Friday, September 4
Shadow

Politics

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

International, National, Politics, Punjab, Sports, Technology
ਚੰਡੀਗੜ੍ਹ, 26 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਸ਼ਪਾਲ ਸਿੰਘ ਵਾਸੀ ਪਿੰਡ ਭਾਰੋਲੀ ਕਲਾਂ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੀ (ਸ਼ਿਕਾਇਤਕਰਤਾ) ਦੀ ਵਾਹੀਯੋਗ ਜ਼ਮੀਨ ਨੂੰ ਉਕਤ ਜੇ.ਈ ਵੱਲੋਂ ਪੜਤਾਲ ਕੀਤੀ ਜਾ ਰਹੀ ਗੈਰ-ਕਾਨੂੰਨੀ ਕਲੋਨੀ ਦਾ ਹਿੱਸਾ ਨਾ ਦੱਸਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿ...
ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਰਾਣੀ ਮਾਜਰਾ ਕੈਂਪ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਰਾਣੀ ਮਾਜਰਾ ਕੈਂਪ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

Politics, Punjab
(ਐਸ.ਏ.ਐਸ. ਨਗਰ), 26 ਜੁਲਾਈ, 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕ ਭਲਾਈ ਅਤੇ ਸਿਹਤ ਅਤੇ ਸਿੱਖਿਆ ਖੇਤਰ ਦੀ ਮਜ਼ਬੂਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾਂ ਪਹਿਲਾ ਅਤੇ ਪ੍ਰਮੁੱਖ ਏਜੰਡਾ ਰਹੇਗਾ। ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ 'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਰਾਣੀ ਮਾਜਰਾ ਵਿਖੇ ਲਾਏ ਗਏ ਸੁਵਿਧਾ ਕੈਂਪ ਚ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਸੁਣਦੇ ਹੋਏ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਹ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਲੋਕਾਂ ਦੇ ਰੁਟੀਨ ਦੇ ਕੰਮ ਕਰਨ ਲਈ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਚ ਆਉਣ ਦੀ ਬਜਾਏ ਉਨ੍ਹਾਂ ਦੇ ਪਿੰਡਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਜਿੱਥੇ ਸਾਰੇ ਮਹੱਤਵਪੂਰਨ ਅਧਿਕਾਰੀ ਜਿਵੇਂ ਕਿ ਐਸ.ਡੀ.ਐਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ (ਡੀ.ਐਸ.ਐਸ.ਓ.), ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.), ਜ਼ਿਲ...
ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ, ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ, ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼

Politics, Punjab
ਸ੍ਰੀ ਅਨੁਰਾਗ ਵਰਮਾ ਨੇ ਸਪੱਸ਼ਟ ਕੀਤਾ ਕਿ ਹਰ ਸੂਬਾ ਵਾਸੀ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਸਬੰਧਤ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖ਼ਰੀਦ ਲਈ ਸਿਹਤ ਵਿਭਾਗ ਵੱਲੋਂ ਵੱਡੇ ਜ਼ਿਲਿਆਂ ਲਈ ਦੋ ਲੱਖ ਰੁਪਏ ਅਤੇ ਛੋਟੇ ਜ਼ਿਲਿਆ ਲਈ ਇੱਕ ਲੱਖ ਰੁਪਏ ਜਾਰੀ ਕਰ ਦਿੱਤੇ ਹਨ।ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਦੱਸਿਆ ਕਿ ਟੈਸਟਿੰਗ ਕਿੱਟਾਂ ਲਈ ਕੁੱਲ 25 ਲੱਖ ਰੁਪਏ ਜਾਰੀ ਕੀਤੇ ਗਏ ਹਨ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਸਾਰੇ ਇਲਾਕਿਆ ਵਿੱਚ ਗੰਦਗੀ ਰਹਿਤ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸਰਟੀਫਿਕੇਟ ਹਾਸਲ ਕਰ ਲਏ ਹਨ। ਸ੍ਰੀ ਵਰਮਾ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਵੇ ਅਤੇ ਜੇਕਰ ਕਿਧਰੇ ਪਾਣੀ ਦੂਸ਼ਿਤ ਪ...
ਸਿਖਿਆ ਵਿਭਾਗ ਵੱਲੋਂ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆਂ ਹਨ ਗਤੀਵਿਧੀਆਂ

ਸਿਖਿਆ ਵਿਭਾਗ ਵੱਲੋਂ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆਂ ਹਨ ਗਤੀਵਿਧੀਆਂ

Crime, International, National, Politics, Punjab, Sports, Technology, Trending
ਫਾਜਿਲਕਾ 26 ਜੁਲਾਈ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲ ਅੰਦਰ ਸਿੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆ ਗਤੀਵਿਧੀਆ ਤਹਿਤ ਅੱਜ ਪੰਜਵੇ ਦਿਨ ਕੈਰੀਅਰ ਤੇ ਗਈਡੈਂਸ ਦੀ ਕਰਾਈ ਗਤੀਵਿਧੀ ਵਿੱਚ ਇਲਾਕੇ ਦੇ ਡੈਂਟਿਸਟ ਡਾ ਕੁਲਦੀਪ ਨਰੂਲਾ ਸਰਕਾਰੀ ਹਾਈ ਸਕੂਲ ਮੁਰਾਦ ਵਾਲਾ ਦਲ ਸਿੰਘ ਫਾਜਿਲਕਾ ਵਿਖੇ ਉਚੇਚੇ ਤੌਰ ਤੇ ਪਹੁੰਚੇ। ਉਨ੍ਹਾਂ ਨੇ ਸਕੂਲ ਦੇ ਨੌਵੀ-ਦਸਵੀ ਵਿਦਿਆਰਥੀਆਂ ਨੂੰ ਜਿਥੇ ਭਵਿੱਖ ਵਿੱਚ ਵਧੀਆ ਰੋਜਗਾਰ ਪ੍ਰਾਪਤ ਕਰਨ ਲਈ ਵੱਖ-ਵੱਖ ਕੋਰਸਸ, ਡਿਗਰੀਆਂ ਕਰਨ ਬਾਰੇ ਵਿਸਥਾਰ ਵਿੱਚ ਦੱਸਿਆ ਉਥੇ ਹੀ ਬਚਪਨ ਤੋਂ ਵੱਡੀ ਉਮਰ ਤੱਕ ਦੰਦਾਂ ਦੀ ਸਾਂਭ ਸੰਭਾਲ ਕਿਵੇ ਕਰਨੀ ਹੈ ਅਤੇ ਦੰਦਾਂ ਦਾ ਇਲਾਜ ਕਦੋ ਅਤੇ ਕਿਵੇ ਕਰਾਉਣਾ ਹੈ ਅਤੇ ਸਾਵਥਾਣੀਆ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ ਕੁਲਦੀਪ ਨਰੂਲਾ ਨੇ ਸਕੂਲ ਵਿਖੇ ਵਿਦਿਆਰਥੀਆ ਲਈ ਕੈਂਪ ਲਾਉਣ ਦਾ ਵੀ ਵਾਅਦਾ ਕੀਤਾ। ਸਕੂਲ ਦੇ ਮੁੱਖ ਅਧਿਆਪਕ ਸ੍ਰੀ ਅਨੁਰਾਗ ਧੂੜੀਆਂ ਨੇ ਡਾ ਕੁਲਦੀਪ ਨਰੂਲਾ ਦਾ ਸਵਾਗਤ ਦੇ ਨਾਲ-ਨਾਲ ਸਕੂਲ ਦੇ ਵਿਦਿਅਰਥੀਆਂ ਨੂੰ ਵੱਡਮੁੱਲੀ ਜਾਣਕਾਰੀ ਦੇਣ ਤੇ ਯਾਦਗਾਰੀ ਚ...
ਕੈਂਪ ਦੇ ਯੁਵਕਾਂ ਨੂੰ ਜਾਣਕਾਰੀ ਦੇਣ ਵਾਸਤੇ ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਪੁਹੰਚੇ : ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ)

ਕੈਂਪ ਦੇ ਯੁਵਕਾਂ ਨੂੰ ਜਾਣਕਾਰੀ ਦੇਣ ਵਾਸਤੇ ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਪੁਹੰਚੇ : ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ)

National, Politics, Punjab
ਮੁਕਤਸਰ ਸਾਹਿਬ 26 ਜੁਲਾਈ ਆਰਮੀ ਅਗਨੀਵੀਰ ਫਿਜੀਕਲ ਦੀ ਤਿਆਰੀ ਅਤੇ ਪੰਜਾਬ ਪੁਲਿਸ, ਐਸ.ਐਸ.ਸੀ (ਜੀ.ਡੀ) ਦੇ ਲਿਖਤੀ ਪੇਪਰ ਦੀ ਤਿਆਰੀ ਕਰ ਰਹੇ ਸਾਰੇ ਯੁਵਕਾਂ ਨੂੰ ਅੱਜ ਕਾਰਗਿਲ ਦਿਵਸ ਨੂੰ ਮੁੱਖ ਰੱਖਦੇ ਹੋਏ ਵੀਰਤਾ ਪੁਰਸਕਾਰ ਪ੍ਰਾਪਤ ਹਸਤੀਆਂ ਸੈਨਾ ਮੈਡਲ, ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਜਾਣਕਾਰੀ ਦੇਣ ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਵਿਖੇ ਪਹੁੰਚੇ । ਉਨ੍ਹਾਂ ਨੇ ਸਾਰੇ ਯੁਵਕਾਂ ਨਾਲ ਕਾਰਗਿਲ ਦਿਵਸ ਬਾਰੇ ਜਾਣਕਾਰੀ ਅਤੇ ਆਪਣੇ ਆਰਮੀ ਜੀਵਨ ਦੇ ਤਜਰਬੇ ਸਾਝੇ ਕੀਤੇ । ਇਸ ਤੋਂ ਇਲਾਵਾ ਉਹਨਾਂ ਨੇ ਯੁਵਕਾਂ ਨੂੰ ਜੋਰ ਦੇ ਕੇ ਅਪੀਲ ਕੀਤੀ ਕਿ ਪਿੰਡਾਂ ਵਿੱਚ ਵੱਧ ਰਹੇ ਨਸ਼ੇ ਤੋਂ ਬਚੋ ਅਤੇ ਸੀ—ਪਾਈਟ ਕੈਂਪਾਂ ਵਿੱਚ ਪਹੁੰਚ ਕੇ ਚੰਗੀ ਸਿੱਖਿਆ ਅਤੇ ਟ੍ਰੇਨਿੰਗ ਪ੍ਰਾਪਤ ਕਰੋ । ਇਹਨਾਂ ਹਸਤੀਆਂ ਨੇ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲਿਆਂ ਦੇ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਕਿ ਜਿਆਦਾ ਤੋਂ ਜਿਆਦਾ ਬੱਚਿਆ ਨੂੰ ਸੀ—ਪਾਈਟ ਕੈਂਪਾਂ ਵਿੱਚ ਭੇਜੋ ਤਾਂਕਿ ਨਸ਼ਿਆ ਤੋਂ ਬਚ ਸਕਣ, ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਕੇ ਭਰਤੀ ਹੋ ਸਕਣ । ਸੀ—ਪਾਈਟ ਸੰਸਥਾ ਪੰਜਾਬ ਸਰਕਾਰ ਦਾ...
ਮੁੱਖ ਮੰਤਰੀ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

International, National, Politics, Punjab, Trending
ਜਲੰਧਰ, 25 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਵਿਕਾਸ ਪ੍ਰਾਜੈਕਟਾਂ ਦਾ ਲਾਭ ਮਿਲ ਸਕੇ। ਅੱਜ ਇਥੇ ਦੁਆਬਾ ਤੇ ਮਾਝਾ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ ਖਿੱਤੇ ਦੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਜਲੰਧਰ ਅਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਨਾਲ ਸਬੰਧਤ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਗਤੀ ਵਿੱਚ ਕੋਈ ਰੁਕਾਵਟ ਨਾ ਆਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮਾਝਾ ਅਤੇ ਦੁਆਬਾ ਦੇ ਬਾਕੀ ਸ਼ਹਿਰਾਂ ਦੇ ਵਿਕਾਸ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਦਫ਼ਤਰ ਵਿ...
ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

International, National, Politics, Punjab, Trending
ਜਲੰਧਰ, 25 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ ਮਹੱਤਵਪੂਰਨ ਯੋਗਦਾਨ ਦੇ ਬਾਵਜੂਦ ਪੰਜਾਬ ਨੂੰ ਫੰਡ ਨਾ ਦੇਣ ਉਪਰੰਤ ਲਿਆ ਗਿਆ ਹੈ। ਉਨ੍ਹਾਂ ਕੇਂਦਰੀ ਬਜਟ ਨੂੰ 'ਕੁਰਸੀ ਬਚਾਓ ਬਜਟ' ਕਰਾਰ ਦਿੰਦਿਆਂ ਕੇਂਦਰ ਸਰਕਾਰ 'ਤੇ ਗੈਰ-ਭਾਜਪਾ ਸ਼ਾਸਤ ਸੂਬਿਆਂ ਵਿਰੁੱਧ ਸਿਆਸੀ ਖਾਰ ਖਾਣ ਦਾ ਦੋਸ਼ ਲਾਇਆ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਹੋਣ ਦੇ ਬਾਵਜੂਦ ਬਜਟ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਅਤੇ ਵਿੱਤ ਮੰਤਰੀ ਵੱਲੋਂ 80 ਕਰੋੜ ਲੋਕਾਂ ਨੂੰ ਰਾਸ਼ਨ ਦੇਣ ਸਬੰਧੀ ਐਲਾਨ ਵਿੱਚ ਪੰਜਾਬ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਵਿੱਚ 532 ਕਿਲੋਮੀਟਰ ਲੰਮੀ ਅੰਤਰਰਾਸ਼ਟਰੀ ਸਰਹੱਦ ਲੱਗਦੀ ਹੈ ਅ...
ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

Politics, Punjab
ਚੰਡੀਗੜ੍ਹ, 25 ਜੁਲਾਈ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ  ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ। ਇਸ ਤੋਂ ਇਲਾਵਾ ਕੰਪਿੳਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ  2019 ਅਤੇ 2020 ਵਿੱਚ ਜਾਰੀ ਹਦਾਇਤਾਂ ਅਨੁਸਾਰ ਬਦਲੀਆਂ ਕੀਤੀਆਂ ਜਾਣਗੀਆਂ। ਬੁਲਾਰੇ ਨੇ ਦੱਸਿਆ ਕਿ 5 ਅਗਸਤ 2024 ਤੱਕ ਆਪਣੀ ਆਨਲਾਈਨ ਅਰਜ਼ੀ ਨੂੰ ਸੋਧ ਸਕਦੇ ਹਨ।...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

Politics, Punjab
ਜੰਡਿਆਲਾ ਗੁਰੂ , 25  ਜੁਲਾਈ 2024--- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ , ਜਿਸ ਵਿੱਚ ਨਗਰ ਕੌਂਸਲ ਜੰਡਿਆਲਾ ਦੇ ਕੌਂਸਲਰ ਅਤੇ ਪ੍ਰਧਾਨ ਵੀ ਸ਼ਾਮਿਲ ਹੋਏ। ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਨਗਰ ਕੌਂਸਲ ਜੰਡਿਆਲਾ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੇ ਵੇਰਵੇ ਲੈਂਦੇ ਕਿਹਾ ਕਿ ਬਰਸਾਤ ਦੇ ਸੀਜਨ ਦੌਰਾਨ ਜਿਨਾਂ ਸਥਾਨਾਂ ਉੱਤੇ ਪਾਣੀ ਖੜਨ ਦੀ ਸਮੱਸਿਆ ਆ ਰਹੀ ਹੈ, ਉਸ ਦੀ ਨਿਸ਼ਾਨਦੇਹੀ ਕਰਕੇ ਪੱਕਾ ਹੱਲ ਕੱਢਿਆ ਜਾਵੇ।  ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਸੀਵਰੇਜ ਅਤੇ ਸਾਫ ਸਫਾਈ ਦੇ ਕੰਮਾਂ ਦੀ ਵੀ ਬਰੀਕੀ ਨਾਲ ਸਮੀਖਿਆ ਕੀਤੀ। ਇਸ ਤੋਂ ਇਲਾਵਾ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਬਾਰੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਸਪਸ਼ਟ ਕੀਤਾ ਕਿ ਪਿੰਡਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਦੌਰਾਨ ਕਿਸੇ ਧੜੇ ਜਾਂ ਪਾਰਟੀ ਨੂੰ ਅਣਗੌਲਿਆ ਨਾ ਕੀਤਾ ਜਾਵੇ ਬਲਕਿ ਪਿੰਡਾਂ ਦੀ ਲੋੜ ਅਨੁਸਾਰ ਹਰ ਕੰਮ ਯੋਜਨਾਬੱਧ ਢੰਗ ਨਾਲ ਕੀਤਾ...
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ

Politics, Punjab
ਤਿਰੂਵਨੰਤਪੁਰਮ (ਕੇਰਲ)/ਚੰਡੀਗੜ੍ਹ, 25 ਜੁਲਾਈ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ ਗਿਆ। ਸ. ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪ੍ਰਵਾਸ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ। ਪੰਜਾਬ ਸਰਕਾਰ ਪਰਵਾਸ ਨੂੰ ਨਿਯਮਤ ਕਰਨ ਅਤੇ ਪੰਜਾਬੀ ਐਨ.ਆਰ.ਆਈਜ਼ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਨੋਰਕਾ ਵਾਂਗ ਇੱਕ ਸਮਰਪਿਤ ਏਜੰਸੀ ਦੀ ਸਥਾਪਨਾ ਕਰੇਗੀ। ਏਜੰਸੀ ਗੈਰ-ਕਾਨੂੰਨੀ ...