Saturday, March 14
Shadow

Politics

ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 30 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 243ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 340 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 243 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,599 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.3 ਕਿਲੋ ਹੈਰੋਇਨ ਅਤੇ 1.51 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 67 ਗਜ਼ਟਿਡ ਅ...
ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 30 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰ ਰਿਹਾ ਹੈ। ਵਿੱਤ ਮੰਤਰੀ ਚੀਮਾ ਨੇ ਇਹ ਟਿੱਪਣੀਆਂ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਨ ਦੌਰਾਨ ਕੀਤੀਆਂ। ਇਨ੍ਹਾਂ ਜਥੇਬੰਦੀਆਂ ਵਿੱਚ ਸਪੈਸ਼ਲ ਕਾਡਰ ਅਧਿਆਪਕ ਫਰੰਟ, ਕੰਪਿਊਟਰ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਸ਼ਾਮਲ ਸਨ। ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੀ ਵਿਆ...
ਹਰਭਜਨ ਸਿੰਘ ਈ.ਟੀ.ਓ. ਵਲੋਂ ਪੇਂਡੂ ਹਲਕਿਆਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ

ਹਰਭਜਨ ਸਿੰਘ ਈ.ਟੀ.ਓ. ਵਲੋਂ ਪੇਂਡੂ ਹਲਕਿਆਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ

National, Politics, Punjab
ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੂਬੇ ਦੇ ਪੇਂਡੂ ਹਲਕਿਆਂ ਵਿੱਚ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਰਾਜ ਦੀਆਂ 10778 ਕਿਲੋਮੀਟਰ ਸੜਕਾਂ ਦੀ ਖਾਸ ਮੁਰੰਮਤ ਦੇ ਕੰਮ ਸ਼ੁਰੂ ਕੀਤਾ ਗਿਆ ਹੈ। ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ਮਹਿਕਮੇ ਵੱਲੋਂ  ਲਿੰਕ ਸੜਕਾਂ ਦੀ ਮੌਜੂਦਾ ਸਪੈਸ਼ਲ ਰਿਪੇਅਰ ਦੇ ਕੰਮ ਸਾਲ 2022-23, 2023-24, 2024-25 ਅਤੇ ਸਾਲ 2025-26 ਵਿੱਚ ਸਪੈਸ਼ਲ ਰਿਪੇਅਰ ਲਈ ਡਿਊ ਹੋਈ ਸੜਕਾਂ ਨਾਲ ਸਬੰਧਤ ਹਨ। ਇਸ ਪ੍ਰੋਗਰਾਮ ਵਿੱਚ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ 81 ਮਾਰਕੀਟ ਕਮੇਟੀਆਂ  ਦੀਆਂ ਸੜਕਾਂ ਦਾ ਕੰਮ ਕੀਤਾ ਜਾਵੇਗਾ। ਇਹਨਾਂ ਸੜਕਾਂ ਦੀ ਖਾਸ ਮੁਰੰਮਤ ਲਈ ਪੰਜਾਬ ਮੰਡੀ ਬੋਰਡ ਤੋਂ ਲੋੜੀਂਦੀ ਪ੍ਰਸ਼ਾਸਨਕੀ ਪ੍ਰਵਾਨਗੀਆਂ ਪ੍ਰਾਪਤ ਹੋਣ ਉਪਰੰਤ ਪਾਰਦਰਸ਼ੀ ਟੈਂਡਰਿੰਗ ਪ੍ਰਕਿਰਿਆ ਰਾਹੀਂ ਕੰਮ ਅਲਾਟ ਕਰ ਦਿੱਤੇ ਗਏ ਹਨ । ...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 30 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਤੇ ਜੀਵਨ ਵਿੱਚ ਸੁਖਾਲਾ ਲਿਆਉਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ, ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ਵਿੱਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ ₹693.04 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਡਾ. ਕੌਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ।...
ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

National, Politics, Punjab
ਚੰਡੀਗੜ੍ਹ/ਗਾਂਧੀਨਗਰ, 30 ਅਕਤੂਬਰ: ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ...
‘ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 29 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 242 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,511 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.4 ਕਿਲੋ ਹੈਰੋਇਨ, 1.8 ਕਿਲੋ ਅਫੀਮ, 31 ਕਿਲੋ ਭੁੱਕੀ ਅਤੇ 2120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ...
ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ 29 ਅਕਤੂਬਰ 2025: ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਨੂੰ ਇੱਕ ਜੀਵੰਤ, ਸਿਹਤਮੰਦ ਅਤੇ ਭਵਿੱਖ ਲਈ ਤਿਆਰ ਸੂਬਾ ਬਣਾਉਣ ਦੇ ਉਦੇਸ਼ ਨਾਲ, ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸਾਲਾਨਾ 2300 ਕਰੋੜ ਰੁਪਏ ਦੇ ਟਰਨਓਵਰ ਵਾਲੀ ਕੰਪਨੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ। ਕੰਪਨੀ ਨੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਵਿੱਚ ਇੱਕ ਨਵੀਂ ਐਕਟਿਵ ਫਾਰਮਾਸਿਊਟੀਕਲ ਇੰਗਰੀਡੀਐਂਟ (ਏ.ਪੀ.ਆਈ.) ਨਿਰਮਾਣ ਸਹੂਲਤ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ। ਇਸ ਸਹੂਲਤ ਨਾਲ 2,000 ਪੰਜਾਬੀਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਵਾਤਾਵਰਣ ਸਬੰਧੀ ਪ੍ਰਵਾਨਗੀ ਮਿਲ ਗਈ ਹੈ ਅਤੇ ਸਹੂਲਤ ਸਥਾਪਤ ਕਰਨ ਲਈ ਜ਼ਮੀਨ ਕੰਪਨੀ ਦੇ ਕਬਜ਼ੇ ਅਧੀਨ ਹੈ। ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਭਾਰਤ ਦੇ ਮੋਹਰੀ ਐਕਟਿਵ ਫਾਰਮਾਸਿਊਟੀਕਲ ਇੰਗ੍ਰੇਡੀਐ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

National, Politics, Punjab
ਧੂਰੀ (ਸੰਗਰੂਰ), 29 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਆਪਣੇ ਸੰਬੋਧਨ ਵਿੱਚ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਉਨ੍ਹ...
ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

National, Politics, Punjab
ਲੁਧਿਆਣਾ, 29 ਅਕਤੂਬਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਇਸ ਸਕੀਮ ਦੀ ਸ਼ੁਰੂਆਤ ਸਮੇਂ ਭ੍ਰਿਸ਼ਟਾਚਾਰ ਦੇ ਯੁੱਗ ਨੂੰ ਖ਼ਤਮ ਕਰਨ ਦੇ ਪ੍ਰਤੀਕ ਵਜੋਂ ਇੱਥੇ ਆਰ.ਟੀ.ਓ. ਦਫ਼ਤਰ ਨੂੰ ਤਾਲਾ ਲਗਾਇਆ। ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਸੂਬੇ ਦੇ ਲੋਕ ਨੌਕਰਸ਼ਾਹੀ ਅਤੇ ਉਸ ਦੇ ਭ੍ਰਿਸ਼ਟ ਕੰਮਾਂ ਦੇ ਗੁਲਾਮ ਬਣ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਇਸ ਗੁਲਾਮੀ ਤੋਂ ਮੁਕਤ ਹੋ ਗਿਆ ਹੈ ਅਤੇ ਹੁਣ ਲੋਕ 1076 `ਤੇ ਕਾਲ ਕਰ ਕੇ ਆਪਣਾ ਡਰਾਈਵਿੰਗ ਲਾਇਸੈਂਸ, ਰਜਿਸਟਰੇਸ਼ਨ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰ ਸਕਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਭ੍ਰਿਸ਼ਟਾਚਾਰ, ਪ੍ਰੇਸ਼ਾਨੀਆਂ ਅਤੇ ਵਿਚੋਲਿਆਂ ਤੋਂ ਆਜ਼ਾਦੀ ਮਿਲ ...
ਵਿਜੀਲੈਂਸ ਬਿਉਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਵਿਜੀਲੈਂਸ ਬਿਉਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

National, Politics, Punjab
ਸ੍ਰੀ ਮੁਕਤਸਰ ਸਾਹਿਬ  29 ਅਕਤੂਬਰ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਪ੍ਰਵੀਨ ਕਮਾਰ ਸਿਨਹਾ ਦੀ ਰਹਿਨੁਮਾਈ ਹੇਠ ਅਤੇ ਦਿਗਵਿਜੈ ਕਪਿਲ ਐਸ.ਐਸ.ਪੀ ਵਿਜੀਲੈਂਸ ਰੇਂਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮਿਤੀ 27 ਅਕਤੂਬਰ 2025 ਤੋਂ 2 ਨਵੰਬਰ 2025 ਤੱਕ ਸੈਮੀਨਾਰ ਲਗਾਏ ਜਾ ਰਹੇ ਹਨ, ਇਸੇ ਲੜ੍ਹੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜੀਲੈਂਸ ਬਿਉਰੋ ਦੇ ਨੁਮਾਇੰਦਿਆਂ ਵਲੋਂ ਬਾਬਾ ਮੋਢਾ ਜੀ ਦੀ ਸਮਾਧ ਬਰੀਵਾਲਾ ਮੰਡੀ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ।   ਇਸ ਮੌਕੇ ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾਂ ਵਿਜੀਲੈਂਸ ਵਿਭਾਗ ਨੂੰ ਜਰੂਰ ਦਿੱਤੀ ਜਾਵੇ। ਉਹਨਾਂ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਭਾਗ ਵਲੋਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਟੋਲ ਫਰੀ 1800-1800-1000  ਵੀ ਜਾਰੀ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਭ੍ਰਿਸ਼ਟਾਚਾਰ ਨੂੰ ਖਤ...