Saturday, March 14
Shadow

Politics

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ 'ਤੇ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਸੰਗਠਿਤ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਸਾਗਰ (28) ਵਾਸੀ ਫੈਜ਼ਪੁਰਾ, ਅੰਮ੍ਰਿਤਸਰ, ਸੁਰਿੰਦਰ ਸਿੰਘ ਉਰਫ਼ ਪਾਲੀ (24) ਵਾਸੀ ਪਿੰਡ ਟਾਲੀ ਵਾਲਾ, ਫਾਜ਼ਿਲਕਾ ਅਤੇ ਜਗਜੀਤ ਸਿੰਘ (25) ਵਾਸੀ ਚੀਮਾ ਕਲਾਂ, ਤਰਨਤਾਰਨ ਵਜੋਂ ਹੋਈ ਹੈ। ਇਹਨਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਛੇ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 84 ਕਿਸਾਨਾਂ ਨੂੰ 25.05 ਲੱਖ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੰਡੀ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 84 ਕਿਸਾਨਾਂ ਨੂੰ 25.05 ਲੱਖ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੰਡੀ

National, Politics, Punjab
ਧੂਲੇਵਾਲ (ਲੁਧਿਆਣਾ), 15 ਅਕਤੂਬਰ ਦੀਵਾਲੀ ਤੋਂ ਪਹਿਲਾਂ ਹੜ੍ਹ ਮੁਆਵਜ਼ਾ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਸਮਰਾਲਾ ਸਬ-ਡਵੀਜ਼ਨ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 84 ਲਾਭਪਾਤਰੀਆਂ ਨੂੰ ਕੁੱਲ 25.05 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ। ਪੂਰੀ ਪਾਰਦਰਸ਼ਤਾ ਲਈ ਪੂਰੀ ਰਕਮ ਸਿੱਧੀ ਲਾਭ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਕਰ ਦਿੱਤੀ ਗਈ ਹੈ। ਪਿੰਡ ਧੂਲੇਵਾਲ ਵਿੱਚ ਆਯੋਜਿਤ ਪ੍ਰਤੀਕਾਤਮਕ ਰਾਸ਼ੀ ਸਰਟੀਫਿਕੇਟ ਵੰਡ ਸਮਾਗਮ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਤੰਬਰ 2025 ਵਿੱਚ ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਲਈ ਤੇਜ਼, ਪਾਰਦਰਸ਼ੀ ਸਹਾਇਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਸਤੰਬਰ ਤੋਂ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਮੰਤਰੀ ਮੁੰਡੀਆਂ ਨੇ ਦਰਿਆ ਸਤਲੁਜ ਵਿੱਚ ਆਏ ਹੜ੍ਹ ਨਾਲ ਤਬਾਹ ਹੋਈਆਂ ਫਸਲਾਂ ਨੂੰ ਨਿੱਜੀ ਤੌਰ 'ਤੇ ਸਰਟੀਫਿਕੇਟ ਸੌਂਪੇ। ਲਾਭਪਾਤਰੀਆਂ ਵਿੱਚ ਪਿੰਡ ਧੂਲੇ...
ਸਕੂਲ ਬੱਸਾਂ ਦੀ ਚੈਕਿੰਗ; ਦਰਜਨ ਦੇ ਕਰੀਬ ਕੱਟੇ ਚਲਾਨ

ਸਕੂਲ ਬੱਸਾਂ ਦੀ ਚੈਕਿੰਗ; ਦਰਜਨ ਦੇ ਕਰੀਬ ਕੱਟੇ ਚਲਾਨ

National, Politics, Punjab
ਭਵਾਨੀਗੜ੍ਹ, 15 ਅਕਤੂਬਰ ਰਿਜਨਲ ਟਰਾਂਸਪੋਰਟ ਅਫਸਰ, ਸੰਗਰੂਰ, ਸ਼੍ਰੀ ਨਮਨ ਮਾਰਕੰਨ ਦੀ ਅਗਵਾਈ ਵਿੱਚ ਭਵਾਨੀਗੜ੍ਹ ਦੇ ਸਕੂਲਾਂ ਸਬੰਧੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸਹਾਇਕ ਰਿਜਨਲ ਟਰਾਂਸਪੋਰਟ ਅਫਸਰ ਕਰਨਬੀਰ ਅਤੇ ਗੁਰਜੀਤ ਸਿੰਘ ਸਮੇਤ ਬਾਲ ਸੁਰੱਖਿਆ ਦਫਤਰ ਦਾ ਨੁਮਾਇੰਦਾ ਅਤੇ ਟ੍ਰੈਫਿਕ ਪੁਲਿਸ ਵੀ ਮੌਜੂਦ ਸੀ। ਇਸ ਦੌਰਾਨ ਕਮੀਆਂ ਵਾਲੀਆਂ ਲਗਪਗ ਦਰਜਨ ਦੇ ਕਰੀਬ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਚੇਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਕਮੀਆਂ ਵਾਲੀਆਂ ਸਕੂਲ ਬੱਸਾਂ ਦੇ ਕਾਗਜ਼, ਡਰਾਈਵਰ ਦੀ ਵਰਦੀ, ਅੱਗ ਬੁਝਾਊ ਯੰਤਰ ਅਤੇ ਮੁੱਢਲੀ ਸਹਾਇਤਾ ਬਾਕਸ ਮੁਕੰਮਲ ਰੱਖੇ ਜਾਣ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੀ ਨਮਨ ਮਾਰਕੰਨ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਇੰਸ਼ੋਰੈਂਸ, ਸਪੀਡ ਗਵਰਨਰ, ਡਰਾਇਵਰ ਤੇ ਹੈ...
ਐਸ.ਡੀ.ਐਮ. ਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਵੰਡ

ਐਸ.ਡੀ.ਐਮ. ਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਵੰਡ

National, Politics, Punjab
ਰੂਪਨਗਰ/ਕੀਰਤਪੁਰ ਸਾਹਿਬ, 15 ਅਕਤੂਬਰ ()  ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਰਕਮ ਵੰਡਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਅੱਜ ਰੂਪਨਗਰ ਬਲਾਕ ਦੇ ਪਿੰਡ ਛੋਟੀ ਝੱਖੀਆਂ ਵਿਖੇ ਕੀਤੀ ਗਈ। ਐਸ.ਡੀ.ਐਮ. ਰੂਪਨਗਰ ਡਾ. ਸੰਜੀਵ ਕੁਮਾਰ ਨੇ ਇਸ ਮੌਕੇ ਪਿੰਡ ਛੋਟੀ ਝੱਖੀਆਂ ਤੇ ਵੱਡੀ ਝੱਖੀਆਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਦੇ ਮਨਜ਼ੂਰੀ ਪੱਤਰ ਤਕਸੀਮ ਕੀਤੇ। ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਦੀ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਰਕਮ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸਿਰਫ਼ 30 ਦਿਨਾਂ ਵਿੱਚ ਇਹ ਮੁਆਵਜ਼ਾ ਵੰਡਣ ਦਾ ਰਿਕਾਰਡ ਬਣਾਇਆ ਹੈ। ਇਸ ਮੌਕੇ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਸ. ਕਮਿੱਕਰ ਸਿੰਘ ਡਾਢੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣੀ ਵਚਨਬੱਧਤ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਭਾਰੀ ਬਾਰਿਸ਼ਾਂ ਨਾਲ ਨੁਕਸਾਨੇ ਪਿੰਡਾਂ ‘ਚ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਭਾਰੀ ਬਾਰਿਸ਼ਾਂ ਨਾਲ ਨੁਕਸਾਨੇ ਪਿੰਡਾਂ ‘ਚ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ

National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਲਕੱੜਵਾਲਾ, ਥੇਹੜ੍ਹੀ ਅਤੇ ਸ਼ੇਰਗੜ੍ਹ ਵਿਖੇ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ ਗਏ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ। ਉਨਾਂ ਕਿਹਾ ਕਿ ਮਲੇਟ ਹਲਕੇ ਦੇ ਕੁਝ ਏਰੀਆ ਭਾਰੀ ਬਾਰਿਸ਼ਾ ਕਾਰਨ ਵੀ ਪ੍ਰਭਾਵਿਤ ਹੋਏ ਹਨ, ਉਨਾਂ ਵਿਚੋਂ ਤਿੰਨ ਪਿੰਡ ਨੂੰ ਅੱਜ ਮੁਆਵਜੇ ਦੇ ਚੈੱਕ ਵੰਡੇ ਗਏ ਹਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਨੇ ਜੋ ਮਿਸ਼ਨ ਸ਼ੁਰੂ ਕੀਤਾ ਸੀ ‘ਚੜਦੀਕਲਾ’ ਉਸ ਮਿਸ਼ਨ ਦਾ ਮਕਸਦ ਸੀ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਚੜਦੀਕਲਾ ਵਿੱਚ ਰੱਖਣਾ ਹੈ, ਜਿਹੜੇ ਕਿ ਕੁਦਰਤੀ ਆਫਤਾ ਦੀ ਮਾਰ ਕਰਕੇ ਕਈ ਵਾਰ ਮਨ ਨੂੰ ਢਾਹ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮਲੋਟ ਹਲਕੇ ਚ ਭਾਵੇਂ ਹੜ੍ਹ ਨਹੀਂ ਆਏ ਪਰੰਤੂ ਭਾਰੀ ਭਾਰਿਸ਼ਾ ਕਾਰਨ ਜਿਥੇ ਵੀ ਫਸਲਾਂ ਪ੍ਰਭਾਵਿਤ ਹੋਈਆਂ ਹਨ, ਉਨਾਂ ਦਾ ਮੁਆਵਜਾ ਪੰਜਾਬ ਸਰਕਾਰ ਇੰਨੀ ਜਲਦੀ ਉਨਾਂ ਨੂੰ ਦੇਣ ਜਾ ਰਹੀ ਹੈ , ਇਹ ਕਦੇ ਇਤਿਹ...
ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

National, Politics, Punjab
ਚੰਡੀਗੜ੍ਹ/ਧੂਰੀ, 15 ਅਕਤੂਬਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ। ਅੱਜ ਹਲਕਾ ਧੂਰੀ ਦੇ 8 ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਦੇ 13 ਕੈਬਨਿਟ ਮੰਤਰੀ ਮਿਸ਼ਨ ਪੁਨਰਵਾਸ ਤਹਿਤ ਰਾਹਤ ਰਾਸ਼ੀ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ। ਉਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏ...
National, Politics, Punjab
ਚੰਡੀਗੜ੍ਹ, 14 ਅਕਤੂਬਰ 2025: ਪਿਛਲੇ ਮਹੀਨੇ ਕਰਵਾਏ ਐਨ.ਸੀ.ਆਰ. ਰੋਡ ਸ਼ੋਅ ਦੀ ਸ਼ਾਨਦਾਰ ਸਫਲਤਾ ਉਪਰੰਤ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਗਵਾਈ ਹੇਠ ਅਤੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਸਬੰਧੀ ਆਪਣੀ ਪਹੁੰਚ ਨੂੰ ਜਾਰੀ ਰੱਖਦਿਆਂ ਬੰਗਲੁਰੂ ਵਿੱਚ ਇੱਕ ਪ੍ਰਭਾਵਸ਼ਾਲੀ ਰੋਡ ਸ਼ੋਅ ਕਰਵਾਇਆ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਖੇਤਰਾਂ ਦੀਆਂ ਦਿੱਗਜ ਕੰਪਨੀਆਂ ਨਾਲ  ਮੀਟਿੰਗਾਂ ਕੀਤੀਆਂ ਗਈਆਂ ਅਤੇ ਇਸ ਉਪਰੰਤ ਦ ਓਬਰਾਏ, ਐਮ.ਜੀ. ਰੋਡ, ਬੰਗਲੁਰੂ ਵਿਖੇ ਸ਼ਾਮ ਨੂੰ ਪੰਜਾਬ ਸੈਸ਼ਨ ਕਰਵਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਕੰਪਨੀਆਂ ਨਾਲ ਮੀਟਿੰਗਾਂ ਦੌਰਾਨ, ਵਫ਼ਦ ਨੇ ਸੈਮੀਕੰਡਕਟਰ ਅਤੇ ਏ.ਆਈ. ਡੋਮੇਨ ਦੀ ਇੱਕ ਪ੍ਰਮੁੱਖ ਬਹੁ-ਰਾਸ਼ਟਰੀ ਤਕਨਾਲੋਜੀ ਕੰਪਨੀ ਇੰਟੈਲ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਕੰਪਨੀ ਨੇ ਇਸ ਖੇਤਰ ਵਿੱਚ ਆਪਣੀਆਂ ਲੋੜਾਂ ਬਾਰੇ ਚਰਚਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਸਪੈਸ਼ਲਿਟੀ ਸਟੀਲ ਅਤੇ ਅਲੌਏ ਉਦਯੋਗ ਦੀ ਪ੍ਰਮੁੱਖ ਕੰਪਨੀ ਅਰਜਸ ਸਟ...
ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਕਾਰਵਾਈਆਂ ਦੌਰਾਨ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ ਇੱਕ ਏਕੇ-47 ਰਾਈਫਲ ਸਮੇਤ ਦੋ ਮੈਗਜ਼ੀਨ ਅਤੇ 60 ਜਿੰਦਾ ਕਾਰਤੂਸ ਅਤੇ ਤਿੰਨ 9 ਐਮਐਮ ਗਲੋਕ ਪਿਸਤੌਲਾਂ ਸਮੇਤ ਸੱਤ ਮੈਗਜ਼ੀਨ ਅਤੇ 50 ਜਿ਼ੰਦਾ ਕਾਰਤੂਸਾਂ ਦੀ ਖੇਪ ਬਰਾਮਦ ਕੀਤੀ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ ਵਾਸੀ ਸੰਗਰਾਈ(ਗੁਰਦਾਸਪੁਰ), ਵਿਪਨ ਕੁਮਾਰ ਉਰਫ਼ ਮਨੀਸ਼ ਵਾਸੀ ਮਰੀਆਂਵਾਲ, ਬਟਾਲਾ ਅਤੇ ਚਮਕੋਰ ਸਿੰਘ ਵਾਸੀ ਨੱਤ, ਬਟਾਲਾ, ਜਿ਼ਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਇਹ ਕਾਰਵਾਈ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨ...
ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

National, Politics, Punjab
ਤਰਨ ਤਾਰਨ/ਬਟਾਲਾ/ਚੰਡੀਗੜ੍ਹ, 14 ਅਕਤੂਬਰ: ਆਉਣ ਵਾਲੇ ਦਿਨਾਂ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦੇ ਹੋਏ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਜਿ਼ਲ੍ਹਾ ਪੁਲਿਸ ਮੁਖੀਆਂ ਨੂੰ ਸੂਬੇ ਭਰ ਵਿੱਚ ਪੁਲਿਸ ਫੋਰਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ-ਅਲਰਟ ਨਾਕਿਆਂ ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਗੌਰਵ ਯਾਦਵ ਜੋ ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ ਪ੍ਰਮੋਦ ਬਾਨ ਅਤੇ ਏ.ਡੀ.ਜੀ.ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਦੇ ਨਾਲ ਦੋ ਪੁਲਿਸ ਜਿ਼ਲ੍ਹਿਆਂ- ਤਰਨਤਾਰਨ ਅਤੇ ਬਟਾਲਾ ਵਿੱਚ ਸੁਰੱਖਿਆ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਨਾਰਕੋ-ਅੱਤਵਾਦ ਅਤੇ ਸੰਗਠਿਤ ਅਪਰਾਧ ਦੇ ਉੱਭਰ ਰਹੇ ਖਤਰਿਆਂ ਨਾਲ ਨਜਿੱਠਣ ਲਈ ਵਿਚਾਰ ਚਰਚਾ ਕੀਤੀ। ਉਨ੍ਹਾਂ ਤਿਉਹਾਰਾਂ ਦੇ ਸੀਜ਼ਨ ਦੀਆਂ ਤਿਆਰੀਆਂ ਅਤੇ ਪੁਲਿਸ ਫੋਰਸ ਦੀ ਤਾਇਨਾਤੀ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ। ਮੌਜੂਦਾ ਸੁਰੱਖਿਆ ਚੁਣੌਤੀਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਡੀਜੀਪੀ ਗੌਰ...
ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

National, Politics, Punjab
ਚੰਡੀਗੜ੍ਹ, 14 ਅਕਤੂਬਰ: ਸੂਬੇ ਵਿੱਚ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਆਪਕ ਮਿਸ਼ਨ ਦੀ ਸ਼ੁਰੂਆਤ ਕਰਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹਨਾਂ ਨਵੇਂ ਕਲੀਨਿਕ ਨਾਲ ਕੁੱਲ ਕਲੀਨਿਕਾਂ ਦੀ ਗਿਣਤੀ 1,117 ਹੋ ਜਾਵੇਗੀ। ਇਹ ਐਲਾਨ ਅੱਜ ਇੱਥੇ  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਸਿਵਲ ਸਰਜਨਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ 'ਤੇ ਚਾਨਣਾ ਪਾਉਂਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਮਿਆਰੀ ਮੁੱਢਲੀ ਦੇਖਭਾਲ ਤੱਕ ਆਮ ਜਨਤਾ ਦੀ ਪਹੁੰਚ ਵਿੱਚ ਕਾਫ਼ੀ ਵਾਧਾ ਕੀਤਾ ਹੈ। ਪੰਜਾਬ ਵਿਕਾਸ ਕਮਿਸ਼ਨ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਮਰੀਜ਼ ਦੇ ਫੀਡਬੈਕ ਸਰਵੇਖਣ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ ਕਿ 96 ਫ਼ੀਸਦ ਮਰੀਜ਼ਾਂ ਨੇ ਕਲੀਨਿਕਾਂ ਦੀਆਂ ਸੇਵਾਵਾਂ ਪ੍ਰਤੀ ਸੰਤੁਸ਼ਟੀ ਪ੍ਰਗਟ ਕੀਤੀ ਹੈ, ਜੋ ਇਹਨਾਂ ਕਲੀਨਿ...