Saturday, March 14
Shadow

Politics

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ: ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜਾ ਦੇਣ ਲਈ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਲੁਬਾਣਿਆਂਵਾਲੀ ਦੇ ਬਾਬਾ ਦਿਆਲ ਦਾਸ ਦੇ ਡੇਰੇ ਵਿਖੇ ਕਾਨਿਆਂਵਾਲੀ, ਬੂੜਾ ਗੁੱਜਰ, ਲੰਡੇਰੋਡੇ ਅਤੇ ਲੁਬਾਣਿਆਂਵਾਲੀ ਦੇ ਲਾਭਪਾਤਰੀਆਂ ਨੂੰ 21 ਲੱਖ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਲੈਟਰ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਦੌਰਾਨ ਜਿਨ੍ਹਾਂ ਪਿੰਡਾਂ ਵਿੱਚ ਫ਼ਸਲਾਂ ਦਾ ਜਾਂ ਮਕਾਨਾਂ ਦਾ ਜੋ ਨੁਕਸਾਨ ਹੋਇਆ ਸੀ ਉਨ੍ਹਾਂ ਨੂੰ ਮੁਆਵਾਜਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਸੋ ਉਸ ਲੜੀ ਤਹਿਤ ਇਨ੍ਹਾਂ ਪਿੰਡਾਂ ਦੇ 68 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ ਹੜ੍ਹਾਂ ਦੇ ਮੁਆਵਜੇ ਸਬੰਧੀ ਰਾਸ਼ੀ ਜਾਰੀ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਜੋ ਮਿਸ਼ਨ ‘ਚੜਦੀਕਲਾ’ ਸ਼ੁਰੂ ਕੀਤਾ ਗਿਆ ਸੀ, ਉਸ ਮਿਸ਼ਨ ਦਾ ਮਕਸਦ ਸੀ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਚੜਦੀਕਲਾ ਵਿੱਚ ਰੱਖਣ...
ਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ

ਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ

National, Politics, Punjab
ਕੋਟਕਪੂਰਾ, 19 ਅਕਤੂਬਰ – ਬਾਬਾ ਦੀਪ ਸਿੰਘ ਗਤਕਾ ਸੁਸਾਇਟੀ ਦੇ ਬੱਚਿਆਂ ਵੱਲੋਂ ਕੋਚ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਦਿੱਲੀ ਵਿਖੇ ਹੋਏ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ 22 ਰਾਜਾਂ ਦੇ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 9 ਗੋਲਡ ਮੈਡਲ ਅਤੇ 2 ਕਾਂਸੀ ਦੇ ਤਗਮੇ ਜਿੱਤੇ ਗਏ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਇਨ੍ਹਾਂ ਬੱਚਿਆਂ ਦਾ ਨਗਦ ਰਕਮ ਅਤੇ ਸਨਮਾਨ ਪੱਤਰ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਪੀਕਰ ਸੰਧਵਾਂ ਨੇ ਇਸ ਮੌਕੇ ਬੱਚਿਆਂ ਨੂੰ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਗਤਕਾ ਸਿਰਫ ਇਕ ਖੇਡ ਨਹੀਂ, ਬਲਕਿ ਸਾਡੀ ਪੁਰਾਤਨ ਮਾਰਸ਼ਲ ਆਰਟ ਕਲਾ ਹੈ, ਜੋ ਸਾਨੂੰ ਸਵੈ ਰੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਹਿੰਮਤ ਅਤੇ ਨੈਤਿਕਤਾ ਦਾ ਪਾਠ ਪੜਾਉਂਦੀ ਹੈ। ਉਹਨਾਂ ਨੇ ਗਤਕਾ ਕੋਚ ਗੁਰਪ੍ਰੀਤ ਸਿੰਘ ਖਾਲਸਾ ਅਤੇ ਸਮਾਜ ਸੇਵੀ ਬਲਤੇਜ ਸਿੰਘ ਖਾਲਸਾ ਦੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕੀਤੀ। ਸਪੀਕਰ ਨੇ ਕਿਹਾ ਕਿ ਬੱਚਿਆਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾ ਕੇ ਖੇਡਾਂ ਅਤੇ ਸੱਭਿਆਚਾਰ ਨਾਲ ਜੋੜਨਾ ਸਭ ਤ...
ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

National, Politics, Punjab
ਸ੍ਰੀ ਅਨੰਦਪੁਰ ਸਾਹਿਬ 19 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਵਿਭਾਗ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।      ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਸੱਚਾਈ ਅਤੇ ਅੱਛਾਈ ਦੇ ਮਾਰਗ ਤੇ ਚੱਲ ਕੇ ਆਪਣੀਆਂ ਪ੍ਰੰਮਪਰਾਵਾ ਅਤੇ ਮਰਿਆਦਾ ਦੀ ਪਾਲਣਾ ਦਾ ਪ੍ਰਤੀਕ ਹੈ। ਇਹ ਤਿਉਹਾਰ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।     ਉਨ੍ਹਾਂ ਨੇ ਕਿਹਾ ਕਿ ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਜੀ ਨੂੰ ਭਗਵਾਨ ਵਿਸ਼ਨੂੰ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ, ਜਿਨ੍ਹਾਂ ਨੇ ਕੁੱਲ ਸੰਸਾਰ ਨੂੰ ਅਜਿਹੇ ਸੰਦੇਸ਼ ਦਿੱਤੇ, ਜਿਨ੍ਹਾਂ ਤੇ ਚੱਲਣ ਦੀ ਪ੍ਰੇਰਨਾ ਸਾਡੇ ਸਮਾਜ ਵਿਚ ਹਰ ਸਾਲ ਇਹ ਤਿਉਹਾਰ ਮਨਾ ਕੇ ਦਿੱਤੀ ਜਾ ਰਹੀ ਹੈ। ਦੀਵਾਲੀ ਰੋਸ਼ਨੀ ਦਾ ਤਿਉਹਾਰ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ...
ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਰੋਕ-ਜ਼ਿਲ੍ਹਾ ਮੈਜਿਸਟ੍ਰੇਟ

ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਰੋਕ-ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਮਾਨਸਾ, 19 ਅਕਤੂਬਰ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਹੈ।             ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲੇਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਲੋਕ ਦੂਸਰੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ ਉਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਣਨਯੋਗ ਹੈ ਕਿ ਮੈਰਿਜ ਪੈਲੇਸਾਂ ਵਿੱਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ।             ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ...
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ: ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜਾ ਦੇਣ ਲਈ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਲੁਬਾਣਿਆਂਵਾਲੀ ਦੇ ਬਾਬਾ ਦਿਆਲ ਦਾਸ ਦੇ ਡੇਰੇ ਵਿਖੇ ਕਾਨਿਆਂਵਾਲੀ, ਬੂੜਾ ਗੁੱਜਰ, ਲੰਡੇਰੋਡੇ ਅਤੇ ਲੁਬਾਣਿਆਂਵਾਲੀ ਦੇ ਲਾਭਪਾਤਰੀਆਂ ਨੂੰ 21 ਲੱਖ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਲੈਟਰ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਦੌਰਾਨ ਜਿਨ੍ਹਾਂ ਪਿੰਡਾਂ ਵਿੱਚ ਫ਼ਸਲਾਂ ਦਾ ਜਾਂ ਮਕਾਨਾਂ ਦਾ ਜੋ ਨੁਕਸਾਨ ਹੋਇਆ ਸੀ ਉਨ੍ਹਾਂ ਨੂੰ ਮੁਆਵਾਜਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਸੋ ਉਸ ਲੜੀ ਤਹਿਤ ਇਨ੍ਹਾਂ ਪਿੰਡਾਂ ਦੇ 68 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ ਹੜ੍ਹਾਂ ਦੇ ਮੁਆਵਜੇ ਸਬੰਧੀ ਰਾਸ਼ੀ ਜਾਰੀ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਜੋ ਮਿਸ਼ਨ ‘ਚੜਦੀਕਲਾ’ ਸ਼ੁਰੂ ਕੀਤਾ ਗਿਆ ਸੀ, ਉਸ ਮਿਸ਼ਨ ਦਾ ਮਕਸਦ ਸੀ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਚੜਦੀਕਲਾ ਵਿੱਚ ਰੱਖਣ...
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

National, Politics, Punjab
ਸੁਨਾਮ, 18 ਅਕਤੂਬਰ: ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਦੇ ਦਫਤਰ ਵਿਖੇ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ। ਇਹਨਾਂ ਹੜ੍ਹ ਪੀੜਤਾਂ ਵਿੱਚ ਪਿੰਡ ਉਭਾਵਾਲ ਦੇ ਜੀਤ ਸਿੰਘ ਤੇ ਨਿਰਮਲ ਸਿੰਘ, ਪਿੰਡ ਬਹਾਦਰਪੁਰ ਦੇ ਲਾਭ ਸਿੰਘ, ਪਿੰਡ ਦੁੱਗਾਂ ਦੇ ਗੁਲਜ਼ਾਰ ਸਿੰਘ ਤੇ ਚਮਕੌਰ ਸਿੰਘ ਅਤੇ ਪਿੰਡ ਕੁੰਨਰਾਂ ਦੇ ਕੁਲਜੀਤ ਸਿੰਘ, ਗੁਲਜ਼ਾਰ ਸਿੰਘ, ਪਰਮਜੀਤ ਕੌਰ ਅਤੇ ਸੁਖਦੀਪ ਸਿੰਘ ਸ਼ਾਮਲ ਹਨ। ਇਸ ਮੌਕੇ ਐੱਸ.ਡੀ.ਐੱਮ. ਵਾਲੀਆ ਨੇ ਦੱਸਿਆ ਕਿ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਦੀ ਮਦਦ ਲਈ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱ...
58 ਯੋਗਾਂ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 231 ਯੋਗ ਕਲਾਸਾਂ:  ਡਿਪਟੀ ਕਮਿਸ਼ਨਰ

58 ਯੋਗਾਂ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 231 ਯੋਗ ਕਲਾਸਾਂ: ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ: ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 231 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸ਼ਹਿਰਾਂ ਵਿੱਚ 120 ਯੋਗ ਕਲਾਸਾਂ ਅਤੇ ਪਿੰਡਾਂ ਵਿੱਚ 111 ਯੋਗ ਕਲਾਸਾਂ ਲਗਾਈਆਂ ਜਾ ਰਹੀਆ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ 10,319 ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਮੁਫ਼ਤ ਯੋਗਾ ਕਲਾਸਾਂ ਲਈ 58 ਯੋਗ ਟ੍ਰੇਨਰਾਂ ਵੱਲੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਕਲਾਸਾਂ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਅਧੀਨ ਬੱਚ...
ਦਿਵਾਲੀ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਅਤੇ ਇਲਾਕਿਆਂ ‘ਚ ਫਲੈਗ ਮਾਰਚ

ਦਿਵਾਲੀ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਅਤੇ ਇਲਾਕਿਆਂ ‘ਚ ਫਲੈਗ ਮਾਰਚ

National, Politics, Punjab
ਮਾਲੇਰਕੋਟਲਾ, 18 ਅਕਤੂਬਰ :                   ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਵਿਸ਼ਾਲ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸਤਪਾਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਨਵਜੀਤ ਸਿੰਘ, , ਉਪ ਕਪਤਾਨ ਪੁਲਿਸ (ਸਥਾਨਕ) ਆਤਿਸ ਭਾਟੀਆ ਅਤੇ ਉਪ ਕਪਤਾਨ ਪੁਲਿਸ ਸਪੈਸ਼ਲ ਬ੍ਰਾਂਚ ਰਣਜੀਤ ਸਿੰਘ ਸਮੇਤ ਸਬ ਡਵੀਜਨ ਮਾਲੇਰਕੋਟਲਾ ਦੇ ਮੁੱਖ ਅਫਸਰਾਨ ਅਤੇ ਭਾਰੀ ਪੁਲਿਸ ਫੋਰਸ ਨੇ ਹਿੱਸਾ ਲਿਆ।              ਇਹ ਫਲੈਗ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਂਕ, ਸਦਰ ਬਜ਼ਾਰ, ਜੈਨ ਸਥਾਪਕ ਤੱਕ ਪੈਦਲ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਜਥਾ ਕੂਲਰ ਚੌਂਕ, ਹਨੂਮਾਨ ਮੰਦਰ, ਸਰਹੰਦੀ ਗੇਟ, ਜਰਗ ਚੌਂਕ, ਗਰੇਵਾਲ ਚੌਂਕ, ਕਿਲਾ ਰਹਿਮਤਗੜ੍ਹ ਅਤੇ ਨਵੀਂ ਕਚਹਿਰੀ ਰਾਹੀਂ ਗੱਡੀਆਂ ਵਿੱਚ ਸਵਾਰ ਹੋ ਕੇ ਵਾਪਸ ਡਾ. ਜਾਕਿਰ ਹੁਸੈ...
ਤਰਨ ਤਾਰਨ ਉਪ ਚੋਣ ਲਈ ਅੱਜ 12 ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਤਰਨ ਤਾਰਨ ਉਪ ਚੋਣ ਲਈ ਅੱਜ 12 ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ

National, Politics, Punjab
ਤਰਨ ਤਾਰਨ, 18 ਅਕਤੂਬਰ (      ) - ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਕੋਲ ਅੱਜ ਅਖਿਲ ਭਾਰਤੀ ਸਿਵ ਸੈਨਾ ਰਾਸ਼ਟਰਵਾਦੀ ਦੇ ਉਮੀਦਵਾਰ ਅਰੁਨ ਕੁਮਾਰ ਖੁਰਮੀ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਸੁੱਚਾ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ  ਕਵਰਿੰਗ ਉਮੀਦਵਾਰ ਲੀਨਾ ਸੰਧੂ, ਅਜ਼ਾਦ ਉਮੀਦਵਾਰ ਹਰਪਾਲ ਸਿੰਘ, ਅਜ਼ਾਦ ਉਮੀਦਵਾਰ ਹਰਬਰਿੰਦਰ ਕੌਰ, ਅਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਨੀਟੂ, ਅਜ਼ਾਦ ਉਮੀਦਵਾਰ ਵਿਜੇ ਕੁਮਾਰ, ਅਜ਼ਾਦ ਉਮੀਦਵਾਰ ਮਨਦੀਪ ਸਿੰਘ, ਅਜ਼ਾਦ ਉਮੀਦਵਾਰ ਨਿਰਮਲ ਕੌਰ, ਅਜ਼ਾਦ ਉਮੀਦਵਾਰ ਜਸਵੰਤ ਸਿੰਘ ਅਤੇ ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਰਾਜੇਸ਼ ਵਾਲੀਆ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲ...
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼

National, Politics, Punjab
ਚੰਡੀਗੜ੍ਹ, 18 ਅਕਤੂਬਰ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਦੋ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ 17 ਅਕਤੂਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ। ਸੁੱਚਾ ਸਿੰਘ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਉੱਥੇ ਹੀ ਲੀਨਾ ਸੰਧੂ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਅਰੁਨ ਕੁਮਾਰ ਖੁਰਮੀ ਨੇ ਵੀ ਆਪਣੇ ਕਾਗਜ਼ ਦਾਖਿਲ ਕੀਤੇ ਅਤੇ ਨੈਸ਼ਨਲਿਟਸ ਜਸਟਿਸ ਪਾਰਟੀ ਵੱਲੋਂ ਨਾਇਬ ਸਿੰਘ ਨੇ ਨਾਮਜ਼ਦਗੀ ਦਾਖਲ ਕੀਤੀ ਹੈ। ਜਦਕਿ ਹਰਪਾਲ ਸਿੰਘ, ਹਰਬਰਿੰਦਰ ਕੌਰ, ਕੋਮਲਪ੍ਰੀਤ ਸਿੰਘ, ਨੀਟੂ, ਵਿਜੈ ਕੁਮਾਰ, ਮਨਦੀਪ ਸਿੰਘ, ਨਿਰਮਲ ਕੌਰ ਅਤੇ ਜਸਵੰਤ ਸਿੰਘ ਨੇ ਆਜ਼ਾਦ ਉਮੀਦਵਾਰ...