ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ
ਐੱਸ.ਏ.ਐੱਸ. ਨਗਰ, 21 ਜੁਲਾਈ
ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਟਰਾਇਲ ਪੋਲੋ ਗਰਊਡ, ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਮਾਲੇਰਕੋਟਲਾ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ 'ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ...








