Shadow

Politics

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 15 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 259ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 348 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 86 ਐਫਆਈਆਰਜ਼ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 259 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,754 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 1.5 ਕਿਲੋ ਅਫੀਮ, 24 ਕਿਲੋ ਭੁੱਕੀ, 84,304 ਨਸ਼ੀਲੀਆਂ ਗੋਲੀਆਂ ਅਤੇ 45,570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾ...

700.65 ਲੱਖ ਦੀ ਲਾਗਤ ਨਾਲ 18 ਫੁੱਟ ਬਣਨ ਵਾਲੀ ਸੜਕ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੱਖਿਆ ਨੀਂਹ ਪੱਥਰ

National, Politics, Punjab
ਕੀਰਤਪੁਰ ਸਾਹਿਬ 15 ਨਵੰਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ 700.65 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਨੂੰ 18 ਫੁੱਟ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸੜਕ ਨਾਲ ਘਨੋਲੀ ਤੋਂ ਬੜਾ ਪਿੰਡ ਮਾਰਕੀਟ ਕਮੇਟੀ ਦੇ ਲੋਕਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੋਟਬਾਲਾ ਤੇ ਅਵਾਨਕੋਟ ਦੀਆਂ ਫਿਰਨੀਆਂ ਦਾ ਵੀ ਕੰਮ ਜਲਦੀ ਸੁਰੂ ਕੀਤਾ ਜਾਵੇਗਾ।       ਇਸ ਸੜਕ ਦੇ ਨਿਰਮਾਣ ਨਾਲ ਘਨੋਲੀ, ਅਵਾਨਕੋਟ, ਖਰੋਟਾ ਅਤੇ ਬੜਾ ਪਿੰਡ ਸਮੇਤ ਆਸ-ਪਾਸ ਦੇ ਕਈ ਪਿੰਡਾਂ ਨੂੰ ਸਿੱਧਾ ਲਾਭ ਪਹੁੰਚੇਗਾ। ਇਹ ਇਲਾਕੇ ਲੰਮੇ ਸਮੇਂ ਤੋਂ ਸੁਚਾਰੂ ਆਵਾਜਾਈ ਦੀ ਲੋੜ ਮਹਿਸੂਸ ਕਰ ਰਹੇ ਸਨ ਅਤੇ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸਥਾਨਕ ਵਾਸੀਆਂ ਦੀ ਪੁਰਾਣੀ ਮੰਗ ਪੂਰੀ ਹੋਈ ਹੈ। ਸੜਕ ਨਿਰਮਾਣ ਦੇ ਨਾਲ ਨਾ ਸਿਰਫ਼ ਸੁਵਿਧਾ ਵਧੇਗੀ, ਬਲਕਿ ਇਲਾਕੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਵੀ ਨਵੀਂ ਗਤੀ ਮਿਲੇਗੀ।       ਸ. ਬੈਂਸ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 02 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਜ਼ੀਮਦੋਜ ਪਾਈਪਾਂ ਪਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 02 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਜ਼ੀਮਦੋਜ ਪਾਈਪਾਂ ਪਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

National, Politics, Punjab
ਸੰਗਰੂਰ/ ਲੌਂਗੋਵਾਲ/ ਸੁਨਾਮ, 15 ਨਵੰਬਰ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਪਿੰਡ ਚੱਠਾ ਸੇਖਵਾਂ ਵਿਖੇ 01 ਕਰੋੜ 29 ਲੱਖ ਅਤੇ ਪਿੰਡ ਰੱਤੋਕੇ ਵਿਖੇ 01 ਕਰੋੜ 11 ਲੱਖ ਨਾਲ ਸਿੰਜਾਈ ਪਾਈਪ ਲਾਈਨ ਪਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ, ਜਿਸ ਸਬੰਧੀ ਲੋਕਾਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਦੱਸਿਆ ਕਿ ਪਿੰਡ ਚੱਠਾ ਸੇਖਵਾਂ ਵਿਖੇ ਪਾਈ ਜਾਣ ਵਾਲੀ 7750 ਮੀਟਰ ਲੰਬੀ ਪਾਈਪ ਲਾਈਨ ਨਾਲ 369.60 ਹੈਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ, ਜਿਸ ਨਾਲ 100 ਪਰਿਵਾਰਾਂ ਨੂੰ ਲਾਭ ਹੋਵੇਗਾ। ਇਸੇ ਤਰ੍ਹਾਂ ਪਿੰਡ ਰੱਤੋਕੇ ਵਿਖੇ ਪਾਈ ਜਾਣ ਵਾਲੀ 10645 ਮੀਟਰ ਲੰਬੀ ਸਿੰਜਾਈ ਪਾਈਪ ਲਾਈਨ ਨਾਲ 246.145 ਹੈਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ, ਜਿਸ ਨਾਲ 99 ਪਰਿਵਾਰਾਂ ਨੂੰ ਲਾਭ ਹੋਵੇਗਾ। ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕੀਤੇ ਜਾਣ ਦੇ ਕੀਤੇ ਵਾਅਦੇ ਮੁਤਾਬਕ ਕੀਤੇ ਕੰਮ ਨਾਲ ਕਈ ਖੇਤਾਂ ਨੂੰ ਕਰੀਬ 30 ਸਾਲ ਬਾ...
60ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ 2025 ਮੋਹਾਲੀ ਵਿਖੇ ਆਯੋਜਿਤ ਕੀਤੀ ਗਈ- ਜ਼ਿਲ੍ਹਾ ਖੇਡ ਅਫਸਰ

60ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ 2025 ਮੋਹਾਲੀ ਵਿਖੇ ਆਯੋਜਿਤ ਕੀਤੀ ਗਈ- ਜ਼ਿਲ੍ਹਾ ਖੇਡ ਅਫਸਰ

National, Politics, Punjab
ਫਰੀਦਕੋਟ 15 ਨਵੰਬਰ ( ) 60 ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ 2025 ਮੋਹਾਲੀ ਵਿਖੇ ਆਯੋਜਿਤ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ  ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਖਿਡਾਰੀਆਂ ਨੇ ਕੁੱਲ 34 ਮੈਡਲ ਜਿੱਤੇ ਹਨ।  ਇਸ ਵਿਚ ਅਰਜੁਨਬੀਰ ਸਿੰਘ ਬਰਾੜ ਨੇ 50 ਮੀਟਰ ਰਾਈਫਲ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ, ਅਰਸ਼ਦੀਪ ਸਿੰਘ ਨੇ  ਵੀ 50 ਮੀਟਰ ਰਾਈਫਲ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ, ਅਵਨੀਤ ਕੌਰ ਸੰਧੂ ਨੇ ਜੂਨੀਅਰ ਅਤੇ ਸੀਨੀਅਰ ਸ਼੍ਰੇਣੀ ਵਿੱਚ 50 ਮੀਟਰ ਈਵੈਂਟ ਵਿੱਚ 2 ਕਾਂਸੀ ਦੇ ਤਗਮੇ ਜਿੱਤੇ। ਪਰਵਾਜ ਸੰਧੂ ਨੇ 11 ਤਗਮੇ ਜਿੱਤੇ ਜਿਨ੍ਹਾਂ ਵਿੱਚੋਂ 25 ਮੀਟਰ ਸਪੋਰਟਸ ਯੂਥ ਵਿੱਚ ਸੋਨ ਤਗ਼ਮਾ,ਜੂਨੀਅਰ ਵਰਗ ਵਿੱਚ ਚਾਂਦੀ  ਅਤੇ ਸੀਨੀਅਰ ਵਰਗ ਵਿੱਚ ਕਾਂਸੀ, 25 ਮੀਟਰ ਸਟੈਂਡਰਡ ਪਿਸਟਲ ਈਵੈਂਟ ਦੇ ਜੂਨੀਅਰ ਵਰਗ ਵਿੱਚ ਚਾਂਦੀ, 25 ਮੀਟਰ ਸੈਂਟਰ ਫਾਇਰ ਸੋਨ ਤਗਮਾ, 50 ਮੀਟਰ ਪਿਸਟਲ ਵਿੱਚ 4 ਤਗ਼ਮੇ ਜਿੱਤੇ ਜਿਨ੍ਹਾਂ ਵਿੱਚ 2 ਸੀਨੀਅਰ ਗੋਲ਼ਡ,1 ਜੂਨੀਅਰ ਗੋਲ਼ਡ ਅਤੇ 1 ਜੂਨੀਅਰ ਚਾਂਦੀ ਦੇ ਹਨ ਅਤੇ ਯੂਥ ਐਨ ਸੀਨੀਅਰ ਵਰਗ ਵਿੱਚ 10 ਮੀਟਰ ਏਅਰ ਪਿ...
ਪਿੰਡ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ

ਪਿੰਡ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ

National, Politics, Punjab
ਬਰਨਾਲਾ, 15 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਬਰਨਾਲਾ ਦੇ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸਾਹਿਬ 'ਚ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਮੌਕੇ ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੁੰਦੀ ਹੋਈ ਗੁਰੂ ਇਤਿਹਾਸ ਨੂੰ ਸਰਵਣ ਕੀਤਾ। ਜ਼ਿਲ੍ਹਾ ਬਰਨਾਲਾ ਦੇ ਉੱਘੇ ਕਵੀਆਂ ਨੇ ਗੁਰੂ ਸਾਹਿਬਾਨ ਸਬੰਧੀ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ (ਪੱਖੋਂ ਕਲਾਂ) ਵਿਖੇ ਕਾਵਿ ਡਾ. ਅਮਨਦੀਪ ਸਿੰਘ ਟੱਲੇਵਾਲੀਆ ਅਤੇ ਡਾ.ਸੰਪੂਰਨ ਸਿੰਘ ਟੱਲੇਵਾਲੀਆ ਸਿੰਘ ਨੇ ਆਪਣੀਆਂ ਰਚਨਾਵਾਂ ਰਾਹੀਂ ਗੁਰੂ ਸਾਹਿਬਾਨ ਦੀ ਉਸਤਤ ਕੀਤੀ। ਇਸੇ ਤਰ੍ਹਾਂ ਗੁਰਦੁਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਠੇ ਚੂੰਘਾਂ ਵਿਖੇ ਕਾਵਿ ਸ਼੍ਰੀ ਦਰਸ਼ਨ ਸਿੰਘ ਗੁਰੂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਭਲਕੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਫਰਵਾਹੀ ਅਤੇ ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ...
ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

National, Politics, Punjab
ਚੰਡੀਗੜ੍ਹ, 15 ਨਵੰਬਰ 2025: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੇ ਲੋਕ-ਹਿਤੈਸ਼ੀ ਅਤੇ ਜਨ-ਸੇਵਾ ਮੁੱਖ ਦ੍ਰਿਸ਼ਟੀਕੋਣ ਦਾ ਸਪਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿੱਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਹ...
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 6.70 ਕਰੋੜ ਦੇ ਚੈੱਕ ਕੀਤੇ ਤਕਸੀਮ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 6.70 ਕਰੋੜ ਦੇ ਚੈੱਕ ਕੀਤੇ ਤਕਸੀਮ

National, Politics, Punjab
ਹੁਸ਼ਿਆਰਪੁਰ, 14 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 6.70 ਕਰੋੜ ਰੁਪਏ ਦੀ ਰਾਸ਼ੀ ਦੇ ਫੰਡ ਜਾਰੀ ਕੀਤੇ ਗਏ ਹਨ।   ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੀ.ਡੀ.ਪੀ.ਓ ਦਫਤਰ ਹੁਸ਼ਿਆਰਪੁਰ ਵਿਖੇ ਹਲਕਾ ਸ਼ਾਮ 84 ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਰਾਸ਼ੀ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਵਿਕਾਸ ਲਈ ਜਾਰੀ ਕੀਤੇ ਗਏ ਇਹ ਫੰਡ ਪੂਰੇ ਪਾਰਦਰਸ਼ੀ ਤਰੀਕੇ ਨਾਲ ਖ਼ਰਚ ਕੀਤੇ ਜਾਣ ਅਤੇ  ਕੁਆਲਿਟੀ ਦੇ ਪੱਖ ਤੋਂ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਮ ਚੁਰਾਸੀ ਹਲਕੇ ਦੇ ਸਾਰੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਵਿਕਾਸ ਕਾਰਜਾਂ ਵਿਚ ਕਿਸੇ...
ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਸ਼ਾਨਦਾਰ ਤ੍ਰੈ – ਭਾਸ਼ਾ ਕਵੀ ਦਰਬਾਰ

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਸ਼ਾਨਦਾਰ ਤ੍ਰੈ – ਭਾਸ਼ਾ ਕਵੀ ਦਰਬਾਰ

National, Politics, Punjab
ਹੁਸ਼ਿਆਰਪੁਰ, 14 ਨਵੰਬਰ : ਪੰਜਾਬ ਸਰਕਾਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਜਸਵੰਤ ਸਿੰਘ ਜ਼ਫ਼ਰ ਹੁਰਾਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਐਜ਼ੂਕੇਸ਼ਨਲ ਟਰੱਸਟ ਡੱਲੇਵਾਲ ਵਿਖੇ ਤ੍ਰੈ - ਭਾਸ਼ਾ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਰਕਤ ਕੀਤੀ। ਜੀ ਆਇਆਂ ਸ਼ਬਦ ਇੰਚਾਰਜ ਜ਼ਿਲ੍ਹਾ ਭਾਸ਼ਾ ਦਫ਼ਤਰ ਮੈਡਮ ਜਸਪ੍ਰੀਤ ਕੌਰ ਨੇ ਸਮਾਗਮ ਦੀ ਰੂਪ ਰੇਖਾ ਸਾਂਝੀ ਕਰਦਿਆਂ ਆਖੇ। ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੰਜਾਬ ਸਰਕਾਰ ਵੱਲੋਂ ਅਰੰਭੇ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਕਲਾ ਨਾਲ ਸਬੰਧਤ ਇਨ੍ਹਾਂ ਸਮਾਗਮਾਂ ਦੀ ਰੱਜ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੇ ਰਾਸ਼ਟਰੀ ਹੀ ਨਹੀਂ ਸਗੋਂ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਸ਼ਾਨਦਾਰ ਪਹਿਚਾਣ ਬਣਾਈ ਹੈ। ਸਾਨੂੰ ਵੀ ਇਹ ਭਾਸ਼ਾ ਬੋਲ ਕੇ, ਪੜ੍ਹ ਕੇ ਅਤੇ ਲਿਖ ਕੇ ਮਾਣ ਮਹਿਸੂਸ ਹੋਣਾ ਚਾਹੀਦਾ ਹੈ।            ਸਮਾਗਮ ਬ...
ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

National, Politics, Punjab
ਚੰਡੀਗੜ੍ਹ, 14 ਨਵੰਬਰ: ਮਿਸ਼ਨ ਚੜ੍ਹਦੀ ਕਲਾ ਅਧੀਨ ਹੜ੍ਹਾਂ ਅਤੇ ਮੀਂਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਹਤ ਰਾਸ਼ੀ ਵੰਡ ਦੀ ਪ੍ਰੀਕਿਰਿਆ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਵਿਚ ਕਰਵਾਏ ਗਏ ਸਮਾਗਮ ਦੌਰਾਨ 17 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਹੜ੍ਹ ਪੀੜਤਾਂ ਨੂੰ ਵੰਡੀ ਗਈ। ਇਸ ਮੁਹਿੰਮ ਅਧੀਨ ਅੱਜ ਕੈਬਨਿਟ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਪਿੰਡ ਜ਼ਿੰਦਵੜੀ ਵਿੱਚ ਹੋਏ ਫਸਲ ਮੁਆਵਜ਼ਾ ਵੰਡ ਸਮਾਗਮ ਦੌਰਾਨ  ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਹੜ੍ਹ ਪੀੜਤਾਂ ਨੂੰ ਲਗਭਗ 2 ਕਰੋੜ 26 ਲੱਖ ਰੁਪਏ ਦਾ ਫਸਲ ਮੁਆਵਜ਼ਾ ਵੰਡਿਆ ਗਿਆ। ਸ.ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀਆਂ ਸਬ ਡਵੀਜ਼ਨਾਂ ਵੱਲੋਂ ਵੰਡੇ ਗਏ ਮੁਆਵਜ਼ੇ ਦਾ ਵੇਰਵਾ ਸਾਂਝਾ ਕੀਤਾ। ਅੱਜ 70 ਕਿਸਾਨਾਂ ਨੂੰ 72,12,000 ਰੁਪਏ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ, 101 ਕਿਸਾਨਾਂ ਨੂੰ 58,89,000 ਰੁਪਏ ਸਬ ਡਵੀਜ਼ਨ ਨੰਗਲ ਵੱਲੋਂ ਅਤੇ 35 ਕਿਸਾਨਾਂ ਨੂੰ 89,68,000 ਰੁਪਏ ਸਬ ਡਵੀਜ਼ਨ ਰੂਪਨਗਰ ਵੱਲੋਂ ...
ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

Politics, Punjab
ਚੰਡੀਗੜ੍ਹ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ...