ਸਰਕਾਰੀ ਕਾਲਜ ਰੋਪੜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ
ਰੂਪਨਗਰ, 27 ਨਵੰਬਰ: ਸਰਕਾਰੀ ਕਾਲਜ ਰੋਪੜ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਅਤੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਦੀ ਅਗਵਾਈ ਵਿੱਚ ਐਚ ਆਈ ਵੀ/ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਰੈਡ ਰਿਬਨ ਕਲੱਬਾਂ ਦੇ ਮੁਕਾਬਲੇ ਆਯੋਜਿਤ ਕਰਵਾਏ ਗਏ।
ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੂਪਨਗਰ ਦੇ ਛੇ ਕਾਲਜਾਂ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਚਮਕੌਰ ਸਾਹਿਬ, ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸ਼੍ਰੀ ਅਨੰਦਪੁਰ ਸਾਹਿਬ, ਸਰਕਾਰੀ ਕਾਲਜ ਰੂਪਨਗਰ, ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ, ਖਾਲਸਾ ਕਾਲਜ ਮੋਰਿੰਡਾ ਅਤੇ ਸ਼ਿਵਾਲਿਕ ਕਾਲਜ ਨਯਾ ਨੰਗਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਪੋਸਟਰ ਮੇਕਿੰਗ, ਸਲੋਗਨ ਲੇਖਨ, ਮੌਕੇ ਤੇ ਚਿੱਤਰਕਾਰੀ ਅਤੇ ਕੋਲਾਜ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ।
ਯੁਵਕ ਸੇਵਾਵਾਂ ਤੋਂ ਮੈਡਮ ਸੁਮਨਦੀਪ ਕੌਰ ਨੇ ਵੱਖ-ਵੱਖ ਕਾਲਜਾਂ ਤੋਂ ਆਏ ਨੋਡਲ ਅਫਸਰ ਅਤੇ ਉਨ੍ਹਾਂ ਦੇ ਭਾਗੀਦਾਰਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ...






