ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਬਰਨਾਲਾ, 12 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸ਼ੇਖਰ ਵਾਸੀ ਕੈਥਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ PX5 ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਚਾਰ .32 ਬੋਰ ਦੇ ਪਿਸਤੌਲਾਂ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 01 ਏਐਕਸ 0945), ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵ...








