Shadow

Politics

ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

Politics, Punjab
ਚੰਡੀਗੜ੍ਹ, 2 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ ਆਸਟਰੇਲੀਆ ਨੂੰ 3-2 ਨਾਲ ਪਛਾੜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਅਹਿਮ ਮੈਚ ਵਿੱਚ ਦੋ ਗੋਲ ਕਰਕੇ ਟੀਮ ਲਈ ਜਿੱਤ ਯਕੀਨੀ ਬਣਾਈ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਆਸਟ੍ਰੇਲੀਆ ਖਿਲਾਫ਼ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਭਾਰਤੀ ਟੀਮ ਨੂੰ ਨਾਕ ਆਊਟ ਮੈਚਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਭਾਰਤੀ ਟੀਮ ਦੇਸ਼ ਲਈ ਤ...
ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

National, Politics, Punjab
ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਪੰਜਾਬ ਰਾਜ ਸਹਿਕਾਰੀ ਬੈਂਕ ਅਤੇ 20 ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਦੀ ਮੌਜੂਦਗੀ ਵਿੱਚ ਅੱਜ ਮੈਸਰਜ਼ ਏਡਜਰਵ ਸਿਸਟਮਜ਼ ਲਿਮਟਿਡ ਅਤੇ ਮੈਸਰਜ਼ ਡਾਇਨਾਕੌਨਜ਼ ਸਿਸਟਮਜ਼ ਐਂਡ ਸਲਿਊਸ਼ਨਜ਼ ਲਿਮਟਿਡ ਨਾਲ ਸੀ.ਬੀ.ਐਸ. ਅਪਗ੍ਰੇਡੇਸ਼ਨ ਸਮਝੌਤਾ ਸਹੀਬੱਧ ਕੀਤਾ ਹੈ। ਇਸ ਮੌਕੇ 'ਤੇ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਸੁਸਾਇਟੀਆਂ ਦੇ ਸਕੱਤਰਾਂ ਅਤੇ ਪ੍ਰਬੰਧਕ ਕਮੇਟੀਆਂ ਤੱਕ ਜਾਣਕਾਰੀ ਪਹੁੰਚਾਉਣ ਦੀ ਸਹੂਲਤ ਪ੍ਰਦਾਨ ਕਰਨ ਲਈ ਇਸ ਤਕਨਾਲੋਜੀ ਦੀ ਸ਼ੁਰੂਆਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਹਿਕਾਰੀ ਖੇਤਰ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਧੋਖਾਧੜੀ ਅਤੇ ਫੰਡਾਂ ਦੀ ਦੁਰਵਰਤੋਂ ਨੂੰ...
ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ

Politics, Punjab
  ਬਠਿੰਡਾ, 2 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਜ਼ਿਲੇ ਦੇ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।         ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 34 ਸੇਵਾ ਕੇਂਦਰਾਂ ਤੋਂ ਆਮ ਲੋਕਾਂ ਨੂੰ ਬੜੇ ਸੁਖਾਵੇਂ ਢੰਗ ਨਾਲ ਤਕਰੀਬਨ 400 ਤੋਂ ਵਧੇਰੇ ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ। ਇਨ੍ਹਾਂ ਸੇਵਾ ਕੇਂਦਰਾਂ ਚੋਂ 1 ਟਾਈਪ ਵਨ, 22 ਟਾਈਪ ਟੂ ਤੇ 11 ਟਾਈਪ ਥ੍ਰੀ ਦੇ ਹਨ। ਇਨ੍ਹਾਂ ਸੇਵਾ ਕੇਂਦਰਾਂ ਤੋਂ ਸਾਫ਼ਟਵੇਅਰ ਈ-ਸੇਵਾ ਰਾਹੀਂ ਆਨ-ਲਾਇਨ ਤੇ ਆਫ਼-ਲਾਇਨ ਦੋਵੇਂ ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।         ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਸੇਵਾਂ ਕੇਂਦਰਾਂ ਵੱਲੋਂ ਆਨ-ਲਾਇਨ ਤੇ ਆਫ-ਲਾਇਨ ਦੇ ਰੂਪ ਵਿੱਚ ਸੇਵਾਵਾਂ ਪ੍ਰਦਾਨ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ 2 ਅਗਸਤ 2023 ਤੋਂ 2 ਅਗਸਤ 2024 ਤੱਕ ਕੁੱਲ 250698 ਅਰਜ਼ੀਆਂ ਹੋਈਆ...
ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ — ਡਾ. ਰਾਜਵਿੰਦਰ ਕੌਰ

ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ — ਡਾ. ਰਾਜਵਿੰਦਰ ਕੌਰ

Politics, Punjab
ਫ਼ਿਰੋਜ਼ਪੁਰ, 02 ਅਗਸਤ 2024: ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਤਾਇਨਾਤ ਮਾਹਿਰ ਡਾਕਟਰ ਜਿੱਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿਚ ਓ.ਪੀ.ਡੀ. ਕਰਦਿਆਂ ਮਰੀਜਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿਚ ਆਪਣਾ ਯੋਗਦਾਨ ਪਾ ਰਹੇ ਹਨ, ਉੱਥੇ ਹੀ ਹਸਪਤਾਲ ਵਿਚ ਆਉਂਦੇ ਮਰੀਜਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ—ਨਾਲ ਆਧੁਨਿਕ ਮਸ਼ੀਨਾਂ ਨਾਲ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਹ ਵਿਚਾਰ ਸਾਂਝੇ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਹਸਪਤਾਲ ਵਿਚ ਆਉਂਦੇ ਮਰੀਜਾਂ ਦੀ ਤੰਦਰੁਸਤੀ ਲਈ ਮਾਹਿਰ ਡਾਕਟਰਾਂ ਵੱਲੋਂ ਪੂਰੀ ਸ਼ਿੱਦਤ ਨਾਲ ਇਲਾਜ ਕੀਤਾ ਜਾਂਦਾ ਹੈ ਅਤੇ ਮਰੀਜਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਵਿਚਾਰ-ਚਰਚਾ ਕਰਕੇ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਓ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਮੌਸਮੀ ਬਿਮਾਰੀ ਸਮੇਤ ਗੰਭੀਰ ਬਿਮਾਰੀ ਬਾਰੇ ਮਰੀਜ ਨੂੰ ਜਾਣਕਾਰੀ ਹੋ ਸਕੇ। ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਆਯੂਸ਼ਮਾਨ ਕਾਰਡ ਦੇ ਲਾਭਪਾਤਰੀ 5 ਲੱਖ ਤੱਕ ਦੇ ਮੁਫਤ ਸਿਹਤ ਸਹੂਲਤਾਂ ਦਾ ਲਾਭ ਉਠਾ ਰਹੇ ਹਨ। ਸਿਵਲ ਹਸਪਤਾਲ ਵਿਚ ਮਾਹਿਰ ਡਾਕਟਰਾਂ ਦਾ ਜ਼...
ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

Politics, Punjab
ਚੰਡੀਗੜ੍ਹ, 2 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਰੀਦਿਆ ਹੈ, ਰਿਕਾਰਡ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) 'ਤੇ ਚੱਲ ਰਿਹਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਥਰਮਲ ਪਲਾਂਟ ਨੇ ਜੁਲਾਈ, 2024 ਵਿੱਚ ਲਗਭਗ 89.7 ਪ੍ਰਤੀਸ਼ਤ ਦੇ ਪੀ.ਐਲ.ਐਫ ਨਾਲ 327 ਮਿਲੀਅਨ ਯੂਨਿਟ ਬਿਜਲੀ ਪੈਦਾ ਕੀਤੀ ਹੈ। ਉਨ੍ਹਾਂ ਇਸ ਨੂੰ ਵੱਡੀ ਪ੍ਰਾਪਤੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਰਵਰੀ 2024 ਵਿੱਚ ਹੀ ਇਸ ਥਰਮਲ ਪਲਾਂਟ ਨੂੰ ਐਕਵਾਇਰ ਕੀਤਾ ਗਿਆ ਸੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2024-25 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਥਰਮਲ ਪਲਾਂਟ ਦੇ ਪਲਾਂਟ ਲੋਡ ਫੈਕਟਰ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ (2024-25) ਦੌਰਾਨ, ਅਪ੍ਰੈਲ ਲਈ ਪੀ.ਐਲ.ਐਫ 66 ਪ੍ਰਤੀਸ਼ਤ, ਮਈ ਲਈ 82 ਪ੍ਰਤੀਸ਼ਤ ਅਤੇ ਜੂਨ ਲਈ 78 ਪ੍ਰਤੀਸ਼ਤ ਸੀ।...
ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ

ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ

Politics, Punjab, Technology, Trending
ਮਾਨਸਾ,  02 ਅਗਸਤ: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਦੇ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂਵਾਲੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੁਦ ਨਰਮੇ ਦੇ ਖੇਤਾਂ ਵਿਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਸਲ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਵੀਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਆਪਣੀ ਫਸਲ ਨੂੰ ਬਚਾਉਣ ਲਈ ਲਗਾਤਾਰ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਕਿਤੇ ਵੀ ਥੋੜੀ ਵੀ ਬਿਮਾਰੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਕੀਟਨਾਸ਼ਕ ਦਾ ਛਿੜਕਾਅ ਕਰਨ। ਉਨ੍ਹਾਂ ਕਿਹਾ ਕਿ ਕੀਟਨਾਸ਼ਕ ਖਰੀਦਣ ਸਮੇਂ ਕਿਸਾਨ ਪੱਕਾ ਬਿੱਲ ਜ਼ਰੂਰ ਲੈਣ ਕਿਉਂਕਿ ਜਿੰਨ੍ਹਾਂ ਖੇਤਾਂ ਵਿੱਚ ਬਿਮਾਰੀ ਦਾ ਹਮਲਾ ਪਾਇਆ ਜਾਂਦਾ ਹੈ ਉਹ ਕੀਟਨਾਸ਼ਕ ਸਪਰੇਅ ਦਾ...
ਐਮ.ਐਲ.ਏ ਫਰੀਦਕੋਟ ਨੇ ਬੱਚਿਆਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਆ

ਐਮ.ਐਲ.ਏ ਫਰੀਦਕੋਟ ਨੇ ਬੱਚਿਆਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਆ

Politics, Punjab
ਫ਼ਰੀਦਕੋਟ 02 ਅਗਸਤ, 2024 ਅੱਜ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪਿੰਡ ਸੁੱਖਣਵਾਲਾ ਵਿਖੇ ਸੁਵਿਧਾ ਕੈਂਪ ਲਗਾਉਣ ਉਪਰੰਤ ਪਿੰਡ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸੈਕੰਡਰੀ ਸਕੂਲ ਵਿਖੇ ਅਚਨਚੇਤ ਦੌਰਾ ਕੀਤਾ ਅਤੇ ਸਕੂਲ ਵਿੱਚ ਬੂਟੇ ਲਗਾਏ । ਇਸ ਦੌਰਾਨ ਐਮ.ਐਲ.ਏ ਸੇਖੋਂ ਨੇ ਬੱਚਿਆਂ ਨੂੰ ਸੰਬੋਧਿਤ ਹੁੰਦਿਆ ਵਾਤਾਵਰਨ ਪ੍ਰਤੀ ਆਪਣੇ ਫਰਜ ਤੋਂ ਜਾਣੂ ਕਰਵਾਇਆ । ਉਨ੍ਹਾਂ ਕਿਹਾ ਕਿ ਵੱਧ ਰਹੇ ਤਾਪਮਾਨ, ਖਰਾਬ ਹੋ ਰਹੀ ਫਿਜ਼ਾ ਅਤੇ ਪ੍ਰਦੂਸ਼ਣ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਠੀਕ ਕੀਤਾ ਜਾ ਸਕਦਾ ਹੈ । ਉਨ੍ਹਾਂ ਅਧਿਆਪਕਾਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਬੱਚਿਆਂ ਵੱਲ ਵਧੇਰੇ ਧਿਆਨ ਦੇਣ ਦੀ ਅਪੀਲ ਕੀਤੀ ਜੋ ਪੜ੍ਹਾਈ ਵਿੱਚ ਕਮਜ਼ੋਰ ਹਨ । ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਰੁਤਬਾ ਸਮਾਜ ਵਿੱਚ ਬਹੁਤ ਉੱਚਾ ਹੈ ਅਤੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਇਸ ਰੁਤਬੇ ਨੂੰ ਕਾਇਮ ਰੱਖਣ ਵਾਸਤੇ ਕੋਈ ਕਸਰ ਨਹੀਂ ਛੱਡੀ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਨਾਲੋਂ ਸਰਕਾਰੀ ਸਕੂਲ ਦੇ ਬੱਚਿਆਂ ਦੇ ਨਤੀਜੇ ਕਾਫੀ ਬਿਹਤਰ ਆ ਰਹੇ ਹਨ ਪਰ ਇਹਨਾਂ ਵਿ...
ਵਿਧਾਇਕ ਛੀਨਾ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਦੁੱਧ ਤੇ ਪਨੀਰ ਦੇ ਸੈਂਪਲ ਭਰੇ

ਵਿਧਾਇਕ ਛੀਨਾ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਦੁੱਧ ਤੇ ਪਨੀਰ ਦੇ ਸੈਂਪਲ ਭਰੇ

Politics, Punjab
ਲੁਧਿਆਣਾ, 02 ਅਗਸਤ (000) - ਅੱਜ ਸ਼ੁੱਕਰਵਾਰ ਸਵੇਰੇ ਤੜਕੇ ਸਾਢੇ ਤਿੰਨ ਵਜੇ ਹਲਕਾ ਲੁਧਿਆਣਾ ਦੱਖਣੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਗਿੱਲ ਤੇ ਬੁਲਾਰਾ ਪਿੰਡ ਦੀ ਹੱਦਬੰਦੀ 'ਤੇ ਨਾਕਾਬੰਦੀ ਦੌਰਾਨ ਦੁੱਧ ਅਤੇ ਪਨੀਰ ਦੇ ਸੈਂਪਲ ਭਰੇ ਗਏ ਹਨ। ਸਿਹਤ ਵਿਭਾਗ ਦੀ ਟੀਮ ਵਿੱਚ ਡੀ.ਐਚ.ਓ ਰਿਪੂ ਧਵਨ ਅਤੇ ਫੂਡ ਸੇਫਟੀ ਅਫਸਰ ਲਵਦੀਪ ਸਿੰਘ ਦੇ ਨਾਲ ਥਾਣਾ ਸਦਰ ਦੀ ਪੁਲਿਸ ਪਾਰਟੀ ਵੀ ਸ਼ਾਮਲ ਸੀ। ਹਲਕਾ ਨਿਵਾਸੀਆਂ ਵੱਲੋਂ, ਵਿਧਾਇਕ ਛੀਨਾ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਅਹਿਮਦਗੜ੍ਹ ਤੋਂ ਸਿੰਥੈਟਿਕ ਦੁੱਧ ਅਤੇ ਪਨੀਰ ਵੱਡੀ ਮਾਤਰਾ ਵਿੱਚ ਲੁਧਿਆਣਾ ਸ਼ਹਿਰ ਵਿੱਚ ਵੇਚਿਆ ਜਾਂਦਾ ਹੈ ਜਿਸ ਨਾਲ ਸ਼ਹਿਰ ਦੇ ਭੋਲੇ ਭਾਲੇ ਲੋਕ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸਿਹਤ ਵਿਭਾਗ ਦੀ ਟੀਮ ਵੱਲੋਂ ਫੌਰੀ ਤੌਰ 'ਤੇ ਕਾਰਵਾਈ ਕਰਦਿਆਂ ਮਲੇਰਕੋਟਲਾ ਪਾਸਿਓਂ ਦੁੱਧ ਅਤੇ ਪਨੀਰ ਦੀਆਂ ਆਉਣ ਵਾਲੀਆਂ ਗੱਡੀਆਂ ਦੀ ਅਚਨਚੇਤ ਚੈਕਿੰਗ ਕਰਦਿਆਂ 38 ਵਾਹਨਾਂ ਦੇ ਦੁੱਧ ਅਤੇ ਪਨੀਰ ਦੇ ਸੈਂਪਲ ਲਏ ਗਏ। ਵਿਧਾਇਕ ਛੀਨਾ, ਡੀ.ਐਚ.ਓ. ਰਿਪੂ ਧਵਨ, ਐਫ.ਐਸ.ਓ ਲਵਦੀਪ ਸਿ...
ਜਲ ਸ਼ਕਤੀ ਅਭਿਆਨ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਕਰਵਾਇਆ ਗਿਆ ਪੋਸਟਰ ਮੇਕਿੰਗ ਕੰਪੀਟੀਸ਼ਨ

ਜਲ ਸ਼ਕਤੀ ਅਭਿਆਨ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਕਰਵਾਇਆ ਗਿਆ ਪੋਸਟਰ ਮੇਕਿੰਗ ਕੰਪੀਟੀਸ਼ਨ

Politics, Punjab
ਅੰਮ੍ਰਿਤਸਰ 2 ਅਗਸਤ: ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜੀ ਨੂੰ ਬਚਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਪਾਣੀ ਦੀ ਸੰਭਾਲ ਕਰਨੀ ਪਵੇਗੀ ਕਿਉਂਕਿ ਦਿਨ ਪ੍ਰਤੀ ਦਿਨ ਸਾਡੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਪਾਣੀ ਦੀ ਸਹੀ ਵਰਤੋਂ ਕਰੀਏ ਅਤੇ ਆਪਣੇ ਬੱਚਿਆਂ ਨੂੰ ਪਾਣੀ ਦੀ ਸੰਭਾਲ ਸਬੰਧੀ ਜਾਗਰੂਕ ਕਰੀਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਭਰਤ ਭੂਸ਼ਣ ਵਰਮਾ ਮੁੱਖ ਨੋਡਲ ਅਫਸਰ ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਨੇ ਦੱਸਿਆ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਪਾਣੀ ਦੀ ਬੱਚਤ ਕਿਵੇਂ ਕੀਤੀ ਜਾਵੇ ਅਤੇ ਬਾਰਿਸ਼ ਦੇ ਪਾਣੀ ਨੂੰ ਰੀਚਾਰਜ ਕਰਕੇ ਕਿਵੇਂ ਵਰਤਿਆ ਜਾਵੇ। ਉਨ੍ਹਾਂ  ਦੱਸਿਆ ਕਿ ਪਿੰਡਾਂ ਵਿੱਚ ਬਣੇ ਛੱਪੜਾਂ ਦੇ ਪਾਣੀ ਨੂੰ ਮੁੜ ਰੀਚਾਰਜ ਕਰਕੇ ਖੇਤੀ ਲਈ ਵਰਤਿਆ ਜਾ ਸਕਦਾ ਹੈ। ਇਸ ਮੌਕੇ ਸ੍ਰੀਮਤੀ ਰਚਨਾ ਭੱਟੀ ਵਿਗਿਆਨੀ ਕੇਂਦਰ ਗਰਾਉਂਡ ਜਲ ਬੋਰਡ ਨਵੀਂ ਦਿੱਲੀ ਨੇ ਬੱਚਿਆਂ ਨੂੰ ਦੱਸਿਆ ਕਿ ਪਾਣੀ ਦੀ ਸਹੀ ਵਰਤੋਂ ਕਰਕੇ ਹੀ ਅਸੀਂ ਪਾਣੀ ਨੂੰ ਸੰਭਾਲ ਸਕਦੇ ਹਾਂ। ਇਸ ਮੌਕੇ ਸ਼ਹੀਦ ਗੁਰਮੀਤ ਸਿੰਘ ਸਕੂਲ ਆਫ ਐਮੀਨੈਂਸ ਸੁਲਤਾਨਵਿੰਡ   ਦੇ ਬੱਚਿਆਂ ਦਾ ਪਾਣੀ ਦੀ ਸ...
ਕੈਬਨਿਟ ਮੰਤਰੀ ਈ:ਟੀ:ਓ ਵੱਲੋਂ  ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ  ਚੈਕਿੰਗ

ਕੈਬਨਿਟ ਮੰਤਰੀ ਈ:ਟੀ:ਓ ਵੱਲੋਂ ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ ਚੈਕਿੰਗ

Politics, Punjab
ਅੰਮ੍ਰਿਤਸਰ, 2 ਅਗਸਤ :--                 ਅੱਜ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ।                   ਸ੍ਰ ਈ:ਟੀ:ਓ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਲੋਕਾਂ ਨੇ ਧਿਆਨ ਵਿੱਚ ਲਿਆਂਦਾ ਕਿ ਠੋਕਣ ਲੈਣ ਵਿੱਚ ਸਮੱਸਿਆ ਆਉਂਦੀ ਹੈ ਅਤੇ ਇਸ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਨਹੀਂ ਹੈ ਇਸ ਉੱਤੇ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਟੋਕਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਕੀਤਾ ਜਾਵੇ ਅਤੇ ਜੋ ਵੀ ਆਦਮੀ ਸਾਹਮਣੇ ਖੜਾ ਹੈ ਉਸ ਦੇ ਨਾਮ ਉੱਤੇ ਹੀ ਟੋਕਨ ਦਿੱਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਤਹਿਸੀਲਾਂ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋਕ ਤ...