰਘ ਅਤੇ ਤਰਨਤਾਰਨ ਦੇ ਚੰਬਾ ਕਲਾਂ ਦੇ ਅਰਪਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਵੱਲੋਂ ਮੱਧ ਪ੍ਰਦੇਸ਼ (ਐਮਪੀ) ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਸਬੰਧੀ ਖੁਫੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰ...
ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

Crime, International, National, Politics, Punjab
ਚੰਡੀਗੜ੍ਹ/ਬਠਿੰਡਾ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਸੰਦੀਪ ਸਿੰਘ ਉਰਫ਼ ਕਾਕਾ (ਟਰੱਕ ਡਰਾਈਵਰ) ਵਾਸੀ ਪਿੰਡ ਰਾਏਪੁਰ ਅਰਾਈਆਂ ਨਕੋਦਰ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਵੱਡੀ ਮਾਤਰਾ ਵਿੱਚ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਕੰਟੇਨਰ-ਟਰੱਕ ਰਜਿਸਟ੍ਰੇਸ਼ਨ ਨੰਬਰ ਐਨਐਲ 01ਏਬੀ 0377 ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਭੁੱਕੀ ਦੀ ਤਸਕਰੀ ਸਬੰਧੀ ਮਿਲੀ ਗੁਪਤ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਜ਼ਿਲ੍ਹਾ ਪੁਲਿਸ ਬਠਿੰਡਾ ਨਾਲ ਮਿਲ ਕੇ ਨਾਕਾ ਲਾਇਆ ਅਤੇ ਇੱਕ ਸ...
ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ

ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ

Politics, Punjab
ਚੰਡੀਗੜ੍ਹ, 13 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਜਿਨ੍ਹਾਂ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਮੈਸਰਜ਼ ਮਧਯ ਭਾਰਤ ਐਗਰੋ ਪ੍ਰੋਡੱਕਟਸ ਲਿਮਟਿਡ ਅਤੇ ਮੈਸਰਜ਼ ਕ੍ਰਿਸ਼ਨਾ ਫੋਸ਼ੈਮ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ। ਅੱਜ ਇੱਥੋਂ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਮਾਰਕਫੈੱਡ ਨੂੰ ਸਪਲਾਈ ਕੀਤੇ ਗਏ ਡੀ.ਏ.ਪੀ. ਸਟਾਕ ਵਿੱਚੋਂ 40 ਨਮੂਨੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਖਾਦ ਕੰਟਰੋਲ ਆਰਡਰ 1985 ਅਨੁਸਾਰ ਇਨ੍ਹਾਂ ਵਿੱਚੋਂ 24 ਨਮੂਨੇ ਗ਼ੈਰ...
ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

Politics, Punjab
ਚੰਡੀਗੜ੍ਹ, 13 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ  ਸਰਕਾਰੀ ਸਕੂਲਾਂ ਦੇ ਨਾਮ 'ਤੇ  ਰੱਖਣ  ਦਾ  ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 07 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨ...
*ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ*

*ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ*

Politics, Punjab
ਚੰਡੀਗੜ, 12 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਅਤੇ ਪੰਜਾਬ ਵਿਧਾਨ ਸਭਾ, ਭਲਾਈ ਕਮੇਟੀ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ ਸ਼ੁੱਕਰਵਾਰ ਨੂੰ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ 141ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਦੀ ਰਕਮ ਨੂੰ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ ਸਾਲਾਨਾ ਪਰਿਵਾਰਕ ਆਮਦਨ ਨੂੰ 1 ਲੱਖ ਰੁਪਏ ਤੋਂ...
‘ਆਪ ਦੀ ਸਰਕਾਰ ਆਪ ਦੇ ਦੁਆਰ’ ਆਮ ਲੋਕਾਂ ਨਾਲ ਜੁੜੀਆਂ ਮੁਸ਼ਕਿਲਾਂ ਨੂੰ ਪਿੰਡ ਪੱਧਰ ’ਤੇ ਸੁਵਿਧਾ ਕੈਂਪ ਲਾ ਕੇ ਮੌਕੇ ’ਤੇ ਹੱਲ ਕਰਨ ਦਾ ਕਾਰਗਰ ਯਤਨ-ਐਮ ਐਲ ਏ

‘ਆਪ ਦੀ ਸਰਕਾਰ ਆਪ ਦੇ ਦੁਆਰ’ ਆਮ ਲੋਕਾਂ ਨਾਲ ਜੁੜੀਆਂ ਮੁਸ਼ਕਿਲਾਂ ਨੂੰ ਪਿੰਡ ਪੱਧਰ ’ਤੇ ਸੁਵਿਧਾ ਕੈਂਪ ਲਾ ਕੇ ਮੌਕੇ ’ਤੇ ਹੱਲ ਕਰਨ ਦਾ ਕਾਰਗਰ ਯਤਨ-ਐਮ ਐਲ ਏ

Politics, Punjab
 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ 2024: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਿੰਡ ਪੱਧਰ ’ਤੇ ਹੱਲ ਕਰਨ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦੀ ਸ਼ੁਰੂਆਤ ਉਨ੍ਹਾਂ ਦੀ ਮੁਸ਼ਕਿਲਾਂ ਨੂੰ ਮੌਕੇ ’ਤੇ ਹੱਲ ਕਰਨ ਦਾ ਕਾਰਗਰ ਯਤਨ ਹੈ, ਜਿਸ ਦਾ ਲੋਕਾਂ ਨੂੰ ਬਹੁਤ ਵੱਡਾ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਐਮ ਐਲ ਏ ਨੀਨਾ ਮਿੱਤਲ ਨੇ ਮੋਹਾਲੀ ਸਬ ਡਵੀਜ਼ਨ ਦੀ ਬਨੂੜ ਸਬ ਤਹਿਸੀਲ ਦੇ ਪਿੰਡ ਤਸੌਲੀ ਵਿਖੇ ਅੱਜ ਲਾਏ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਮਿਲਣ ਮੌਕੇ ਕੀਤਾ। ਇਸ ਕੈਂਪ ’ਚ ਕਲੌਲੀ ਅਤੇ ਦੇਵੀਨਗਰ ਦੇ ਲੋਕ ਵੀ ਆਪਣੀਆਂ ਮੁਸ਼ਕਿਲਾਂ ਲੈ ਕੇ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਨਾਲ ਉਨ੍ਹਾ ਲੋਕਾਂ ਨੂੰ ਬਹੁਤ ਜਿਆਦਾ ਫਾਇਦਾ ਹੋਵੇਗਾ, ਜਿਹੜੇ ਆਪਣੇ ਰੋਜ਼-ਮਰ੍ਹਾ ਦੇ ਨਿੱਕੇ-ਨਿੱਕੇ ਕੰਮਾਂ ਕਾਰਨ ਸਰਕਾਰੀ ਦਫ਼ਤਰਾਂ ਵਿਚ ਨਹੀਂ ਸਨ ਪਹੁੰਚ ਸਕਦੇ। ਕੈਂਪ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣ...
ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

National, Politics, Punjab
ਚੰਡੀਗੜ੍ਹ, 12 ਜੁਲਾਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗਠਤ ਕੀਤੀ ਗਈ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹਮਦਰਦੀ ਭਰਪੂਰ ਰਵੱਈਆ ਅਪਨਾਉਣ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 19 ਜੁਲਾਈ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਹੋਵੇਗੀ ਅਤੇ ਉਦੋਂ ਤੱਕ ਅਧਿਕਾਰੀ ਸਾਰੀਆਂ ਮੰਗਾਂ ਦੇ ਹੱਲ ਲਈ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਮੇਟੀ ਦੇ ਬਾਕੀ ਮੈਂਬਰਾਂ ਅਤੇ ਯੂਨੀਅਨ ਦੇ ਦੋ ਨੁਮਾਇੰਦਿਆਂ ਨਾਲ ਮੀਟਿੰਗ ਕਰਦ...