Shadow

Politics

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

National, Politics, Punjab
ਚੰਡੀਗੜ੍ਹ, 2 ਦਸੰਬਰ: ਜਾਪਾਨ ਦੇ ਦੌਰੇ ਦੇ ਪਹਿਲੇ ਦਿਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਅਤੇ ਸ਼ਾਂਤੀ ਦੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ, ਅਹਿੰਸਾ, ਸਦਭਾਵਨਾ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਅਪਣਾ ਕੇ ਰਾਸ਼ਟਰ ਪਿਤਾ ਵੱਲੋਂ ਦਰਸਾਏ ਮਨੁੱਖਤਾ- ਪੱਖੀ ਫਲਸਫ਼ੇ ਨੂੰ ਜੀਵੰਤ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰਦੀ ਰਹੇਗੀ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ। ਲੋਕਾਂ ਨੂੰ ਗਾਂਧੀ ਜੀ ਵੱਲੋਂ ਦਰਸਾਏ ਗਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫੇ ’ਤੇ ਚੱਲਣ ਦੀ ਅਪੀਲ ਕਰਦੇ ਹੋਏ, ਮੁੱਖ ਮੰਤਰੀ ਨੇ ਕ...
ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ , ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ , ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ

National, Politics, Punjab
ਚੰਡੀਗੜ੍ਹ, 2 ਦਸੰਬਰ: ਭਰੂਣ ਹੱਤਿਆ ਨੂੰ ਰੋਕਣ ਦੇ ਯਤਨਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਗਲੇ ਸਾਲ ਤੱਕ ਸੂਬੇ ਦੇ ਲਿੰਗ ਅਨੁਪਾਤ ਵਿੱਚ ਮਿਸਾਲੀ ਸੁਧਾਰ ਲਿਆਉਣ  ਲਈ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ  ਮਹੱਤਵਪੂਰਨ ਟੀਚਾ ਰੱਖਿਆ ਹੈ। ਸਿਹਤ ਮੰਤਰੀ ਨੇ, ਚੰਡੀਗੜ੍ਹ ਵਿੱਚ ਪ੍ਰੀ-ਕੰਸੈਪਸ਼ਨ ਅਤੇ ਪ੍ਰੀ-ਨੇਟਲ ਡਾਇਗਨੌਸਟਿਕ ਤਕਨੀਕਾਂ (ਲਿੰਗ ਜਾਂਚ ‘ਤੇ ਪਾਬੰਦੀ) ਐਕਟ (ਪੀਸੀ-ਪੀਐਨਡੀਟੀ) ’ਤੇ ਇੱਕ ਸੂਬਾ ਪੱਧਰੀ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਪ੍ਰਧਾਨਗੀ ਕਰਦੇ ਹੋਏ, ਸਾਰੇ ਸਿਵਲ ਸਰਜਨਾਂ ਅਤੇ ਸਿਹਤ ਸੰਭਾਲ ਕਾਮਿਆਂ ਤੋਂ ਲੈ ਕੇ ਆਸ਼ਾ ਵਰਕਰਾਂ ਨੂੰ ਗਰਭ ਅਵਸਥਾ ਦੌਰਾਨ  ਨਿਗਰਾਨੀ ਕਰਨ ਅਤੇ Çਲੰਗ ਨਿਰਧਾਰਣ ਸਬੰਧੀ ਅਨੈਤਿਕ ਅਮਲ ਨੂੰ ਠੱਲ੍ਹ ਪਾਉਣ ਲਈ ਨਿਰੰਤਰ ਚੌਕਸੀ ਰੱਖਣ ਦੀ ਅਪੀਲ ਕੀਤੀ । ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਸਰਗਰਮੀ ਨਾਲ ਹਰ ਗਰਭਵਤੀ ਔਰਤ ਦੀ  ਟਰੈਕਿੰਗ  ਯਕੀਨੀ ਬਣਾਉਣ ਲਈ ਕਿਹਾ । ਉਨ੍ਹਾਂ  ਕਿਹਾ ਕਿ ਇੱਕ ਬੱਚੀ ਨੂੰ ਗਰਭ ਵਿੱਚ ਮਾਰਨ ਤੋਂ ਵੱਡਾ ਹੋਰ ਕੋਈ ਅਪਰਾਧ ਨਹੀਂ ਹੈ। ਪੀਸੀ-ਪੀਐਨਡੀਟੀ ਐਕਟ- ਜੋ ਕਿ 1...
ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ੍ਹ 2 ਦਸੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ  ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ‘ਤੇ  ਉਸਤੋਂ 5,40,000/- ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ  70,000/- ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

National, Politics, Punjab
ਚੰਡੀਗੜ੍ਹ, 2 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ 'ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਰਸਮੀ ਤੌਰ 'ਤੇ ਯੋਗਦਾਨ ਪ੍ਰਾਪਤ ਕਰਨ ਸਮੇਂ ਕੀਤੀ। ਫੰਡ ਵਿੱਚ ਯੋਗਦਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸਰਵਜੀਤ ਸਿੰਘ ਸਮਰਾ ਵੱਲੋਂ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਨੂੰ ਸੌਂਪਿਆ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਵੱਲੋਂ ਖੁੱਲ੍ਹੇ ਦਿਲ ਨਾਲ ਫੰਡ ਵਿੱਚ ਯੋਗਦਾਨ ਦੇਣ ਦੇ ਉਪਰਾਲੇ ਅਤੇ ਸਮਾਜਿਕ ਜਵਾਬਦੇਹੀ ਪ੍ਰਤੀ ਅਦਾਰੇ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਇਸ ਫੰਡ ਦੇ ਮਹੱਤਵਪੂਰਨ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਮੁੱਖ ਮੰਤਰੀ ਰੰਗਲਾ ਪੰਜਾਬ ਫ...
ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ  ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਗ੍ਰਨੇਡ ਹਮਲੇ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਇੱਕ ਪੀ-86 ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਕੁਮਾਰ  ਵਾਸੀ ਹੁਸ਼ਿਆਰਪੁਰ , ਗੁਰਦਿੱਤ ਵਾਸੀ ਗੁਰਦਾਸਪੁਰ, ਨਵੀਨ ਚੌਧਰੀ ਅਤੇ ਕੁਸ਼ ਦੋਵੇਂ ਵਾਸੀ  ਤਲਵਾੜਾ (ਹੁਸ਼ਿਆਰਪੁਰ) , ਵਜੋਂ ਹੋਈ ਹੈ। ਬਰਾਮਦ  ਕੀਤੀਆਂ ਪਿਸਤੌਲਾਂ  2 ਪਿਸਤੌਲਾਂ ਵਿਚ- ਇੱਕ ਜ਼ਿਗਾਨਾ ਅਤੇ ਇੱਕ .32 ਬੋਰ ਸਮੇਤ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਦਾਸਪੁਰ ਪੁਲਿਸ ਸਟੇਸ਼ਨ ’ਤੇ ਹ...
ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

National, Politics, Punjab
*ਚੰਡੀਗੜ੍ਹ, 1 ਦਸੰਬਰ*: 13 ਤੋਂ 15 ਮਾਰਚ 2026 ਤੱਕ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ. ਮੋਹਾਲੀ) ਦੇ ਕੈਂਪਸ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਆਪਣੀ ਵਿਸ਼ਵਵਿਆਪੀ ਸ਼ਮੂਲੀਅਤ ਨੂੰ ਵਧਾਉਣ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ ਤਹਿਤ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ। ਮੁੱਖ ਮੰਤਰੀ ਦੀ ਅਗਵਾਈ ਹੇਠ ਇਹ ਵਫ਼ਦ ਜਿਸ ਵਿੱਚ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਤੋਂ ਇਲਾਵਾ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੀ ਟੀਮ ਸ਼ਾਮਲ ਹੋਵੇਗੀ, 2-3 ਦਸੰਬਰ ਨੂੰ ਟੋਕੀਓ, 4-5 ਦਸੰਬਰ ਨੂੰ ਓਸਾਕਾ ਅਤੇ 8-9 ਦਸੰਬਰ ਨੂੰ ਸਿਓਲ ਦਾ ਦੌਰਾ ਕਰੇਗਾ ਜਿਸ ਦਾ ਉਦੇਸ਼ ਆਰਥਿਕ ਭਾਈਵਾਲੀ ਦੀ ਮਜ਼ਬੂਤੀ ਲਈ ਵਿਸ਼ਵਵਿਆਪੀ ਕੰਪਨੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਲਈ ਨਿੱਜੀ ਤੌਰ ‘ਤੇ ਸੱਦਾ ਦੇਣਾ ਹੈ। ਇਨ੍ਹਾ...
‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ ਪੂਰੇ ਹੋ ਗਏ ਹਨ, ਜਿਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 26,256 ਐਫ਼.ਆਈ.ਆਰਜ਼ ਦਰਜ ਕੀਤੀਆਂ ਅਤੇ 38,687 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਹੈ, ਜਿਸ ਦੇ ਸਿੱਟੇ ਵਜੋਂ 1714 ਕਿਲੋਗ੍ਰਾਮ ਹੈਰੋਇਨ  ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਮੁਕੰਮਲ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ...
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

National, Politics, Punjab
ਮਾਨਸਾ, 1 ਦਸੰਬਰ              ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਆਈ ਏ ਐੱਸ ਵਲੋਂ ਅੱਜ ਇਥੇ ਆਪਣੇ ਦਫ਼ਤਰ ਵਿਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਰਓਜ਼, ਏਆਰਓਜ਼ ਤੇ ਵੱਖ ਵੱਖ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।                 ਇਸ ਮੌਕੇ ਉਨ੍ਹਾਂ ਆਰਓਜ਼ ਅਤੇ ਸਬੰਧਤ ਨੋਡਲ ਅਫ਼ਸਰਾਂ ਨੂੰ ਸਾਰੇ 547 ਪੋਲਿੰਗ ਬੂਥਾਂ 'ਤੇ ਲੋੜੀਂਦੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਕਿਹਾ ਕਿ ਜ਼ਿਆਦਾਤਰ ਚੋਣ ਬੂਥ ਸਕੂਲਾਂ ਵਿਚ ਹਨ, ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਾਰੇ ਆਰਓਜ਼ ਨਾਲ ਤਾਲਮੇਲ ਕਰਕੇ ਸਹੂਲਤਾਂ ਯਕੀਨੀ ਬਣਾ ਲੈਣ।                 ਇਸ ਤੋਂ ਇਲਾਵਾ ਓਨ੍ਹਾਂ ਬੈਲੇਟ ਬਕਸਿਆਂ, ਰੈਂਡੇਮਾਈਜ਼ੇਸ਼ਨ, ਰੀਹਰਸਲ, ਸਟਰਾਂਗ ਰੂਮ ਬਾਰੇ ਹਦਾਇਤਾਂ ਜਾਰੀ ਕੀਤੀਆਂ ਅਤੇ ਸਾਰੇ ਸਬੰਧਤ ਅਮਲੇ ਨੂੰ ਸਮਾਂਬੱਧ ਤਰੀਕੇ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।                  ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹ...
ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ

ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ

National, Politics, Punjab
ਪੱਟੀ/ਤਰਨ ਤਾਰਨ, 1 ਦਸੰਬਰ (          ) - ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਾਰੇ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਮਿਡਲ ਵਿੰਗ ਤੇ ਨੌਵੀਂ-ਦਸਵੀਂ ਵਿੰਗ ਦੇ ਵਿਦਿਆਰਥੀਆਂ ਦੀਆਂ ਟੀਮਾਂ ਦੇ ਸਾਇੰਸ, ਸਮਾਜਿਕ, ਹਿਸਾਬ ਤੇ ਅੰਗਰੇਜ਼ੀ ਵਿਸੇ ਦੇ ਕੁਵਿਜ ਮੁਕਾਬਲੇ ਸਰਕਾਰੀ ਸਮਾਰਟ ਹਾਈ ਸਕੂਲ ਚੀਮਾ ਕਲਾਂ ਵਿਖੇ ਬੀ.ਐਨ. ਓ. ਮੈਡਮ ਮੁੱਖ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿੱਚੋਂ ਇੱਕ ਇੱਕ ਵਿਦਿਆਰਥੀ ਅਤੇ ਨੌਵੀਂ-ਦਸਵੀਂ ਵਿੱਚੋਂ ਵੀ ਇਕ-ਇੱਕ ਵਿਦਿਆਰਥੀ ਦੀ ਟੀਮ ਨੇ ਭਾਗ ਲਿਆ। ਛੇਵੀਂ ਤੋਂ ਅੱਠਵੀਂ ਵਿੰਗ ਦੇ ਵਿੱਚੋਂ ਸਰਕਾਰੀ ਹਾਈ ਸਕੂਲ ਕੁੱਲਾ ਨੇ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਬੈਠੇ ਭੈਣੀ ਨੇ ਦੂਸਰਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਚੀਮਾ ਕਲਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹਾਈ ਵਿੰਗ ਦੇ ਵਿੱਚੋਂ ਸਰਕਾਰੀ ਹਾਈ ਸਮਾਰਟ ਸਕੂਲ ਚੀਮਾ ਕਲਾਂ ਨੇ ਪਹਿਲਾ ਸਥਾਨ, ਸਕੂਲ ਆਫ ਐਮੀਨੈਂਸ ਪੋਟੀ ਨੇ ਦੂਜਾ ਸਥਾਨ ਅਤੇ ਸਰਕਾਰੀ ਹਾ...
ਸੀ.ਟੀ ਗਰੁੱਪ ਅਤੇ ਆਰ.ਜੇ. ਕ੍ਰਿਏਟਰਜ਼ ਵਖਰਾ ਸਵੈਗ ਵੱਲੋਂ ਵੀਕੈਂਡ ਆਫ ਵੈਲਨੈੱਸ ਦਾ ਬੇਹਤਰੀਨ ਆਯੋਜਨ

ਸੀ.ਟੀ ਗਰੁੱਪ ਅਤੇ ਆਰ.ਜੇ. ਕ੍ਰਿਏਟਰਜ਼ ਵਖਰਾ ਸਵੈਗ ਵੱਲੋਂ ਵੀਕੈਂਡ ਆਫ ਵੈਲਨੈੱਸ ਦਾ ਬੇਹਤਰੀਨ ਆਯੋਜਨ

Politics, Punjab, Sports
ਹੁਸ਼ਿਆਰਪੁਰ। ਰੇਲਵੇ ਮੰਡੀ ਗਰਾਊਂਡ ਹੁਸ਼ਿਆਰਪੁਰ ਵਿੱਚ ਸੀ.ਟੀ. ਗਰੁੱਪ ਆਫ ਐਜੂਕੇਸ਼ਨ ਜਲੰਧਰ ਅਤੇ ਵਖਰਾ ਸਵੈਗ ਆਰ.ਜੇ. ਕ੍ਰਿਏਟਰ ਵੱਲੋਂ "ਵੀਕੈਂਡ ਆਫ ਵੈਲਨੈੱਸ" ਨਾਮਕ ਸਿਹਤ ਸੰਬੰਧੀ ਪ੍ਰੋਗਰਾਮ ਦਾ ਬੇਹਤਰੀਨ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੰਤਵ ਹੁਸ਼ਿਆਰਪੁਰ ਵਾਸੀਆਂ ਨੂੰ ਜੁੰਬਾ, ਮਾਰਸ਼ਲ ਆਰਟ, ਯੋਗ ਅਤੇ ਹੋਰ ਸਿਹਤ ਸੰਬੰਧੀ ਸਾਧਨਾਂ ਰਾਹੀਂ ਫਿੱਟ ਰਹਿਣ ਲਈ ਜਾਗਰੂਕ ਕਰਨਾ ਸੀ। ਪ੍ਰੋਗਰਾਮ ਬਹੁਤ ਸਫਲ ਰਿਹਾ ਅਤੇ ਹੁਸ਼ਿਆਰਪੁਰ ਵਾਸੀਆਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਭਾਗ ਲੈ ਕੇ ਸਿਹਤ ਪ੍ਰਤੀ ਆਪਣੀ ਸਜਗਤਾ ਦਾ ਪ੍ਰਮਾਣ ਦਿੱਤਾ। ਇਸ ਮੌਕੇ ਤੇ ਆਰ.ਜੇ. ਕ੍ਰਿਏਟਰਜ਼ ਦੇ ਕੋਆਰਡੀਨੇਟਰ ਡਾ. ਪੰਕਜ ਸ਼ਿਵ ਅਤੇ ਰੇਨੂੰ ਕਵਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸੀ.ਟੀ. ਗਰੁੱਪ ਵੱਲੋਂ ਡਾਇਰੈਕਟਰ ਅਨੁਰਾਗ ਸ਼ਰਮਾ ਅਤੇ ਡੀਨ ਸਟੂਡੈਂਟ ਵੈਲਫੇਅਰ ਡਾ. ਗਗਨ ਜੋੜਾ ਵੀ ਖਾਸ ਤੌਰ 'ਤੇ ਹਾਜ਼ਰ ਰਹੇ। ਸਮਾਗਮ ਦੀ ਸ਼ੋਭਾ ਵਧਾਉਣ ਲਈ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਵਿਧਾਇਕ ਪੰਡਿਤ ਬ੍ਰਹਮ ਸ਼ੰਕਰ ਜਿੰਪਾ, ਡਾ. ਇਸ਼ਾਂਕ ਅਤੇ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਵਿਸ਼ੇਸ਼ ਤੌਰ 'ਤੇ ਪਹੁੰਚੇ। ਹਜ਼ਾਰਾਂ ਦ...