Saturday, March 14
Shadow

Politics

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Politics, Punjab
ਚੰਡੀਗੜ੍ਹ, 16 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 229 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,219 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋ ਹੈਰੋਇਨ, 7.5 ਕਿਲੋ ਭੁੱਕੀ, 878 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9210 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ...
ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

National, Politics, Punjab
ਚੰਡੀਗੜ੍ਹ, 16 ਅਕਤੂਬਰ, 2025 –  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ। ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ 'ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾ...
ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ

ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ

National, Politics, Punjab
ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਡਿਜੀਟਲ ਯੁੱਗ ਦਾ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 98 ਕਰੋੜ ਰੁਪਏ ਦੀ ਲਾਗਤ ਨਾਲ 8230 ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ, ਜਿਸ ਦਾ ਉਦੇਸ਼ ਕਲਾਸਰੂਮਾਂ ਵਿੱਚ ਸਿੱਖਿਅਕ ਗਤੀਵਿਧੀਆਂ ਨੂੰ ਹੋਰ ਦਿਲਚਸਪ ਬਣਾਉਣਾ, ਸੰਕਲਪ ਨੂੰ ਬਿਹਤਰ ਢੰਗ ਨਾਲ ਸਮਝਾਉਣਾ ਅਤੇ ਸਿੱਖਣ ਦੇ ਨਤੀਜਿਆਂ ਵਿੱਚ ਹੋਰ ਵਾਧਾ ਕਰਨਾ ਹੈ। ਇਸ ਅਹਿਮ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 3,600 ਸਰਕਾਰੀ ਸਕੂਲ ਵਿੱਚ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਾਰਚ 2026 ਤੱਕ, ਇਹ ਪਹਿਲਕਦਮੀ ਲੱਖਾਂ ਵਿਦਿਆਰਥੀਆਂ ਲਈ ਸਿੱਖਣ ਪ੍ਰਣਾਲੀ ਵਿੱਚ ਅਹਿਮ ਬਦਲਾਅ ਲਿਆਵੇਗੀ ਅਤੇ ਰਵਾਇਤੀ ਸਿੱਖਿਆ ਵਿਧੀਆਂ ਦੀ ਥਾਂ ਗਤੀਸ਼ੀਲ, ਇੰਟਰਐਕਟਿਵ ਡਿਜੀਟਲ ਕਲਾਸਰੂਮ ਪੇਸ਼ ਕਰੇਗੀ। ਮੁੱਖ ਮੰਤਰੀ ਸ. ਭ...
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 16 ਅਕਤੂਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ ਜਾਵੇਗੀ। ਅੱਜ ਨਵੀਂ ਦਿੱਲੀ ਵਿੱਚ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਕੈਬਨਿਟ ਮੰਤਰੀ ਅਤੇ ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

National, Politics, Punjab
ਚੰਡੀਗੜ੍ਹ/ਬੈਂਗਲੁਰੂ, 16 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ। ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱਸਿਆ ਕ...

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

National, Politics, Punjab
ਚੰਡੀਗੜ੍ਹ, 16 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਇੱਕ ਮਹਾਨ ਯੋਧਾ ਸਨ ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਬਾਬਾ ਬੰਦਾ ਸਿੰਘ ਬਹਾਦਰ ਜੀ ਪੰਜਾਬ ਵਿੱਚ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਣਾਲੀ ਨੂੰ ਖਤਮ ਕੀਤਾ ਅਤੇ ਜ਼ਮੀਨ ਵਾਹੁਣ ਵਾਲਿਆਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਯਾਦਾਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੀਆਂ ਅਤੇ ਸਾਨੂੰ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ----------...
ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

National, Politics, Punjab
ਬੰਗਲੁਰੂ/ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗਾਂ ਦੌਰਾਨ ਸੂਬੇ ਨੂੰ ਦੁਨੀਆ ਦੇ ਸਭ ਤੋਂ ਬਿਹਤਰੀਨ ਨਿਵੇਸ਼ ਸਥਾਨਾਂ ਵਿੱਚੋਂ ਇੱਕ ਦੱਸਿਆ। ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਅਥਾਹ ਸੰਭਵਾਨਾਵਾਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਨਾਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡੇ ਪੱਧਰ ‘ਤੇ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਮੁੱਖ ਤੌਰ 'ਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦੀ ਨੀਂਹ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਆਰਥਿਕ ਵਿਕਾਸ ਦਾ ਇੰਜਣ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਚੰਗੀ ਤਰ੍ਹਾਂ ਸਮਝਦਿਆਂ ਹਰ ਖੇਤਰ, ਭਾਵੇਂ ਉਹ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਹੋਵੇ, ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

National, Politics, Punjab
ਚੰਡੀਗੜ੍ਹ, 15 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਲਈ ਰਾਹਤ ਦੇ ਤੌਰ ‘ਤੇ 6.3 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਹੈ। 12 ਕੈਬਨਿਟ ਮੰਤਰੀਆਂ ਵੱਲੋਂ ਅੱਜ "ਮਿਸ਼ਨ ਪੁਨਰਵਾਸ" ਤਹਿਤ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਭਰ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਹੜ੍ਹ ਰਾਹਤ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ  ਮੁੱਖ ਮੰਤਰੀ ਵੱਲੋਂ ਅਜਨਾਲਾ ਤੋਂ 631 ਪਰਿਵਾਰਾਂ ਨੂੰ 5.70 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡ ਕੇ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਮਾਨ ਸਰਕਾਰ ਨੇ 45 ਦਿਨਾਂ ਦੇ ਟੀਚੇ ਤੋਂ ਬਹੁਤ ਪਹਿਲਾਂ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਨੁਕਸਾਨੇ ਗਏ ਘਰਾਂ ਲਈ 1.20 ਲੱਖ ਰੁਪਏ ਤੱਕ ਦੀ ਰਾਸ਼ੀ ਅਤੇ ਪਸ਼ੂਆਂ ਲਈ ਢੁਕਵੀਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਰਕਮ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੇ ਲਾਭ ਟਰਾਂਸਫਰ (ਡੀਬੀਟੀ) ਰਾਹੀਂ ਪਾਈ ਗਈ ਹੈ। ਦੱਸਣਯੋਗ ਹੈ ਕਿ ਵਿਸ਼...
ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 15 ਅਕਤੂਬਰ 2025: ਇਨਵੈਸਟ ਪੰਜਾਬ ਵੱਲੋਂ ਬੰਗਲੁਰੂ ਵਿਖੇ ‘ਇਨਵੈਸਟ ਪੰਜਾਬ ਤਹਿਤ ਕਾਰੋਬਾਰੀ ਆਗੂਆਂ ਨਾਲ ਗੱਲਬਾਤ` ਵਿਸ਼ੇ ‘ਤੇ ਕਰਵਾਈ ਗਈ ਦੋ-ਰੋਜ਼ਾ ਮਿਲਣੀ ਦੀ ਮੇਜ਼ਬਾਨੀ ਕੀਤੀ ਗਈ। ਇਸ ਮਿਲਣੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਵਾਲੀ ਟੀਮ ਨੂੰ ਉਦਯੋਗ ਜਗਤ ਦੇ ਪ੍ਰਮੁੱਖ ਆਗੂਆਂ ਤੋਂ  ਸਕਾਰਾਤਮਕ ਹੁੰਗਾਰਾ ਮਿਲਿਆ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਪ੍ਰਮੁੱਖ ਉਦਯੋਗਪਤੀਆਂ ਨਾਲ ਉਨ੍ਹਾਂ ਦੀਆਂ ਨਿਵੇਸ਼ ਤਰਜੀਹਾਂ ਨੂੰ ਜਾਣਨ ਲਈ ਵਨ-ਟੂ-ਵਨ ਅਤੇ ਗਰੁੱਪ ਚਰਚਾਵਾਂ ਕੀਤੀਆਂ ਅਤੇ ਉਨ੍ਹਾਂ ਅੱਗੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਪ੍ਰਗਤੀਸ਼ੀਲ ਨੀਤੀਆਂ ਅਤੇ ਪ੍ਰੋਤਸਾਹਨ ਦਾ ਖਾਕਾ ਪੇਸ਼ ਕੀਤਾ ।ਮੁੱਖ ਗੱਲਬਾਤ ਵਿੱਚ ਇੰਟਲ, ਅਰਜਸ ਸਟੀਲ, ਹਿੰਦੁਸਤਾਨ ਏਰੋਨੌਟਿਕਸ ਲਿਮਟਿਡ , ਆਈਡੀਆ ਫੋਰਜ, ਸੋਨਾਟਾ ਸਾਫਟਵੇਅਰ, ਰਾਇਲ ਆਰਚਿਡ ਹੋਟਲਜ਼, ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ , ਆਈਈਡੀਏ ਅਤੇ ਟਿਸੌਲਵ ਨਾਲ ਜੁੜੇ ਸੀਐਕਸਓਜ ਦੇ  ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ , ਅਰਵਿੰਦ ਕੰਸਲਟੈਂਸੀ,ਯੂਐਚਪੀ...
ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ 25 ਵੈਟਰਨਰੀ ਇੰਸਪੈਕਟਰ, ਤਿੰਨ ਕਲਰਕ ਸ਼ਾਮਲ ਸਨ। ਇੱਕ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਵੀ ਦਿੱਤੀ ਗਈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ 326 ਵੈਟਰਨਰੀ ਅਫ਼ਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਕਲਾਸ ਸੀ ਕਰਮਚਾਰੀ, ਜਿਨ੍ਹਾਂ ਵਿੱਚ ਕਲਰਕ, ਅੰਕੜਾਕਾਰ, ਸਟੈਨੋ, ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਲੈਬ ਸਹਾਇਕ, ਲੈਬ ਟੈਕਨੀਸ਼ੀਅਨ, ਮਿਲਕ ਰਿਕਾਰਡਰ, ਲੀਗਲ ਕਲਰਕ, ਮਸ਼ੀਨ ਅਪਰੇਟਰ ਸ਼ਾਮਲ ਹਨ, ਭਰਤੀ ਕੀਤੇ ਗਏ ਹਨ। ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਬੇਹੱਦ ਜ਼ਰੂਰੀ ਹੈ। ਕਿਸਾਨਾਂ ਦ...