ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 360384 ਮੀਟਰਕ ਟਨ ਦੀ ਖਰੀਦ ਹੋਈ
ਬਟਾਲਾ, 21 ਅਕਤੂਬਰ ( ) ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 381138 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 360384 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 75 ਫੀਸਦ ਤੋਂ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਨਾਲੋਂ ਨਾਲ ਜਾਰੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 741 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਪਰਾਲੀ ਸਾੜਨ ਦੀ ਬਜਾਇ ਗੱਠਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਬਹੁਤ ਸਾਰੇ ਕਿਸਾਨ ਜਿਵੇਂ ਧਾਰੀਵਾਲ ਨੇੜੇ ਪਿੰਡ ਸੋਹਲ ਵਿਖੇ ਪਰਾਲੀ ਪ੍ਰਬੰਧਨ (ਗੱਠਾਂ ਬਣਾ ਕੇ ) ਰਾਹੀਂ ਆਪਣੀ ਆਰਥਿਕਤਾ ਵਿੱਚ ਵਾਧਾ ਕਰ ਰਹੇ ਹਨ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ 'ਤੇ ਹੀ ਕੀਤੀ ਜਾਵੇ ਅਤੇ ...








