Friday, September 4
Shadow

Politics

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

Politics, Punjab
ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਬੁਲਾਰੇ ਅਨੁਸਾਰ ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣਗੇ।...
ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ

Politics, Punjab
ਚੰਡੀਗੜ, 9 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ ਚਾਰ ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਜਾਣਕਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮਾਂ ਦੀ ਸ਼ੁਰੂਆਤ 3 ਫ਼ਰਵਰੀ ਨੂੰ ਪਠਾਨਕੋਟ ਤੋਂ ਹੋਵੇਗੀ, ਜਿੱਥੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਪੁਰ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰਾਂ ਹੀ 9 ਫ਼ਰਵਰੀ ਨੂੰ ਐਸ.ਬੀ.ਐਸ ਨਗਰ (ਨਵਾਂ ਸ਼ਹਿਰ) ਵਿਖੇ ਐਸ.ਬੀ.ਐਸ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਆਦਿ ਜ਼ਿਲ੍ਹਿਆਂ ਜਦਕਿ 16 ਫ਼ਰਵਰੀ ਨੂੰ ਸੰਗਰੂਰ ਵਿਖੇ ਸੰਗਰੂਰ, ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍...
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ

Politics, Punjab
ਲੁਧਿਆਣਾ, 09 ਜਨਵਰੀ (000) - ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ,  ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸ਼ਰਨਪਾਲ ਸਿੰਘ ਮੱਕੜ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰ ਸਿੰਘ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵ...
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

Politics, Punjab
ਚੰਡੀਗੜ੍ਹ, 9 ਜਨਵਰੀ   ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੂੰ ਆਦੇਸ਼ ਦਿੱਤੇ ਕਿ ਗਰਮੀਆਂ ਦੇ ਸੀਜਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲਈ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।    ਇਥੇ ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨਾਲ ਲੱਗਭਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਬਿਜਲੀ ਮੰਤਰੀ ਨੇ ਮੈਨੇਜਮੈਂਟ ਨੂੰ ਗਰਮੀਆਂ ਦੇ ਵਿੱਚ ਬਿਜਲੀ ਦੀ ਸੰਭਾਵਤ ਮੰਗ ਵਧਣ ਦੇ ਮੱਦੇਨਜ਼ਰ ਲੋੜੀਂਦੇ ਸਾਜੋ-ਸਮਾਨ ਅਤੇ ਮੁਢਲੇ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕ੍ਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਰਸਮੀ ਕਾਰਵਾਈਆਂ ਸਮੇਂ-ਸਿਰ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਗਰਮੀਆਂ ਦੌਰਾਨ ਬਿਜਲੀ ਦੀ ਵਧੀ ਮੰਗ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।   ਇਸੇ ਦੌਰਾਨ ਪੀ.ਐਸ.ਪੀ.ਸੀ.ਐਲ ਦੀ ਕਾਰਗੁਜਾਰੀ...
ਮਾਲਦੀਵ ਤੇ ਵਰਸਿਆ ਲੋਕਾਂ ਦਾ ਗੁੱਸਾ, ਭਾਰਤੀ ਲੋਕਾਂ ਨੇ 8000 ਤੋਂ ਜ਼ਿਆਦਾ ਹੋਟਲ ਬੁੱਕਿੰਗ , 2500 ਫਲਾਈਟ ਟਿਕਟ ਕੈਂਸਿਲ ਕੀਤੀਆਂ

ਮਾਲਦੀਵ ਤੇ ਵਰਸਿਆ ਲੋਕਾਂ ਦਾ ਗੁੱਸਾ, ਭਾਰਤੀ ਲੋਕਾਂ ਨੇ 8000 ਤੋਂ ਜ਼ਿਆਦਾ ਹੋਟਲ ਬੁੱਕਿੰਗ , 2500 ਫਲਾਈਟ ਟਿਕਟ ਕੈਂਸਿਲ ਕੀਤੀਆਂ

International, Politics
ਅੰਤਰਾਸ਼ਟਰੀ ਖਬਰਾਂ:- ਭਾਰਤ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਤੋਂ ਬਾਅਦ, ਭਾਰਤੀ ਕੰਪਨੀ Easy My Trip ਨੇ  ਭਾਰਤ ਤੋਂ ਮਾਲਦੀਵ ਦੀਆਂ ਸਾਰੀਆਂ ਹੀ ਉਡਾਣਾ ਰੱਦ ਕਰ ਦਿੱਤੀਆਂ। Easy My Trip ਦੇ ਸਹਿ ਸੰਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ) ਨਿਸ਼ਾਤ ਪੱਟੀ ਨੇ, ਬਰਖਾਸਤ ਕੀਤੇ ਗਏ ਮਾਲਦੀਪ ਦੇ ਮੰਤਰੀ ਵੱਲੇਂ ਕੀਤੀਆਂ ਗਈਆਂ ਟਿੱਪਣੀਆਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸਾਰੀਆਂ ਟਰੈਵਲ ਕੰਪਨੀਆਂ ਦੇਸ਼ ਦੇ ਸਨਮਾਨ ਦੇ ਨਾਲ ਖੜੀਆਂ ਹਨ, ਇਸ ਲਈ ਮਾਲਦੀਪ ਦੀਆਂ ਸਾਰੀਆਂ ਹੀ ਉਡਾਣਾ ਨੂੰ ਰੱਦ ਕਰ ਦਿੱਤਾ ਗਿਆ ਹੈ। #Boycott Maldives ਮੌਜੂਦਾ ਹਲਾਤਾ ਨੂੰ ਦੇਖਦੇ ਹੋਏ ਕਾਫੀ ਟ੍ਰੈਡ ਤੇ ਚਲ ਰਿਹਾ ਹਾ, ਹਲਾਤਾ ਨੂੰ ਦੇਖਦੇ ਹੋਏ ਹਜਾਰਾ ਟਿੱਕਟਾ ਕੈਸਲ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇੱਕ ਸੋਸ਼ਲ ਮੀਡੀਆ ਪੋਸਟ ਅਨੁਸਾਰ 800 ਮਾਲਦੀਪ ਦੇ ਹੋਟਲਾ ਦੀ ਬੁੱਕਿੰਗ ਅਤੇ 2500 ਫਲਾਈਟ ਟਿਕਟਾ ਕੈਸਲ ਕੀਤੀ ਜਾ ਚੁੱਕੀਆਂ ਹਨ।...
ਜੇਲ੍ਹ ‘ਚ ਬੰਦ ਆਪ ਵਿਧਾਇਕ ਨਾਲ ਕੇਜਰੀਵਾਲ, ਮਾਨ ਨਾ ਕੀਤੀ ਮੁਲਕਾਤ, ਭਾਜਪਾ ‘ਤੇ ਸਾਧਿਆ ਨਿਸ਼ਾਨਾ

ਜੇਲ੍ਹ ‘ਚ ਬੰਦ ਆਪ ਵਿਧਾਇਕ ਨਾਲ ਕੇਜਰੀਵਾਲ, ਮਾਨ ਨਾ ਕੀਤੀ ਮੁਲਕਾਤ, ਭਾਜਪਾ ‘ਤੇ ਸਾਧਿਆ ਨਿਸ਼ਾਨਾ

National, Politics
ਰਾਸ਼ਟਰੀ ਅਧਿਕਾਰੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਮੁੁੱਖ ਮੰਤਰੀ, ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਇੱਥੇ ਜੇਲ 'ਚ ਬੰਦ ਆਮ ਆਦਮੀ ਪਾਰਟੀ (ਆਪ) ਵਿਧਾਇਕ ਚੈਤਰ ਵਸਾਕਾ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਹੈ ਕਿ  ਭਾਜਪਾ ਨੇ “ਅਤਿਆਚਾਰ ਅਤੇ ਤਾਨਾਸ਼ਾਹੀ” ਦੀਆਂ ਸਾਰੀਆਂ ਹੱਦਾ ਪਾਰ ਕਰ ਲਈਆਂ ਹਨ। ਗੁਜਰਾਤ ਦੇ ਭਰੂਚ ਜਿਲੇ ਦੇ ਆਦਿਵਾਸੀ ਬਹੁਲ ਨੇਤਰੰਗ ਇਲਾਕੇ ਵਿੱਚ ਐਤਵਾਰ ਨੂੰ ਆਪ ਨੇਤਾ ਕੇਜਰੀਵਾਲ ਅਤੇ ਮਾਨ ਨੇ ਨੇ ਇੱਕ ਰੈਲੀ ਨੂੰ ਸੰਬੌਧਿਤ ਕੀਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਚੈਤਰ ਵਸਾਕਾ ਅਗਲੇ ਕੁਝ ਮਹੀਨਿਆਂ ਵਿੱਚ ਹੋਣ ਵਾਲੇ ਲੋਕ ਆਮ ਚੋਣਾਂ ਵਿੱਚ ਭਰੂਚ ਲੋਕ ਸਭਾ ਦੇ ਉਮੀਦਵਾਰ ਤੋਂ ਉਮੀਦਵਾਰ ਹੋਣਗੇ। ਚੈਤਰ ਵਸਾਕਾ ਵਰਤਮਾਨ ਵਿਚ ਨਿਰਮਲਾ ਜਿਲੇ ਕੇਦਿਆਪਾੜਾ ਤੋ ਵਿਧਾਇਕ ਹਨ। ਭਰੂਚ ਲੋਕ ਸਭਾ ਮੌਜੂਦਾ ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਦੇ ਕੋਲ ਹੈ।  14 ਦਸੰਬਰ, 2023 ਨੂੰ ਨਰਮਦਾ ਜਿਲੇ ਵਿੱਚ ਸਥਾਨਕ ਆਦਿਵਾਸੀਆਂ ਵੱਲੋਂ ਜ਼ਮੀਨ 'ਤੇ ਖੇਤਾਂ ਨਾਲ ਸਬੰਧਤ ਇੱਕ ਪਾਣੀ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾ...
ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ

ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ

Politics, Punjab
ਲੁਧਿਆਣਾ 8 ਜਨਵਰੀ ਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ ਵਾਲੀ ਨਵੀਂ ਵਿਧੀ ਸਪੀਡ ਬਰੀਡਿੰਗ ਖੋਜ ਸਹੂਲਤ ਦਾ ਉਦਘਾਟਨ ਕੀਤਾ| ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਨਟਰੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਤੋਂ ਇਲਾਵਾ ਸ਼੍ਰੀ ਗੁਰਪ੍ਰੀਤ ਬੱਸੀ, ਸ. ਦਲਜੀਤ ਸਿੰਘ ਗਰੇਵਾਲ ਅਤੇ ਸ਼੍ਰੀਮਤੀ ਰਾਜਿੰਦਰਪਾਲ ਕੌਰ ਛੀਨਾ ਮੈਂਬਰਾਨ ਪੰਜਾਬ ਵਿਧਾਨ ਸਭਾ ਵਿਸ਼ੇਸ਼ ਤੌਰ ਤੇ ਮੌਜੂਦ ਰਹੇ| ਵਿੱਤ ਮੰਤਰੀ ਨੇ ਪੀ.ਏ.ਯੂ. ਵੱਲੋਂ ਖੇਤੀ ਖੇਤਰ ਵਿਚ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਨਵੀਂ ਬਰੀਡਿੰਗ ਵਿਧੀ ਸਪੀਡ ਬਰੀਡਿੰਗ ਦੀ ਸਿਫਤ ਕੀਤੀ| ਉਹਨਾਂ ਕਿਹਾ ਕਿ ਤੇਜ਼ੀ ਨਾਲ ਫਸਲੀ ਪੀੜ•ੀਆਂ ਦੇ ਚੱਕਰ ਬਾਰੇ ਖੋਜ ਕਰਨ ਦੀ ਇਹ ਤਕਨੀਕ ਫਸਲ ਬਰੀਡੰਗ ਦੇ ਖੇਤਰ ਦਾ ਅਹਿਮ ਯੁੱਗ ਸਾਬਿਤ ਹੋਵੇਗੀ| ਸ. ਹਰਪਾਲ ਸਿੰਘ ਚੀਮਾ ਨੇ ਐਕਸਲ ਬਰੀਡ ਦੀ ਸਥਾਪਨਾ ਨੂੰ ਪੀ.ਏ.ਯੂ. ਵੱਲੋਂ ਖੋਜ ਅਤੇ ਕਾਢਾਂ ਦੀ ਵਿਰਾਸਤ ਨਾਲ ਜੋੜਿਆ| ਉਹਨਾਂ ਕਿਹਾ ਕਿ ਇਹ ਵਿਧੀ ਸਮੇਂ ਦੀ ...
ਬਾਗਬਾਨੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਆਯੋਜਿਤ

ਬਾਗਬਾਨੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਆਯੋਜਿਤ

Politics, Punjab
ਲੁਧਿਆਣਾ, 08 ਜਨਵਰੀ (000) - ਬਾਗਬਾਨੀ ਵਿਭਾਗ ਦੀ ਫਲ ਸੁਰਖਿਆ ਲੈਬਾਰਟਰੀ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਅਯਾਲੀ ਖੁਰਦ ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਕੈਂਪ ਦੌਰਾਨ ਵਿਦਿਆਰਥੀਆਂ ਲਈ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ ਅਤੇ ਘਰੇਲੂ ਪੱਧਰ 'ਤੇ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ।  ਵਿਦਿਆਰਥੀਆਂ ਨੂੰ ਜੈਵਿਕ ਸਬਜੀਆਂ ਅਤੇ ਫਲਾਂ ਦੀ ਪੈਦਾਵਾਰ ਕਰਕੇ ਆਪਣੇ ਆਪ ਨੂੰ ਰੋਗ ਮੁਕਤ ਰੱਖਣ ਦੇ ਨਾਲ ਨਾਲ ਜਰੂਰੀ ਪੌਸ਼ਟਿਕ ਤੱਤਾਂ ਦੀ ਪੂਰਤੀ ਦਾ ਸਾਧਨ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਵੀ ਬਾਗਬਾਨੀ ਵਿਸ਼ੇ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਇਸ ਵਿਸ਼ੇ ਤੇ ਚਾਨਣਾ ਪਾਉਂਦਿਆਂ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ ਬਾਗਬਾਨੀ ਵਿਕਾਸ ਅਫਸਰ ਨੇ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਦੀ ਜਾਣਕਾਰੀ ਵੀ ਦਿੱਤੀ ਗਈ।...
ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ:  ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ ਕੌਰਡਨ ਐਂਡ ਸਰਚ ਅਪਰੇਸ਼ਨ

ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ: ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ ਕੌਰਡਨ ਐਂਡ ਸਰਚ ਅਪਰੇਸ਼ਨ

Crime, Politics
ਐੱਸ.ਏ.ਐੱਸ. ਨਗਰ, 8 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ਼੍ਰੀ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਸੀ.ਏ.ਐੱਸ.ਓ.(ਕੌਰਡਨ ਐਂਡ ਸਰਚ ਅਪਰੇਸ਼ਨ) ਤਹਿਤ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਸਪੈਸ਼ਲ ਚੈਕਿੰਗ ਸ਼੍ਰੀਮਤੀ ਵੀ.ਨੀਰਜਾ, ਆਈ.ਪੀ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਾਇਬਰ ਕ੍ਰਾਇਮ, ਪੰਜਾਬ ਦੀ ਸੁਪਰਵਿਜ਼ਨ ਅਧੀਨ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ  ਦੱਸਿਆ ਕਿ ਇਸ ਅਪਰੇਸ਼ਨ ਦੌਰਾਨ 02 ਕਪਤਾਨ ਪੁਲਿਸ (ਐਸ.ਪੀ) ਰੈਂਕ ਦੇ ਅਧਿਕਾਰੀ, 06 ਉੱਪ ਕਪਤਾਨ ਪੁਲਿਸ (ਡੀ.ਐਸ.ਪੀ.) ਰੈਂਕ ਦੀ ਅਗਵਾਈ ਹੇਠ 13 ਮੁੱਖ ਅਫਸਰ ਥਾਣਾ ਤੋਂ ਇਲਾਵਾ 06 ਇੰਸਪੈਕਟਰ ਰੈਂਕ ਦੇ ਅਧਿਕਾਰੀ ਸਮੇਤ ਕਰੀਬ 297 ਪੁਲਿਸ ਕਰਮਚਾਰੀਆਂ ਰਾਹੀਂ ਵੱਖ ਵੱਖ ਥਾਵਾਂ 'ਤੇ ਚੈਕਿੰਗ ਕਰਵਾਈ ਗਈ। ਇਸ ਤਹਿਤ ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ 293 ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 03 ਮ...
ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ

Politics, Punjab
ਚੰਡੀਗੜ੍ਹ, 7 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023,  ਤਬਾਦਲਾ ਮਲਕੀਅਤ (ਪੰਜਾਬ ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਬਿੱਲ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਬਿੱਲ ਲੋਕਾਂ ਨੂੰ ਫੌਰੀ ਅਤੇ ਨਿਰਵਿਘਨ ਨਾਗਰਿਕ  ਸੇਵਾਵਾਂ ਪ੍ਰਦਾਨ ਕਰਨ ਲਈ ਮਦਦਗਾਰ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਉਦੇਸ਼ ਪੰਜਾਬ ਵਿੱਚ ਲੋੜੀਂਦੇ ਸੁਧਾਰਾਂ ਰਾਹੀਂ ਸਿਸਟਮ ਨੂੰ ਹੋਰ...