ਚੈੱਸ ਖੇਡਣ ਨਾਲ ਬੱਚਿਆਂ ਦੀ ਕਾਰਜਕੁਸ਼ਲਤਾ ਅਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ-ਡਿਪਟੀ ਕਮਿਸ਼ਨਰ
ਮਾਨਸਾ, 30 ਜੁਲਾਈ:
ਚੈੱਸ ਖੇਡਣ ਦੇ ਚਾਹਵਾਨ ਬੱਚਿਆਂ ਨੂੰ ਲਾਇਬ੍ਰੇਰੀਆਂ ਵਿਚ ਮਾਹਰ ਕੋਚਿਸ ਵੱਲੋਂ ਚੈੱਸ ਦੀ ਸਿਖਲਾਈ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ 10 ਪਿੰਡਾਂ ਦੀਆਂ ਲਾਇਬ੍ਰੇਰੀਆਂ ਨੂੰ 40 ਚੈੱਸ ਬੋਰਡ (ਪ੍ਰਤੀ ਲਾਇਬ੍ਰੇਰੀ 04) ਮੁਹੱਈਆ ਕਰਵਾਉਣ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੈੱਸ ਦਿਮਾਗ ਦੀ ਖੇਡ ਹੈ ਜਿਸ ਨਾਲ ਬੱਚਿਆਂ ਦਾ ਬੌਧਿਕ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੱਚਿਆਂ ਦੀ ਸ਼ਨਾਖਤ ਕਰਨ ਲਈ ਕਿਹਾ ਜੋ ਚੈੱਸ ਖੇਡਣ ਵਿਚ ਦਿਲਚਸਪੀ ਰੱਖਦੇ ਹੋਣ।
ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਦੀ ਇਮਾਰਤ ਨੂੰ ਬਹੁਮੰਤਵ ਲਈ ਵਰਤਿਆ ਜਾ ਸਕਦਾ ਹੈ, ਜਿੱਥੇ ਸਿਰਫ ਕਿਤਾਬਾਂ ਪੜ੍ਹਨ ਤੋਂ ਇਲਾਵਾ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਚੈੱਸ ਜਿਹੀਆਂ ਖੇਡਾਂ ਤੋਂ ਇਲਾਵਾ ਜਾਣਕਾਰੀ ਭਰਪੂਰ ਡਾਕੂਮੈਂਟਰੀਜ਼ ਦਾ ਪਰਦਰਸ਼ਿਤ ਹੋਣਾ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖਲਾਈ ਲਈ ਪ੍ਰੇਰਨਾਮਈ ਮਾਹੌਲ ਦੇਣਾ ਜ਼ਰੂ...








