ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ, 11 ਨਵੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਲਈ ਸਮੇਂ ਸਿਰ ਮੁਆਵਜ਼ਾ ਮਿਲੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਸਮੇਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਵੰਡਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਅਤੇ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਤਹਿਤ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਹਰ ਪ੍ਰਭਾਵਿਤ ਪਰਿਵਾਰ ਤੱਕ ਰਾਹਤ ਪਹੁੰਚਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ। ਦੇਸ਼ ਦੇ...








