Saturday, March 7
Shadow

Politics

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Politics
ਅੰਮ੍ਰਿਤਸਰ, 15 ਫਰਵਰੀ (            ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਗੁਰੁ ਰਾਮਦਾਸ ਸਾਹਿਬ ਜੀ ਦੇ ਦਰ ਉੱਪਰ ਨਤਮਸਤਕ ਹੋਣ ਤੋਂ ਬਾਅਦ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਗੁਰੁ ਸਾਹਿਬ ਦਾ ਕੋਟਿਨ-ਕੋਟਿ ਸ਼ੁਕਰਾਨਾਂ ਕਰਦੇ ਹਨ ਜਿਨ੍ਹਾਂ ਦੀ ਮਿਹਰ ਸਦਕਾ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸੂਚਨਾ ਕੇਂਦਰ ਵਿਖੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਲੋਪੋਕੇ ਸ੍ਰੀ ਖੁਸ਼ਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਦੇ ਨਜ਼ਦੀਕ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦਾ ਜੋ ਉਪਦੇਸ਼ ਦਿੱਤਾ...
ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

Politics
 ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ (  ) ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਇਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਕੈਂਪ ਵਿਚ ਪ੍ਰੋਫੈਸਰ ਸਾਧੂ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਹਾਜਰ ਸਨ। ਐਨ ਆਰ ਆਈ ਦਲਜੀਤ ਸਿੰਘ ਬੁੱਟਰ ਵੀ ਇਟਲੀ ਤੋਂ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਪਹੁੰਚੇ।। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਨੂੰ ਜਾਰੀ ਰੱਖਦਿਆਂ ਫਰੀਦਕੋਟ ਵਿਖੇ ਅੱਖਾਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿਚ ਸਿਵਲ ਹਸਪਤਾਲ ਤੋਂ ਸਾਰੇ ਮਾਹਿਰ ਡਾਕਟਰ ਇਸ ਕੈਂਪ ਵਿਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੈਂ ਖੁਦ ਇਸ ਕੈਂਪ ਵਿਚ ਅੱਖਾਂ ਦੇ ਮਰੀਜਾਂ ਦਾ ਚੈਕਅ...
ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

Politics
ਕੋਟਕਪੂਰਾ, ਫਰੀਦਕੋਟ  15 ਫਰਵਰੀ  (  )            ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ  ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਨਿਵਾਸ ਸਥਾਨ ਨੇੜੇ ਡੇਰਾ ਫਰਮਾਹਾਂ ਵਾਲਾ ਗਲੀ ਨੰਬਰ 2 ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਜਗਦੇਵ ਸਿੰਘ ਵੱਲੋਂ ਵਾਹਿਗੁਰੂ ਜੀ ਦੇ ਸ਼ੁਕਰਾਨੇ ਵਜੋਂ  ਰੱਖੇ ਸ਼੍ਰੀ ਆਖੰਡ ਪਾਠ ਦੇ ਭੋਗ, ਨਾਨਕ ਨਗਰੀ ਮੋਗਾ ਰੋਡ ਗਲੀ ਨੰਬਰ 6 ਕੋਟਕਪੂਰਾ ਵਿਖੇ ਦੀਦਾਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਵਿਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੁਧਾਧਾਰੀ ਡੇਰਾ ਵਿਖੇ ਸ਼ਿਵਰਾਤਰੀ ਦੇ ਸਮਾਗਮ ਵਿਚ ਵੀ ਸ਼ਾਮਿਲ ਹੋਏ। ਇਸ ਉਪਰੰਤ ਸ. ਸੰਧਵਾ ਪਿੰਡ ਫਰੀਦਕੋਟ ਵਿਖੇ ਬਲੌਰ ਸਿੰਘ ਚਹਿਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਦੇ ਭੋਗ, ਪਿੰਡ ਢਿਲਵਾਂ ਕਲਾਂ, ਕੋਠੇ ਮਾਹਲ ਵਿਖੇ ਗੁਰਸੇਵਕ ਸਿੰਘ ਢਿਲੋਂ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ  ਅਤੇ ਪਿੰਡ ਟਹਿਣਾ ਵਿਖੇ ਜਗਦੇਵ ਸਿੰਘ ਅਤੇ ਸੋਨੀ ਹੁੰਜਣ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸੁਖਮਨੀ ...
ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

Politics, Punjab
ਚੰਡੀਗੜ੍ਹ 14 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ 'ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ ਦਾ ਸਿੱਧਾ ਸਬੰਧ ਕਾਂਗਰਸ ਪਾਰਟੀ ਨਾਲ ਜੁੜਦਾ ਹੈ ਅਤੇ ਫੜੇ ਗਏ ਵਿਅਕਤੀ ਦੀਆਂ ਕਾਂਗਰਸ ਦੇ ਵੱਖ-ਵੱਖ ਵੱਡੇ ਲੀਡਰਾਂ ਨਾਲ ਫ਼ੋਟੋਆਂ ਵੀ ਸਾਹਮਣੇ ਆਈਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ-ਭਾਜਪਾ ਦਾ ਰਾਜ ਸੀ ਜਾਂ ਕਾਂਗਰਸ ਪਾਰਟੀ ਦਾ ਰਾਜ ਰਿਹਾ, ਉਸ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਾਇਆ ਗਿਆ। ਅੱਜ ਲਗਾਤਾਰ ਬਹੁਤ ਸਾਰੇ ਅਜਿਹੇ ਲੋਕ ਫੜੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧ ਰਿਹਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਇਹ ਪਾਰਟੀਆਂ ਅੱਜ ਕੁਰਲਾ ਰਹੀ...
ਵਾਰਡ ਨੰਬਰ 1, ਕੋਟਕਪੂਰਾ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਕਈ ਪ੍ਰਮੁੱਖ ਪਰਿਵਾਰ ਪਾਰਟੀ ਵਿੱਚ ਸ਼ਾਮਲ

ਵਾਰਡ ਨੰਬਰ 1, ਕੋਟਕਪੂਰਾ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਕਈ ਪ੍ਰਮੁੱਖ ਪਰਿਵਾਰ ਪਾਰਟੀ ਵਿੱਚ ਸ਼ਾਮਲ

Politics
ਕੋਟਕਪੂਰਾ 14 ਫਰਵਰੀ () ਸੁਖਜੀਤ ਸਿੰਘ ਢਿਲਵਾਂ ਦੀ ਅਗਵਾਈ ਹੇਠ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 1, ਕੋਟਕਪੂਰਾ ਵਿੱਚ ਇੱਕ ਅਹਿਮ ਮੀਟਿੰਗ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਕਈ ਪ੍ਰਮੁੱਖ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿੱਚ ਆਪਣਾ ਪੂਰਾ ਵਿਸ਼ਵਾਸ ਜਤਾਉਂਦੇ ਹੋਏ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਜੀਤ ਸਿੰਘ ਢਿਲਵਾਂ ਨੇ ਆਉਣ ਵਾਲੇ ਰਾਜਨੀਤਿਕ ਪ੍ਰੋਗਰਾਮਾਂ ਤੋਂ ਪਹਿਲਾਂ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ, ਲੋਕ-ਭਲਾਈ ਕੇਂਦਰਿਤ ਪਹਿਲਕਦਮੀਆਂ ਅਤੇ ਬੂਥ ਪੱਧਰ ਦੀ ਏਕਤਾ ਦੀ ਮਹੱਤਤਾ ‘ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਵੱਲੋਂ ਦਿਖਾਏ ਗਏ ਭਰੋਸੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਸੰਬੰਧੀ ਮੁੱਦਿਆਂ ਨੂੰ ਪਾਰਟੀ ਪੱਧਰ ‘ਤੇ ਪੂਰੀ ਤਾਕਤ ਨਾਲ ਉਠਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈ...
ਜਲਾਲਾਬਾਦ ਵਿਖ਼ੇ ਸਿਹਤ ਸੁਵਿਧਾਵਾਂ ਵਿਚ ਵਾਧਾ, 1 ਕਰੋੜ 64 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ ਲਿਆਂਦੇ ਗਈ ਮਸ਼ੀਨ ਤੇ ਵੈਂਟੀਲੇਟਰ – ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ ਵਿਖ਼ੇ ਸਿਹਤ ਸੁਵਿਧਾਵਾਂ ਵਿਚ ਵਾਧਾ, 1 ਕਰੋੜ 64 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ ਲਿਆਂਦੇ ਗਈ ਮਸ਼ੀਨ ਤੇ ਵੈਂਟੀਲੇਟਰ – ਜਗਦੀਪ ਕੰਬੋਜ ਗੋਲਡੀ

Politics
ਫਾਜ਼ਿਲਕਾ 14 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਜਲਾਲਾਬਾਦ ਵਿਖੇ 1 ਕਰੋੜ 64 ਲੱਖ ਦੀ ਲਾਗਤ ਨਾਲ ਮਸ਼ੀਨੀ ਉਪਕਰਣ ਤੇ 2 ਵੇੰਟਿਲਟਰ ਲਿਆਂਦੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਮਸ਼ੀਨ ਤੇ ਵੇੰਟਿਲਟਰ ਦੀ ਸ਼ੁਰੂਆਤ ਕਰਨ  ਮੌਕੇ ਕੀਤਾ | ਵਿਧਾਇਕ ਜਲਾਲਾਬਾਦ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ-ਦਰਾਡੇ ਸ਼ਹਿਰਾਂ ਵਿਚ ਨਾ ਜਾਣਾ ਪਵੇ। ਇਸ ਨਾਲ ਜਿਥੇ ਉਨ੍ਹਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸੁਵਿਧਾ ਪ੍ਰਾਪਤ ਹੋਵੇਗੀ ਉਥੇ ਆਉਣ-ਜਾਣ ਦੀ ਖਜਲ-ਖੁਆਰੀ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸੁਵਿਧਾਵਾਂ ਬਿਨਾਂ ਕਿਸੇ ਖੱਜਲ ਖੁਆਰੀ ਦੇ ਮੁਹੱਈਆ ਕਰਵਾਉਣ ਲਈ ਵਚਨਬਧ ਹੈ। ਸ੍ਰੀ ਗੋਲਡੀ ਕੰਬੋਜ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ ਹੀ ਸਿਵਲ ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ

Politics
ਹੁਸ਼ਿਆਰਪੁਰ, 14 ਫਰਵਰੀ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ-1 ਸਥਿਤ ਬੀ.ਡੀ.ਪੀ.ਓ ਦਫ਼ਤਰ ਵਿਖੇ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਦੀਆਂ 59 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪਿੰਡ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਸਨਮਾਨ ਭੱਤਾ ਮਿਲੇਗਾ।  ਸਰਕਾਰ ਇਸ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਇਹ ਰਕਮ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸ਼ਾਮਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਕੁੱਲ 267 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਵਿੱਚੋਂ 59 ਪੰਚਾਇਤਾਂ ਵਿੱਚ ਸਰਬਸੰਮਤੀ ਨਾਲ ਪ੍ਰਤੀਨਿਧੀ ਚੁਣੇ ਗਏ ਹਨ। ਇਨ੍ਹਾਂ ਵਿੱਚੋਂ 15 ਪੰਚਾਇਤਾਂ ਬਲਾਕ ਭੂੰਗਾ ਅਤੇ 44 ਪੰਚਾਇਤਾਂ ਹੁਸ਼ਿਆਰਪੁਰ ਬਲਾਕ-1 ਨਾਲ...
ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ- ਸੰਧਵਾਂ

ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ- ਸੰਧਵਾਂ

Politics
ਫ਼ਰੀਦਕੋਟ 14 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰ ਸਹਿਬਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਸੰਗਠਨ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਰਣਨੀਤੀ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਸੰਧਵਾਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਆਖ਼ਰੀ ਪੜਾਅ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੈਦਾਨੀ ਪੱਧਰ 'ਤੇ ਸਰਗਰਮ ਰਹਿ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਇਸ ਮੌਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਸਮੇਂ ਦੀਆਂ ਯੋਜਨਾ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਸੰਗਠਨ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਨੀਤ...
ਵਿਧਾਇਕ ਬੁੱਧ ਰਾਮ ਨੇ ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

ਵਿਧਾਇਕ ਬੁੱਧ ਰਾਮ ਨੇ ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

Politics
ਬੁਢਲਾਡਾ/ਮਾਨਸਾ, 14 ਫਰਵਰੀ: ਵਿਧਾਇਕ ਹਲਕਾ ਬੁਢਲਾਡਾ, ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਗਰਾਂਟ ਦੇ ਸੈਕਸ਼ਨ ਲੈਟਰ ਸੌਂਪੇ ਗਏ। ਵਿਧਾਇਕ ਬੁੱਧ ਰਾਮ ਨੇ ਦੱਸਿਆ ਗਿਆ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਬੀਰੇ ਵਾਲਾ ਡੋਗਰਾ, ਚੱਕ ਅਲੀ ਸ਼ੇਰ, ਤਾਲਬ ਵਾਲਾ, ਸਸਪਾਲੀ ਅਤੇ ਖੀਵਾ ਮੀਹਾਂ ਸਿੰਘ ਵਾਲਾ ਨੂੰ ਪੰਜ -ਪੰਜ ਲੱਖ ਰੁਪਏ ਦੀ ਗਰਾਂਟ ਜਾਰੀ  ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਹਮੇਸ਼ਾ ਹੀ ਮੋਹਰੀ ਰਹੀ ਹੈ। ਇਸ ਤੋਂ ਪਹਿਲਾਂ ਵੀ ਪੰਜ ਪਿੰਡ ਰਾਮਗੜ੍ਹ, ਦਰੀਆਪੁਰ ਕਲਾਂ, ਜੁਗਲਾਨ, ਗੁਰਨੇ ਖੁਰਦ ਅਤੇ ਅਚਾਨਕ ਨੂੰ ਵੀ ਪੰਜ- ਪੰਜ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸਰਪੰਚ ਬਿਕਰਮਜੀਤ ਸਿੰਘ ਸਸਪਾਲੀ, ਸਰਪੰਚ ਸਰੋਜਪਾਲ ਕੌਰ ਬੀਰੇ ਵਾਲਾ ਡੋਗਰਾ, ਬਿੰਦਰ ਸਿੰਘ ਨੰਬਰਦਾਰ ਬੀਰੇ ਵਾਲਾ ਡੋਗਰਾ, ਸਰਪੰ...
ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

Politics
ਚੰਡੀਗੜ੍ਹ, 13 ਫਰਵਰੀ 2026 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ 'ਆਪ' ਵਿੱਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਰਾਜਨੀਤੀ ਅਤੇ ਨੀਤੀਆਂ ਤੋਂ ਮੋਹ ਭੰਗ ਹੋਣ ਤੋਂ ਬਾਅਦ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਪੰਜਾਬ ਵਿੱਚ 'ਆਪ' ਦੇ ਸ਼ਾਸਨ ਮਾਡਲ, ਖ਼ਾਸ ਕਰਕੇ 300 ਯੂਨਿਟ ਮੁਫ਼...