ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ
*ਬੰਗਲੁਰੂ/ਚੰਡੀਗੜ੍ਹ, 14 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।
ਅੱਜ ਇੱਥੇ ਉੱਘੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਖਣੀ ਭਾਰਤੀ ਸੂਬੇ ਕਰਨਾਟਕ ਦੀ ਰਾਜਧਾਨੀ ਵਿਖੇ ਉਦਯੋਗਿਕ ਖੇਤਰ ਦੇ ਦਿੱਗਜਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬੰਗਲੁਰੂ ਨੂੰ ਭਾਰਤ ਦੇ ਸੂਚਨਾ ਤਕਨਾਲੋਜੀ ਹੱਬ ਅਤੇ ਭਾਰਤ ਦੀ ਸਿਲੀਕਾਨ ਵੈਲੀ ਵਜੋਂ ਜਾਣਿਆ ਜਾਂਦਾ ਹੈ। ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਵਿਲੱਖਣ ਸੱਭਿਆਚਾਰਕ ਵਿਰਾਸਤ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹਾਦਰੀ, ਸਖ਼ਤ ਮਿਹਨਤ ਅਤੇ ਉੱਦਮੀ ਭਾਵਨਾ ਪੰਜਾਬ ਦੀ ਮਿੱਟੀ ਦੇ ਕਣ-ਕਣ ਵਿੱਚ ਸਮੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਬੇ ਸਮੇਂ ਤੋਂ...







