Saturday, March 14
Shadow

Politics

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

National, Politics, Punjab
ਚੰਡੀਗੜ੍ਹ 31 ਅਕਤੂਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਕਮਿਸ਼ਨ ਦੀ ਕਾਰਵਾਈ ਜਨਵਰੀ 2026 ਤੋਂ ਵਰਚੂਅਲ ਕੋਰਟ ਰਾਹੀਂ ਚਲਾਈ ਜਾਵੇਗੀ। ਇਹ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਦਿੱਤੀ ਗਈ। ਉਹ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਫੁੱਲ ਕਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਦੂਰ-ਦਰਾਡੇ ਇਲਾਕਿਆਂ ਤੋਂ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਲਈ ਲੋਕ ਲੰਮਾ ਪੈਂਡਾ ਤੈਅ ਕਰਕੇ ਚੰਡੀਗੜ੍ਹ ਆਉਂਦੇ ਹਨ, ਜਿਸ ਵਿੱਚ ਉਨ੍ਹਾਂ ਦਾ ਪੈਸਾ ਅਤੇ ਸਮਾਂ ਵੱਡੇ ਪੱਧਰ ‘ਤੇ ਖ਼ਰਚ ਹੁੰਦਾ ਹੈ। ਉਨ੍ਹਾਂ ਕਿਹਾ ਇਸ ਸਮੱਸਿਆ ਨੂੰ ਦੂਰ ਕਰਨ ਲਈ ਉਹ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਵਰਚੂਅਲ ਕੋਰਟ ਰੂਮ ਸਥਾਪਤ ਕਰਨ ਲਈ ਯਤਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਐਸ.ਸੀ. ਕਮਿਸ਼ਨ ਦਾ ਨਵਾਂ ਕੋਰਟ ਰੂਮ ਪੰਜਾਬ ਸਿਵਲ ਸਕੱਤਰੇਤ ਦੀ ਚੌਥੀ ਮੰਜ਼ਿਲ ‘ਤੇ ਤਿਆਰ ਕੀਤਾ ਜਾ ਰਿਹਾ ਹੈ, ਜੋ ਕਿ ਨਵੰਬਰ ਵਿੱਚ ਮੁਕੰਮਲ ਹੋ ਕੇ ਕਾਰਜਸ਼ੀਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ...
ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

National, Politics, Punjab
ਚੰਡੀਗੜ੍ਹ, 31 ਅਕਤੂਬਰ: ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਸ. ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ ਸਮਾਗਮ ਵਿੱਚ ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਡਾਇਰੈਕਟਰ ਸ੍ਰੀ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਸ. ਪ੍ਰੀਤਕੰਵਲ ਸਿੰਘ ਅਤੇ ਸ. ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ. ਗੁਰਮੀਤ ਸਿੰਘ ਖਹਿਰਾ, ਸ੍ਰੀਮਤੀ ਰੁਚੀ ਕਾਲੜਾ, ਸ. ਨਵਦੀਪ ਸਿੰਘ ਗਿੱਲ, ਸ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਵਿਭਾਗ ਦੇ ਪੀ.ਆਰ.ਓਜ਼ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਵਿਭਾਗ ਲਈ ਦੋਵਾਂ ਅਧਿਕਾਰੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭ ਇੱਛਾਵਾਂ ਦਿੱਤੀਆਂ। ਵਿਭਾਗ ਵਿੱ...
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਦੀ ਸ਼ਹਿ ‘ਤੇ ਸਰਹੱਦ ਪਾਰੋਂ ਚਲਾਏ ਜਾ ਰਹੇ  ਹਥਿਆਰ ਤਸਕਰੀ ਮਾਡਿਊਲ ਦੇ ਸੱਤ ਕਾਰਕੁੰਨਾਂ,ਜਿਨਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ,ਨੂੰ 15 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸੀਮਾ (30) ,ਅਮਨਦੀਪ ਸਿੰਘ ਉਰਫ਼ ਬੌਬੀ (23) ਦੋਵੇਂ ਵਾਸੀ ਫਕੀਰ ਸਿੰਘ ਕਲੋਨੀ ,ਅੰਮ੍ਰਿਤਸਰ, ਬਲਵਿੰਦਰ ਸਿੰਘ ਉਰਫ਼ ਕਾਕਾ (26), ਗੁਰਦੇਵ ਸਿੰਘ (40), ਕਰਨਪ੍ਰੀਤ ਸਿੰਘ (19) ਅਤੇ ਹਰਮਨ ਸਿੰਘ (19) ਸਾਰੇ ਵਾਸੀ ਪਿੰਡ ਕੱਕੜ (ਅੰਮ੍ਰਿਤਸਰ ਦਿਹਾਤੀ) ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਦੋਸ਼ੀਆਂ ਤੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ...
ਕੈਂਸਰ ਨੂੰ ਮਾਤ ਦੇਣ ਵਾਲੀ ਅਦਾਕਾਰਾ ਹਿਨਾ ਖਾਨ ਅਤੇ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਆਪਣੇ ਪ੍ਰੇਰਨਾਦਾਇਕ ਸਫ਼ਰ ਨੂੰ ਸਾਂਝਾ ਕੀਤਾ, ਬੀਮਾਰੀ ਦਾ ਜਲਦ ਪਤਾ ਲਗਾਉਣ ਲਈ ਸਵੈ-ਪੜਚੋਲ ਕਰਨ ‘ਤੇ ਜ਼ੋਰ ਦਿੱਤਾ

ਕੈਂਸਰ ਨੂੰ ਮਾਤ ਦੇਣ ਵਾਲੀ ਅਦਾਕਾਰਾ ਹਿਨਾ ਖਾਨ ਅਤੇ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਆਪਣੇ ਪ੍ਰੇਰਨਾਦਾਇਕ ਸਫ਼ਰ ਨੂੰ ਸਾਂਝਾ ਕੀਤਾ, ਬੀਮਾਰੀ ਦਾ ਜਲਦ ਪਤਾ ਲਗਾਉਣ ਲਈ ਸਵੈ-ਪੜਚੋਲ ਕਰਨ ‘ਤੇ ਜ਼ੋਰ ਦਿੱਤਾ

National, Politics, Punjab
ਚੰਡੀਗੜ੍ਹ/ਲੁਧਿਆਣਾ, 31 ਅਕਤੂਬਰ: ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਮੁਫ਼ਤ ਡਾਕਟਰੀ ਜਾਂਚ ਪ੍ਰਦਾਨ ਕਰਨ ਦੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕ੍ਰਿਸ਼ਨਾ ਪ੍ਰਾਣ ਬਰੈਸਟ ਕੈਂਸਰ ਚੈਰੀਟੇਬਲ ਟਰੱਸਟ ਨੇ ਅੱਜ ਇੱਥੇ ਗੁਰੂ ਨਾਨਕ ਭਵਨ ਵਿਖੇ ਛਾਤੀ ਦੇ ਕੈਂਸਰ ਸਬੰਧੀ ਸਾਲਾਨਾ ਜਾਗਰੂਕਤਾ ਸਮਾਗਮ ਯੂਨਾਈਟ ਫਾਰ ਪਿੰਕਟੂਬਰ ਕਰਵਾਇਆ। ਇਸ ਸਮਾਗਮ ਵਿੱਚ ਛਾਤੀ ਦੇ ਕੈਂਸਰ ਨੂੰ ਮਾਤ ਦੇਣ ਵਾਲੀਆਂ ਭਾਰਤ ਦੀ ਟੀ.ਵੀ. ਤੇ ਫਿਲਮੀ ਅਦਾਕਾਰਾ ਹਿਨਾ ਖਾਨ ਅਤੇ ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸੀਮਾ ਬਾਂਸਲ ਨੇ ਸ਼ਿਰਕਤ ਕੀਤੀ ਅਤੇ ਆਪਣੇ ਸੰਘਰਸ਼ਮਈ ਨਿੱਜੀ ਜੀਵਨ ਦੇ ਸਫ਼ਰ ਨੂੰ ਸਾਂਝਾ ਕੀਤਾ। ਇਸ ਸੈਸ਼ਨ ਦਾ ਸੰਚਾਲਨ ਨੋਮਿਤਾ ਖੰਨਾ ਅਤੇ ਸ਼ਵੇਤਾ ਜਿੰਦਲ ਦੁਆਰਾ ਕੀਤਾ ਗਿਆ। ਇਸ ਗੱਲਬਾਤ ਦੌਰਾਨ ਹਿਨਾ ਖਾਨ, ਜਿਹਨਾਂ ਨੂੰ 2024 ਵਿੱਚ ਤੀਜੀ ਸਟੇਜ ‘ਤੇ ਛਾਤੀ ਦੇ ਕੈਂਸਰ ਦਾ ਪਤਾ ਲੱਗਾ ਸੀ, ਨੇ ਮੰਤਰੀ ਸੰਜੀਵ ਅਰੋੜਾ ਦਾ ਕੈਂਸਰ, ਖਾਸ ਕਰਕੇ ਛਾਤੀ ਦੇ ਕੈਂਸਰ, ਬਾਰੇ ਜਾਗਰੂਕਤਾ ਫੈਲਾਉਣ ਲਈ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਉਹਨਾਂ ਨੇ ...
ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

National, Politics, Punjab
ਚੰਡੀਗੜ੍ਹ, 31 ਅਕਤੂਬਰ 2025 ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਇਸ ਇਤਿਹਾਸਕ ਥਾਂ ਨੂੰ ਮਹਾਨ ਯੋਧਾ ਮਹਾਰਾਜਾ ਰਣਜੀਤ ਸਿੰਘ ਦੀ ਸ਼ੌਰਤਮਈ ਵਿਰਾਸਤ ਨੂੰ ਹੋਰ ਰੂਪ ਪ੍ਰੇਰਕ ਬਣਾਇਆ ਜਾ ਸਕੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਨੂੰ ਬਾਰੀਕੀ ਨਾਲ ਸੁਸ਼ੋਭਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਰਾਜ ਦੇ ਸੈਨਿਕ ਇਤਿਹਾਸ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਰੱਖਿਆ ਸੇਵਾਵਾਂ ਨਾਲ ਜੁੜੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਅਤੇ ਨਵੀਨੀਕਰਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ...
ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

Politics, Punjab
ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਹ ਨਿਗਰਾਨੀ ਸੂਬਾ ਸਰਕਾਰ ਵੱਲੋਂ 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਸ਼ੁਰੂ ਕੀਤੇ ਵਿਆਪਕ ਪ੍ਰੋਜੈਕਟ ਦਾ ਹਿੱਸਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਲਈ ਬਿਹਤਰੀਨ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾ ਰਹੀ ਹੈ, ਪਰ ਉਨ੍ਹਾਂ ਨੇ ਨਾਲ ਹੀ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਠੇਕੇਦਾਰ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੀ.ਐਮ. ਫਲਾਇੰਗ ਸਕੁਐਡ ਟੀਮਾਂ ਫ਼ੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਹੁਣ ਤ...
ਪਿੰਡ ਤਾਮਕੋਟ, ਭੁਪਾਲ ਕਲਾਂ ‘ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ

ਪਿੰਡ ਤਾਮਕੋਟ, ਭੁਪਾਲ ਕਲਾਂ ‘ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 30 ਅਕਤੂਬਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸ ਐੱਸ ਪੀ ਭਾਗੀਰਥ ਮੀਨਾ ਵਲੋਂ ਅੱਜ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪਿੰਡ ਤਾਮਕੋਟ, ਭੁਪਾਲ ਕਲਾਂ, ਰੱਲਾ ਤੇ ਜੋਗਾ ਦਾ ਦੌਰਾ ਕੀਤਾ ਗਿਆ। ਪਿੰਡ ਤਾਮਕੋਟ ਵਿੱਚ ਓਨ੍ਹਾਂ ਨੇ ਕਿਸਾਨ ਜਸਵਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜਿੱਥੇ ਕਿਸਾਨ ਵਲੋਂ 18 ਏਕੜ ਵਿੱਚ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। 15 ਏਕੜ ਵਿੱਚ ਗੱਠਾਂ ਬਣਾਈਆਂ ਜਾ ਰਹੀਆਂ ਹਨ ਅਤੇ 3 ਏਕੜ ਵਿੱਚ ਜ਼ਮੀਨ ਵਿਚ ਹੀ ਪਰਾਲੀ ਦਾ ਨਿਬੇੜਾ ਕੀਤਾ ਜਾਵੇਗਾ। ਮੌਕੇ 'ਤੇ ਖੇਤੀਬਾੜੀ ਅਫ਼ਸਰਾਂ ਅਤੇ ਕਿਸਾਨਾਂ ਨੇ ਦੱਸਿਆ ਕਿ ਅਜੇ ਤੱਕ ਪਿੰਡ ਦੇ ਇਕ ਵੀ ਖੇਤ ਵਿਚ ਪਰਾਲੀ ਨੂੰ ਅੱਗ ਨਹੀਂ ਲੱਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਅੱਗ ਲੱਗਣ ਦੀ ਜ਼ੀਰੋ ਘਟਨਾ ਵਾਲੇ ਪਿੰਡਾਂ ਵਿਚ ਤਾਇਨਾਤ ਅਧਿਕਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਪਿੰਡ ਭੁਪਾਲ ਕਲਾਂ ਵਿੱਚ ਕੁਲਦੀਪ ਸਿੰਘ ਦੇ ਖੇਤ ਦਾ ਦੌਰਾ ਕੀਤਾ, ਜ...

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਖੇਤਾਂ ‘ਚ ਪੁੱਜੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ

Politics, Punjab
ਬਰਨਾਲਾ,  30 ਅਕਤੂਬਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸਵਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਬਲਾਕਾਂ 'ਚ ਪਰਾਲੀ ਦੀ ਸੰਭਾਲ ਲਈ ਤਾਇਨਾਤ ਅਫ਼ਸਰਾਂ ਅਤੇ ਕਰਮਚਾਰੀਆਂ ਦੀ ਚੈਕਿੰਗ ਕੀਤੀ। ਇਨ੍ਹਾਂ ਉੱਚ ਅਧਿਕਾਰੀਆਂ ਵੱਲੋਂ ਵੱਖ ਵੱਖ ਥਾਵਾਂ ਉੱਤੇ ਚੱਲ ਰਹੀਆਂ ਪਰਾਲੀ ਸੰਭਾਲ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਵੀ ਗੱਲ ਬਾਤ ਕੀਤੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਵੱਖ ਵੱਖ ਖੇਤੀਬਾੜੀ ਸੰਦ ਸਬਸਿਡੀ ਉੱਤੇ ਦਿੱਤੇ ਗਏ ਹਨ। ਇਨ੍ਹਾਂ ਸੰਦਾਂ ਦੀ ਮਦਦ ਨਾਲ ਅਤੇ ਆਪਣੀ ਮਿਹਨਤ ਸਦਕਾ ਕਿਸਾਨ ਵੀਰ ਆਪਣੇ ਖੇਤਾਂ 'ਚ ਹੀ ਪਰਾਲੀ ਦੀ ਸੰਭਾਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋ ਜ਼ਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਵੇਲੇ ਜ਼ਿਲ੍ਹੇ 'ਚ 86 ਬੇਲਰ ਪਰਾਲੀ ਸੰਭਾਲ ਦਾ ਕੰਮ ਕਰ ਰਹੇ ਹਨ, ਜਿਨ੍ਹਾਂ ਵੱਲੋਂ ਪਰਾਲੀ ਮਿੱਥੇ ਗਏ 14 ...
ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

National, Politics, Punjab
ਪਟਿਆਲਾ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ...
ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ ਨੌਂ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ, ਵਾਸੀ ਪਿੰਡ ਭੰਗਵਾਂ, ਅੰਮ੍ਰਿਤਸਰ ਦਿਹਾਤੀ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ, ਦੋਵੇਂ ਵਾਸੀ ਭਿੰਡੀ ਔਲਖ, ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ...