ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ
ਚੰਡੀਗੜ੍ਹ, 11 ਅਕਤੂਬਰ:
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਪੰਜ ਜ਼ਿਲ੍ਹਿਆਂ - ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗਾਂ ਦੀ ਅਗਵਾਈ ਕੀਤੀ। ਇਹਨਾਂ ਮੀਟਿੰਗਾਂ ਵਿੱਚ ਮਾਲਵਾ ਦੇ ਫਰੀਦਕੋਟ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਬਾਰੇ ਚਰਚਾ ਕੀਤੀ ਗਈ।
ਫਰੀਦਕੋਟ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ, ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਮਾਲਵਾ ਖੇਤਰ ਤੋਂ ਦੋ ਨਗਰ ਕੀਰਤਨ ਸਜਾਏ ਜਾਣਗੇ। ਇੱਕ ਨਗਰ ਕ...








