Wednesday, October 7
Shadow

Politics

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

Politics
ਨਵੀਂ ਦਿੱਲੀ/ਪੰਜਾਬ, 20 ਮਈ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ। ਭਗਵੰਤ ਸਿੰਘ ਮਾਨ ਨੇ ਐਕਸ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਗਰੀਬ ਬੱਚੇ ਨੀਟ ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ। ਅਜੇ...
ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

hot news, Politics
ਚੰਡੀਗੜ੍ਹ, 20 ਮਈ- ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ। ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ...
ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

Politics
ਚੰਡੀਗੜ੍ਹ; 19 ਮਈ 2026: ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ ਅਖੀਰ ਨਹਿਰੀ ਪਾਣੀ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਇਸ ਖੇਤਰ ਦੀ ਨੁਹਾਰ ਬਦਲ ਰਹੀ ਹੈ ਜੋ ਲੰਮੇ ਸਮੇਂ ਤੋਂ ਪਾਣੀ ਦੀ ਕਿੱਲਤ ਅਤੇ ਗ਼ੈਰਯਕੀਨੀ ਖੇਤੀਬਾੜੀ ਨਾਲ ਜੂਝ ਰਿਹਾ ਸੀ। ਬਿਸਤ ਦੋਆਬ ਨਹਿਰ ਨਾਲ ਜੁੜਿਆ ਇਹ ਪ੍ਰੋਜੈਕਟ ਉਨ੍ਹਾਂ ਇਲਾਕਿਆਂ ਨੂੰ ਨਹਿਰੀ ਸਿੰਚਾਈ ਦੀ ਯਕੀਨਨ ਸਹੂਲਤ ਦੇ ਰਿਹਾ ਹੈ ਜੋ ਪਿਛਲੇ ਤਿੰਨ ਦਹਾਕਿਆਂ ਤੋਂ ਇਸ ਦੀ ਪਹੁੰਚ ਵਿਚ ਨਹੀਂ ਸਨ। ਪੀੜ੍ਹੀਆਂ ਤੋਂ ਇਸ ਨੀਮ-ਪਹਾੜੀ ਇਲਾਕੇ ਦੇ ਕਿਸਾਨ ਗ਼ੈਰਯਕੀਨੀ ਮੀਂਹ ਅਤੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਵਾਲੇ ਜ਼ਮੀਨੀ ਪਾਣੀ ’ਤੇ ਨਿਰਭਰ ਸਨ। ਪਥਰੀਲੀ ਮਿੱਟੀ ਅਤੇ ਉੱਚੀ-ਨੀਵੀਂ ਜ਼ਮੀਨ ਕਾਰਨ ਟਿਊਬਵੈੱਲ ਰਾਹੀਂ ਸਿੰਚਾਈ ਲਾਹੇਵੰਦ ਨਾ ਹੋਣ ਕਾਰਨ ਲਗਭਗ ਨਾ-ਮੁਮਕਿਨ ਹੀ ਸੀ, ਜਿਸ ਕਰਕੇ ਜ਼ਮੀਨ ਦਾ ਵੱਡਾ ਹਿੱਸਾ ਸੋਕੇ ਦੀ ਮਾਰ ਹੇਠ ਆਉਣ ਕਾਰਨ ਫ਼ਸਲਾਂ ਮਰ ਜਾਂਦੀਆਂ ਸਨ। ਅੱਜ ਉਸ ਗ਼ੈਰਯਕੀਨੀ ਦੀ ਥਾਂ ਸਥਿਰਤਾ ਨੇ ਲੈ ਲਈ ਹੈ ਕਿਉਂਕਿ ਦਹਾਕਿਆਂ ਵਿੱਚ ਪਹਿਲੀ ਵਾਰ ਬਲਾਚੌਰ ਦੇ ਖ...
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

hot news, Politics
ਚੰਡੀਗੜ੍ਹ, 19 ਮਈ-ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਸਿਆਸਤ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਸ ਬਿੱਲ ਨੂੰ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਸਖ਼ਤ ਕਾਨੂ...
ਦੀਪਕ ਸਿੰਗਲਾ ਗਲਤ ਕੰਮ ਕਰਨ ਕਰਕੇ ਨਹੀਂ, ਭਾਜਪਾ ਖਿਲਾਫ ਕੰਮ ਕਰਨ ਕਰਕੇ ਗ੍ਰਿਫਤਾਰ ਹੋਏ – ਕੇਜਰੀਵਾਲ

ਦੀਪਕ ਸਿੰਗਲਾ ਗਲਤ ਕੰਮ ਕਰਨ ਕਰਕੇ ਨਹੀਂ, ਭਾਜਪਾ ਖਿਲਾਫ ਕੰਮ ਕਰਨ ਕਰਕੇ ਗ੍ਰਿਫਤਾਰ ਹੋਏ – ਕੇਜਰੀਵਾਲ

breaking news, Politics
ਨਵੀਂ ਦਿੱਲੀ, 18 ਮਈ- ਆਮ ਆਦਮੀ ਪਾਰਟੀ ਦੇ ਗੋਆ ਵਿੱਚ ਸਹਿ-ਇੰਚਾਰਜ ਦੀਪਕ ਸਿੰਗਲਾ ਦੀ ਗ੍ਰਿਫ਼ਤਾਰੀ 'ਤੇ ਭਾਜਪਾ ਖ਼ਿਲਾਫ਼ ਤਿੱਖਾ ਹਮਲਾ ਬੋਲਿਆ ਹੈ। ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੀਪਕ ਸਿੰਗਲਾ ਨੂੰ ਇਸ ਲਈ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਕਿ ਉਸ ਨੇ ਕੋਈ ਗ਼ਲਤ ਕੰਮ ਕੀਤਾ ਹੈ, ਸਗੋਂ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਹ ਬੀਜੇਪੀ ਦੇ ਖ਼ਿਲਾਫ਼ ਕੰਮ ਕਰ ਰਿਹਾ ਸੀ ਅਤੇ ਉਸ ਨੇ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਮਨ੍ਹਾ ਕਰ ਦਿੱਤਾ ਸੀ। ਦੀਪਕ ਸਿੰਗਲਾ ਬਹਾਦਰ ਹੈ ਅਤੇ ਦੇਸ਼ ਲਈ ਲੜ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਸੰਜੀਵ ਅਰੋੜਾ ਬਾਰੇ ਕਿਹਾ ਕਿ ਸੰਜੀਵ ਅਰੋੜਾ ਬਹੁਤ ਬਹਾਦਰ ਅਤੇ ਦੇਸ਼ ਭਗਤ ਹਨ। ਪੂਰੇ ਪੰਜਾਬ ਨੂੰ ਉਨ੍ਹਾਂ 'ਤੇ ਮਾਣ ਹੈ। ਦੂਜੇ ਪਾਸੇ, 'ਆਪ' ਗੋਆ ਇੰਚਾਰਜ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਕਿਹਾ ਕਿ ਅੱਜ ਸਾਡੇ ਦੇਸ਼ ਵਿੱਚ ਨੀਟ ਦਾ ਪੇਪਰ ਲੀਕ ਹੋ ਰਿਹਾ ਹੈ, ਪੈਟਰੋਲ-ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਰੋਜ਼ ਵਧ ਰਹੀਆਂ ਹਨ, ਰੁਪਿਆ ਡਾਲਰ ਦੇ ਮੁਕਾਬਲੇ ਡਿੱਗਦਾ ਜਾ ਰਿਹਾ ਹੈ। ਪਰ ਮ...
ਪੰਜਾਬ ‘ਚ ਵੱਡਾ ਸਿਆਸੀ ਧਮਾਕਾ : ਬਾਗੀ ਪੰਥਕ ਧੜਿਆਂ ‘ਚ ਖੜਕੀ

ਪੰਜਾਬ ‘ਚ ਵੱਡਾ ਸਿਆਸੀ ਧਮਾਕਾ : ਬਾਗੀ ਪੰਥਕ ਧੜਿਆਂ ‘ਚ ਖੜਕੀ

breaking news, Politics
ਅੰਮ੍ਰਿਤਸਰ, 17 ਮਈ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਰੋਧ ਵਿੱਚ ਇਕੱਠੇ ਹੋਏ ਵੱਖ-ਵੱਖ ਪੰਥਕ ਧੜਿਆਂ ਵਿਚਾਲੇ ਬਣੀ ਪੰਥਕ ਏਕਤਾ ਨੂੰ ਕੁਝ ਮਹੀਨਿਆਂ ਬਾਅਦ ਹੀ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਆਪਣੇ ਸਿਆਸੀ ਸਬੰਧ ਪੂਰੀ ਤਰ੍ਹਾਂ ਖ਼ਤਮ ਕਰ ਲਏ ਹਨ। ਇਸ ਸਬੰਧੀ ਫੈਸਲਾ ਵਾਰਿਸ ਪੰਜਾਬ ਦੇ ਆਗੂਆਂ ਦੀ ਮੀਟਿੰਗ ਵਿਚ ਲਿਆ ਗਿਆ, ਜਿਸ ਨਾਲ ਬਾਦਲ ਦਲ ਦੇ ਵਿਰੋਧ ਵਿੱਚ ਖੜ੍ਹੇ ਹੋਏ ਸਾਂਝੇ ਮੋਰਚੇ ਦੀ ਸਿਆਸੀ ਰਣਨੀਤੀ ’ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਤੋਂ ਪਹਿਲਾਂ 'ਅਕਾਲੀ ਦਲ-ਵਾਰਿਸ ਪੰਜਾਬ ਦੇ' ਅਤੇ 'ਅਕਾਲੀ ਦਲ ਪੁਨਰ ਸੁਰਜੀਤ' ਵਿਚਕਾਰ ਚੱਲ ਰਹੀ ਤਾਲਮੇਲ ਸਬੰਧੀ ਗੱਲਬਾਤ ਸਿਰੇ ਨਹੀ ਚੜ੍ਹੀ। ਇਹ ਪ੍ਰਗਟਾਵਾ ਅੱਜ ਇੱਥੇ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਕੀਤਾ ਗਿਆ। 'ਅਕਾਲੀ ਦਲ-ਵਾਰਿਸ ਪੰਜਾਬ ਦੇ' ਦੀ ਚਾਰ ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰਾਂ ਬਾਬੂ ਸਿੰਘ ਬਰਾੜ, ਪਰਮਜੀਤ ਸਿੰਘ ਜੌਹਲ, ਪਰਗਟ ਸਿੰਘ ਰਈਆ ਅਤੇ ਰਛਪਾਲ ਸਿੰਘ ਸੋਸਣ ਨੇ ਇੱਕ ਸਾਂਝੇ ਬਿਆਨ ਵਿੱਚ ਦੱਸਿਆ ਕਿ ਇਹ ਫੈਸਲਾ ਦੋਵਾਂ ਧਿਰਾਂ ਵਿਚਾਲੇ ਪੈਦਾ ਹੋਏ ਬੁਨਿਆਦੀ ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

hot news, Politics
*ਚੰਡੀਗੜ੍ਹ; 13 ਮਈ 2026:*   ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ।   ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿ...
ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

hot news, National, Politics
ਚੰਡੀਗੜ੍ਹ; 13 ਮਈ- ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਅਤੇ 'ਆਪ' ਵਿਚਾਲੇ ਚੱਲ ਰਹੀ ਸਿਆਸੀ ਜੰਗ ਦਰਮਿਆਨ ਇਸ ਸਾਰੀ ਕਾਰਵਾਈ ਨੂੰ "ਸਿਆਸੀ ਬਦਲਾਖੋਰੀ" ਦਾ ਮਾਮਲਾ ਕਰਾਰ ਦਿੱਤਾ ਹੈ। ਇਹ ਮਾਮਲਾ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਸ਼ਮੂਲੀਅਤ ਵਾਲੇ ਡਿਵੀਜ਼ਨ ਬੈਂਚ ਕੋਲ ਸੰਜੀਵ ਅਰੋੜਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਆਇਆ, ਜਿਸ ਵਿੱਚ ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਅਤੇ ਗੁਰੂਗ੍ਰਾਮ ਦੀ ਅਦਾਲਤ ਵੱਲੋਂ ਸੁਣਾਏ ਗਏ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਸੰਜੀਵ ਅਰੋੜਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਪੁਨੀਤ ਬਾਲੀ ਨੇ ਦਲੀਲ ਦਿੱਤੀ ਕਿ ਈਡੀ ਦੀ ਕਾਰਵਾਈ ਇੱਕ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਉਨ੍ਹਾਂ ਨੇ ਹਾਈ ਕੋਰਟ ਵੱਲੋਂ ਹਾਲ ਹੀ ਵਿੱਚ ਭਾਜਪਾ ਸੰਸਦ ਮੈਂਬਰਾਂ ਨੂੰ ਦਿੱਤੀ ਗਈ ਰਾਹਤ ਵਰਗੀ ਬਰਾਬਰੀ ਦੀ ਮੰਗ ਕੀਤੀ। ਇਸ ਕੇਸ ਨ...
‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

hot news, Politics
ਚੰਡੀਗੜ੍ਹ, 13 ਮਈ ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। 'ਆਪ' ਨੇ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਵਿਅਕਤੀ 'ਤੇ ਨਹੀਂ, ਸਗੋਂ ਪੰਜਾਬ ਦੇ ਮਾਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਹਮਲਾ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਨੇ ਦਿਲਜੀਤ ਦੋਸਾਂਝ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਉਨ੍ਹਾਂ ਨੇ ਸਿਰੇ ਤੋਂ ਨਕਾਰ ਦਿੱਤਾ। ਇਸ ਇਨਕਾਰ ਦੇ ਠੀਕ ਦੋ ਦਿਨ ਬਾਅਦ ਉਨ੍ਹਾਂ ਦੇ ਮੈਨੇਜਰ ਦੇ ਘਰ 'ਤੇ ਹਮਲਾ ਹੋਣਾ ਅਤੇ ਲਾਰੈਂਸ ਬਿਸ਼ਨੋਈ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਣਾ ਮਹਿਜ਼ ਇਤਫ਼ਾਕ ਨਹੀਂ ਹੈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਭਾਜਪਾ ਹੁਣ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ। ਚੀਮਾ ਨੇ ਕਿਹਾ ਕਿ ਜਿਸ ਲਾਰੈਂਸ ਬਿਸ਼ਨੋਈ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ, ਜਿੱਥੇ ਭਾਜਪਾ ਦ...
ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

hot news, Politics
ਚੰਡੀਗੜ੍ਹ, 12 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ। ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ। ਚਾਹੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਕਰਨ ਦੀ ਸਾਜ਼ਿਸ਼ ਹੋਵੇ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਪਾਲੇ ਵਿੱਚ ਪਾਉਣ ਦੀ ਕੋਸ਼ਿਸ਼ ਹੋਵੇ ਜਾਂ ਬੀਬੀਐਮਬੀ ਦੇ ਪ੍ਰਬੰਧ ਨੂੰ ਕੇਂਦਰ ਦੇ ਹੱਥਾਂ ਵਿੱਚ ਸੌਂਪਣ ਦਾ ਮਾਮਲਾ ਹੋਵੇ, ਹਰ ਕਦਮ 'ਤੇ ਭਾਜਪਾ ਨੇ ਪੰਜਾਬ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਹੁ...