Saturday, March 14
Shadow

Politics

ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ

ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ

National, Politics, Punjab
ਚੰਡੀਗੜ੍ਹ, 18 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਅਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਅੱਜ ਇੱਥੇ ਆਪਣੀ ਰਿਹਾਇਸ਼ ਵਿਖੇ ਆਈ.ਏ.ਐਸ. ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ, ਪੰਜਾਬ ਵੱਲੋਂ ਅਜੇ ਵੀ ਕੌਮੀ ਅਨਾਜ ਭੰਡਾਰ ਵਿੱਚ 175 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਸੰਭਾਵਨਾ ਹੈ। ਨਿਰਵਿਘਨ ਅਤੇ ਸੁਚਾਰੂ ਖਰੀਦ ਪ੍ਰਬੰਧਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ ਕਿ ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਲਗਨ ਨਾਲ ਪੈਦਾ ਹੋਇਆ ਇੱਕ-ਇੱਕ ਦਾਣਾ ਖਰੀਦਿਆ ਜਾਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ, 2025-26 ਵਿੱਚ ਝੋਨੇ ਦੀ ਖਰੀਦ ਲਈ 1,822 ਨ...
‘ਯੁੱਧ ਨਸ਼ਿਆਂ ਵਿਰੁੱਧ’: 231ਵੇਂ ਦਿਨ, ਪੰਜਾਬ ਪੁਲਿਸ ਵੱਲੋਂ 717 ਗ੍ਰਾਮ ਹੈਰੋਇਨ ਅਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 231ਵੇਂ ਦਿਨ, ਪੰਜਾਬ ਪੁਲਿਸ ਵੱਲੋਂ 717 ਗ੍ਰਾਮ ਹੈਰੋਇਨ ਅਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 231ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 322 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 43 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 231 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,405 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 717 ਗ੍ਰਾਮ ਹੈਰੋਇਨ, 557 ਗ੍ਰਾਮ ਅਫੀਮ, 320 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 44,680 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮ...
ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਸ. ਕੁਲਤਾਰ ਸਿੰਘ ਸੰਧਵਾਂ

ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਸ. ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ 18 ਅਕਤੂਬਰ 2025: ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਨਾਲ ਸਬੰਧਤ ਵਿਵਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਦੌਰਾ ਕਰਨ ਦਾ ਸੱਦਾ ਦਿੱਤਾ। ਸ. ਸੰਧਵਾਂ ਨੇ ਦੱਸਿਆ ਕਿ 1 ਜਨਵਰੀ 2025 ਤੋਂ ਹੁਣ ਤੱਕ ਵਿਧਾਨ ਸਭਾ ਦੀ ਅਸਲ ਕਾਰਵਾਈ ਦੇਖਣ ਲਈ ਸੈਸ਼ਨ ਦੌਰਾਨ 1237 ਵਿਦਿਆਰਥੀਆਂ ਨੇ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ 1171 ਵਿਦਿਆਰਥੀਆਂ ਨੇ ਦੌਰਾ ਕੀਤਾ। ਸਪੀਕਰ ਨੇ ਵਿਦਿਆਰਥੀਆਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਲਈ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਾ ਬੇਹੱਦ ਖੁਸ਼ੀ ਦੀ ਗੱਲ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਸੰਵਿਧਾਨਕ ਕਾਰਵਾਈ ਨੂੰ ਦੇਖ ਕੇ ਵਿਦਿਆਰਥੀਆਂ ਅੰਦਰ ਸਿਆਸੀ ਦੇ ਖੇਤਰ ਵਿੱਚ ਦਿਲਚਸਪੀ ਪੈਦਾ ਹੋਈ ਹੈ ਜੋ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬੇਹੱਦ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ...
ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

National, Politics, Punjab
ਚੰਡੀਗੜ੍ਹ, 18 ਅਕਤੂਬਰ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ  ₹84.26 ਲੱਖ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ ਦਿਵਿਆਂਗ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਨ ਲਈ ਨਿਰਧਾਰਤ ਬਜਟ ਦਾ ਹਿੱਸਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨੇਤਰਹੀਣ ਵਿਅਕਤੀਆਂ ਨੂੰ ਸਰਕਾਰੀ ਬੱਸਾਂ ਵਿੱਚ 100 ਫੀਸਦੀ ਕਿਰਾਏ ਦੀ ਛੂਟ ਦਿੱਤੀ ਗਈ ਹੈ, ਜਦਕਿ ਹੋਰ ਦਿਵਿਆਂਗ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ 50 ਫੀਸਦੀ, ਅਰਥਾਤ ਅੱਧੇ ਕਿਰਾਏ ਦੀ ਛੂਟ ਹਾਸਲ ਹੈ। ਇਹ ਸਹੂਲਤ 40 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਉਪਲਬਧ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025-26 ਲਈ ਇਸ ਯੋਜਨਾ ਹੇਠ ₹3 ਕਰੋੜ 50 ਲੱਖ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ₹2 ਕਰੋੜ 61 ਲੱਖ ਦੀ ਰਕਮ ਪਹਿਲਾਂ ਹੀ ਖਰਚ ਕੀਤੀ ਜਾ ਚੁੱਕੀ ਹੈ। ਹੁਣ ਸਰਕਾਰ ਵੱਲੋਂ ₹84.26 ਲੱਖ ਦੀ ਹੋਰ ਰਕਮ ...
ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 18 ਅਕਤੂਬਰ ਕਰ ਪਾਲਣਾ ਵਿੱਚ ਪਾਰਦਰਸ਼ਤਾ ਅਤੇ ਨਾਗਰਿਕ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੇ ਯਤਨ ਵਜੋਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੀ ਪ੍ਰਸਿੱਧ 'ਬਿੱਲ ਲਿਆਓ ਇਨਾਮ ਪਾਓ' ਸਕੀਮ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਹੁਣ ਇੱਕ ਤਿਮਾਹੀ ਬੰਪਰ ਡਰਾਅ ਸ਼ਾਮਲ ਹੋਵੇਗਾ, ਜਿਸ ਵਿੱਚ ਜਨਤਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਨਕਦ ਇਨਾਮ ਦਿੱਤੇ ਜਾਣਗੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰੇਕ ਤਿਮਾਹੀ ਦੌਰਾਨ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲਿਆਂ ਨੂੰ 1,00,000 ਰੁਪਏ ਦਾ ਪਹਿਲਾ ਇਨਾਮ, 50,000 ਰੁਪਏ ਦਾ ਦੂਜਾ ਇਨਾਮ ਅਤੇ 25,000 ਰੁਪਏ ਦਾ ਤੀਜਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਕਰ ਪਾਲਣਾ ਨੂੰ ਹੋਰ ਸੁਚਾਰੂ ਬਣਾਉਣ ਲਈ "ਮੇਰਾ ਬਿੱਲ" ਐਪ ਰਾਹੀਂ ਸੇਵਾ ਖੇਤਰ, ਜਿਵੇਂ ਕਿ ਰੈਸਟੋਰੈਂਟ, ਸੈਲੂਨ ਅਤੇ ਬੁਟੀਕ ਨਾਲ ਸਬੰਧਤ ਬਿੱਲਾਂ ਲਈ ਇੱਕ ਸਮਰਪਿਤ ਬਿੱਲ ਅਪਲੋਡ...
ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ/ਚੇਨਈ, 17 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਸ੍ਰੀ ਐਮ.ਕੇ. ਸਟਾਲਿਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਣਗੇ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆ...
ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 17 ਅਕਤੂਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਸੂਬੇ ਦੀ ਖਣਨ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਕਾਨੂੰਨੀ ਖਣਨ ਗਤੀਵਿਧੀ ਨੂੰ ਮਜ਼ਬੂਤ ਕੀਤਾ ਗਿਆ ਹੈ, ਰੇਤ ਅਤੇ ਬਜਰੀ ਦੀ ਸਪਲਾਈ ਵਿੱਚ ਸੁਧਾਰ ਹੋਇਆ ਹੈ ਅਤੇ ਪਾਰਦਰਸ਼ਤਾ ਰਾਹੀਂ ਸੂਬੇ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲੈਂਡਓਨਰ ਮਾਈਨਿੰਗ ਸਾਈਟਸ (ਐਲ.ਐਮ.ਐਸ.) ਅਤੇ ਕਰੱਸ਼ਰ ਮਾਈਨਿੰਗ ਸਾਈਟਸ (ਸੀ.ਆਰ.ਐਮ.ਐਸ.) ਦੀ ਸ਼ੁਰੂਆਤ ਨੇ ਜ਼ਮੀਨ ਮਾਲਕਾਂ ਅਤੇ ਕਰੱਸ਼ਰ ਅਪਰੇਟਰਾਂ ਨੂੰ ਸਮਰੱਥ ਬਣਾ ਕੇ ਮਾਈਨਿੰਗ ਸੈਕਟਰ ਵਿੱਚ ਬਦਲਾਅ ਲਿਆ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਦੀ ਦੂਜੇ ਸੂਬਿਆਂ ਤੋਂ ਕੱਚੇ ਮਾਲ 'ਤੇ ਨਿਰਭਰਤਾ ਵਿੱਚ ਕਮੀ ਆਈ ਹੈ। ਇਸ ਪਹਿਲਕਦਮੀ ਨੇ ਹੋਰ ਹਿੱਸੇਦਾਰਾਂ ਨੂੰ ਕਾਨੂੰਨੀ ਦਾਇਰੇ ਵਿੱਚ ਸ਼ਾਮਲ ਕਰ ਕੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਸੋਧੀ ਹੋਈ ਨੀਤੀ ਲਾਗੂ ਹੋਣ ਮਗਰੋਂ ਵਿਭਾਗ ਨੂੰ ਸੀ.ਆਰ.ਐਮ.ਐਸ. ਲਈ 240 ਤੋਂ ਵੱ...
ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ  ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

National, Politics, Punjab
ਚੰਡੀਗੜ੍ਹ/ਚੇਨਈ, 17 ਅਕਤੂਬਰ: ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਤਾਮਿਲਨਾਡੂ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਐਮ. ਅੱਪਾਵੂ ਨੇ ਮੁੱਖ ਮੰਤਰੀ, ਵਿਧਾਨ ਸਭਾ ਦੇ ਮੈਂਬਰਾਂ ਅਤੇ ਤਾਮਿਲਨਾਡੂ ਦੇ ਲੋਕਾਂ ਵੱਲੋਂ ਦੌਰੇ `ਤੇ ਪੁੱਜੇ ਕੈਬਨਿਟ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਮੰਤਰੀਆਂ ਦੀ ਫੇਰੀ `ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਤਾਮਿਲਨਾਡੂ ਵਿਚਕਾਰ ਉੱਭਰ ਰਹੇ ਅੰਤਰ-ਰਾਜੀ ਸਹਿਯੋਗ ਦੀ ਭਾਵਨਾ ਦੀ ਸ਼ਲਾਘਾ ਕੀਤੀ। ਮੰਤਰੀਆਂ ਨੇ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਮਝ-ਬੂਝ ਅਤੇ ਸੱਭਿਆਚਾਰਕ ਵਟਾਂਦਰੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਤਾਮਿਲਨਾਡੂ ਦੇ ਸਪੀਕਰ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਅਤੇ ਲੋਕਾਂ ...
‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 17 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 230ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 326 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 230 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,280 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 1598 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.17 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸ...
ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

National, Politics, Punjab
ਚੰਡੀਗੜ੍ਹ , 17 ਅਕਤੂਬਰ: ਰੀਅਲ ਅਸਟੇਟ ਸੈਕਟਰ ਵਿੱਚ ਸਾਕਾਰਾਤਮਕ ਬਦਲਾਅ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਤ ਕੀਤੀ ਸੈਕਟਰ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਹੋਈ। ਮੀਟਿੰਗ ਵਿੱਚ ਮੌਜੂਦ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੀਅਲ ਅਸਟੇਟ ਸੈਕਟਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਨੂੰ ਬਾਖੂਬੀ ਸਮਝਦੀ ਹੈ ਕਿਉਂ ਜੋ ਇਸ ਖੇਤਰ ਦੀ ਤਰੱਕੀ ਦੇ ਨਾਲ ਰਾਜ ਦੀ ਅਰਥ ਵਿਵਸਥਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਖੇਤਰ ਵਿਸ਼ੇਸ਼ ਕਮੇਟੀ ਸਰਕਾਰ ਨੂੰ ਆਪਣੇ ਸੁਝਾਅ ਦੇ ਕੇ ਰੀਅਲ ਅਸਟੇਟ ਸੈਕਟਰ ਵਿੱਚ ਨਵੇਂ ਮਿਆਰ ਸਥਾਪਿਤ ਕਰੇਗੀ। ਮੀਟਿੰਗ ਵਿੱਚ ਪੰਜਾਬ ਸੀ.ਆਰ.ਈ.ਡੀ.ਏ.ਆਈ. ਦੇ ਪ੍ਰਧਾਨ ਸ੍ਰੀ ਜਗਜੀਤ ਸਿੰਘ ਮਾਝਾ ਵੱਲੋਂ ਰੀਅਲ ਅਸਟੇਟ ਸੈਕਟਰ ਵਿੱਚ ਢਾਂਚਾਗਤ ਨੀਤੀਆਂ ਬਣਾਉਣ ਲਈ ਕਮੇਟੀ ਗਠਨ ਕਰਨ ਦੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਕਮੇਟੀ ਦੇ ਚੇਅਰਮੈਨ ...