Sunday, March 15
Shadow

Politics

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

National, Politics, Punjab
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਸ ਵੱਕਾਰੀ ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ 8 ਤੋਂ 17 ਅਕਤੂਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੌਰੇ ਉੱਤੇ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਅਰਜਨਟੀਨਾ ਦੇ ਅਰਥਚਾਰੇ ਵਿੱਚ ਖੇਤੀਬਾੜੀ ਦਾ ਅਹਿਮ ਸਥਾਨ ਹੈ, ਖ਼ਾਸ ਤੌਰ ਉੱਤੇ ਪਸ਼ੂ-ਪਾਲਣ ਅਤੇ ਅਨਾਜ ਉਤਪਾਦਨ ਨਾਲ ਅਰਜਨਟੀਨਾ ਵਿਸ਼ਵ ਦੇ ਮੋਹਰੀ ਖੁਰਾਕ ਉਤਪਾਦਕਾਂ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀਆਂ ਸੰਸਥਾਵਾਂ ਵਿੱਚ ਖੇਤੀਬਾੜੀ ਦੇ ਵਿਸ਼ੇ ਬਾਰੇ ਪੜ੍ਹਾਈ ਕਰ ਰਹੇ ਇਹ ਵਿਦਿਆਰਥੀ ਪੰਜਾਬ ਵਿੱਚ ਚੱਲ ਰਹੀਆਂ ਆਧੁਨਿਕ ਖੇਤੀਬਾੜੀ ਜੁਗਤਾਂ ਬਾਰੇ ਜਾਣਨ ਲਈ ਇੱਥੇ ਆਏ ਹਨ। ਮੁੱਖ ਮੰਤਰੀ ਨੇ ਅਰਜਨਟੀਨਾ ਤੇ ਪੰਜਾਬ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਇਹ ਦੋਵਾਂ ਖਿੱਤਿਆਂ...
ਪੰਜਾਬ ਸਰਕਾਰ ਨੇ ਝੋਨੇ ਦੀ ਅੰਤਰ-ਰਾਜੀ ਗ਼ੈਰ-ਕਾਨੂੰਨੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ; ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ

ਪੰਜਾਬ ਸਰਕਾਰ ਨੇ ਝੋਨੇ ਦੀ ਅੰਤਰ-ਰਾਜੀ ਗ਼ੈਰ-ਕਾਨੂੰਨੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ; ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ

National, Politics, Punjab
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਗ਼ੈਰ-ਕਾਨੂੰਨੀ ਅੰਤਰ-ਰਾਜੀ ਢੋਆ-ਢੁਆਈ 'ਤੇ ਸ਼ਿਕੰਜਾ ਕੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਸਥਾਨਕ ਮਾਰਕਫੈੱਡ ਬ੍ਰਾਂਚ ਮੈਨੇਜਰ ਦੀ ਸ਼ਿਕਾਇਤ 'ਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ), 2023 ਦੀ ਧਾਰਾ 318(4) ਅਤੇ 61(2) ਅਤੇ ਜ਼ਰੂਰੀ ਵਸਤਾਂ ਐਕਟ, 1955  ਦੀ ਧਾਰਾ 7 ਤਹਿਤ ਕੋਟਕਪੂਰਾ ਦੇ ਪਿੰਡ ਹਰੀ ਨੌ ਸਥਿਤ ਦੋ ਚੌਲ ਮਿੱਲਾਂ ਦੇ ਮਾਲਕ ਅਤੇ ਰਾਜਸਥਾਨ ਦੇ ਪੰਜ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਨੰਬਰ 0184 ਦਰਜ ਕੀਤੀ ਗਈ ਹੈ। ਪੁਲਿਸ ਨੇ ਗ਼ੈਰ-ਕਾਨੂੰਨੀ ਝੋਨੇ ਨਾਲ ਭਰੇ ਰਾਜਸਥਾਨ ਦੇ ਰਜਿਸਟਰੇਸ਼ਨ ਨੰਬਰ ਵਾਲੇ ਚਾਰ ਟਰੈਕਟਰ-ਟਰਾਲੀਆਂ ਵੀ ਬਰਾਮਦ ਕੀਤੀਆਂ ਹਨ। ਇਸ ਘਟਨਾ ਦੇ ਮੱਦੇਨਜ਼ਰ ਸ. ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨ...
ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

National, Politics, Punjab
ਚੰਡੀਗੜ੍ਹ, 13 ਅਕਤੂਬਰ: ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਮੈਗਸੀਪਾ, ਚੰਡੀਗੜ੍ਹ ਵਿਖੇ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ (ਟੀਡਬਲਯੂਆਈਸੀ) ਜੋ ਕਿ ਤਾਮਿਲਨਾਡੂ ਸਰਕਾਰ ਅਤੇ ਆਈ.ਐਲ. ਐਂਡ ਐਫ.ਐਸ. ਦਾ ਇੱਕ ਸਾਂਝਾ ਉੱਦਮ ਹੈ ਅਤੇ ਜਿਸ ਨੂੰ ਤਿਰੂਪੁਰ ਤੇ ਇਰੋਡ ਵਰਗੇ ਪ੍ਰਮੁੱਖ ਟੈਕਸਟਾਈਲ ਕਲੱਸਟਰਾਂ ਵਿੱਚ ਜ਼ੀਰੋ ਲਿਕਵਿਡ ਡਿਸਚਾਰਜ (ਜੈਡਐਲਡੀ) ਅਧਾਰਤ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀਈਟੀਪੀਜ਼) ਸਥਾਪਤ ਕਰਨ ਲਈ ਜਾਣਿਆ ਜਾਂਦਾ ਹੈ, ਨਾਲ ਵਿਸਥਾਰਤ ਵਿਚਾਰ ਚਰਚਾ ਕੀਤੀ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੇ ਮੈਂਬਰ (ਉਦਯੋਗ ਅਤੇ ਵਣਜ) ਵੈਭਵ ਮਹੇਸ਼ਵਰੀ ਵੱਲੋਂ ਬੁਲਾਈ ਗਈ ਇਹ ਮੀਟਿੰਗ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਗਠਿਤ ਉੱਚ-ਪੱਧਰੀ ਕਮੇਟੀ ਵੱਲੋਂ ਕੀਤੇ ਵਿਆਪਕ ਯਤਨਾਂ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਬੁੱਢਾ ਦਰਿਆ ਪ੍ਰਦੂਸ਼ਣ ਦਾ ਹੱਲ ਕਰਨਾ ਅਤੇ ਪੰਜਾਬ ਦੇ ਉਦਯੋਗਿਕ ਕਲੱ...
ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ: ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ

ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ: ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ/ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਿਹਾ ਕਿ ਕੇਂਦਰੀ ਟੀਮਾਂ ਜਲਦੀ ਹੀ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਹੋਈਆਂ ਬਾਰਸ਼ਾਂ ਦੇ ਝੋਨੇ ਦੇ ਅਨਾਜ 'ਤੇ ਪ੍ਰਭਾਵ ਦਾ ਮੁਲਾਂਕਣ ਕਰਨਗੀਆਂ। ਸੋਮਵਾਰ ਨੂੰ ਖਰੜ ਅਨਾਜ ਮੰਡੀ ਦੇ ਆਪਣੇ ਦੌਰੇ ਦੌਰਾਨ, ਖੁਰਾਕ ਤੇ ਸਪਲਾਈ ਮੰਤਰੀ ਨੇ ਚੱਲ ਰਹੇ ਖਰੀਦ ਕਾਰਜਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਚੁਣੌਤੀਪੂਰਨ ਮੌਸਮ ਦੇ ਬਾਵਜੂਦ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਵਾਲੇ ਕਿਸਾਨਾਂ, ਏਜੰਸੀਆਂ ਅਤੇ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 17 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 3,215 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਕੋਲ ਪਹਿਲਾਂ ਹੀ ਚ...
ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 13 ਅਕਤੂਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁੱਲ 5751 ਲਾਭਪਾਤਰੀਆਂ ਦੀਆਂ ਦਰਖਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ ਸਾਰਿਆਂ ਲਾਭਪਾਤਰੀਆਂ ਨੂੰ ਕਵਰ ਕਰਨ ਲਈ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਰਕਮ ਨਾਲ ਜ਼ਿਲ੍ਹਾ ਬਰਨਾਲਾ ਦੇ 58, ਬਠਿੰਡਾ ਦੇ 63...
ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 13 ਅਕਤੂਬਰ ਤੋਂ ਭਰੀਆਂ ਜਾ ਸਕਣਗੀਆਂ: ਸਿਬਿਨ ਸੀ

ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 13 ਅਕਤੂਬਰ ਤੋਂ ਭਰੀਆਂ ਜਾ ਸਕਣਗੀਆਂ: ਸਿਬਿਨ ਸੀ

National, Politics, Punjab
ਚੰਡੀਗੜ੍ਹ, 12 ਅਕਤੂਬਰ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਅਕਤੂਬਰ, 2025 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ ਅਤੇ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ । ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ। ਸਿਬਿਨ ਸੀ ਨੇ ਜਾਣਕਾਰੀ ਦਿੱਤੀ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ 21 ਅਕਤੂਬਰ ਤੱਕ ਕਿਸੇ ਵੀ ਕੰਮਕਾਜੀ ਦਿਨ (ਜਨਤਕ ਛੁੱਟੀਆਂ ਨੂੰ ...
‘ਯੁੱਧ ਨਸ਼ਿਆਂ ਵਿਰੁੱਧ’ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 156 ਗ੍ਰਾਮ ਹੈਰੋਇਨ ਸਮੇਤ 56 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 156 ਗ੍ਰਾਮ ਹੈਰੋਇਨ ਸਮੇਤ 56 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ, 12 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 225 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 40 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 225 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,732 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 156 ਗ੍ਰਾਮ ਹੈਰੋਇਨ, 200 ਗ੍ਰਾਮ ਅਫ਼ੀਮ, 357 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

National, Politics, Punjab
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਐਤਵਾਰ ਨੂੰ ਸੌਂਦ ਨੇ 19 ਨਵੰਬਰ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨਾਂ ਦੇ ਰੂਟਾਂ ਬਾਬਤ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਵੱਡੀ ਗਿਣਤੀ ਸੰਗਤ ਇਨ੍ਹਾਂ ਨਗਰ ਕੀਰਤਨਾਂ ਵਿੱਚ ਹਾਜ਼ਰੀ ਲਵਾ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ। ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਜੰਮੂ ਤੇ 20 ਨਵੰਬਰ ਨੂੰ ਪਠਾਨਕੋਟ ਵਿਖੇ ਹੋਵੇਗਾ, ਜਦਕਿ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਹੋਵੇਗਾ। ਇਸ ਨਗ...
ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

National, Politics, Punjab
ਚੰਡੀਗੜ੍ਹ, 12 ਅਕਤੂਬਰ- ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀਕਲਾ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨਾਲ ਇੱਕ ਆਨਲਾਈਨ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੇਸ਼ ਨਾਲ ਪਰਵਾਸੀ ਭਾਰਤੀਆਂ ਦੇ ਮਜ਼ਬੂਤ ਭਾਵਨਾਤਮਕ ਅਤੇ ਵਿਕਾਸ ਦੇ ਰਿਸ਼ਤੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਬਾਹਰਲੇ ਮੁਲਕਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਫਿਰ ਵੀ ਉਹ ਕਦੇ ਆਪਣੀ ਮਾਤ ਭੂਮੀ ਨੂੰ ਨਹੀਂ ਭੁੱਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਹਮੇਸ਼ਾ ਆਪਣੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ, ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਇੱਥੋਂ ਤੱਕ ਕਿ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨ...
ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਨਗਰ ਨਿਗਮ ਲੁਧਿਆਣਾ ਨੇ  ਦੂਸ਼ਿਤ ਪਾਣੀ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਪਾਣੀ ਦੀ ਵੰਡ ਦੇ ਨੈੱਟਵਰਕ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚੁੱਕੇ ਗਏ ਠੋਸ ਕਦਮਾਂ ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ  ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ 2022-23 ਵਿੱਚ 608 ਤੋਂ ਘੱਟ ਕੇ 2025 ਵਿੱਚ 318 ਰਹਿ ਗਈਆਂ ਹਨ। ਉਨ੍ਹਾਂ ਪੁਸ਼ਟੀ ਕੀਤੀ ਕਿ ਸਾਰੀਆਂ ਸ਼ਿਕਾਇਤਾਂ ਦਾ ਸਥਾਈ ਤੌਰ 'ਤੇ ਹੱਲ ਕਰ ਦਿੱਤਾ ਗਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਿਵਾਸੀਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਪ੍ਰਦਾਨ ਕਰਨਾ ਸਥਾਨਕ ਸਰਕਾਰਾਂ ਵਿਭਾਗ ਲਈ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਾਂਝਾ ਕੀਤਾ ਕਿ 2024 ਵਿੱਚ 12.6 ਕਿਲੋਮੀਟਰ ਨਵੀਆਂ ਸਪਲਾਈ ਲਾਈਨਾਂ ਵਿਛਾਈਆਂ ਗਈਆਂ ਸਨ, ਜਦੋਂ ਕਿ 2025 ਵਿੱਚ ਪੁਰਾਣੀਆਂ ਅਤੇ ਖਰਾਬ ਪਾਈਪਲਾਈਨਾਂ ਨ...