Friday, September 4
Shadow

Politics

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ

Politics, Punjab
ਚੰਡੀਗੜ੍ਹ, 25 ਜੁਲਾਈ: ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਪਿਛਲੇ ਸੀਜ਼ਨ ਤੋਂ ਲੰਬਿਤ ਪਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਿਛਲੇ ਸਾਲ ਤੋਂ ਲਗਪਗ 5034 ਸੀ.ਆਰ.ਐਮ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਬਕਾਇਆ ਪਈ ਹੈ, ਜਿਸ ਕਾਰਨ ਲਾਭਪਾਤਰੀ ਕਿਸਾਨਾਂ ਨੂੰ ਲਗਭਗ 58 ਕਰੋੜ ਰੁਪਏ ਦੀ ਸਬਸਿਡੀ ਨਹੀਂ ਵੰਡੀ ਜਾ ਸਕੀ। ਉਨ੍ਹਾਂ ਨੇ ਲਾਭਪਾਤਰੀ ਕਿਸਾਨਾਂ, ਕਿਸਾਨ ਸਮੂਹਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ, ਜਿਨ੍ਹਾਂ ਦੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਅਜੇ ਬਕਾਇਆ ਹੈ, ਨੂੰ ਅਪੀਲ ਕੀਤੀ ਹੈ ਕਿ ਉਹ ਸਬਸਿਡੀ ਦਾ ਲਾਭ ਲੈਣ ਵਾਸਤੇ ਸਬੰਧਤ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਕੇ ਨਿਰਧਾਰਿਤ ਸਮੇਂ ਅਤੇ ਸਥਾਨ 'ਤੇ ਆਪਣੀਆਂ ਮਸ਼ੀਨਾਂ ਨੂੰ ਲਿਜਾ ਕੇ ਜਲਦ ਤੋਂ ਜਲ...
ਨਰਮੇਂ ਦੀ ਫਸਲ ’ਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ

ਨਰਮੇਂ ਦੀ ਫਸਲ ’ਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ

Politics, Punjab
ਬਠਿੰਡਾ, 25 ਜੁਲਾਈ : ਨਰਮਾ ਪੱਟੀ ਵਾਲੇ ਜਿਲ੍ਹਿਆਂ ਵਿੱਚ ਆਈ.ਸੀ.ਏ.ਆਰ.-ਸੀ.ਆਈ.ਸੀ.ਆਰ. ਸਿਰਸਾ ਵੱਲੋਂ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜ੍ਹੀ ਤਹਿਤ ਪਿੰਡ ਜੱਸੀ ਪੌ ਵਾਲੀ ਵਿਖੇ ਰਿਜਨਲ ਰੀਸਰਚ ਸਟੇਸ਼ਨ ਬਠਿੰਡਾ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਜਸਜਿੰਦਰ ਕੌਰ, ਐਂਟੋਮੋਲੋਜਿਸ਼ਟ, ਰਿਸਰਚ ਸਟੇਸ਼ਨ ਬਠਿੰਡਾ ਨੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਨਰਮੇਂ ਦੀ ਫਸਲ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਨਰਮੇਂ ਵਿੱਚ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਕੋਲਾਸਟੋ 200 ਗਰਾਮ ਜਾਂ ਸਫੀਨਾ 400 ਮਿਲੀਲਿਟਰ ਜਾਂ ਓਸ਼ੀਨ 60 ਗਰਾਮ ਦਵਾਈ ਪ੍ਰਤੀ ਏਕੜ ਦੇ ਹਿਸਾਬ ਨਾਲ ਜਾਂ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਿਸ਼ ਕੋਈ ਵੀ ਕੀਟਨਾਸ਼ਕ ਦਵਾਈ ਸਪਰੇ ਕਰ ਸਕਦੇ ਹਨ। ਡਾ. ਅਮਨਪ੍ਰੀਤ ਸਿੰਘ ਸਾਇੰਸਦਾਨ ਸੀ.ਆਈ.ਸੀ.ਆਰ., ਸਿਰਸਾ ਨੇ ਕਿਸਾਨਾਂ ਨੂੰ ਨਰਮੇਂ ਦੀ ਸੁਚੱਜੀ ਕਾਸ਼ਤ ਬਾਰੇ ਜਾਣਕਾਰੀ ਦਿੰਦੇ ਹੋਏ ਨਰਮੇਂ ਦੀ ਖੇਤੀ ਨੂੰ ਸਫਲ ਬਣਾਉਣ ਲਈ ਨੁਕਤੇ ਸਾਂਝੇ ਕੀਤੇ, ਉਨ੍ਹਾਂ ਕਿਸਾ...
ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ

ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ

Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੁਲਾਈ: ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਗੁਰਸਿਮਰਨ ਕੌਰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਦੇ ਆਂਗਣਵਾੜੀ ਸੈਂਟਰ ਬੜਮਾਜਰਾ ਏ,ਬੀ,ਸੀ,ਡੀ, ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ। ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਆਂਗਣਵਾੜੀ ਸੈਂਟਰਾਂ ਵਿਚ ਦਿੱਤੇ ਜਾਂਦੇ ਪ੍ਰੀ-ਮਿਕਸ ਖਿਚੜੀ ਅਤੇ ਪ੍ਰੀ-ਮਿਕਸ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਗੁਣਵੱਤਾ ਜਾਂਚੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਚ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣ-ਯੋਗ ਹੈ।...
ਸਿਵਲ ਸਰਜਨ ਨੇ ਡਾਇਰੀਆ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

ਸਿਵਲ ਸਰਜਨ ਨੇ ਡਾਇਰੀਆ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੁਲਾਈ : ਜ਼ਿਲ੍ਹੇ ਦੇ ਪਿੰਡ ਕੁੰਭੜਾ ਵਿਚ ਬੁਖ਼ਾਰ, ਦਸਤ ਅਤੇ ਉਲਟੀਆਂ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਜਾ ਕੇ ਸਬੰਧਤ ਮਰੀਜ਼ਾਂ ਦਾ ਹਾਲ ਜਾਣਿਆ। ਜ਼ਿਕਰਯੋਗ ਹੈ ਕਿ ਕੁੱਝ ਮਰੀਜ਼ ਇਸ ਹਸਪਤਾਲ ਵਿਚ ਦਾਖ਼ਲ ਹਨ ਜਦਕਿ ਬਾਕੀ ਮਰੀਜ਼ ਆਪੋ-ਆਪਣੇ ਘਰੇ ਡਾਕਟਰਾਂ ਦੀ ਨਿਗਰਾਨੀ ਹੇਠ ਸਿਹਤਯਾਬ ਹੋ ਰਹੇ ਹਨ। ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਹਸਪਤਾਲ ਵਿਚ ਦਾਖ਼ਲ ਅਤੇ ਹੋਰ ਸਾਰੇ ਮਰੀਜ਼ਾਂ ਦੀ ਹਾਲਤ ਠੀਕ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਦਿਨ-ਰਾਤ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦਸਿਆ ਕਿ ਪਿੰਡ ਵਿਚ ਮੈਡੀਕਲ ਕੈਂਪ ਪਹਿਲਾਂ ਹੀ ਲਗਾ ਦਿਤਾ ਗਿਆ ਹੈ ਜਿਹੜਾ 24 ਘੰਟੇ ਚੱਲ ਰਿਹਾ ਹੈ। ਪ੍ਰਭਾਵਿਤ ਲੋਕਾਂ ਨੂੰ ਓ.ਆਰ.ਐਸ. ਦੇ ਪੈਕੇਟ ਅਤੇ ਜ਼ਰੂਰੀ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਸਰਵੇ ਵੀ ਕੀਤਾ ਹੈ ਤਾਂਕਿ ਕੋਈ ਮਾਮਲਾ ਸਾਹਮਣੇ ਆਉਣ ਤੋਂ ਪਹਿਲਾਂ ਹੀ ਲੋੜੀਂਦੀ ਮੈਡੀ...
ਪਲੇਸਮੈਂਟ ਕੈਂਪ 26 ਜੁਲਾਈ ਨੂੰ

ਪਲੇਸਮੈਂਟ ਕੈਂਪ 26 ਜੁਲਾਈ ਨੂੰ

Politics, Punjab
ਬਠਿੰਡਾ, 25 ਜੁਲਾਈ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ 26 ਜੁਲਾਈ 2024 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਏ.ਵੀ.ਸੀ. ਮਹਿੰਦਰਾ ਵੱਲੋਂ ਸੇਲਜ਼ ਕੰਨਸਲਟੈਂਟ, ਅਕਾਊਟੈਂਟ, ਟੀਮ ਲੀਡਰ, ਐਗਜੀਕਿਓਟਿਵ, ਟੈਕਨੀਸ਼ਿਅਨ, ਡਰਾਈਵਰ, ਡੈਂਟਰ ਅਤੇ ਪੇਂਟਰ ਦੀਆਂ ਅਸਾਮੀਆਂ ਲਈ ਸਟਾਫ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੇਲਜ਼ ਕੰਨਸਲਟੈਂਟ ਲਈ ਯੋਗਤਾ ਬਾਰਵੀਂ ਪਾਸ, ਅਕਾਊਟੈਂਟ ਲਈ ਬਾਰਵੀਂ ਜਾਂ ਬੀ.ਕਾਮ, ਟੀਮ ਲੀਡਰ ਲਈ ਬਾਰਵੀਂ ਤੇ ਆਟੋਮੋਬਾਈਲ ਇੰਡਸਟਰੀ ਦਾ ਤਜ਼ਰਬਾ ਹੋਣਾ ਜ਼ਰੂਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਗਜੀਕਿਓਟਿਵ ਲਈ ਦਸਵੀਂ ਜਾਂ ਬਾਰਵੀਂ, ਟੈਕਨੀਸ਼ਿਅਨ ਲਈ ਆਈ.ਟੀ.ਆਈ., ਡਰਾਈਵਰ ਲਈ ਦਸਵੀਂ ਨਾਲ ਡਰਾਈਵਿ...
ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

International, National, Politics, Punjab
ਨਵੀਂ ਦਿੱਲੀ/ਚੰਡੀਗੜ, ਜੁਲਾਈ 25 ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ  ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ। ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਅਤੇ ਲਾਗ...
ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ  ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ

ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ

Politics, Punjab
ਫਾਜ਼ਿਲਕਾ, 25 ਜੁਲਾਈ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ  ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ। ਇਸ ਮੌਕੇ ਫਾਊਂਡੇਸ਼ਨ ਦੇ ਚੇਅਰ ਪਰਸਨ ਮੈਡਮ ਖੁਸ਼ਬੂ ਸਾਵਨਸੁੱਖਾ ਨੇ ਜਿੱਥੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਲਗਾਏ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਦੇ ਕੋਹੜ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਉਨਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਉਤਸਾਹਿਤ ਕੀਤਾ । ਮੈਡਮ ਖੁਸ਼ਬੂ ਸਾਵਨ ਸੁੱਖਾ ਨੇ ਵਿਦਿਆਰਥੀਆਂ ਨੂੰ ਆਖਿਆ ਕਿ ਵਿਦਿਆਰਥੀ ਮਿਹਨਤ ਨਾਲ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਆਪਣੇ ਜੀਵਨ ਦਾ ਨਿਸ਼ਾਨਾ ਮਿੱਥ ਕੇ ਉਸਦੀ ਪ੍ਰਾਪਤ ਲਈ ਸਖ਼ਤ ਮਿਹਨਤ ਕਰਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ, ਸਕੂਲ ਦੇ ਬੱਚੇ, ਸਕੂਲ ਸਟਾਫ ਵੀ ਹਾਜਰ ਸਨ ।...
ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ

ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ

Politics, Punjab
ਮਾਨਸਾ, 25 ਜੁਲਾਈ: ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਅਤੇ ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਘਟੀਆ ਬੀਜਾਂ ਦੇ ਸਬੰਧ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਸ੍ਰ. ਹਰਵਿੰਦਰ ਸਿੰਘ ਨੇ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਬੀਜ ਲਾਇਸੰਸ ਰੱਦ ਕਰ ਦਿੱਤੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਨਰਮੇ ਦੇ ਬੀਜਾਂ ਦੇ 11 ਸੈਪਲ ਟੈਸਟ ਲਈ ਬੀਜ ਪਰਖ ਪ੍ਰਯੋਗਸ਼ਾਲਾ ਵਿਖੇ ਭੇਜੇ ਗਏ ਸਨ। ਇਹ ਸੈਂਪਲ ਟੈਸਟਿੰਗ ਦੌਰਾਨ ਫੇਲ ਪਾਏ ਗਏ। ਉਨ੍ਹਾਂ ਦੱਸਿਆ ਕਿ ਸਬੰਧਤ ਫਰਮਾਂ ’ਤੇ ਸੀਡ ਐਕਟ 1966 ਦੀ ਧਾਰਾ 6 ਅਤੇ 7 (ਬੀ) ਸੀਡ ਰੂਲ 1968 ਦੀ ਧਾਰਾ 7, 8, 9, 10 ਅਤੇ 13 ਸੀਡ (ਕੰਟਰੋਲ) ਆਰਡਰ 1983 ਦੀ ਧਾਰਾ 2 (1) ਤਹਿਤ ਸਬੰਧਤ 09 ਫਰਮਾਂ ਦੇ ਲਾਇਸੰਸ ਰੱਦ ਕੀਤੇ ਗਏ ਅਤੇ ਸਬੰਧਤ ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਵਿਭਾਗ ਦੀ ਮੁੱਖ ਜਿੰਮੇਵਾਰੀ ਹੈ, ਜਿਸ ਤਹਿਤ ਇਹ ਮੁਹਿੰਮ ਲਗਾਤਾਰ ਜਾਰ...
ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਖੇਤੀ ਮਾਹਿਰਾਂ ਵਲੋਂ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ

ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਖੇਤੀ ਮਾਹਿਰਾਂ ਵਲੋਂ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ

Politics, Punjab
ਮਾਨਸਾ, 24 ਜੁਲਾਈ: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਅਤੇ ਕੇਂਦਰੀ ਕਪਾਹ ਖੋਜ ਸੰਸਥਾਨ ਦੇ ਖੇਤਰੀ ਖ਼ੋਜ ਕੇਂਦਰ, ਸਿਰਸਾ ਦੇ ਖੇਤੀ ਮਾਹਿਰਾਂ ਵੱਲੋਂ ਬਲਾਕ ਸਰਦੂਲਗੜ੍ਹ ਦੇ ਪਿੰਡ ਖੈਰਾ ਖੁਰਦ ਵਿਖੇ ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਵੱਖ ਵੱਖ ਪਿੰਡਾਂ ਦੇ 105 ਕਿਸਾਨਾਂ ਨੇ ਭਾਗ ਲਿਆ। ਵਿਗਿਆਨੀ, ਕੇਂਦਰੀ ਕਪਾਹ ਖੋਜ ਸੰਸਥਾਨ, ਡਾ. ਅਮਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਨਾ ਹੋਣ ਕਾਰਨ ਨਰਮੇ ਦੀ ਫ਼ਸਲ ਵਿੱਚ ਔੜ ਵਰਗੇ ਹਾਲਤ ਬਣ ਰਹੇ ਹਨ, ਇਸ ਲਈ ਕਿਸਾਨ ਵੀਰਾਂ ਨੂੰ ਪਾਣੀ ਲਗਾਉਣ ਮਗਰੋਂ ਸਿਫਾਰਿਸ਼ ਅਨੁਸਾਰ ਯੂਰੀਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਫ਼ਸਲ ਦਾ ਚੰਗਾ ਵਾਧਾ ਹੋ ਸਕੇ। ਉਨ੍ਹਾਂ ਦੱਸਿਆ ਕਿ ਫੁੱਲਾਂ ਦੇ ਸ਼ੁਰੂ ਹੋਣ ਤੋਂ ਲੈ ਕੇ ਇੱਕ ਹਫ਼ਤੇ ਦੇ ਵਕਫੇ ’ਤੇ 04 ਵਾਰ 2 ਫ਼ੀਸਦੀ ਪੋਟਾਸ਼ਿਆਮ ਨਾਇਟ੍ਰੇਟ (13:0:45) ਦਾ ਛਿੜਕਾਅ ਕੀਤਾ ਜਾਵੇ ਅਤੇ ਖੇਤਾਂ ਵਿੱਚ ਨਦੀਨ ਨਾ ਹੋਣ ਦਿੱਤੇ ਜਾਣ। ਸਹਾਇਕ ਪ੍ਰੋਫੈਸਰ, ਕੀਟ ਵਿਗਿਆਨ, ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ, ਡਾ...
ਹਰ ਵਾਰ ਦੀ ਤਰ੍ਹਾਂ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਡਿਪਟੀ ਕਮਿਸ਼ਨਰ

ਹਰ ਵਾਰ ਦੀ ਤਰ੍ਹਾਂ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਡਿਪਟੀ ਕਮਿਸ਼ਨਰ

Politics, Punjab
ਮਾਨਸਾ, 24 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਇਸ ਸਾਲ ਵੀ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦਾ ਮੰਤਵ ਆਜ਼ਾਦੀ ਦੇ ਜਸ਼ਨ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ’ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਯੋਧਿਆਂ ਅਤੇ ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮਾਂ ਰਹਿੰਦਿਆਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕ...