Saturday, September 5
Shadow

Politics

ਐਸ.ਐਮ.ਓ. ਵਲੋਂ ਪਿੰਡਾਂ ਵਿਚ ਜਾਰੀ ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ

ਐਸ.ਐਮ.ਓ. ਵਲੋਂ ਪਿੰਡਾਂ ਵਿਚ ਜਾਰੀ ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ

Politics, Punjab
ਬੂਥਗੜ੍ਹ, 29 ਜੁਲਾਈ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਪਿੰਡ ਜੁਝਾਰਨਗਰ,ਤਿਊੜ ਅਤੇ ਸੁਹਾਲੀ ਵਿਖੇ ਚੱਲ ਰਹੀ ਡੇਂਗੂ ਅਤੇ ਮਲੇਰੀਆ ਵਿਰੋਧੀ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਸਿਹਤ ਕਾਮਿਆਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਇਨ੍ਹਾਂ ਪਿੰਡਾਂ ਦੇ ਵੱਖ-ਵੱਖ ਘਰਾਂ ਵਿਚ ਜਾ ਕੇ ਉਹ ਥਾਵਾਂ ਜਾਂਚੀਆਂ ਜਿਥੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ। ਐਸ.ਐਮ.ਓ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ...
ਬਰਸਾਤ ਦੇ ਮੌਸਮ ਦੌਰਾਨ ਬੱਚਿਆਂ ਨੂੰ ਦਸਤ ਦੀ ਬਿਮਾਰੀ ਹੁੰਦੀ ਹੈ: ਐਸ.ਐਮ.ਓ ਡਾ. ਗਾਂਧੀ

ਬਰਸਾਤ ਦੇ ਮੌਸਮ ਦੌਰਾਨ ਬੱਚਿਆਂ ਨੂੰ ਦਸਤ ਦੀ ਬਿਮਾਰੀ ਹੁੰਦੀ ਹੈ: ਐਸ.ਐਮ.ਓ ਡਾ. ਗਾਂਧੀ

Politics, Punjab
ਫਾਜ਼ਿਲਕਾ, 29 ਜੁਲਾਈ () ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ, ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਵੱਲੋਂ ਸੀ.ਐਚ.ਸੀ.  ਖੂਈਖੇੜਾ ਅਧੀਨ ਪੈਂਦੇ ਪਿੰਡਾਂ ਦਾ ਦੌਰਾ ਕੀਤਾ ਗਿਆ | ਜਿੱਥੇ ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਡਾਇਰੀਆ ਰੋਕੋ ਮੁਹਿੰਮ ਤਹਿਤ ਸਬ ਸੈਂਟਰਾਂ ਵਿੱਚ ਲਗਾਏ ਗਏ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਦਾ ਨਿਰੀਖਣ ਕੀਤਾ। ਐਸ.ਐਮ.ਓ ਡਾ: ਗਾਂਧੀ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਦਸਤ ਦੀ ਬਿਮਾਰੀ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਦਸਤ ਲੱਗਣ 'ਤੇ ਤੁਰੰਤ ਡਾਕਟਰੀ ਸਲਾਹ ਲੈਣੀ ਜ਼ਰੂਰੀ ਹੈ | ਦਸਤ ਹੋਣ ਦੀ ਸਥਿਤੀ ਵਿੱਚ, ਓਆਰਐਮ ਸਪਲੀਮੈਂਟਸ ਲਗਾਤਾਰ ਦਿੱਤੇ ਜਾਣੇ ਚਾਹੀਦੇ ਹਨ, ਜੋ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਡਾਇਰੀਆ ਹੋਣ ਦੀ ਸੂਰਤ ਵਿੱਚ ਜ਼ਿੰਕ ਦੀਆਂ ਗੋਲੀਆਂ ਵੀ 14 ਦਿਨਾਂ ਲਈ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਜੋ ਕਿ 2 ਮਹੀਨੇ ਤੋਂ 6 ਮਹੀਨੇ ਤੱਕ ਦੇ ਬੱਚਿਆਂ ਨੂੰ 10 ਮਿਲੀਗ੍ਰਾਮ (ਅੱਧੀ ਗੋਲੀ) ਅਤੇ ਛੇ ਮਹੀਨੇ ਤੋਂ ਵੱਡੀ ਉਮਰ ਦੇ ਬੱਚਿਆ...
ਖੇਤੀਬਾੜੀ ਵਿਭਾਗ ਵੱਲੋਂ ਅਣਅਧਿਕਾਰਤ ਕੰਪਨੀਆਂ ਵੱਲੋਂ ਸਪਲਾਈ ਕੀਤੀਆਂ ਝੋਨੇ ਅਤੇ ਨਰਮੇ ਦੀਆਂ ਕੀਟਨਾਸ਼ਕ ਦਵਾਈਆਂ ਜ਼ਬਤ ਕਰਵਾਈਆਂ

ਖੇਤੀਬਾੜੀ ਵਿਭਾਗ ਵੱਲੋਂ ਅਣਅਧਿਕਾਰਤ ਕੰਪਨੀਆਂ ਵੱਲੋਂ ਸਪਲਾਈ ਕੀਤੀਆਂ ਝੋਨੇ ਅਤੇ ਨਰਮੇ ਦੀਆਂ ਕੀਟਨਾਸ਼ਕ ਦਵਾਈਆਂ ਜ਼ਬਤ ਕਰਵਾਈਆਂ

Politics, Punjab
ਮਾਨਸਾ, 29 ਜੁਲਾਈ: ਮੁੱਖ ਖੇਤੀਬਾੜੀ ਅਫਸਰ ਮਾਨਸਾ ਸ. ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਦੰਦੀਵਾਲ ਬੀਜ ਭੰਡਾਰ ਝੰਡੂਕੇ ਪਿੰਡ ’ਤੇ ਛਾਪੇਮਾਰੀ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਉਕਤ ਫਰਮ ’ਤੇ ਅਣ ਅਧਿਕਾਰਿਤ ਕੰਪਨੀ ਵੁਡਲੈਂਡ ਐਗਰੀਟੈਕ ਇੰਡੀਆ, ਮਾਰਸ਼ ਫਰਟੀਕੈਮ ਲਿਮਿਟਡ (ਮਾਰਕੀਟਿੰਗ) ਅਤੇ ਮਾਡਰਨ ਕਰੋਪ ਸਾਇੰਸ, ਕਨੇਸ਼ੀਆ ਕਰੋਪ ਕੈਮੀਕਲ ਪ੍ਰਾਈਵੇਟ ਲਿਮਿਟਡ, ਕਰਾਪ ਵੈਲ ਐਗਰੋ ਇੰਡਸਟਰੀਜ ਪ੍ਰਾਇਵੇਟ ਲਿਮਿਟਡ (ਨਿਰਮਾਤਾ ਕੰਪਨੀ) ਵੱਲੋਂ ਝੋਨੇ ਅਤੇ ਨਰਮੇ ਦੀਆਂ ਕੀਟਨਾਸ਼ਕ ਦਵਾਈਆਂ ਸਪਲਾਈ ਕੀਤੀ ਗਈਆਂ ਸਨ। ਉਤਪਾਦਾਂ ਦੀ ਜਾਂਚ ਕਰਕੇ ਖੇਤੀਬਾੜੀ ਵਿਭਾਗ ਵੱਲੋਂ ਇਨਸੈਕਟੀਸਾਈਡ ਰੂਲ 1971 ਇੰਨਸੈਕਟੀਸਾਈਡ ਐਕਟ 1968 ਤਹਿਤ ਕਾਰਵਾਈ ਅਮਲ ਵਿੱਚ ਲਿਆ ਕੇ ਸੈਪਲਿੰਗ ਕੀਤੀ ਅਤੇ ਨਾਲ ਹੀ ਪੰਜਾਬ ਪੁਲਿਸ ਨੂੰ ਲਿਖਤੀ ਸੂਚਨਾ ਕਰਕੇ 08 ਕੁਇੰਟਲ 82 ਕਿਲੋ 29 ਲੀਟਰ ਮਾਲ ਜਬਤ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਮੈਸ. ਕਿਸਾਨ ਖਾਦ ਭੰਡਾਰ, ਸਰਦੂਲਗੜ੍ਹ ਦੀ ਵੀ ਚੈਕਿੰਗ ...
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

National, Politics, Punjab, Trending
ਫਾਜਿਲਕਾ 29 ਜੁਲਾਈ 2024 ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਐਰਿਕ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੈਸ਼ ਕੁਮਾਰ, ਹਰਮੀਤ ਸਿੰਘ ਅਤੇ ਸੁਖਦੇਵ ਕੁਮਾਰ ਸ਼ਮੂਲੀਅਤ ਕੀਤੀ। ਇਸ ਸਮੈਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਵਿਸ਼ਵ ਹੈਪੇਟਾਈਟਸ ਦਿਵਸ ਇਸ ਸਾਲ @ਇਹ ਸਮਾਂ ਕਾਰਵਾਈ ਕਰਨ ਦਾ ਹੈ@ ਥੀਮ ਹੇਠ ਮਨਾਇਆ ਜਾ ਰਿਹਾ ਹੈ। ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ।ਇਸ ਬਿਮਾਰੀ ਦੀਆਂ ਪੰਜ ਕਿਸਮਾਂ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖਤਰਨਾਕ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ...
ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜਾ

Politics, Punjab
ਅੰਮ੍ਰਿਤਸਰ 29 ਜੁਲਾਈ--  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕੀਤੇ ਜਾਣ। ਸ੍ਰੀ ਥੋਰੀ ਨੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲ ਪੈਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।                 ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਦੇ ਕੰਮ ਦਾ ਜਾਇਜਾ ਲੈਣ ਉਪਰੰਤ ਦੱਸਿਆ ਕਿ ਇਸ ਸਮੇਂ ਸੇਵਾ ਕੇਂਦਰਾਂ ਦੀ ਪੈਂਡੈਸੀ ਕੇਵਲ ਨਾ ਦੇ ਬਰਾਬਰ ਹੈ ਅਤੇ ਇਸ ਕੰਮ ਨੂੰ ਇਸ ਤਰ੍ਹਾਂ ਹੀ ਜਾਰੀ ਰ...
ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਬਣਾਉਣ ਦੀ ਲੋੜ- ਬੈਂਸ

ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਬਣਾਉਣ ਦੀ ਲੋੜ- ਬੈਂਸ

Politics, Punjab
                ਅੰਮ੍ਰਿਤਸਰ 29 ਜੁਲਾਈ:--- ਉਚੇਰੀ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਰਾਂ ਨੂੰ ਉਚੇਰੀ ਸਿੱਖਿਆ ਕਿੱਤਾ ਮੁਖੀ ਸਿੱਖਿਆ ਵਿੱਚ ਬਦਲਣਾ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਨੌਜਵਾਨਾਂ ਦੇ ਉਦਮੀ ਅਤੇ ਹੁਨਰ ਮੰਦ ਬਣਨ ਵੱਲ ਕੇਂਦਰਿਤ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਡੀ ਜਵਾਨੀ ਦਾ ਝੁਕਾਅ ਵਿਦੇਸ਼ਾਂ ਦੀ ਧਰਤੀ ਵੱਲ ਹੈ ਅਤੇ ਜੇਕਰ ਇਹਨਾਂ ਨੂੰ ਸਿੱਖਿਆ ਹੁਨਰਮੰਦ ਕਰਦੀ ਹੋਵੇ ਤਾਂ ਇਹ ਵਿਦੇਸ਼ ਵਿੱਚ ਵੀ ਆਸਾਨੀ ਨਾਲ ਸਥਾਪਿਤ ਹੋ ਸਕਦੇ ਹਨ। ਉਹਨਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਢਾਈ ਸਾਲਾਂ ਦੇ ਅਰਸੇ ਦੌਰਾਨ ਲੋਕ ਨਿੱਜੀ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇਣ ਲੱਗੇ ਹਨ।  ਇਸ ਤੋਂ ਇਲਾਵਾ ਉੱਚ ਸਿੱਖਿਆ ਸੰਸਥਾਵਾਂ ਵਿੱਚ ਬੱਚਿਆਂ ਦੇ ਦਾਖਲੇ 200 ਫੀਸਦੀ ਤੱਕ ਵਧੇ ਹਨ, ਜੋ ਕਿ ਚੰਗਾ ਰੁਝਾਨ ਹੈ,  ਪਰ ਇਸ ਵਰਤਾਰੇ ਨੂੰ ਰੋਜ਼ਗਾਰ ਵਿੱਚ ਬਦਲਣ ਲਈ ਜਰੂਰੀ ਹੈ ਕਿ ਉੱਚ ਸਿੱਖਿਆ ਨੂੰ ਹੁਨਰਮੰਦ ਬਣਾਇਆ ਜਾਵੇ। ਉਹਨਾਂ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੀ ਬਦਲਦੀ ਤਸਵੀਰ ਦਾ ਜ਼ਿਕਰ ਕਰਦਿਆਂ ਕਿ...
ਡਿਪਟੀ ਕਮਿਸ਼ਨਰ ਵੱਲੋਂ ਹਰਿਆਲੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਡਿਪਟੀ ਕਮਿਸ਼ਨਰ ਵੱਲੋਂ ਹਰਿਆਲੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

Politics, Punjab
ਫਾਜ਼ਿਲਕਾ 29 ਜੁਲਾਈ ਫਾਜ਼ਿਲਕਾ ਜ਼ਿਲ੍ਹੇ ਨੂੰ ਹਰਾ ਭਰਾ ਬਣਾਉਣ ਲਈ ਵਣ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਗ੍ਰੈਜੂਏਟ ਵੈੱਲਫੇਅਰ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਹਰਿਆਲੀ ਵੈਨ ਚਲਾਈ ਗਈ। ਜਿਸ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵੈਨ ਰਵਾਨਗੀ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦਾ ਸੰਸਥਾ ਵੱਲੋਂ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜ ਦੇ ਸਮੇਂ ਵਿਚ ਬੂਟਿਆਂ ਦੀ ਬਹੁਤ ਹੀ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਨੂੰ ਨੇਪਰੇ ਚਾੜਨ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਂਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀਆਂ ਨੂੰ ਸਾਫ-ਸੁਥਰਾ ਤੇ ਬਿਮਾਰੀਆਂ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਸਾਡੀ ਸਭਦੀ ਜਿੰਮੇਵਾਰੀ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਲੱਖ ਤੋਂ ਵਧੇਰੇ ਬੂਟੇ ਤਿਆਰ ਕੀਤੇ ਜਾ ਰਹੇ ਹਨ ਤੇ ਲਗਾਏ ਵੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਥੇ ਵੀ ਥਾਂ ਉਪਲਬੱਧ ਹੋਵੇਗੀ ...
ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ

National, Politics, Punjab
ਚੰਡੀਗੜ੍ਹ, 28 ਜੁਲਾਈ:  ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ.   ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ 2 ਸ਼ੱਕੀ ਪ੍ਰੀਖਿਆਰਥੀਆਂ ਨੂੰ ਫੜਿਆ ਗਿਆ ਜਿਨ੍ਹਾਂ ਵਿਰੁੱਧ ਪੁਲੀਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਸਨ।...
ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

International, National, Politics, Punjab, Technology, Trending
ਚੰਡੀਗੜ੍ਹ, 28 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ ਤਾਂ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਤੋਂ ਵਾਂਝਾ ਰੱਖਿਆ ਜਾ ਸਕੇ। ਸੂਬੇ ਲਈ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਪਰ ਕੇਂਦਰ ਸਰਕਾਰ ਪੰਜਾਬੀਆਂ ਨੂੰ ਇਨ੍ਹਾਂ ਸਹੂਲਤਾਂ ਤੋਂ ਵਿਰਵਾ ਰੱਖਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਤਾਰਪੀਡੋ ਕਰਨ ਲਈ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੀ ਗਰਾਂਟ ਜਾਰੀ ਨਹੀਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਕਦਮ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸੇ ਨਾ ਕਿਸੇ ਬਹਾਨੇ ਗੈਰ-...
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਗੁਲਾਬ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਗੁਲਾਬ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

Politics, Punjab
ਫਾਜ਼ਿਲਕਾ 27 ਜੁਲਾਈ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਬਹਿਕ ਖਾਸ ਦੇ ਅਧੀਨ ਆਉਂਦੇ ਪਿੰਡ ਝੁੱਗੇ ਗੁਲਾਬ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ। ਉਨ੍ਹਾਂ ਕਿਹਾ ਕਿ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆਂ, ਗਮਲਿਆਂ ਵਿੱਚ ਖੜ੍ਹੇ ਪਾਣੀ ਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਉਨ੍ਹਾ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ।  ਡੇਂਗੂ ਬੁਖਾਰ ਦੇ ਲਛੱਣ ਤੇਜ਼ ਬੁਖਾਰ, ਸਿਰ ਦਰਦ, ਘਬਰਾਹਟ,  ਉਲਟੀਆਂ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ, ...