Friday, March 13
Shadow

Politics

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

National, Politics, Punjab
ਪਠਾਨਕੋਟ, 5 ਨਵੰਬਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 3394.49 ਕਰੋੜ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਜਿਸ ਨਾਲ ਸੂਬੇ ਵਿੱਚ ਬਿਜਲੀ ਤੇ ਸਿੰਚਾਈ ਸਹੂਲਤਾਂ ਵਿੱਚ ਵੱਡਾ ਵਾਧਾ ਹੋਵੇਗਾ। ਇਹ ਪ੍ਰਾਜੈਕਟ ਨੂੰ ਸਮਰਪਿਤ ਕਰਨ ਮੌਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਲਈ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਉਹ ਡੈਮ ਦਾ ਨਿਰਮਾਣ ਕਰਨ ਵਾਲੇ ਇੰਜਨੀਅਰਾਂ, ਮੁਲਾਜ਼ਮਾਂ ਅਤੇ ਕਿਰਤੀ-ਕਾਮਿਆਂ ਦਾ ਸਾਰੇ ਪੰਜਾਬੀਆਂ ਵੱਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਪ੍ਰਾਜੈਕਟ ਨੂੰ ਹਕੀਕਤ ਵਿੱਚ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਇਹ ਡੈਮ ਕਿਸਾਨਾਂ, ਸਨਅਤਕਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ ਕਿਉਂਕਿ ਇਸ ਨਾਲ ਇਸ...
ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ

Politics, Punjab
ਚੰਡੀਗੜ੍ਹ, 5 ਨਵੰਬਰ : ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋੰ ਇਸ ਜਲ ਸਰੋਤ  ਨੂੰ ਬਹਾਲ ਕਰਨ ਵੱਲ ਵੱਡੇ ਪੱਧਰ ਤੇ ਹੋ ਰਹੀ  ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਹੈ। ਹਾਲ ਹੀ ਵਿੱਚ ਕੀਤੀ ਗਈ ਸਮੀਖਿਆ ਮੁਤਾਬਿਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ ਦੌਰਾਨ ਲਏ ਗਏ ਲਗਭਗ 90% ਫੈਸਲਿਆਂ ਨੂੰ ਲਾਗੂ ਕੀਤਾ ਗਿਆ ਹੈ। ਇਸ ਉੱਚ ਪੱਧਰੀ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੁਆਰਾ 14 ਜੁਲਾਈ, 2025 ਦੇ ਨੋਟੀਫਿਕੇਸ਼ਨ ਰਾਹੀਂ ਕੀਤਾ ਗਿਆ ਸੀ। ਇਸਦੀ ਪ੍ਰਧਾਨਗੀ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕੀਤੀ ਅਤੇ  ਮੁੱਖ ਸਕੱਤਰ, ਪੰਜਾਬ ਇਸਦੇ ਉਪ-ਚੇਅਰਪਰਸਨ ਹਨ।  ਸਥਾਨਕ ਸਰਕਾਰਾਂ, ਜਲ ਸਰੋਤ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਪੀਪੀਸੀਬੀ, ਪੇਡਾ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਪੀਡੀਸੀ, ਆਈਆਈਟੀ ਰੋਪੜ ਦੇ ਸੀਨੀਅਰ ਅਧਿਕਾਰੀ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਇਸ ਕਮੇਟੀ ਦੇ  ਮੈਂਬਰ ਹਨ । ਜੁਲਾਈ ਤੋਂ ਅਕਤੂਬਰ 2025 ਤੱਕ ਦੀਆਂ ਮੁੱਖ ਪ੍ਰਾਪਤੀਆਂ ਵਿਚ 650/- ਕਰੋੜ ਰੁਪਏ ਵਾਲਾ ਬੁਨਿਆਦੀ ਢਾਂਚਾ ਨਵੀ...
ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

National, Politics, Punjab
*ਚੰਡੀਗੜ੍ਹ/ਥਿਰਵੂਨੰਤਮਪੂਰਮ, 5 ਨਵੰਬਰ:* ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ  ਨੇ ਅੱਜ ਥਿਰਵੂਨੰਤਮਪੂਰਮ ਵਿੱਚ ਕੇਰਲਾ ਦੇ ਮੁੱਖ ਮੰਤਰੀ ਸ੍ਰੀ  ਪਿਨਾਰਾਏ ਵਿਜੇਅਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਸ੍ਰੀ  ਪਿਨਾਰਾਏ ਵਿਜੇਅਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋ ਗਏ ਹਨ ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 5 ਨਵੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਵੱਖ-ਵੱਖ ਸ਼ਹਿਰਾਂ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਬਾਬਤ ਸੌਂਦ ਨੇ ਦੱਸਿਆ ਕਿ 19 ਨਵੰਬਰ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨ ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਅਤੇ ਇਹ ਪੂਰੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ-ਕਸਬਿਆਂ ਵਿੱਚੋਂ ਦੀ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੇ। ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ, ਜੋ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰ...
ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

National, Politics, Punjab
ਕੀਰਤਪੁਰ ਸਾਹਿਬ 05 ਨਵੰਬਰ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ, ਸੀਨੀਅਰ ਅਸਿਸਟੈਂਟ ਕਮਲਜੀਤ ਸਿੰਘ ਅਤੇ ਐੱਸ. ਆਈ ਸਿਕੰਦਰ ਸਿੰਘ ਵੱਲੋਂ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ 'ਚ ਸਹਿਯੋਗ ਦੀ ਆਸ ਪ੍ਰਗਟਾਈ।       ਸੀਨੀਅਰ ਮੈਡੀਕਲ ਅਧਿਕਾਰੀ ਡਾ.ਸੁਰਜੀਤ ਸਿੰਘ ਨੇ ਕਿਹਾ ਕਿ 22 ਨਵੰਬਰ ਤੋਂ 26 ਨਵੰਬਰ ਤੱਕ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ 'ਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ।  ਸਮਾਗਮ ਦੌਰਾਨ ਵਿਸ਼ੇਸ਼ ਮੈਡੀਕਲ ਕੈਂਪ, ਤੁਰੰਤ ਕਾਰਵਾਈ ਟੀਮਾਂ, ਐਬੂਲੈਂਸ ਸੇਵਾਵਾਂ ਅਤੇ ਮੋਬਾਈਲ ਮੈਡੀਕਲ ਯੂਨਿਟਾਂ ਦੀ ਤਾਇਨਾਤੀ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਐਮਰਜੈਂਸੀ ਦੀ ਸੂਰਤ ਵਿਚ ਤੁਰੰਤ ਸਹਾਇਤਾ ਮੁਹੱਇਆ ਕਰਵਾਈ ਜਾ ਸਕੇ। ਉਹਨਾਂ ਪੀ.ਐੱਚ.ਸ...
ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ ’ਚ ਹੋਵੇਗਾ ਸ਼ਾਮਲ

ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ ’ਚ ਹੋਵੇਗਾ ਸ਼ਾਮਲ

National, Politics, Punjab
ਧੂਰੀ, 5 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹਲਕੇ ਵਜੋਂ ਆਪਣੀ ਪਹਿਚਾਣ ਰੱਖਣ ਵਾਲਾ ਧੂਰੀ ਹੁਣ ਆਪਣੇ ਸੁੰਦਰੀਕਰਨ ਲਈ ਵੀ ਜਾਣਿਆ ਜਾਵੇਗਾ, ਕਿਉਂਕਿ ਸ. ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਵਿਕਾਸ ਤੇ ਸੁੰਦਰੀਕਰਨ ਲਈ ਕਰੋੜਾਂ ਦੇ ਪ੍ਰੋਜੈਕਟ ਸ਼ੁਰੂ ਕਰਵਾਏ ਗਏ ਹਨ ਅਤੇ ਇਹਨਾਂ ਪ੍ਰੋਜੈਕਟਾਂ ਤਹਿਤ 1 ਕਰੋੜ 41 ਲੱਖ ਰੁਪਏ ਨਾਲ ਧੂਰੀ ਦੇ ਕ੍ਰਾਂਤੀ ਚੌਂਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਅਗਲੇ ਕੁਝ ਮਹੀਨਿਆਂ ਵਿੱਚ ਧੂਰੀ ਸ਼ਹਿਰ ਦੇਸ਼ ਦੇ ਉਹਨਾਂ ਗਿਣਵੇਂ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਜਾਵੇਗਾ, ਜਿਹਨਾਂ ਦੀ ਪਹਿਚਾਣ ਉੱਥੇ ਬਣੇ ਘੰਟਾਘਰ (ਕਲੋਕ ਟਾਵਰ) ਨਾਲ ਹੈ, ਕਿਉਂਕਿ ਸ਼ਹਿਰ ਦੇ ਪ੍ਰਮੁੱਖ ਸਥਾਨ ਮੰਨਦੇ ਜਾਂਦੇ ਕ੍ਰਾਂਤੀ ਚੌਂਕ ਵਿੱਚ ਕਲੋਕ ਟਾਵਰ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜੋ ਜਲਦ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਰੰਭੇ ਪ੍ਰੋਜੈਕਟਾਂ ਤਹਿਤ ਧੂਰੀ ਸ਼ਹਿਰ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਲਘੂ ਉਦਯੋ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ

National, Politics, Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 05 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ 55 ਘਰਾਂ ਨੂੰ ਪਿੰਡ ਖੁੱਡੀਆਂ ਵਿਖੇ ਰਾਹਤ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ ਗਏ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ। ਉਨਾਂ ਕਿਹਾ ਕਿ ਲੰਬੀ ਹਲਕੇ ਦੇ ਕੁਝ ਏਰੀਆ ਭਾਰੀ ਬਾਰਿਸ਼ਾ ਕਾਰਨ ਵੀ ਪ੍ਰਭਾਵਿਤ ਹੋਏ ਹਨ, ਉਨਾਂ ਵਿਚੋਂ ਕੁਝ ਪਿੰਡਾਂ ਨੂੰ ਅੱਜ ਮਾਲੀ ਸਹਾਇਤਾ ਲਈ ਸੈਂਕਸ਼ਨ ਪੱਤਰ ਵੰਡੇ ਗਏ ਹਨ। ਉਨ੍ਹਾਂ ਮਨਜੂਰੀ ਪੱਤਰ ਦੀ ਵੰਡ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸੀ ਕਿ ਲੋਕਾਂ ਨੁੰ ਕੁਦਰਤੀ ਮਾਰ ਤੋਂ ਬਚਾਉਣਾ ਹੈ ਤੇ ਮੁੜ ਤੋਂ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਅਸੀਂ ਹੜ੍ਹ ਪੀੜਤ ਲੋਕਾਂ ਦੇ ਜੀਵਨ ਨੂੰ ਮੁੜ ਤੋਂ ਲੀਹ ’ਤੇ ਲਿਆਉਣ ਵਿੱਚ ਕਾਮਯਾਬ ਹੋ ਰਹੇ ਹਾਂ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਜਰੂਰ ਆਈ ਹੈ ਪਰ ਸੂਬੇ ਦੇ ਲੋਕ ਮਜ...
ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ

ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ

National, Politics, Punjab
ਜੈਤੋ, 05 ਨਵੰਬਰ (  ) ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਆਦਿ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ "ਲਾਈਟ ਐਂਡ ਸਾਊਂਡ" ਸਮਾਗਮ  8 ਨਵੰਬਰ 2025 (ਸ਼ਨੀਵਾਰ) ਨੂੰ ਸ਼ਾਮ 6 ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਦਿੱਤੀ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਸਮੇਤ ਸ਼ਿਰਕਤ ਕਰਨ। ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਇਹ ਵਿਲੱਖਣ ਸਮਾਗਮ ਸਾਡੇ ਮਹਾਨ ਗੁਰੂ ਸਾਹਿਬਾਨ ਤੇ ਸ਼ਹੀਦਾਂ ਦੀਆਂ ਅਮਰ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਧਾਰਮਿਕ ਤੇ ਇਤਿਹਾਸਕ ਵਿਰਸੇ ਨਾਲ ਜੋੜਨ ਦਾ ਅਹਿਮ ਮੌਕਾ ਹੈ। ਸਮਾਗਮ ਵਿੱਚ ਰੌਸ਼ਨੀ ਅਤੇ ਆਵਾਜ਼ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲਿਦਾਨਮਈ ਜੀਵਨ ਅਤੇ ਉਨ੍ਹਾਂ ਦੀ ਅਡਿੱਗ ਸ਼ਰਧਾ ਦੀ ਝਲਕ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਸਮਾਗਮਾਂ ਰਾਹੀਂ ਲੋਕਾਂ ਵਿੱਚ ਧਰਮ, ਸ...
ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

National, Politics, Punjab
ਚੰਡੀਗੜ੍ਹ/ ਜਲੰਧਰ, 04 ਨਵੰਬਰ : ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਖਿਲਾਫ਼ ਧਰਨਾ ਦਿੱਤਾ ਗਿਆ ਜਿਸ ਕਰਕੇ ਪੂਰੇ ਦੇਸ਼ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ। ਇਹ ਵਿਰੋਧ ਪ੍ਰਦਰਸ਼ਨ ਜਲੰਧਰ ਦੇ ਸ੍ਰੀ ਰਾਮ ਚੌਕ ਵਿਖੇ ਕੀਤਾ ਗਿਆ ਜਿਥੇ ਇਤਰਾਜ ਯੋਗ ਟਿੱਪਣੀਆਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਜਾ ਵੜਿੰਗ ਦੇ ਪੁਤਲੇ ਨੂੰ ਸਾੜਿਆ ਗਿਆ। ਹਜ਼ਾਰਾਂ ਸਮਰੱਥਕਾਂ ਅਤੇ ਦਲਿਤ ਭਾਈਚਾਰੇ ਦੇ ਮੈਂਬਰਾਂ ਵਲੋਂ ਮੋਹਿੰਦਰ ਭਗਤ ਨਾਲ ਮਿਲ ਕੇ ਮਰਹੂਮ ਆਗੂ ਬਾਰੇ ‘ਜਾਤ ਅਧਾਰਿਤ’ ਅਪਮਾਨਯੋਗ ਟਿੱਪਣੀ ਕਰਨ ’ਤੇ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕਾਂਗਰਸੀ ਆਗੂ ਵੜਿੰਗ ਵਲੋਂ ਕੀਤੀ ਗਈ ਨਿੰਦਨਯੋਗ ਟਿੱਪਣੀ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਦਾ ਦਲਿਤ ਭਾਈਚਾਰੇ ਪ੍ਰਤੀ ਅਸਲ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਜ਼ੋਰ ਦੇ ...
ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚਲਦਿਆਂ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਵੀ ਦਰਿਆ ਨੇੜਲੇ ਪਿੰਡ ਘੋਨੇਵਾਲ ਤੋਂ ਆਧੁਨਿਕ ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ  ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਮੰਗਲਵਾਰ ਨੂੰ  ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ ਸਿੱਕੇ ਵਿੱਚ ਦੋ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਦੇ ਸਮੇਤ ਅੱਠ ਮੈਗਜ਼ੀਨ, ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ .30 ਬੋਰ ਦੇ 50 ਜਿੰਦਾ ਕਾਰਤੂਸ ਅਤੇ 7.62 ਐਮਐਮ ਦੇ 245 ਜਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਪਾਕਿ-ਸਮਰਥਿਤ ਅੱਤਵਾਦੀਆਂ ਅਤੇ ਗਿਰੋਹਾਂ ਦੀਆਂ ਆਪਸੀ ਦੁਸ਼ਮਣੀਆਂ ਦੀਆਂ ਵਧ ਰਹੀਆਂ ਗਤੀਵਿਧੀਆਂ ਬਾਰੇ ਹਾਲ ਹੀ ਵਿੱਚ ਪ੍ਰਾਪਤ ਜਾਣਕਾਰੀ...