Saturday, March 14
Shadow

Politics

ਰਾਜ ਪੱਧਰੀ ਸਮਾਗਮ 4 ਨਵੰਬਰ ਨੂੰ ਮਲੋਟ ਵਿਖੇ: ਵਧੀਕ ਡਿਪਟੀ ਕਮਿਸ਼ਨਰ

ਰਾਜ ਪੱਧਰੀ ਸਮਾਗਮ 4 ਨਵੰਬਰ ਨੂੰ ਮਲੋਟ ਵਿਖੇ: ਵਧੀਕ ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ:                  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ 04 ਨਵੰਬਰ 2025 ਨੂੰ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ “ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਤਹਿਤ 04 ਨਵੰਬਰ 2025 ਤੋਂ 08 ਮਾਰਚ 2026 ਤੱਕ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਅਤੇ ਸਿਹਤ ਪਰਿਵਾਰ ਭਲਾਈ ਵਿਭਾਗ, ਪੰਜਾਬ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਨਾਲ ਮਿਲ ਕੇ ਹਰ ਜ਼ਿਲ੍ਹੇ ਵਿੱਚ ਔਰਤਾਂ ਲਈ ਸਿਹਤ, ਸਫਾਈ ਅਤੇ ਰੋਜ਼ਗਾਰ ਕੈਂਪ ਆਯੋਜਿਤ ਕੀਤੇ ਜਾਣੇ ਹਨ।         ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸਿਹਤ ਵਿਭਾਗ ਦੀਆਂ ਡਾਕਟਰਾਂ ਦੀਆਂ ਟੀਮਾਂ...
ਵਿਧਾਇਕ ਫਾਜਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਮੁਆਵਜੇ ਨੂੰ ਲੈ ਕੇ ਕੀਤੀ ਮੁਲਾਕਾਤ

ਵਿਧਾਇਕ ਫਾਜਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਮੁਆਵਜੇ ਨੂੰ ਲੈ ਕੇ ਕੀਤੀ ਮੁਲਾਕਾਤ

National, Politics, Punjab
ਫਾਜ਼ਿਲਕਾ 28 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆ ਨਾਲ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਸਬੰਧੀ ਮੁਲਾਕਾਤ ਕੀਤੀ। ਉਨ੍ਹਾਂ ਇਸ ਮੌਕੇ ਕੱਚੀਆਂ ਜਮੀਨਾਂ ਵਾਲੇ ਕਿਸਾਨਾਂ ਦੇ ਹੋਏ ਨੁਕਸਾਨ ਬਾਰੇ ਵੀ ਜਾਣੂੰ ਕਰਵਾਇਆ। ਮੁਲਾਕਾਤ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਨੁਕਸਾਨ ਤੋਂ ਇਕ ਮਹੀਨੇ ਦੇ ਅੰਦਰ-ਅੰਦਰ ਮੁਆਵਜਾ ਵੰਡ ਕਰਨ *ਤੇ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਦੀਆਂ ਫਸਲਾਂ ਦੇ ਖਰਾਬੇ, ਪਸ਼ੂ ਪਾਲਕਾਂ ਦੇ ਪਸ਼ੂਆਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦੀ ਹਰੇਕ ਤਰ੍ਹਾਂ ਨਾਲ ਇੰਨੀ ਛੇਤੀ ਭਰਪਾਈ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਹੈ ਜਿਸ ਨਾਲ ਹੜ੍ਹ ਪੀੜਤਾਂ ਨੂੰ ਕਾਫੀ ਰਾਹਤ ਮਿਲੀ ਹੈ। ਵਿਧਾਇਕ ਸ੍ਰੀ ਸਵਨਾ ਨੇ ਮਾਲ ਮੰਤਰੀ ਅਗੇ ਸਰਹੱਦੀ ਪਿੰਡਾਂ ਦੀਆਂ ਕਚੀਆਂ ਜਮੀਨਾਂ ਵਾਲੇ ਲੋਕਾਂ ਦੀ ਮੰਗ ਰੱਖਦਿਆਂ ਕਿਹਾ ਕਿ ...
ਸਰਦਾਰ@150 – ਏਕਤਾ ਮਾਰਚ’ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਸਰਦਾਰ@150 – ਏਕਤਾ ਮਾਰਚ’ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

National, Politics, Punjab
ਮਾਲੇਰਕੋਟਲਾ, 28 ਅਕਤੂਬਰ – ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਾਣਕਾਰੀ ਦਿੱਤੀ ਕਿ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਤੇ ਖੇਡ ਮੰਤਰਾਲੇ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ 01 ਨਵੰਬਰ ਨੂੰ ਜ਼ਿਲ੍ਹੇ ਵਿੱਚ ‘ਸਰਦਾਰ@150 – ਏਕਤਾ ਮਾਰਚ’ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 560 ਤੋਂ ਵੱਧ ਰਿਆਸਤਾਂ ਨੂੰ ਇੱਕ ਰਾਸ਼ਟਰ ਵਿੱਚ ਜੋੜਨ ਵਿੱਚ ਸਰਦਾਰ ਪਟੇਲ ਦਾ ਯੋਗਦਾਨ ਦੇਸ਼ ਦੇ ਇਤਿਹਾਸ ਦਾ ਪ੍ਰੇਰਣਾਦਾਇਕ ਅਧਿਆਇ ਹੈ। ਇਸ ਮਾਰਚ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਏਕਤਾ, ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਦੀਆਂ ਮੁੱਲਾਂ ਨਾਲ ਜੋੜਨਾ ਹੈ। ਇਸ ਸਬੰਧੀ ਰਚਨਾਤਮਕ ਮੁਕਾਬਲੇ, ਜਾਗਰੂਕਤਾ ਪ੍ਰੋਗਰਾਮ ਅਤੇ ਪ੍ਰਦਰਸ਼ਨੀਆਂ ਵੀ ਕਰਵਾਈਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਰਚ ਦੌਰਾਨ ਟਰੈਫਿਕ ਪ੍ਰਬੰਧ ਸੁਚਾਰੂ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਰੁਕਾਵਟ ਜਾਂ ਅਸੁਵਿਧਾ ਪੈਦਾ ਨਾ ਹੋਵੇ। ਉਨ੍ਹਾਂ ਨੇ ਕਾਰਜ ਸਾਧਕ ਅਫਸਰ ਨੂ...
ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ

ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ

National, Politics, Punjab
ਹੁਸ਼ਿਆਰਪੁਰ, 28 ਅਕਤੂਬਰ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਤਹਿਤ ਨਿਗਮ ਦੇ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਨੇ ਆਪਣੀ ਪੈਟਰੋਲਿੰਗ ਟੀਮ ਨਾਲ ਸਵੇਰੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਮੁੱਖ ਖੇਤਰਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਵਰਤੋਂ ਅਤੇ ਕੂੜਾ ਸੁੱਟਣ ਵਿਰੁੱਧ ਚੈਕਿੰਗ ਕੀਤੀ। ਇਸ ਦੌਰਾਨ ਕਾਰਵਾਈ ਕਰਦੇ ਹੋਏ ਅਧਿਕਾਰੀ ਨੇ ਸ਼ਹਿਰ ਵਿੱਚ ਕੂੜਾ ਸੁੱਟਣ ਲਈ 2 ਚਲਾਨ ਅਤੇ ਸਿੰਗਲ ਯੂਜ਼ ਪਲਾਸਟਿਕ ਨਾਲ ਸਬੰਧਤ 4 ਚਲਾਨ (ਕੁੱਲ 6 ਚਲਾਨ) ਜਾਰੀ ਕੀਤੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀਆਂ ਚੀਜ਼ਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ। ਇਸ ਦੇ ਨਾਲ ਹੀ ਕਮਿਸ਼ਨਰ ਨਗਰ ਨਿਗਮ ਵੱਲੋਂ ਸਾਰੇ ਨਾਗਰਿਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਹੁਸ਼ਿਆਰਪੁਰ ਸ਼ਹਿਰ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕ...
ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

National, Politics, Punjab
ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹਬੀਬ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀਬੀ-05-ਏਯੂ-0504) , ਜਿਸ 'ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਸਰਹੱਦ ਪਾਰੋਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

National, Politics, Punjab
ਚੰਡੀਗੜ੍ਹ, 28 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ ਗਿਆ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ, ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਵਿੱਤ, ਸ਼ੌਕਤ ਅਹਿਮਦ ਪਰੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਈਸਿੰਜ ਯੂਨੀਵਰਸਿਟੀ ਦੇ ਉਪ ਕੁਲਪਤੀ, ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸ਼ਿਰਕਤ ਕਰਦਿਆਂ ਵੈਟਰਨਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ। ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਡਾ. ਅਵਨੀਤ ਜੱਸਲ, ਉਪ ਪ੍ਰਧਾਨ ਡਾ. ਕਮਲਪ੍ਰੀਤ ਸਿੰਘ, ਅਤੇ ਕੋਰ ਕਮੇਟੀ ਮੈਂਬਰਾਂ ਡਾ. ਸੁਨੀਲ ਮੋਮੀ ਤੇ ਡਾ. ਮ...
ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ 27 ਅਕਤੂਬਰ, 2025 –  ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ...
ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

National, Politics, Punjab
ਚੰਡੀਗੜ੍ਹ, 27 ਅਕਤੂਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਸ਼ਾਮ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸ੍ਰੀਨਗਰ ਵਿਖੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਅਤੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਅਬਦੁੱਲਾ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲੀਦਾਨ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ...
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

National, Politics, Punjab
ਚੰਡੀਗੜ੍ਹ, 27 ਅਕਤੂਬਰ: ਰਾਜ ਸੂਚਨਾ ਕਮਿਸ਼ਨਰ ਪੰਜਾਬ  ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ। ਇਹ ਕਲਾਤਮਕ ਰਚਨਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਗਾਮੀ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਹੈ ਅਤੇ ਇਸ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਦਰਸਾਇਆ ਗਿਆ ਹੈ। "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਕਿਤਾਬ ਵਿੱਚ ਗੁਰੂ ਸਾਹਿਬ ਦੀਆਂ ਯਾਤਰਾਵਾਂ, ਅਧਿਆਤਮਿਕ ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨੂੰ ਤਸਵੀਰਾਂ ਦੇ ਰੂਪ ਵਿੱਚ ਦਰਸਾਇਆ ਗਿਆ ਹੈ। ਤਸਵੀਰਾਂ ਅਤੇ ਸੰਖੇਪ ਇਤਿਹਾਸਕ ਜਾਣਕਾਰੀ ਦੇ ਕਲਾਤਮਕ ਮਿਸ਼ਰਣ ਰਾਹੀਂ ਇਹ ਕਿਤਾਬ ਗੁਰੂ ਸਾਹਿਬ ਦੇ ਵਿਸ਼ਵਵਿਆਪੀ ਭਾਈਚਾਰੇ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਂਦੀ ਹੈ। ...
ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ

ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ

National, Politics, Punjab
ਚੰਡੀਗੜ੍ਹ 27 ਅਕਤੂਬਰ 2025: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚੇਅਰਮੈਨ ਸ੍ਰੀ ਸੰਤੋਸ਼ ਕੁਮਾਰ ਯਾਦਵ, ਜਿਨ੍ਹਾਂ ਨਾਲ ਡੀਜੀਐਮ (ਤਕਨੀਕੀ) ਅਤੇ ਐਨਐਚਏਆਈ ਦੇ ਹੋਰ ਅਧਿਕਾਰੀ ਸ਼ਾਮਲ ਸਨ, ਨਾਲ ਵਿਆਪਕ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਹੱਲ ਬਾਰੇ ਵਿਸਥਾਰਤ ਚਰਚਾ ਕੀਤੀ। ਕੈਬਨਿਟ ਮੰਤਰੀ ਅਰੋੜਾ ਨੇ ਆਦਮਪੁਰ ਹਵਾਈ ਅੱਡੇ ਨੇੜੇ ਲਗਭਗ ਤਿੰਨ ਕਿਲੋਮੀਟਰ ਦੇ ਹਿੱਸੇ ਨੂੰ ਵਿਕਸਤ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਿੱਸਾ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ, ਜਿਸਨੂੰ ਐਨਐਚਏਆਈ ਦੁਆਰਾ ਤੁਰੰਤ ਵਿਚਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਹਵਾਈ ਅੱਡੇ ਵੱਲ ਸੁਰੱਖਿਅਤ ਅਤੇ ਕੁਸ਼ਲ ਸੜਕੀ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਲੁਧਿਆਣਾ-ਰੋਪੜ ਹਾਈਵੇਅ ਪ੍ਰੋਜੈਕਟ ‘ਤੇ ਵੀ ਵਿਸ਼ੇਸ਼ ਚਰਚਾ ਹੋਈ ਜਿਸ ਸਬੰਧੀ ਕੈਬਨਿਟਮੰਤਰੀ ਨੇ ਇਸਦੇ ਅਮਲ ਵਿੱਚ ਆ ਰਹੀ ਦੇਰੀ ਦਾ ਜ਼ਿਕਰ ਕ...