ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ
ਚੰਡੀਗੜ੍ਹ, 1 ਨਵੰਬਰ:
ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਸ ਤਾਨਾਸ਼ਾਹੀ ਫੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਸਨ ਨਹੀਂ ਬਲਕਿ ਰਾਜਸੀ ਧੱਕੇਸ਼ਾਹੀ ਹੈ। ਕੇਂਦਰ ਦਾ ਇਹ ਆਪਹੁਦਰਾ ਕਦਮ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਖੁਦਮੁਖਤਿਆਰੀ, ਅਕਾਦਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ। ਇਹ ਪੰਜਾਬ ਦੀ ਰੂਹ ਉਤੇ ਹਮਲਾ ਹੈ।
ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਅਤੇ ਭਾਵਨਾਤਮਕ ਮਹੱਤਤਾ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮਹਿਜ਼ ਯੂਨੀਵਰਸਿਟੀ ਨਹੀਂ ਸਗੋਂ ਦਹਾਕਿਆਂ ਦੇ ਸਮੂਹਿਕ ਯਤਨਾਂ, ਬੌਧਿਕਤਾ ਅਤੇ ਕੁਰਬਾਨੀਆਂ ਨਾਲ ਸਿਰਜਿਆ ਅਦਾਰਾ ਹੈ। ਉਨ੍ਹਾਂ ਨੇ ਸੈਨੇਟ ਭੰਗ ਕਰਨ ਪਿਛਲੀ ਕੋਝੀ ਮਾਨਸਿਕਤਾ `ਤੇ ਸਵਾਲ ਉਠਾਉਂਦਿਆਂ ਪਿਛਲੀਆਂ ਸੈਨੇਟ ਚ...







