ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ
ਚੰਡੀਗੜ੍ਹ, 20 ਜਨਵਰੀ, 2024 -
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ 'ਤੇ ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ ਦੁਆਰਾ ਕੀਤੇ ਗਏ ਬਦਲਾਅ ਦੇ ਯਤਨਾਂ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਲਈ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਸਿਟੀ ਬਿਊਟੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮਾਂ ਅਤੇ ਕੌਂਸਲਾਂ ਨੇ ਭਾਗ ਲਿਆ। ਰਾਜ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਕੁੱਲ 46 ਐਂਟਰੀਆਂ ਨੇ ਮੁਕਾਬਲੇ ਲਈ ਕੁਆਲੀਫਾਈ ਕੀਤਾ। ਵਾਰਡਾਂ ਅਤੇ ਜਨਤਕ ਸਥਾਨਾਂ ਦਾ ਨਿਰਣਾ ਕਰਨ ਮੁਕਾਬਲਾ ਪੰਜ ਥੁਮਾਂ ...








