ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ:
ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਗੁਰੂ ਸਾਹਿਬ ਦੀ ਸ਼ਹਾਦਤ ਦੇ 350 ਸਾਲਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਆਦਰ ਸਹਿਤ ਮਨਾ ਰਹੀ ਹੈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦੌਰਾਨ ਆਉਣ ਵਾਲੀ ਸੰਗਤ ਲਈ ਸਾਰੇ ਪ੍ਰਬੰਧ ਵੀ ਪੂਰੇ ਪੁਖਤਾ ਹਨ। ਸੰਗਤ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਦੋਵਾਂ ਮੰਤਰੀਆਂ ਨੇ ਦੇਸ਼-ਵਿਦੇਸ਼ ਦੀ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਨਤਮਸਤਕ ਹੋਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਤੇ ਮਨੁੱਖੀ ਹੱਕਾਂ ਦੇ ਰਾਖੇ, ਦਇਆ ਤੇ ਤਿਆਗ ਦੀ ਮੂਰਤ ਅਤੇ ਬਲਿਦਾਨ ਦੇ ਪ੍ਰਤੀਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਹਾਨ ਜੀਵਨ ਤੇ ਫਲਸਫਾ ਸਮੁੱਚੀ ਮਨੁੱਖਤ...







