ਅੰਮ੍ਰਿਤਸਰ ਵਿੱਚ ਪਾਕਿਸਤਾਨ-ਸਮਰਥਿਤ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼; 2.8 ਕਿਲੋਗ੍ਰਾਮ ਆਈਸੀਈ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 7 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਦੋ ਡਰੱਗ ਸਪਲਾਈ ਮਾਡਿਊਲਾਂ ਦੇ ਦੋ ਮੁੱਖ ਸੰਚਾਲਕਾਂ ਨੂੰ 2.815 ਕਿਲੋਗ੍ਰਾਮ ਮੈਥੈਂਫੇਟਾਮਾਈਨ (ਆਈਸੀਈ) ਸਮੇਤ ਗ੍ਰਿਫ਼ਤਾਰ ਕਰਕੇ ਇਹਨਾਂ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ ਸੇਵਕ ਵਾਸੀ ਪਿੰਡ ਘਰਿਆਲਾ, ਤਰਨਤਾਰਨ ਅਤੇ ਬਲਜੀਤ ਸਿੰਘ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਸ਼ੀ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਅਤੇ ਡਿਲੀਵਰ ਕਰਨ ਲਈ ਵਰਚੁਅਲ ਨੰਬਰਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਹ ਅਕਸਰ ਸ਼ੱਕ ...








