Saturday, March 7
Shadow

Politics

ਲੁਧਿਆਣਾ ਵਿਚ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਕੱਚੇ ਅਧਿਆਪਕ

ਲੁਧਿਆਣਾ ਵਿਚ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਕੱਚੇ ਅਧਿਆਪਕ

Politics, Punjab
ਲੁਧਿਆਣਾ- ਪੰਜਾਬ ਸਰਕਾਰ ਤੋਂ ਪੱਕੇ ਕਰਨ ਦੀ ਮੰਗ ਕਰ ਰਹੇ ਲੁਧਿਆਣਾ ਦੇ ਜਵਾਹਰ ਨਗਰ ਵਿੱਚ ਕੱਚੇ ਅਧਿਆਪਕ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਏ ਹਨ। ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੇ ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਉਨ੍ਹਾਂ ਨੂੰ ਸਮਝਾਇਆ ਜਾ ਰਿਹਾ ਹੈ। ਹਾਲਾਂਕਿ ਇਸ ਵਿਚਾਲੇ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਏ ਜਾਣ ਦੀ ਮੰਗ ਉਤੇ ਅੜੇ ਹੋਏ ਹਨ। ਇਸ ਮੌਕੇ ਅਧਿਆਪਕਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਸਰਕਾਰ ਨੇ ਵਾਅਦੇ ਮੁਤਾਬਕ ਪੱਕਾ ਨਹੀਂ ਕੀਤਾ ਤੇ ਹਾਲੇ ਵੀ ਉਹ 6000 ਰੁਪਏ ਦੀ ਮਾਮੂਲੀ ਜਿਹੀ ਤਨਖਾਹ ਉਤੇ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਉਹ ਕਈ ਵਾਰ ਵਿਭਾਗੀ ਪੱਧਰ ਉਤੇ ਸੀਨੀਅਰ ਅਫਸਰਾਂ ਨਾਲ ਮਿਲ ਚੁੱਕੇ ਹਨ ਪਰ ਹਰ ਵਾਰ ਉਨ੍ਹਾਂ ਨੂੰ ਲਾਅਰੇ ਲਗਾ ਦਿੱਤੇ ਜਾਂਦੇ ਹਨ।   ਇਸ ਮੌਕੇ ਅਧਿਆਪਕਾਂ ਨੇ ਆਖਿਆ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਹ ਟੈਂਕੀ ਤੋਂ ਥੱਲੇ ਨਹੀਂ ਆਉਣਗੇ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਹੋਰ ਅਧਿਆਪਕ ਤੇ ਉਨ੍ਹਾਂ ਦੇ ਪਰਿਵਾਰਕ ਮੈਂ...
ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਬੋਲੇ PM ਮੋਦੀ, ਕਿਹਾ ਹੁਣ ਟੈਂਟ ‘ਚ ਨਹੀਂ ਰਹਿਣਗੇ ਰਾਮਲੱਲਾ

ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਬੋਲੇ PM ਮੋਦੀ, ਕਿਹਾ ਹੁਣ ਟੈਂਟ ‘ਚ ਨਹੀਂ ਰਹਿਣਗੇ ਰਾਮਲੱਲਾ

International, National, Politics
ਰਾਮ ਮੰਦਰ ਦੀ ਸਥਾਪਨਾ ਨੂੰ ਲੈ ਕੇ ਦੇਸ਼ ਭਰ ‘ਚ ਜਸ਼ਨ ਦਾ ਮਾਹੌਲ ਹੈ। ਪੀਐਮ ਮੋਦੀ ਨੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਤੋਂ ਬਾਅਦ ਜਨਤਾ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਸਾਡਾ ਰਾਮਲਲਾ ਹੁਣ ਟੈਂਟ ਵਿੱਚ ਨਹੀਂ ਰਹੇਗਾ। ਸਾਡੀ ਰਾਮਲਲਾ ਹੁਣ ਬ੍ਰਹਮ ਮੰਦਰ ਵਿੱਚ ਰਹੇਗੀ। ਇਹ ਪਲ ਅਲੌਕਿਕ ਹੈ ਅਤੇ ਇਹ ਸਮਾਂ ਦਰਸਾਉਂਦਾ ਹੈ ਕਿ ਭਗਵਾਨ ਰਾਮ ਦਾ ਆਸ਼ੀਰਵਾਦ ਸਾਡੇ ਨਾਲ ਹੈ। 22 ਜਨਵਰੀ ਸਿਰਫ਼ ਇੱਕ ਤਾਰੀਖ ਨਹੀਂ ਸਗੋਂ ਇੱਕ ਨਵੇਂ ਸਮੇਂ ਦੇ ਚੱਕਰ ਦੀ ਸ਼ੁਰੂਆਤ ਹੈ। ਉਸਾਰੀ ਦਾ ਕੰਮ ਦੇਖ ਕੇ ਦੇਸ਼ ਵਾਸੀਆਂ ਵਿੱਚ ਹਰ ਰੋਜ਼ ਇੱਕ ਨਵਾਂ ਆਤਮ ਵਿਸ਼ਵਾਸ ਪੈਦਾ ਹੋ ਰਿਹਾ ਸੀ। ਸਦੀਆਂ ਦੇ ਉਸ ਸਬਰ ਦਾ ਵਿਰਸਾ ਅੱਜ ਸਾਨੂੰ ਮਿਲਿਆ ਹੈ, ਅੱਜ ਸਾਨੂੰ ਰਾਮ ਦਾ ਮੰਦਰ ਮਿਲਿਆ ਹੈ। ਪੀਐਮ ਨੇ ਕਿਹਾ ਕਿ ਇਹ ਰਾਮ ਦਾ ਬਹੁਤ ਵੱਡਾ ਵਰਦਾਨ ਹੈ ਕਿ ਅਸੀਂ ਇਸ ਪਲ ਨੂੰ ਜੀ ਰਹੇ ਹਾਂ। ਇਸ ਨੂੰ ਅਸਲ ਵਿੱਚ ਵਾਪਰਦਾ ਦੇਖ ਕੇ. ਅੱਜ ਹਰ ਚੀਜ਼ ਬ੍ਰਹਮਤਾ ਨਾਲ ਭਰੀ ਹੋਈ ਹੈ। ਇਹ ਕੋਈ ਸਾਧਾਰਨ ਸਮਾਂ ਨਹੀਂ ਹੈ, ਇਹ ਸਮੇਂ ਦੇ ਚੱਕਰ ਵਿੱਚ ਅਮਿੱਟ ਰੇਖਾਵਾਂ ਹਨ। ਜਿੱਥੇ ਵੀ ਰਾਮ ਦਾ ਕੰਮ ਹੁੰਦਾ ਹੈ, ਉੱਥੇ ਪਵਨ ਦਾ ਪੁੱਤਰ ਹਨੂੰਮ...
ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ

ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ

National, Politics, Punjab
ਚੰਡੀਗੜ੍ਹ, 21 ਜਨਵਰੀ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਰੇ ਧਰਮ ਸਭਨਾਂ ਲਈ ਸਾਂਝੇ ਹੁੰਦੇ ਹਨ ਅਤੇ ਕੋਈ ਵੀ ਵਿਅਕਤੀ ਕਦੇ ਵੀ ਪ੍ਰਮਾਤਮਾ ਉੱਤੇ ਏਕਾਧਿਕਾਰ ਦਾ ਦਾਅਵਾ ਨਹੀਂ ਕਰ ਸਕਦਾ। ਸ. ਸੰਧਵਾਂ ਨੇ ਕਿਹਾ, ‘‘ਭਾਜਪਾ ਨੇ ਆਪਣੇ ਸਿਆਸੀ ਲਾਹੇ ਲਈ ਸ੍ਰੀ ਰਾਮ ਦਾ ਨਾਮ ਵਰਤਣ ਦੀ ਕੋਸ਼ਿਸ਼ ਕੀਤੀ ਹੈ।’’  ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਵਰਤਾਰਾ ਹੈ, ਜੋ ਕਿ ਸਾਡੇ ਸੰਵਿਧਾਨਕ ਸਿਧਾਂਤਾਂ ਨਾਲ ਉੱਕਾ ਹੀ ਮੇਲ ਨਹੀਂ ਖਾਂਦਾ । ਦੇਸ਼ ਵਿਦੇਸ਼ ਵਸਦੇ ਸਮੂਹ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸ. ਸੰਧਵਾਂ ਨੇ ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਦਿਆਂ ਕਿਹਾ ਕਿ ਬੇਸ਼ੱਕ ਪ੍ਰਭੂ ਦੀ ਯਾਦ ਨੂੰ ਸਿਆਸੀ ਮਕਸਦ ਦੀ ਪੂਰਤੀ ਲਈ ਵਰਤਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ, ਪਰ ਪ੍ਰਭੂ ਭਗਤੀ ਨੂੰ ਕਿਸੇ ਸਿਆਸੀ ਵਲਗਣਾਂ ਦੇ ਘੇਰੇ ਚ ਕੈਦ ਨਹੀਂ ਕੀਤਾ ਜਾ ਸਕਦਾ।...
ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ : ਡਾ. ਬਲਜੀਤ ਕੌਰ

ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ : ਡਾ. ਬਲਜੀਤ ਕੌਰ

Politics, Punjab
ਬਠਿੰਡਾ, 21 ਜਨਵਰੀ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਤੋਂ ਇਲਾਵਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਰਵਾਏ ਗਏ ਪਤੰਗਬਾਜ਼ੀ ਮੁਕਾਬਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ, ਏਡੀਜੀਪੀ ਰੇਂਜ ਬਠਿੰਡਾ ਸ਼੍ਰੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਮਿਹਦ ਪਰੇ ਅਤੇ ਐਸਐਸਪੀ ਸ਼੍ਰੀ ਹਰਮਨਵੀਰ ਸਿੰਘ ਗਿੱਲ, ਚੇਅਰਮੈਨ ਸ਼੍ਰੀ ਨੀਲ ਗਰਗ, ਚੇਅਰਮੈਨ ਸ਼੍ਰੀ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ ਸ਼੍...
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

Politics, Punjab
ਚੰਡੀਗੜ੍ਹ, 20 ਜਨਵਰੀ, 2024 - ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।  ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ 'ਤੇ  ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ ਦੁਆਰਾ ਕੀਤੇ ਗਏ ਬਦਲਾਅ ਦੇ ਯਤਨਾਂ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਲਈ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਸਿਟੀ ਬਿਊਟੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮਾਂ ਅਤੇ ਕੌਂਸਲਾਂ ਨੇ ਭਾਗ ਲਿਆ।  ਰਾਜ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ  ਤੋਂ ਕੁੱਲ 46 ਐਂਟਰੀਆਂ ਨੇ ਮੁਕਾਬਲੇ ਲਈ ਕੁਆਲੀਫਾਈ ਕੀਤਾ।    ਵਾਰਡਾਂ ਅਤੇ ਜਨਤਕ ਸਥਾਨਾਂ ਦਾ ਨਿਰਣਾ ਕਰਨ ਮੁਕਾਬਲਾ ਪੰਜ ਥੁਮਾਂ ...
ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ

ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ

Politics, Punjab
ਚੰਡੀਗੜ੍ਹ, 18 ਜਨਵਰੀ: ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਪਹਿਲੇ ਸਿੱਖ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਧਾਰੀ ਚੁੱਪ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਹਰਸਿਮਰਤ ਬਾਦਲ ਦੇ ਅਜਿਹੇ ਗੈਰ-ਜ਼ਿੰਮੇਵਾਰਾਨਾ ਤੇ ਨਿਰਾਧਾਰ ਬਿਆਨਾਂ ਰਾਹੀਂ ਹਰੇਕ ਸਿੱਖ ਦੇ ਹਿਰਦੇ ਨੂੰ ਠੇਸ ਪੁੱਜੀ ਹੈ ਪਰ ਸ਼੍ਰੋਮਣੀ ਕਮੇਟੀ ਇਸ ਮਸਲੇ ਉਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਦਿਸਦਾ ਹੈ ਕਿ ਧਾਮੀ ਅਕਾਲੀ ਦਲ ਖ਼ਾਸ ਤੌਰ ਉਤੇ ਬਾਦਲ ਪਰਿਵਾਰ ਦੇ ਇਕ ਵਫ਼ਾਦਾਰ ਵਲੰਟੀਅਰ ਤੋਂ ਵੱਧ ਕੁੱਝ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀਂ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਆਕਾਵਾਂ ਦੀਆਂ ਸਾਰੀਆਂ ਗਲਤੀਆਂ ਵੱਲੋਂ ਅੱਖਾਂ ਮੀਟ ਲਈਆਂ ਹਨ, ਜਿਸ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਵੱਜ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ...
ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Crime, International, National, Politics, Punjab
ਖਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਰਹੇ ਹਨ, ਤਾਂ ਜੋ ਉਹ ਪੰਜਾਬ ਨੂੰ ਇੱਕ ਵਾਰ ਫਿਰ ਅੱਤਵਾਦ ਦੇ ਦੌਰ ਵਿੱਚ ਧੱਕ ਸਕਣ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ। ਆਪਣੀ ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਵੀਡੀਓ ਵਿੱਚ ਪੰਨੂ ਪਿਛਲੇ ਦਿਨੀਂ ਹੋਏ ਮੁਕਾਬਲਿਆਂ ਬਾਰੇ ਗੱਲ ਕਰ ਰਿਹਾ ਹੈ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ। ਇੰਨਾ ਹੀ ਨਹੀਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਚੁੱਕੇ ਗਏ ਕਦਮਾਂ ਨੂੰ ਗਲਤ ਕਰਾਰ ਦਿੱਤਾ। ਪੰਨੂ ਨੇ ਸੀਐਮ ਮਾਨ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੱਸਿਆ ਹੈ ਅਤੇ ਡੀਜੀਪੀ ਗੌਰਵ ਯਾਦਵ ਨੂ...
ਸੂਬਾ ਸਰਕਾਰ ਦਾ ਮੁੱਖ ਟੀਚਾ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਮੇਂ-ਸਿਰ ਪਹੁੰਚਾਉਣਾ : ਐਮਐਲਏ ਜਗਰੂਪ ਗਿੱਲ

ਸੂਬਾ ਸਰਕਾਰ ਦਾ ਮੁੱਖ ਟੀਚਾ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਮੇਂ-ਸਿਰ ਪਹੁੰਚਾਉਣਾ : ਐਮਐਲਏ ਜਗਰੂਪ ਗਿੱਲ

Politics, Punjab
ਬਠਿੰਡਾ, 15 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਈਆਂ ਜਾ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਹਾਂਡੀ ਹੋਟਲ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਭਾਰਤੀ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਰਾਈਫ਼ਲ ਐਸੋਸ਼ੀਏਸ਼ਨ ਬਠਿੰਡਾ ਅਤੇ ਜੋਤੀ ਫਾਊਡੇਸ਼ਨ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਹੋਰ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਸਿਵਲ ਹਸਪਤਾਲ ਵਿਖੇ ਸ਼ੁਰੂ ਕੀਤੇ ਗਏ ਡਾਇਲਸੈਸ ਸੈਂਟਰ, ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ ਤੇ...
ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

Politics, Punjab
ਚੰਡੀਗੜ੍ਹ, 15 ਜਨਵਰੀ:   ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ।   ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ।   ਮਾਲੀਆ ਇੱਕਤਰ ਕਰਨ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਜਨਤਕ ਰੇਤ ਖੱਡਾਂ (ਪੀ.ਐਮ.ਐਸ.) ਤੋਂ 13.5 ਕਰੋੜ ਰੁਪਏ, ਵਪਾਰਕ ਰੇਤ ਖੱਡਾਂ (ਸੀ.ਐਮ.ਐਸ.) ਤੋਂ 8.8 ਕਰੋੜ ਰੁਪਏ, ਅੰਤਰਰਾਜੀ ਖਣਨ ਗਤੀਵਿਧੀਆਂ ਤੋਂ 146.1 ਕਰੋੜ ਰੁਪਏ, ਭੱਠਾ ਮਾਲਕਾਂ ਦੇ ਲਾਇਸੈਂਸਾਂ ਤੋਂ 22.5 ਕਰੋੜ ਰੁਪਏ, ਘੱਟ ਸਮੇਂ ...
ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

Politics, Punjab
ਚੰਡੀਗੜ੍ਹ, 15 ਜਨਵਰੀ:   ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।   ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਬੰਧਤ ਵਿਭਾਗਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਨੂੰ ਇਸ ਨਿਰਧਾਰਤ ਮਹੀਨੇ ਤੋਂ ਇਲਾਵਾ ਸਾਲ ਭਰ ਸੜਕ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਲੋੜ ‘ਤੇ ਜ਼ੋਰ ਦਿੱਤਾ।   ਪੰਜਾਬ ਸਿਵਲ ਸਕੱਤਰੇਤ-2 ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਅਤੇ ਲਗਾਤਾਰ ਨਿਗਰਾਨੀ ਸਮੇਤ ਲਾਗੂ ਕੀਤੇ ਹੋਰਨਾਂ ਉਪਰਾਲਿਆਂ ਦੇ ਆਵਾਜਾਈ ਵਿੱਚ ਸੁਧਾਰ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪੰ...