ਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ
ਚੰਡੀਗੜ੍ਹ/ਗੁਰਦਾਸਪੁਰ , 10 ਅਕਤੂਬਰ:
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਸਾਥੀ ਕੈਬਨਿਟ ਮੰਤਰੀਆਂ ਨੇ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹਾਂ ਲਈ ਸੁਚਾਰੂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਸਮੇਂ-ਸਿਰ ਪੂਰੀ ਕਰਨ ਲਈ ਵਿਸਥਾਰਪੂਰਵਕ ਹੁਕਮ ਜਾਰੀ ਕੀਤੇ।
ਸ. ਹਰਜੋਤ ਸਿੰਘ ਬੈਂਸ ਨੇ ਪੀਡਬਲਯੂਡੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨਾਲ ਮਿਲ ਕੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਤਿਆਰੀਆਂ ਦੀ ਸਮੀਖਿਆ ਕੀਤੀ।
ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਮਹੀਨਿਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ...







