Shadow

Politics

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Politics, Punjab
ਚੰਡੀਗੜ੍ਹ, 12 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ  15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗ ਨੂੰ ਮਜ਼ਬੂਤ ਕਰਨ ਲਈ ਲੋੜੀਂਦੀ ਭਰਤੀ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਵਿਭਾਗ ਵਿੱਚ ਕੁੱਲ 596 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਜਿਸ ਵਿੱਚ ਗਰੁੱਪ ਏ ਵਿੱਚ 25, ਗਰੁੱਪ ਬੀ ਵਿੱਚ 229, ਗਰੁੱਪ ਸੀ ਵਿੱਚ 289 ਅਤੇ ਗਰੁੱਪ ਡੀ ਵਿੱਚ 53 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ 15 ਨਿਯੁਕਤੀ ਪੱਤਰ ਸੌਂਪਣ ਨਾਲ ਨਵੇਂ ਮੁਲਾਜ਼ਮਾਂ ਦੀ ਕੁੱਲ ਗਿਣਤੀ 611 ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵਿੱਚ ਹਾਲ ਹੀ ਵਿੱਚ ਹੋਈਆਂ ਤਰੱਕੀਆਂ ਸਦਕਾ ਕਈ ਅਸਾਮੀਆਂ ਹਨ, ਜਿਨ੍ਹਾਂ ਨੂੰ ਜਲਦੀ ਭਰਿਆ ਜਾਵੇਗਾ। ਲੋਕ ਨਿਰਮਾਣ ...
ਓ.ਟੀ.ਐਸ. ਸਕੀਮ ਨਾਲ ਵਪਾਰੀ ਵਰਗ ਨੂੰ ਮਿਲ ਰਿਹਾ ਵੱਡਾ ਲਾਭ-ਚੇਅਰਮੈਨ ਅਨਿਲ ਠਾਕੁਰ

ਓ.ਟੀ.ਐਸ. ਸਕੀਮ ਨਾਲ ਵਪਾਰੀ ਵਰਗ ਨੂੰ ਮਿਲ ਰਿਹਾ ਵੱਡਾ ਲਾਭ-ਚੇਅਰਮੈਨ ਅਨਿਲ ਠਾਕੁਰ

Politics
ਬਠਿੰਡਾ, 3 ਜੁਲਾਈ : ਪੰਜਾਬ ਸਰਕਾਰ ਨੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦਿਆਂ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ.) ਲਾਗੂ ਹੋਣ ਨਾਲ ਪੰਜਾਬ ਦੇ ਹਜ਼ਾਰਾਂ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਜਿੱਥੇ ਇਸ ਦਾ ਵੱਡਾ ਫਾਇਦਾ ਹੋ ਰਿਹਾ ਹੈ ਉਥੇ ਹੀ ਵਪਾਰ ਨੂੰ ਵੀ ਭਾਰੀ ਹੁਲਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਪਾਰ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਵਲੋਂ ਓ.ਟੀ.ਐਸ ਸਕੀਮ ਨੂੰ ਲਗਾਤਾਰ ਜਾਰੀ ਰੱਖਦਿਆਂ ਇਸ ਵਿੱਚ 16 ਅਗਸਤ, 2024 ਤੱਕ ਵਾਧਾ ਕੀਤਾ ਗਿਆ ਹੈ। ਸਕੀਮ ਤਹਿਤ ਜਿਹੜੇ ਟੈਕਸਦਾਤਾਵਾਂ ਦਾ ਟੈਕਸ, ਜੁਰਮਾਨਾ ਅਤੇ ਵਿਆਜ 31 ਮਾਰਚ, 2024 ਤੱਕ 1 ਕਰੋੜ ਰੁਪਏ ਤੱਕ ਬਕਾਇਆ ਹੈ, ਉਹ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀ ਲੰਬੇ ਸਮੇਂ ਤੋਂ ਆਪਣੇ ਟੈਕਸ ਸਬੰਧੀ ਮਸਲਿਆਂ ਦੇ ਹੱਲ ਲਈ ਇੱਕਮੁਸ਼ਤ ਨਿਪਟਾਰਾ ਸਕੀਮ ਦੀ ਮੰਗ ਕਰ ਰਹੇ ਸਨ, ਪਰ ਪਿਛਲੀਆਂ ਸਰਕਾਰਾਂ ਨੇ ਵਪਾਰੀਆਂ ਨੂੰ ਕੋਈ ਰਾਹਤ ਨਹੀਂ ਦਿੱਤੀ, ਸਗੋਂ ਆਮ ਆਦਮੀ ਪਾਰਟੀ ਦੀ ਸਰ...
ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

Politics, Punjab
ਲੁਧਿਆਣਾ, 17 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ ਪੂਰੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਤੇ ਸਮਰੱਥਾ ਬਖਸ਼ਣ। ਭਗਵੰਤ ਸਿੰਘ ਮਾਨ ਨੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹਰ ਹੀਲੇ ਕਾਇਮ ਰੱਖਣਾ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ...
ਮੈਡੀਕਲ ਅਫ਼ਸਰ ਵੱਲੋਂ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ

ਮੈਡੀਕਲ ਅਫ਼ਸਰ ਵੱਲੋਂ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ

Politics
ਫਾਜ਼ਿਲਕਾ, 17 ਫਰਵਰੀ ਬਲਾਕ ਵਿੱਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ, ਮੈਡੀਕਲ ਅਫ਼ਸਰ ਡਾ: ਜਤਿੰਦਰ ਰਾਜ ਸਿੰਘ ਸੈਣੀ ਦੀਆਂ ਹਦਾਇਤਾਂ ਅਨੁਸਾਰ ਬਲਾਕ ਵਿੱਚ ਵੱਖ-ਵੱਖ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਸੀ.ਐਚ.ਸੀ.ਖੁਈਖੇਜਾ।ਕਿਹੜੇ ਕੇਂਦਰਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਸ਼ਨੀਵਾਰ ਨੂੰ ਚੱਲ ਰਹੇ ਮਮਤਾ ਦਿਵਸ ਦਾ ਜਾਇਜ਼ਾ ਵੀ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੜ੍ਹਬਾ ਦੇ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਬਲਾਕ ਖੂਈਖੇਜਾ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ। ਇਨ੍ਹਾਂ ਮਮਤਾ ਦਿਵਸ ਦਾ ਜਾਇਜ਼ਾ ਲੈਣ ਲਈ ਮੈਡੀਕਲ ਅਫ਼ਸਰ ਡਾ: ਜਤਿੰਦਰ ਸੈਣੀ (ਜਨਰਲ ਸਰਜਨ) ਨੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਖੂਈਖੇਜਾ ਅਧੀਨ ਪੈਂਦੇ ਸਤੀਰਵਾਲਾ ਸਬ ਸੈਂਟਰ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਜਾਇਜ਼ਾ ਲਿਆ ਅਤੇ ਹਾਜ਼ਰ ਸਟਾਫ਼ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਸਿਹਤ ਕਰਮਚਾਰੀਆਂ ਨੂੰ ਕਿਹਾ ਗਿਆ ਕਿ ਉਹ ਮ...
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

National, Politics, Punjab
ਮਾਨਸਾ, 08 ਫਰਵਰੀ : ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪਬਲਿਕ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।...
ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

National, Politics
ਜੇਲ ਵਿਚ ਬੰਦ ਆਮ ਆਦਮੀ ਪਾਰਟੀ (ਆਪ) ਆਗੂ ਮਨੀਸ਼ ਸਿਸੋਦੀਆ (Manish Sisodia) ਨੂੰ ਵੱਡੀ ਰਾਹਤ ਮਿਲੀ ਹੈ,ਮਨੀਸ਼ ਸਿਸੋਦੀਆ ਹੁਣ ਹਫ਼ਤੇ ਵਿਚ ਇਕ ਵਾਰ ਅਪਣੀ ਬੀਮਾਰ ਪਤਨੀ ਨੂੰ ਮਿਲ ਸਕਣਗੇ,ਇਸ ਦੌਰਾਨ ਡਾਕਟਰ ਵੀ ਮਨੀਸ਼ ਸਿਸੋਦੀਆ ਨੂੰ ਮਿਲ ਸਕਣਗੇ,ਇਹ ਵਿਵਸਥਾ ਅਗਲੇ ਹੁਕਮਾਂ ਤਕ ਲਾਗੂ ਰਹੇਗੀ,ਇਹ ਇਜਾਜ਼ਤ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਤੋਂ ਮਿਲੀ ਹੈ, ਅਦਾਲਤ ਮਨੀਸ਼ ਸਿਸੋਦੀਆ (Manish Sisodia) ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ 12 ਫਰਵਰੀ ਨੂੰ ਕਰੇਗੀ,ਦੂਜੇ ਪਾਸੇ ਸੁਪਰੀਮ ਕੋਰਟ ਦਿੱਲੀ ਸ਼ਰਾਬ ਘੁਟਾਲੇ ‘ਚ ਗ੍ਰਿਫਤਾਰ ਮਨੀਸ਼ ਸਿਸੋਦੀਆ ਦੀ ਕਿਊਰੇਟਿਵ ਪਟੀਸ਼ਨ ‘ਤੇ ਜਲਦ ਸੁਣਵਾਈ ਕਰਨ ਲਈ ਤਿਆਰ ਹੈ,’ਆਮ ਆਦਮੀ ਪਾਰਟੀ (ਆਪ)’ ਆਗੂ ਵਲੋਂ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਜੇਲ ‘ਚ ਹਨ,ਅਜਿਹੀ ਸਥਿਤੀ ਵਿਚ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ (Chief Justice D.Y. Chandrachud) ਨੇ ਭਰੋਸਾ ਦਿਤਾ ਕਿ ਉਹ ਜਲਦੀ ਹੀ ਸੁਣਵਾਈ ਕਰਨਗੇ,ਦਰਅਸਲ, ਸਿਸੋਦੀਆ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿਤੀ ਸੀ,ਇਸ ਤੋਂ ਬਾਅਦ ਸਿਸੋਦੀਆ ਨੇ ਇਸ ‘ਤੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿਚ ਹਰਦਾ ਫੈਕਟਰੀ ਵਿਚ ਹੋਏ ਵਿਸਫੋਟ ਵਿਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿਚ ਹਰਦਾ ਫੈਕਟਰੀ ਵਿਚ ਹੋਏ ਵਿਸਫੋਟ ਵਿਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

International, National, Politics
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿਚ ਹਰਦਾ ਫੈਕਟਰੀ ਵਿਚ ਹੋਏ ਵਿਸਫੋਟ ਵਿਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ ਜਿਸ ਵਿਚ ਹੁਣ ਤੱਕ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਰਾਸ਼ਟਰੀ ਰਾਹਤ ਕੋਸ਼ ਤੋਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2 ਲੱਖ ਰੁਪਏ ਦੀ ਮਆਵਜ਼ਾ ਰਕਮ ਦੇਣ ਦਾ ਐਲਾਨ ਕੀਤਾ ਹੈ,ਦੂਜੇ ਪਾਸੇ ਸੀਐੱਮ ਮੋਹਨ ਯਾਦਵ ਨੇ ਪਰਿਵਾਰ ਵਾਲਿਆਂ ਨੂੰ 4-4 ਲਖ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਹਰਦਾ ਵਿਚ ਅੱਜ ਸਵੇਰੇ ਇਕ ਪਟਾਖਾ ਫੈਕਟਰੀ ਦੇ ਅੰਦਰ ਅੱਗ ਲੱਗਣ ਤੇ ਵਿਸਫੋਟ ਹੋਣ ਨਾਲ 8 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਜ਼ਖਮੀਆਂ ਲਈ 50,000 ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ-ਮੱਧ ਪ੍ਰਦੇਸ਼ ਦੇ ਹਰਦਾ ਵਿਚ ਇਕ ਪਟਾਕਾ ਫੈਕਟਰੀ (Firecracker Factory) ਵਿਚ ਦੁਰਘਟਨਾ ਕਾਰਨ ਜਾਨ-ਮਾਲ ਦੇ ਨੁਕਸਾਨ ਤੋਂ ਦੁਖੀ ਹਾਂ,ਉਨ੍ਹਾਂ ਸਾਰਿਆਂ ਪ੍ਰਤੀ ਮੇਰੀ ਹਮਰਦਰੀ ...
MP ‘ਚ ਵੱਡਾ ਹਾਦਸਾ, ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, ਕਈ ਲੋਕ ਖ਼ਤਰੇ ‘ਚ…

MP ‘ਚ ਵੱਡਾ ਹਾਦਸਾ, ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, ਕਈ ਲੋਕ ਖ਼ਤਰੇ ‘ਚ…

International, National, Politics
ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮਗਰਧਾ ਰੋਡ ‘ਤੇ ਸਥਿਤ ਪਟਾਕਾ ਫੈਕਟਰੀ ‘ਚ ਧਮਾਕਾ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 60 ਤੋਂ ਵੱਧ ਲੋਕ ਜ਼ਖਮੀ ਹਨ। ਹਫੜਾ-ਦਫੜੀ ਦੇ ਵਿਚਕਾਰ, ਦੀਵਾਰਾਂ ਵਿੱਚ ਤਰੇੜਾਂ ਦਿਖਾਈ ਦਿੱਤੀਆਂ। ਹਸਪਤਾਲ ਵਿੱਚ ਵੀ ਭਗਦੜ ਦੀ ਸਥਿਤੀ ਬਣੀ ਹੋਈ ਹੈ। ਦੂਜੇ ਪਾਸੇ ਹਰਦਾ ਵਿੱਚ ਵਾਪਰੀ ਇਸ ਘਟਨਾ ਦਾ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਨੇ ਨੋਟਿਸ ਲਿਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਹੰਗਾਮੀ ਮੀਟਿੰਗ ਬੁਲਾਈ ਹੈ। ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਯਾਦਵ ਨੇ ਮੰਤਰੀ ਪ੍ਰਦਿਊਮਨ ਸਿੰਘ ਤੋਮਰ, ਉਦੈ ਪ੍ਰਤਾਪ ਸਿੰਘ, ਏਸੀਐਸ ਅਜੀਤ ਕੇਸਰੀ, ਡੀਜੀ ਹੋਮ ਗਾਰਡ ਅਰਵਿੰਦ ਕੁਮਾਰ ਨੂੰ ਹੈਲੀਕਾਪਟਰ ਰਾਹੀਂ ਰਵਾਨਾ ਹੋਣ ਦੇ ਨਿਰਦੇਸ਼ ਦਿੱਤੇ। ਜ਼ਖਮੀਆਂ ਨੂੰ ਏਅਰਲਿਫਟ ਕੀਤਾ ਜਾਵੇਗਾ। ਇੱਥੇ ਭੋਪਾਲ, ਇੰਦੌਰ ਵਿੱਚ ਮੈਡੀਕਲ ਕਾਲਜ ਅਤੇ ਏਮਜ਼ ਭੋਪਾਲ ਵਿੱਚ ਬਰਨ ਯੂਨਿਟ ਨੂੰ ਲੋੜੀਂਦੀਆਂ ਤਿਆਰੀਆਂ ਕਰਨ ਲਈ ਕਿਹਾ ਗਿਆ ਹੈ। ਇੰਦੌਰ ਅਤੇ ਭੋਪਾਲ ਤੋਂ ਫਾਇਰ ਬ੍ਰਿ...
13 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਮੁਹਾਲੀ ਦੀ ਸਾਬਕਾ DSP ਦੋਸ਼ੀ ਕਰਾਰ; ਰਾਕਾ ਗੇਰਾ ਦੀ ਸਜ਼ਾ ’ਤੇ ਭਲਕੇ ਆਵੇਗਾ ਫ਼ੈਸਲਾ

13 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਮੁਹਾਲੀ ਦੀ ਸਾਬਕਾ DSP ਦੋਸ਼ੀ ਕਰਾਰ; ਰਾਕਾ ਗੇਰਾ ਦੀ ਸਜ਼ਾ ’ਤੇ ਭਲਕੇ ਆਵੇਗਾ ਫ਼ੈਸਲਾ

Crime, National, Politics, Punjab
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 1 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿਤਾ ਹੈ। ਸੀਬੀਆਈ ਅਦਾਲਤ ਬੁਧਵਾਰ ਨੂੰ ਇਸ ਮਾਮਲੇ ਵਿਚ ਸਜ਼ਾ ਸੁਣਾਏਗੀ। ਸੀਬੀਆਈ ਨੇ ਰਾਕਾ ਗੇਰਾ ਵਿਰੁਧ 2011 ਵਿਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਉਸ ਸਮੇਂ ਇਹ ਕੇਸ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਚੱਲ ਰਿਹਾ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਮੁਕੱਦਮੇ ਦੀ ਸੁਣਵਾਈ ‘ਤੇ ਕਰੀਬ 5 ਸਾਲ ਲਈ ਰੋਕ ਲਗਾ ਦਿਤੀ ਸੀ ਪਰ ਅਗਸਤ 2023 ‘ਚ ਸਟੇਅ ਹਟਾ ਲਿਆ ਗਿਆ ਅਤੇ ਫਿਰ ਸੁਣਵਾਈ ਜਾਰੀ ਰਹੀ। ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਅਦਾਲਤ ਵਿਚ ਬਹਿਸ ਦੌਰਾਨ ਕਿਹਾ ਕਿ ਜਾਂਚ ਏਜੰਸੀ ਕੋਲ ਰਾਕਾ ਗੇਰਾ ਖ਼ਿਲਾਫ਼ ਪੁਖਤਾ ਸਬੂਤ ਹਨ। ਸ਼ਿਕਾਇਤਕਰਤਾ ਨਾਲ ਉਸ ਦੀ ਗੱਲਬਾਤ ਦਾ ਟ੍ਰਾਂਸਕ੍ਰਿਪਟ ਅਤੇ ਫੁਟੇਜ ਵੀ ਮੌਜੂਦ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸ ਨੇ ਰਿਸ਼ਵਤ ਮੰਗੀ ਸੀ। ਰਾਕਾ ਗੇਰਾ ਨੂੰ ਸੀਬੀਆਈ ਚੰਡੀਗੜ੍ਹ ਨੇ ਸੈਕਟਰ-15 ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁੱਲਾਂਪੁਰ ਦੇ ਇਕ ਬਿਲਡਰ ਨੇ ਉਸ...
ਦੱਖਣੀ ਕੈਰੋਲੀਨਾ ਦੀ ਪ੍ਰਾਇਮਰੀ ਚੋਣਾ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਰਹੇ ਜੈਤੂ

ਦੱਖਣੀ ਕੈਰੋਲੀਨਾ ਦੀ ਪ੍ਰਾਇਮਰੀ ਚੋਣਾ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਰਹੇ ਜੈਤੂ

International, Politics
ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਇਸ ਸਾਲ ਹੋਣ ਵਾਲੀਆਂ ਚੋਣਾਂ ’ਚ ਡੈਮੋਕ੍ਰੇਟਿਕ ਰਾਸ਼ਟਰਪਤੀ ਦਾ ਉਮੀਦਵਾਰ ਚੁਣੇ ਜਾਣ ਦੀ ਪ੍ਰਕਿਰਿਆ ਹੇਠ ਕਰਵਾਏ ਦੱਖਣੀ ਕੈਰੋਲੀਨਾ (South Carolina) ਪ੍ਰਾਇਮਰੀ ਚੋਣਾਂ ’ਚ ਜੋ ਬਾਈਡਨ (Joe Biden) ਨੇ ਆਸਾਨੀ ਨਾਲ ਜਿੱਤ ਲਈ ਹੈ,ਇਸ ਦੇ ਨਾਲ ਹੀ ਉਨ੍ਹਾਂ ਨੇ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਡੈਮੋਕ੍ਰੇਟਿਕ ਪਾਰਟੀ (Democratic Party) ਦੀ ਨਾਮਜ਼ਦਗੀ ਜਿੱਤਣ ਦੀ ਅਪਣੀ ਕੋਸ਼ਿਸ਼ ਵਿਚ ਸਨਿਚਰਵਾਰ ਨੂੰ ਅਪਣੀ ਪਹਿਲੀ ਅਧਿਕਾਰਤ ਜਿੱਤ ਹਾਸਲ ਕੀਤੀ,ਜੋ ਬਾਈਡਨ ਅਪਣੀ ਪਾਰਟੀ ਦੇ ਉਮੀਦਵਾਰ ਬਣਨ ਦੀ ਦੌੜ ਵਿਚ ਸੱਭ ਤੋਂ ਅੱਗੇ ਹਨ,ਪ੍ਰਾਇਮਰੀ ’ਚ ਜੋ ਬਾਈਡਨ ਨੂੰ 96.2 ਫੀ ਸਦੀ ਵੋਟਾਂ ਮਿਲੀਆਂ,ਜਦਕਿ ਵਿਲੀਅਮਸਨ ਨੂੰ ਸਿਰਫ 2.1 ਫੀ ਸਦੀ ਵੋਟਾਂ ਮਿਲੀਆਂ,ਫਿਲਿਪਸ ਤੀਜੇ ਸਥਾਨ ’ਤੇ ਰਹੇ,ਰਿਪਬਲਿਕਨ ਪਾਰਟੀ (Republican Party) ਦੀ ਪ੍ਰਾਇਮਰੀ 24 ਫਰਵਰੀ ਨੂੰ ਹੋਣੀ ਹੈ,ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (77) ਅਪਣੀ ਪਾਰਟੀ ਦੇ ਉਮੀਦਵਾਰ ਬਣਨ ਦੀ ਦੌੜ ’ਚ ਸੱਭ ਤੋਂ ਅੱਗੇ ਹਨ,ਜੋ ਬਾਈਡਨ ਨੇ ਪ੍ਰਾਇਮਰੀ ਚੋਣਾਂ ਜਿੱਤਣ ਤੋਂ ਬਾਅਦ ਕਿਹਾ ਕਿ ਉਹ ਨਵੰਬਰ ਦੀਆਂ ਚੋਣਾਂ ਵਿ...