Wednesday, October 7
Shadow

Politics

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

Politics, Punjab
ਜਲੰਧਰ, 4 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਨਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਦੇ ਪੋਰਟਲ 'ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ...
ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

National, Politics
ਨਵੀਂ ਦਿੱਲੀ, 02 ਮਈ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਇਸ ਵਾਰ ਰਿਕਾਰਡ ਜੀਐਸਟੀ ਇਕੱਠਾ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਇਸ ਸਭ ਤੋਂ ਵੱਧ ਮਾਲੀਆ ਵਾਧੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਨੂੰ ਸਿਹਰਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਪੈਸਾ ਨਾ ਹੋਣ ਦਾ ਬਹਾਨਾ ਬਣਾਉਂਦੀਆਂ ਸਨ, ਪਰ ਸੀ.ਐਮ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਨੇ ਇਸ ਸੱਚਾਈ ਨੂੰ ਸਾਬਤ ਕਰ ਦਿੱਤਾ ਹੈ ਕਿ ਗੱਲ ਸਿਰਫ਼ ਪੈਸੇ ਦੀ ਨਹੀਂ, ਸਗੋਂ ਨੇਕ ਨੀਅਤ ਦੀ ਸੀ।   ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ‘ਐਕਸ’ 'ਤੇ ਸਾਂਝੀ ਕੀਤੀ ਗਈ ਜੀ.ਐਸ.ਟੀ. ਸੰਗ੍ਰਹਿ ਦੀ ਜਾਣਕਾਰੀ ਨੂੰ ਰੀ-ਟਵੀਟ ਕਰਦਿਆਂ ਕਿਹਾ ਕਿ ਦਹਾਕਿਆਂ ਤੱਕ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ‘ਪੈਸੇ ਨਹੀਂ ਹਨ’ ਦਾ ਬਹਾਨਾ ਬਣਾਉਂਦੀਆਂ ਰਹੀਆਂ। ਪਰ ਅੱਜ ਪੰਜਾਬ ਨੇ ਇਸ ਸੱਚਾਈ ਨੂੰ ...
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

hot news, Politics
*ਚੰਡੀਗੜ੍ਹ, 2 ਮਈ , 2026*- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ ਮਹੀਨਾਵਾਰ ਵਸਤੂਆਂ ਅਤੇ ਸੇਵਾ ਕਰ (ਜੀ.ਐਸ.ਟੀ.) ਹਾਸਲ ਕੀਤਾ ਹੈ, ਅਤੇ ਇਸ ਦੇ ਨਾਲ ਹੀ ਕੁੱਲ ਜੀ.ਐਸ.ਟੀ. ਮਾਲੀਆ ਵਿਕਾਸ ਦਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬੇਮਿਸਾਲ ਪ੍ਰਾਪਤੀ ਦਾ ਵੇਰਵਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, "ਸੂਬੇ ਨੇ 2725.08 ਕਰੋੜ ਦੇ ਸ਼ੁੱਧ ਜੀ.ਐਸ.ਟੀ. ਦੇ ਨਾਲ 2987.38 ਕਰੋੜ ਦਾ ਕੁੱਲ ਜੀ.ਐਸ.ਟੀ. ਦਰਜ ਕੀਤਾ ਹੈ। ਇਹ ਸ਼ਾਨਦਾਰ ਪ੍ਰਦਰਸ਼ਨ ਸਾਲ-ਦਰ-ਸਾਲ ਦੇ ਆਧਾਰ 'ਤੇ ਸ਼ੁੱਧ ਜੀ.ਐਸ.ਟੀ. ਵਿੱਚ 70.70% ਦੇ ਜ਼ਬਰਦਸਤ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਅਪ੍ਰੈਲ 2025 ਦੀ ਸਾਡੀ ਪ੍ਰਾਪਤੀ ਦੇ ਮੁਕਾਬਲੇ ਲਗਭਗ 1...
‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

hot news, Politics
*ਲੁਧਿਆਣਾ, 02 ਮਈ 2026*- ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਵਿਧਾਇਕ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੇਅਰਮੈਨ ਅਨਿਲ ਠਾਕੁਰ, ਸਾਹਿਲ ਅਗਰਵਾਲ, ਜ਼ਿਲ੍ਹਾ ਇੰਚਾਰਜ ਜਤਿੰਦਰ ਖੰਗੂੜਾ, ਮੀਡੀਅਮ ਸੀਨੀਅਰ ਵਾਈਸ ਇੰਡਸਟਰੀ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਮੈਂਬਰ ਮਹਿਲਾ ਕਮਿਸ਼ਨ ਅਜਿੰਦਰਪਾਲ ਕੌਰ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ‘ਆਪ’ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ। ਕਾਬਿਲੇਗੌਰ ਹੈ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ। ਪੱਛਮੀ ਏਸ਼ੀਆ ਸੰਕਟ ਕਰ ਕੇ ਆਲਮੀ ਪੱਧਰ ਉੱਤੇ ਊਰਜਾ ਕੀਮਤਾਂ ਵਿੱਚ ਉਛਾਲ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਲਗਾਤਾਰ ਤੀਜਾ ...
ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

Politics
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰ ਵਰਗ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰਾਂ ਦੇ ਮਾਣ-ਸਨਮਾਨ ਪ੍ਰਤੀ ਵਚਨਬੱਧਤਾ ਦੁਹਰਾਈ। ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਇਸ ਪਵਿੱਤਰ ਦਿਨ 'ਤੇ ਡਾ. ਬੀ.ਆਰ. ਅੰਬੇਡਕਰ ਨੂੰ ਸਿਜਦਾ ਕਰਨਾ ਚਾਹੀਦਾ ਹੈ ਕਿਉਂਕਿ ਇਹ ਦਿਨ ਉਨ੍ਹਾਂ ਮਿਹਨਤੀ ਮਜ਼ਦੂਰਾਂ ਦੀ ਕਿਰਤ-ਮਜ਼ਦੂਰੀ ਨੂੰ ਸਲਾਮ ਕਰਦਾ ਹੈ, ਜਿਨ੍ਹਾਂ ਨੂੰ ਬਾਬਾ ਸਾਹਿਬ ਨੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਮਾਣ-ਸਨਮਾਨ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਹਰ ਸੜਕ, ਫੈਕਟਰੀ, ਖੇਤ ਅਤੇ ਸ਼ਹਿਰ ਆਪਣੇ ਕਾਮਿਆਂ ਦੇ ਮੋਢਿਆਂ 'ਤੇ ਖੜ੍ਹਾ ਹੈ। ਬੁਨਿਆਦੀ ਢਾਂਚੇ ਦ...
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ

ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ

Politics
ਚੰਡੀਗੜ•, 1 ਮਈ :ਭਾਜਪਾ 'ਤੇ ਤਿੱਖਾ ਹਮਲਾ ਕਰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਭਾਰਤ ਦੀਆਂ ਜਮਹੂਰੀ ਪਰੰਪਰਾਵਾਂ ਅਤੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਯੋਜਨਾ ਬਣਾਉਣ ਵਾਲੀ ਸਰਕਾਰ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਦੇਸ਼ ਦੀਆਂ ਬੁਨਿਆਦੀ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪਿਛਲੇ ਦਹਾਕੇ ਦੌਰਾਨ ਭਾਜਪਾ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਸੰਵਿਧਾਨਕ ਗਤੀਵਿਧੀਆਂ ਵਿੱਚ ਬਹੁਤ ਵੱਡਾ ਪਾੜਾ ਹੈ। ਪੰਜਾਬ ਤੋਂ ਛੇ ਰਾਜ ਸਭਾ ਮੈਂਬਰਾਂ ਨੂੰ ਤੋੜਿਆ ਗਿਆ ਹੈ । ਇਹ ਸਪੱਸ਼ਟ ਤੌਰ 'ਤੇ ਇੱਕ ਗਿਣਿਆ-ਮਿੱਥਿਆ ਅਤੇ ਲੋਕਤੰਤਰੀ ਵਿਗਾੜ ਹੈ ਕਿ 117 ਵਿਧਾਨ ਸਭਾ ਸੀਟਾਂ ਵਿੱਚੋਂ ਸਿਰਫ਼ ਦੋ ਸੀਟਾਂ ਜਿੱਤਣ ਵਾਲੀ ਪਾਰਟੀ, ਹੁਣ ਛੇ ਰਾਜ ਸਭਾ ਸੀਟਾਂ ਦਾ ਦਾਅਵਾ ਕਰ ਰਹੀ ਹੈ।'' ਏਜੰਸੀਆਂ ਦੀ ਦੁਰਵਰਤੋਂ ਵੱਲ ਇਸ਼ਾਰਾ ਕਰਦਿਆਂ ਉਹਨਾਂ ਕਿਹਾ, “ਭਾਜਪਾ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦ...
ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

Politics
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਹਰ ਵਰਗ ਦੇ ਦਿੱਗਜ ਆਗੂ ਅਤੇ ਸ਼ਖ਼ਸੀਅਤਾਂ ਲਗਾਤਾਰ ਪਾਰਟੀ ਨਾਲ ਜੁੜ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਖੇਡ ਜਗਤ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਮਸ਼ਹੂਰ ਪਹਿਲਵਾਨ ਪ੍ਰੀਤਪਾਲ ਸਿੰਘ ਫਗਵਾੜਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਓਐੱਸਡੀ ਰਾਜਵੀਰ ਵੀ ਮੌਜੂਦ ਸਨ। ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਵਰਗੇ ਵੱਡੇ ਖ਼ਿਤਾਬ ਆਪਣੇ ਨਾਮ ਕਰ ਚੁੱਕੇ ਪਹਿਲਵਾਨ ਪ੍ਰੀਤਪਾਲ ਸਿੰਘ ਦੇ ਆਉਣ ਨਾਲ ਪਾਰਟੀ ਨੂੰ ਨਾ ਸਿਰਫ਼ ਖੇਡ ਜਗਤ ਵਿੱਚ, ਸਗੋਂ ਦੋਆਬਾ ਖੇਤਰ ਵਿੱਚ ਵੀ ਵੱਡੀ ਮਜ਼ਬੂਤੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੀਤਪਾਲ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਖਿਡਾਰੀਆਂ ਅਤੇ ਨੌਜਵਾਨਾਂ ਦਾ ਪਾਰਟੀ 'ਤੇ ਇਹ ਵਧਦਾ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਬਦਲਾਅ ਦੀ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ

ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ

Politics
ਚੰਡੀਗੜ੍ਹ, 29 ਅਪ੍ਰੈਲ: ਕਣਕ ਦੇ ਚੱਲ ਰਹੇ ਖਰੀਦ ਸੀਜ਼ਨ ਵਿੱਚ 858333.2 ਮੀਟਰਕ ਟਨ ਦੀ ਖਰੀਦ ਨਾਲ ਸੰਗਰੂਰ ਜ਼ਿਲ੍ਹਾ ਹੁਣ ਤੱਕ ਪਹਿਲੇ ਸਥਾਨ 'ਤੇ ਹੈ। ਇਸ ਤੋਂ ਬਾਅਦ 849614.1 ਮੀਟਰਕ ਟਨ ਖਰੀਦ ਨਾਲ ਪਟਿਆਲਾ ਦੂਜੇ ਸਥਾਨ 'ਤੇ, 760438.4 ਮੀਟਰਕ ਟਨ ਖਰੀਦ ਨਾਲ ਬਠਿੰਡਾ ਤੀਜੇ ਸਥਾਨ 'ਤੇ ਅਤੇ 721237.5 ਮੀਟਰਕ ਟਨ ਖਰੀਦ ਨਾਲ ਹਾਲ ਦੀ ਘੜੀ ਫਿਰੋਜ਼ਪੁਰ ਚੌਥੇ ਸਥਾਨ 'ਤੇ ਹੈ। ਹੁਣ ਤੱਕ ਫ਼ਸਲ ਦੀ ਕੁੱਲ ਆਮਦ 110.74 ਲੱਖ ਮੀਟਰਕ ਟਨ ਹੋਈ ਹੈ, ਜਿਸ ਵਿੱਚੋਂ 108.24 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਵਿੱਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 107.26 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 98259.2 ਮੀਟਰਕ ਟਨ ਕਣਕ ਖਰੀਦੀ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਜਿੱਥੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਦੌਰਾ ਕਰ ਰਹੇ ਹਨ, ਉਥੇ ਹੀ ਉਹ ਸਫ਼ਲ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ-ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕਰ ਰਹੇ ਹ...
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Politics
ਚੰਡੀਗੜ੍ਹ 28 ਅਪ੍ਰੈਲ- ਕੁਸ਼ਤੀ ਜਗਤ ਵਿੱਚ 'ਜੱਸਾ ਪੱਟੀ' ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਰਿਹਾਇਸ਼ 'ਤੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।   ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿੱਚ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਹਸਤੀਆਂ ਦੇ ਰਾਜਨੀਤੀ ਵਿੱਚ ਆਉਣ ਨਾਲ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਮਿਲੇਗੀ।   ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡ ਦੇ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲਗਨ ਦਾ ਲੋਹਾ ਮਨਵਾਇਆ ਹੈ, ਉਸੇ ਤਨਦੇਹੀ ਅਤੇ ਸਮਰਪਣ ਨਾਲ ਉਹ ਪਾਰਟੀ ਨਾਲ ਜੁੜ ਕੇ ਭਵਿੱਖ ਵਿੱਚ ਦੇਸ਼ ਅਤੇ ਸਮਾਜ...
ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics
ਚੰਡੀਗੜ੍ਹ, 28 ਅਪ੍ਰੈਲ 2026: ਸੂਬੇ ਦੇ ਕਿਰਤੀ ਵਰਗ ਦੇ ਸਤਿਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਕੈਬਨਿਟ ਵੱਲੋਂ ਲਏ ਗਏ ਮਹੱਤਵਪੂਰਨ ਫੈਸਲੇ ਵਿੱਚ ਇਕ ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਕਿਰਤੀਆਂ ਅਤੇ ਕਾਰੀਗਰਾਂ ਨੂੰ ਸਮਰਪਿਤ ਹੋਵੇਗਾ।"ਉਨ੍ਹਾਂ ਅੱਗੇ ਲਿਖਿਆ, "ਇਸ ਇਤਿਹਾਸਕ ਪਹਿਲਕਦਮੀ ਦੇ ਹਿੱਸੇ ਵਜੋਂ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸਦਨ ਵਿੱਚ ਸੱਦਾ ਦਿੱਤਾ ਜਾਵੇਗਾ। ਇਸ ਸੈਸ਼ਨ ਵਿੱਚ ਮਜ਼ਦੂਰ ਵਰਗ 'ਤੇ ਮਨਰੇਗਾ ਸਕੀਮ ਵਿੱਚ ਤਬਦੀਲੀ...