ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 23 ਜਨਵਰੀ:
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਤੋਂ ਇਲਾਵਾ ਨਗਰ ਨਿਗਮ/ਨਗਰ ਪੰਚਾਇਤ ਜਗਰਾਓਂ, ਖੰਨਾ, ਦੋਰਾਹਾ, ਮੁਲਾਂਪੁਰ ਦਾਖਾਂ, ਰਾਏਕੋਟ, ਸਾਹਨੇਵਾਲ, ਸਮਰਾਲਾ, ਮਾਛੀਵਾੜਾ, ਪਾਇਲ ਅਤੇ ਮਲੋਦ ਦੇ ਕਾਰਜ ਸਾਧਕ ਅਫਸਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਰੀਵੀਊ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਤੁਰੰਤ ਖ਼ਰਚਣ ਦੇ ਨਿਰਦੇਸ਼ ਦਿੱਤੇ।
ਅੱਜ ਇਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ਼ ਰੀਵੀਊ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਸੂਬੇ ਵਿੱਚ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਅਮਰੁਤ ਮਿਸ਼ਨ ਅਧੀਨ ਬਣ ਰਹੇ ਵਾਟਰ ਟਰੀਟਮੈਂਟ ਪਲਾਂਟਾਂ ਅਤੇ ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕਰਦਿਆਂ, ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕ...








