ਲਾਕ ਖੂਈਖੇੜਾ ਦੇ ਸੈਂਟਰਾਂ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ
ਫਾਜ਼ਿਲਕਾ, 27 ਜੁਲਾਈ () ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਕੇਂਦਰਾਂ ਵਿਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ: ਗਾਂਧੀ ਨੇ ਦੱਸਿਆ ਕਿ ਹੈਪੇਟਾਈਟਸ ਏ ਅਤੇ ਈ ਦੇ ਫੈਲਣ ਦੇ ਮੁੱਖ ਕਾਰਨਾਂ ਵਿੱਚ ਗੰਦਾ ਪਾਣੀ ਪੀਣਾ ਅਤੇ ਸੜੇ ਫਲ ਖਾਣਾ, ਫਲਾਂ ਅਤੇ ਮੱਖੀਆਂ ਨਾਲ ਦੂਸ਼ਿਤ ਭੋਜਨ ਖਾਣਾ ਅਤੇ ਹੱਥ ਧੋਤੇ ਬਿਨਾਂ ਖਾਣਾ ਖਾਣਾ ਆਦਿ ਸ਼ਾਮਿਲ ਹਨ। ਇਸ ਬਿਮਾਰੀ ਦੇ ਮੁੱਖ ਲੱਛਣਾਂ ਵਿੱਚ ਹਲਕਾ ਬੁਖਾਰ ਅਤੇ ਮਾਸਪੇਸ਼ੀਆਂ ਵਿੱਚ ਦਰਦ, ਭੁੱਖ ਨਾ ਲੱਗਣਾ, ਵਾਰ-ਵਾਰ ਉਲਟੀਆਂ ਆਉਣਾ, ਪਿਸ਼ਾਬ ਦਾ ਰੰਗ ਪੀਲਾ ਹੋਣਾ, ਕਮਜ਼ੋਰੀ ਮਹਿਸੂਸ ਹੋਣਾ ਅਤੇ ਜਿਗਰ ਦਾ ਖਰਾਬ ਹੋਣਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਏ ਅਤੇ ਈ ਤੋਂ ਬਚਾਅ ਲਈ ਪਾਣੀ ਨੂੰ ਕਿਸੇ ਸਾਫ਼-ਸੁਥਰੀ ਥਾਂ ਜਾਂ ਉਬਾਲ ਕੇ ਠੰਡਾ ਕਰਕੇ ਪੀਣਾ ਚਾਹੀਦਾ ਹੈ। ਪੀਣ ਵਾਲੇ ਪਾਣੀ ਨੂੰ ਸਾਫ਼ ਬਰਤਨ ਵਿੱਚ ਢੱਕ ਕੇ ਰੱਖੋ ਅਤੇ ਪਰਿਵਾਰ ਦੇ ਸਾਰੇ ਮ...








