Saturday, March 7
Shadow

Politics

ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ  ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

Politics
ਚੰਡੀਗੜ੍ਹ, 8 ਫਰਵਰੀ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ  ਸਿਹਤ ਸੰਭਾਲ ਪ੍ਰਣਾਲੀ ਵਿੱਚ ਫੈਸਲਾਕੁੰਨ ਅਤੇ ਲੋਕ-ਪੱਖੀ ਤਬਦੀਲੀ ਲਿਆਂਦੀ ਹੈ, ਜਿਸ ਤਹਿਤ ਆਮ ਆਦਮੀ ਕਲੀਨਿਕ (ਏਏਸੀ) ਸੂਬੇ ਭਰ ਵਿੱਚ ਆਸਾਨ ਪਹੁੰਚ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੰਭਾਲ ਦੀ ਰੀੜ੍ਹ ਵਜੋਂ ਉੱਭਰ ਰਹੇ ਹਨ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵੱਲੋਂ ਹਾਲ ਹੀ ਵਿਚ ਜਾਰੀ ਕੀਤਾ ਸਟੇਟ ਰਿਪੋਰਟ ਕਾਰਡ  ਇਸਦਾ ਪ੍ਰਤੱਖ ਪ੍ਰਮਾਣ ਪੇਸ਼ ਕਰਦਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ  ਵੱਲੋਂ ਪੰਜਾਬ ਦੇ ਸਿਹਤ ਸੰਭਾਲ ਢਾਚੇ ਵਿਚ  ਮਿਸਾਲੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ I ਸੂਬੇ ਭਰ ਦੇ 18,256 ਮਰੀਜ਼ਾਂ ਨਾਲ ਕੀਤੀ ਗੱਲਬਾਤ ਦੇ ਆਧਾਰ 'ਤੇ, ਤਿਆਰ ਕੀਤੇ ਮਰੀਜ਼ ਫੀਡਬੈਕ ਸਟੇਟ ਰਿਪੋਰਟ ਕਾਰਡ  ਅਨੁਸਾਰ, 96 ਫੀਸਦ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੇ ਜਾਣ ਵਾਲੇ ਇਲਾਜ 'ਤੇ ਸੰਤੁਸ਼ਟੀ ਪ੍ਰਗਟਾਈ। ਰਿਪੋਰਟ ਇਹ ਸਪਸ਼ਟ ਕਰਦੀ ਹੈ ਕਿ ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ  ਹੁਣ ਪੂਰੀ ਤਰਾਂ ਬਦਲ ਚੁੱਕੀ ਹੈI ਹੁਣ ਇਹ ਪ੍ਰਣਾਲੀ ਊਣਤਾਈਆਂ ਅਤੇ ਅਣਗਹਿਲੀਆਂ ਦੀ ਥਾਂ  ਭਰੋਸੇਯੋਗਤਾ, ਮਿਆਰੀ ਅਤੇ  ਭਰੋਸੇ ਵਿਚ ਤਬਦੀਲ ਹੋ ਗਈ ਹੈ  ...
ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

Politics
ਚੰਡੀਗੜ੍ਹ, 7 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਚਿੱਟੇ (ਨਸ਼ੇ) ਦੇ ਟਿਕਾਣੇ ਦੱਸਣਾ ਇੱਕ ਸੰਸਦ ਮੈਂਬਰ ਦੀ ਬੇਹੱਦ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਹਰਕਤ ਹੈ। ਇੱਕ ਜ਼ਿੰਮੇਵਾਰ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਨਸ਼ਾ ਰੋਕਣ ਦੀ ਬਜਾਏ ਨਸ਼ਾ ਵਿਕਣ ਵਾਲੀਆਂ ਥਾਵਾਂ ਨੂੰ ਪ੍ਰਮੋਟ ਕਰਨਾ ਸ਼ੋਭਾ ਨਹੀਂ ਦਿੰਦਾ। ਪੰਨੂ ਨੇ ਕਿਹਾ ਕਿ ਚਾਹੇ 10 ਸਾਲਾਂ ਦਾ ਅਕਾਲੀ-ਭਾਜਪਾ ਰਾਜ ਰਿਹਾ ਹੋਵੇ ਜਾਂ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਖੁਦ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ, ਇਨ੍ਹਾਂ ਸਾਰਿਆਂ ਨੇ ਪੰਜਾਬ ਵਿੱਚ ਨਸ਼ੇ ਨੂੰ ਫਲਣ-ਫੁੱਲਣ ਦਿੱਤਾ ਅਤੇ ਇਸ ਨੂੰ ਰੋਕਣ ਲਈ ਕਦੇ ਵੀ ਕੋਈ ਠੋਸ ਕਦਮ ਨਹੀਂ ਚੁੱਕੇ। ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਮੂਹ ਸੂਬਾ ਵਾਸੀਆਂ ਨੂੰ ਨਾਲ ਲੈ ਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾ ਰਹੀ ਹੈ, ਜਿਸ ਨੇ ਨਸ਼ਾ ਤਸਕਰਾਂ ਵਿੱਚ ...
ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ

Politics, Punjab
ਚੰਡੀਗੜ੍ਹ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਨੂੰ 19ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 19ਵੇਂ ਦਿਨ ਪੁਲਿਸ ਟੀਮਾਂ ਨੇ 180 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੀਤੀਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 5,290 ਹੋ ਗਈ ਹੈ। ਇਸ ਤੋਂ ਇਲਾਵਾ 112 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚੱਕ ਜਟਾਣਾ ਤੋਂ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਦੂਜੀ ਬੱਸ ਹੋਈ ਰਵਾਨਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚੱਕ ਜਟਾਣਾ ਤੋਂ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਦੂਜੀ ਬੱਸ ਹੋਈ ਰਵਾਨਾ

Politics
ਖੰਨਾ, ਦੋਰਾਹਾ, ਲੁਧਿਆਣਾ, 7 ਫਰਵਰੀ: ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ ਦੂਜੀ ਬੱਸ ਪਿੰਡ ਚੱਕ ਜਟਾਣਾ ਤੋਂ ਅੰਮ੍ਰਿਤਸਰ ਦੇ ਲਈ ਪੀ.ਏ ਮਹੇਸ਼ ਕੁਮਾਰ ਵਿਰਾਸਤ ਸੇਵਾ ਸੰਗਠਨ ਇੰਚਾਰਜ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਇਸ ਮੌਕੇ ਸ੍ਰੀ ਮੁਹੇਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਸਰੇ ਪੜਾਅ ਤਹਿਤ ਸ਼ਰਧਾਲੂ ਇਸ ਮੁਫ਼ਤ ਬੱਸ ਰਾਹੀਂ ਪਿੰਡ ਚੱਕ ਜਟਾਣਾ ਤੋਂ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਅਤੇ ਹੋਰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਗੇ। ਸ੍ਰੀ ਮੁਹੇਸ਼ ਕੁਮਾਰ ਨੇ ਅੱਗੇ ਦੱਸਿਆ ਕਿ ਪੰਜਾਬ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੋਣ ਕਰਕੇ ਸੈਂਕੜਿਆਂ ਸਾਲਾਂ ਤੋਂ ਇਸ ਸੂਬੇ ਨੂੰ ਧਾਰਮਿਕ ਆਸਥਾ ਵਾਲਾ ਸੂਬਾ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ "ਅਕਸਰ ਬਜ਼ੁਰਗਾਂ ਤੋਂ ਸੁਣਦੇ ਹਾਂ ਕਿ ਜੇਕਰ ਕਿਸੇ ਨੂੰ ਧਾਰਮਿਕ ਅਸਥਾਨ ਦੀ ਯਾਤਰਾ ਕ...
‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

National, Politics, Punjab
ਗੁਰਦਾਸਪੁਰ, 7 ਫਰਵਰੀ (   ) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਵੱਲੋਂ 'ਯੁਵਾ ਆਪਦਾ ਮਿੱਤਰ' ਟ੍ਰੇਨਿੰਗ ਪ੍ਰੋਗਰਾਮ ਐੱਸ.ਐੱਸ.ਐੱਮ ਕਾਲਜ, ਦੀਨਾਨਗਰ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਪ੍ਰੋਗਰਾਮ ਦੇ ਤੀਸਰੇ ਦਿਨ  ਰਜਿਸਟਰਡ ਕੀਤੇ ਹੋਏ 200 ਐੱਨ . ਐੱਸ.ਐੱਸ ਅਤੇ ਐੱਨ.ਵਾਈ.ਕੇ.ਐੱਸ ਦੇ ਵਲੰਟੀਅਰਜ਼ ਨੂੰ ਫਾਇਰ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਗੁਰਦਾਸਪੁਰ ਦੀ ਫਾਇਰ ਬਿਰਗੇਡ ਟੀਮ ਅਮਨਦੀਪ ਸਿੰਘ ਅਤੇ  ਜੋਧਾ ਸਿੰਘ ਪਹੁੰਚੇ। ਉਨਾਂ ਨੇ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ ਅਤੇ ਫਾਇਰ ਟੈਂਡਰ ਦੇ ਨਾਲ ਪ੍ਰੈਕਟੀਕਲ ਵੀ ਕਰਵਾਏ। ਇਸ ਦੇ ਨਾਲ ਹੀ ਮੈਗਸੀਪਾ ਦੇ ਯੁਵਾ ਆਪਦਾ ਮਿੱਤਰ ਪ੍ਰੋਜੈਕਟ ਦੇ ਹੈਡ ਕਰਨਲ ਦਲਬੀਰ ਸਿੰਘ ਅਤੇ ਮੈਡਮ ਨਿਤਿਕਾ ਸਿੰਘਲਾ ਪਹੁੰਚੇ ਜਿਨਾਂ ਨੇ ਵਲੰਟੀਅਰਾਂ ਨੂੰ ਟ੍ਰੇਨਿੰਗ ਦਾ ਹਿੱਸਾ ਬਣਨ ਤੇ ਮੋਟੀਵੇਸ਼ਨਲ ਲੈਕਚਰ ਦਿੱਤਾ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਅਤੇ ਉਹਨਾਂ ਦੀ ਟੀਮ ਦਾ ਵੀ ਧੰਨਵਾਦ ਕੀਤਾ ਕਿ ਉਹਨਾਂ ਨੇ ਵਲੰਟੀਅਰਾਂ ਨੂੰ ਬਹੁਤ ਵਧੀਆ ਟ੍ਰੇਨਿੰਗ...
ਕੈਬਨਿਟ ਮੰਤਰੀ ਹਰਪਾਲ ਚੀਮਾ, ਤਰੁਨਪ੍ਰੀਤ ਸੌਂਦ, ਹਰਜੋਤ ਬੈਂਸ, ਡਾ. ਰਵਜੋਤ, ਲਾਲ ਚੰਦ ਕਟਾਰੂਚੱਕ ਨੇ ਗੁਰੂ ਚਰਨਾਂ ‘ਚ ਲਗਾਈ ਹਾਜ਼ਰੀ

ਕੈਬਨਿਟ ਮੰਤਰੀ ਹਰਪਾਲ ਚੀਮਾ, ਤਰੁਨਪ੍ਰੀਤ ਸੌਂਦ, ਹਰਜੋਤ ਬੈਂਸ, ਡਾ. ਰਵਜੋਤ, ਲਾਲ ਚੰਦ ਕਟਾਰੂਚੱਕ ਨੇ ਗੁਰੂ ਚਰਨਾਂ ‘ਚ ਲਗਾਈ ਹਾਜ਼ਰੀ

Politics
ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਚਰਨਾਂ ਵਿਚ ਮੱਥਾ ਟੇਕਣਗੇ ਅਤੇ ਸੂਬੇ ਦੀ ਖੁਸ਼ੀ, ਖੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕਰਨਗੇ। ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ, ਪ੍ਰਧਾਨ ਸ੍ਰੀ ਗੁਰੂ ਸਾਧੂ ਸੰਪਰਦਾ ਸੁਸਾਇਟੀ ਪੰਜਾਬ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਰਾਸ਼ਟਰੀ ਪ੍ਰਧਾਨ ਆਦਿ ਧਰਮ ਮਿਸ਼ਨ ਸੰਤ ਸਤਵਿੰਦਰ ਹੀਰਾ, ਸੰਤ ਦਿਆਲ ਨਾਥ ਸਮੁੰਦੜਾ, ਸੰਤ ਜਗੀਰ ਸਿੰਘ ਨੰਦਾਚੌਰ, ਧਾਮ ਚਾਨਣ ਪੁਰੀ ਸਹੌੜਾ ਤੋਂ ਸੰਤ ਧਰਮਪਾਲ, ਤੱਗੜ ਬਰਾੜਾ ਤੋਂ ਬਲਕਾਰ ਸਿੰਘ, ਸ਼ੇਰਪੁਰ ਤੋਂ ਸੰਤ ਰਮੇਸ਼ ਦਾਸ, ਪਿੰਡ ਚੇਤਾ ਤੋਂ ਸੰਤ ਮਨਪ੍ਰੀਤ ਦਾਸ, ਢਿੰਗਰੀਆਂ ਤੋਂ ਸੰਤ ਬਲਵੰਤ ਸਿੰਘ, ਪੰਡੋਰ...
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ : ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ : ਮੋਹਿੰਦਰ ਭਗਤ

Politics
ਚੰਡੀਗੜ੍ਹ, ਫਰਵਰੀ 4 ਪੰਜਾਬ ਦੇ ਆਜ਼ਾਦੀ ਘੁਲਾਟੀਏ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।  ਇਸ ਮੌਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਅਤੇ ਜੁਆਇੰਟ ਸਕੱਤਰ ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾ ਦੀ ਹਰ ਇੱਕ ਜਾਇਜ਼ ਮੰਗ ਨੂੰ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਮੰਤਰੀ ਸ੍ਰੀ ਭਗਤ ਨੇ ਸੰਬੰਧਿਤ ਵਿਭਾਗ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਸ੍ਰੀ ਭਗਤ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ...
ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

Politics
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਬਿਜਲੀ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਨਿਟ ਮੰਤਰੀ ਸ. ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਸਮਾਂਬੱਧ ਫ਼ੈਸਲੇ ਲੈਣ, ਪਾਰਦਰਸ਼ਤਾ ਅਤੇ ਨਿਰਵਿਘਨ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਸਥਾਨਕ ਸੰਸਥਾਵਾਂ (ਯੂਐਲਬੀਜ਼) ਵਿੱਚ ਪ੍ਰਸ਼ਾਸਨਿਕ, ਵਿੱਤੀ ਅਤੇ ਢਾਂਚਾਗਤ ਸੁਧਾਰ ਕੀਤੇ ਗਏ ਹਨ। ਯੂਐਲਬੀਜ਼ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਤਿਆਂ ਅਤੇ ਪ੍ਰਵਾਨਗੀਆਂ ਦੇ ਲੰਬਿਤ ਰਹਿਣ ਨਾਲ ਵਿਕਾਸ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਕਾਫ਼ੀ ਪ੍ਰਭਾਵ ਪਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਨਯੋਗ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਨੇ ਰੋਜ਼ਾਨਾ ਨਿਗਰਾਨੀ, ਪ੍ਰਣਾਲੀਗਤ ਪੁਨਰਗਠਨ ਅਤੇ ਸਖ਼ਤ ਸਮਾਂ-ਸੀਮਾਵਾਂ ਜ਼ਰੀਏ ਸੁਧਾਰ ਅਧਾਰਤ, ਵਿਕੇਂਦਰੀਕ੍ਰਿਤ ਅਤੇ ਜਵਾਬਦੇਹੀ-ਆਧਾਰਿਤ ਸ਼ਾਸਨ ਢਾਂਚੇ ਨੂੰ ਅਪਣਾਇਆ ਹੈ। ਇਸ ਦੇ ਨਤੀਜੇ...
ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ

ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ

Politics
ਚੰਡੀਗੜ੍ਹ: 4 ਫਰਵਰੀ: ਪੰਜਾਬ ਦੇ ਉਸਾਰੀ ਕਾਮੇ ਦਹਾਕਿਆਂ ਤੱਕ ਰਾਜ ਦੇ ਸਭ ਤੋਂ ਅਣਗੌਲ਼ੇ ਨਾਗਰਿਕਾਂ ਰਹੇ ਹਨ। ਸੂਬੇ ਦੀਆਂ ਸੜਕਾਂ, ਸਕੂਲ, ਹਸਪਤਾਲ ਅਤੇ ਘਰ ਬਣਾਉਣ ਦੇ ਬਾਵਜੂਦ ਉਹ ਤੰਗੀਆਂ-ਤੁਰਸ਼ੀਆਂ ਅਤੇ ਗਰੀਬੀ ਦਾ ਜੀਵਨ ਬਿਤਾਉਂਦੇ ਰਹੇ। ਇਸ ਵਰਗ ਲਈ ਭਲਾਈ ਪ੍ਰਣਾਲੀ ਜ਼ਿਆਦਾਤਰ ਕਾਗਜ਼ਾਂ ਵਿੱਚ ਹੀ ਸੀ। ਪਰ, ਹਣ ਭਗਵੰਤ ਮਾਨ ਸਰਕਾਰ ਦੌਰਾਨ ਉਨ੍ਹਾਂ ਦੀ ਸਥਿਤੀ ਨਿਰਣਾਇਕ ਅਤੇ ਸਾਕਾਰਾਤਮਕ ਢੰਗ ਨਾਲ ਬਦਲਣੀ ਸ਼ੁਰੂ ਹੋ ਗਈ ਹੈ। ਸਪੱਸ਼ਟ ਤੌਰ ’ਤੇ ਇਸ ਤਬਦੀਲੀ ਦਾ ਮੁੱਖ ਕਾਰਨ ਸ਼ਾਸਨ ਵਿੱਚ ਆਇਆ ਬਦਲਾਅ ਹੈ। ਮਜ਼ਦੂਰਾਂ ਨੂੰ ਫਾਰਮ ਭਰਨ, ਦਫਤਰਾਂ ਦੇ ਗੇੜੇ ਕੱਢਣ ਅਤੇ ਬੇਲੋੜੀ ਦੇਰੀ ਕਾਰਨ ਖੱਜਲ-ਖੁਆਰ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਸਿਸਟਮ ਦਾ ਪੁਨਰਗਠਨ ਕੀਤਾ ਹੈ। ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ (ਬੀਓਸੀਡਬਲਿਊ), ਜੋ ਰਾਜ ਭਰ ਵਿੱਚ ਲਗਭਗ ਦੋ ਲੱਖ ਰਜਿਸਟਰਡ ਉਸਾਰੀ ਕਾਮਿਆਂ ਲਈ ਨੋਡਲ ਏਜੰਸੀ ਹੈ, ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤੇ ਗਏ ਹਨ ਤਾਂ ਜੋ ਕੰਮਕਾਜ ਵਿੱਚ ਤੇਜ਼ੀ, ਸੁਚੱਜਤਾ ਅਤੇ ਜਵਾਬਦੇਹੀ ਲਿਆਂਦੀ ਜਾ ਸਕੇ। ਅਣਗਹਿਲੀ ਤੋਂ ਜਵਾਬਦੇਹੀ ਤੱਕ ਪਿ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

National, Politics, Punjab
ਬਰਨਾਲਾ, 3 ਫਰਵਰੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਬਣਾਉਣ ਲਈ ਅੱਜ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਕੈਂਪ ਲਾਏ ਗਏ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 19 ਥਾਵਾਂ 'ਤੇ ਕੈਂਪ ਲਾਏ ਗਏ। ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿੱਚ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਐੱਸਡੀਐਮਜ਼ ਅਤੇ ਹੋਰ ਅਧਿਕਾਰੀਆਂ ਵਲੋਂ ਸਬ ਡਿਵੀਜ਼ਨਾਂ ਵਿੱਚ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਭਲਕੇ ਵੀ ਇਨ੍ਹਾਂ ਥਾਵਾਂ 'ਤੇ ਕੈਂਪ ਜਾਰੀ ਰਹਿਣਗੇ। ਓਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਕੀ ਪਿੰਡਾਂ ਅਤੇ ਵਾਰਡਾਂ ਵਿੱਚ ਵੀ ਕੈਂਪ ਲਾਏ ਜਾਣਗੇ।...