‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਚੰਡੀਗੜ੍ਹ, 13 ਫਰਵਰੀ 2026
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ ਗਈਆਂ ਸ਼ਰਮਨਾਕ, ਜਾਤੀਵਾਦੀ ਅਤੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਪਾਰਟੀ ਨੇ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਹੀ ਨਹੀਂ, ਸਗੋਂ ਸਮੁੱਚੇ ਦਲਿਤ ਭਾਈਚਾਰੇ ਅਤੇ ਆਪਣੀ ਰੋਜ਼ੀ-ਰੋਟੀ ਇੱਜ਼ਤ ਨਾਲ ਕਮਾਉਣ ਵਾਲੇ ਮਿਹਨਤਕਸ਼ ਲੋਕਾਂ ਅਤੇ ਮਜ਼ਦੂਰਾਂ ਦਾ ਅਪਮਾਨ ਹੈ।
ਇਨ੍ਹਾਂ ਮੁਜ਼ਾਹਰਿਆਂ ਵਿੱਚ 'ਆਪ' ਆਗੂਆਂ, ਮੰਤਰੀਆਂ, ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ “ਦਲਿਤ-ਵਿਰੋਧੀ ਕਾਂਗਰਸ ਮੁਰਦਾਬਾਦ” ਅਤੇ “ਬਾਜਵਾ ਮੁਰਦਾਬਾਦ” ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਦਲਿਤ ਭਾਈਚਾਰੇ ਅਤੇ ਸਾਰੇ ਮਿਹਨਤਕਸ਼ ਲੋਕਾਂ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵ...







