Sunday, March 15
Shadow

Politics

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

National, Politics, Punjab
ਜਗਰਾਉਂ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟਾਇਆ। ਕੁੱਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ ਕੱਲ੍ਹ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਸਵੇਰੇ ਮਰਹੂਮ ਗਾਇਕ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਨੇ ਦੁੱਖ ਵਿੱਚ ਡੁੱਬੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਨੌਜਵਾਨ ਗਾਇਕ ਦੇ ਦੇਹਾਂਤ ਨਾਲ ਸੂਬੇ ਦੇ ਸਮਕਾਲੀ ਸਾਹਿਤ, ਸੱਭਿਆਚਾਰ ਤੇ ਕਲਾ ਦੇ ਖ਼ੇਤਰ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਭਾਵੁਕ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਵੰਦਾ ਭਰ ਜਵਾਨੀ ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ। ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਦੇ ਦੇਹਾਂਤ ਨਾਲ ਪੈਦਾ ਹੋਇਆ ਖਲਾਅ ਨੇੜ ਭਵਿੱਖ ਵਿੱਚ ਭਰਿਆ ਜਾਣਾ ਆਸਾਨ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਲੱਖਾਂ ਪੰਜਾਬੀਆਂ ਦੇ ਦਿਲਾਂ ਉੱਤੇ ਰਾਜ ਕਰਨ ਵਾਲੇ ਨੌਜਵਾਨ ਗਾਇਕ ਰਾਜਵੀਰ ਜਵੰਦਾ ਦੀ ਸ਼ਾਨਦਾਰ ਪੇਸ਼ਕਾਰੀ ਨੂੰ ਚੇਤੇ ਕ...
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

National, Politics, Punjab
ਕਾਲਝਰਾਨੀ (ਬਠਿੰਡਾ), 9 ਅਕਤੂਬਰ: ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ਉੱਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੀ ਇਕ ਵੱਡ-ਆਕਾਰੀ ਯੋਜਨਾ ਦੀ ਸ਼ੁਰੂਆਤ ਕੀਤੀ। ਇੱਥੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰੀਰਿਕ ਸਿਹਤ ਅਤੇ ਮਨ ਦੀ ਤੰਦਰੁਸਤੀ ਲਈ ਪੰਜਾਬ ਭਰ ਵਿੱਚ 3100 ਤੋਂ ਵੱਧ ਨਵੇਂ ਖੇਡ ਮੈਦਾਨ ਸਥਾਪਤ ਕਰਨ ਦਾ ਕੰਮ ਅੱਜ ਸ਼ੁਰੂ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਰੰਗਲਾ ਪੰਜਾਬ’ ਮੁਹਿੰਮ ਨੂੰ ਸਿਖ਼ਰ ਉੱਤੇ ਲੈ ਜਾ ਕੇ ਮਹੱਤਵਪੂਰਨ ਯੋਗਦਾਨ ਪਾਉਣਗੇ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸਟੇਡੀਅਮ ਨੌਜ...
ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁੰਨ 2.5 ਕਿਲੋਗ੍ਰਾਮ ਆਰ.ਡੀ.ਐਕਸ ਅਧਾਰਤ ਆਈ.ਈ.ਡੀ. ਸਮੇਤ ਕਾਬੂ

ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁੰਨ 2.5 ਕਿਲੋਗ੍ਰਾਮ ਆਰ.ਡੀ.ਐਕਸ ਅਧਾਰਤ ਆਈ.ਈ.ਡੀ. ਸਮੇਤ ਕਾਬੂ

National, Politics, Punjab
ਚੰਡੀਗੜ/ਜਲੰਧਰ, 9 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ, ਲਗਭਗ 2.5 ਕਿਲੋਗ੍ਰਾਮ  ਆਰ.ਡੀ.ਐਕਸ-ਅਧਾਰਤ ਆਈ.ਈ.ਡੀ. ਅਤੇ ਇੱਕ ਰਿਮੋਟ ਕੰਟਰੋਲ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਦਿੱਤੀ। ਇਹ ਮਾਡਿਊਲ ਬੀ.ਕੇ.ਆਈ. ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂ.ਕੇ.-ਅਧਾਰਤ ਹੈਂਡਲਰਾ ਨਿਸ਼ਾਨ ਜੌੜੀਆਂ ਅਤੇ ਆਦੇਸ਼ ਜਮਾਰਾਏ ਦੁਆਰਾ ਚਲਾਇਆ ਜਾ ਰਿਹਾ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜਿੰਦਰ ਸਿੰਘ ਉਰਫ ਰਿੰਕੂ ਵਾਸੀ ਪਿੰਡ ਅਠਵਾਲ (ਗੁਰਦਾਸਪੁਰ) ਅਤੇ ਦੀਵਾਨ ਸਿੰਘ ਉਰਫ ਨਿੱਕੂ ਵਾਸੀ ਨਿੱਕੋ ਸਰਾਂ ਕਲਾਂ (ਗੁਰਦਾਸਪੁਰ), ਵਜ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 9 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਨਿਰਦੇਸ਼ ਵੇਰਕਾ ਮੁੱਖ ਦਫ਼ਤਰ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੀਆਂ ਮੰਗਾਂ, ਚਿੰਤਾਂਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ। ਵਿੱਤ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਯੂਨੀਅਨ ਦੇ ਮੁੱਦਿਆ ਦੇ ਵਿਆਪਕ ਹੱਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਈ ਜਾਵੇ, ਜਿਸ ਵਿੱਚ ਵਿੱਤ ਵਿਭਾਗ ਦਾ ਇੱਕ ਸੀਨੀਅਰ ਅਧਿਕਾਰੀ, ਮਿਲਕਫੈੱਡ ਦੇ ਚੇਅਰਮੈਨ, ਮਿਲਕਫੈੱਡ ਦੇ ਐਮ.ਡੀ, ਮਿਲਕਫੈੱਡ ਦੇ ਡਾਇਰੈਕਟਰ, ਜਨਰਲ ਮੈਨੇਜਰ ਐਚਆਰ ਮਿਲਕਫੈੱਡ, ਮੈਨੇਜਰ ਵਿੱਤ ਅਤੇ ਯੂਨੀਅਨ ਦੇ ਦੋ ਨੁਮਾਇੰਦੇ ਸ਼ਾਮਲ ਕੀਤ...
ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ/ਧੂਰੀ, 7 ਅਕਤੂਬਰ - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਨੂੰ ਸਰਬਪੱਖੀ ਤੌਰ ਉੱਤੇ ਵਿਕਸਤ ਕਰਨ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ ਹੋ ਗਈ ਹੈ। ਅੱਜ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3 ਕਰੋੜ 35 ਲੱਖ 95 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰ ਰਾਜਵੰਤ ਸਿੰਘ ਘੁੱਲੀ, ਸ਼ਹਿਰ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। ਜਾਣਕਾਰੀ ਦਿੰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਹਲਕਾ ਧੂਰੀ ਨੂੰ ਸੂਬੇ ਦਾ ਸਭ ਤੋਂ ਵਿਕਸਤ ਸ਼ਹਿਰ ਬਣਾਉਣਾ ਚਾਹੁੰਦੇ ਹਨ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਅੱਜ ਪਹਿਲੇ ਗੇੜ ਦੀ ਸ਼ੁਰੂਆਤ ਤਹਿਤ ਸ਼ਹਿਰ ਦੇ ਇਤਿਹਾਸਿਕ ਕ੍ਰਾਂਤੀ ਚੌਕ ਦੇ ਵਿਕਾਸ ਅਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕੀਤਾ ਗਿ...
‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ ਪੰਜਾਬ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ ਪੰਜਾਬ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 7 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 220ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 220 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,196 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 505 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8840 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ...
ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 7 ਅਕਤੂਬਰ 2025: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ, ਪੀ.ਐਸ.ਪੀ.ਸੀ.ਐਲ. ਦੇ ਆਉਣ ਵਾਲੇ ਸੂਰਜੀ ਅਤੇ ਨਵਿਆਉਣਯੋਗ ਊਰਜਾ ਟੈਂਡਰਾਂ ਵਿੱਚ ਵੱਡੇ ਪੱਧਰ `ਤੇ ਪ੍ਰਮੁੱਖ ਨਵਿਆਉਣਯੋਗ ਊਰਜਾ ਕੰਪਨੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਇੱਕ ਨਵਿਆਉਣਯੋਗ ਬਿਜਲੀ ਡਿਵੈਲਪਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ਼੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਭਾਰਤ ਦੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਮੋਹਰੀ ਨੁਮਾਇੰਦਗੀ ਕਰਨ ਵਾਲੇ ਲਗਭਗ 30 ਪ੍ਰਮੁੱਖ ਡਿਵੈਲਪਰਾਂ ਅਤੇ ਕੰਪਨੀਆਂ ਨੇ ਹਿੱਸਾ ਲਿਆ। ਪੀਐਸਪੀਸੀਐਲ, ਇਨਵੈਸਟ ਪੰਜਾਬ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਵਿੱਚ ਸਿ਼ਰਕਤ ਕੀਤੀ ਅਤੇ ਭਾਈਵਾਲਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਡਿਵੈਲਪਰਾਂ ਨੂੰ ਪੰਜਾਬ ਦੀਆਂ ਪ੍ਰਗਤੀਸ਼ੀਲ ਨਵਿਆਉਣਯੋਗ ਊਰਜਾ ਨੀਤੀਆਂ, ਨਿਵੇਸ਼ ਸਹੂਲਤ...

ਨਾਗਰਿਕ ਅਧਿਕਾਰਾਂ ਅਤੇ ਅੱਤਿਆਚਾਰ ਰੋਕਥਾਮ ਕਾਨੂੰਨਾਂ ਅਧੀਨ ਪੀੜਤਾਂ ਲਈ ₹1.34 ਕਰੋੜ ਜਾਰੀ ਕੀਤੇ ਗਏ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਅਤੇ ਅੱਤਿਆਚਾਰਾਂ ਦੇ ਪੀੜਤਾਂ ਲਈ ਨਿਆਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰਾਂ ਦੀ ਰੋਕਥਾਮ) ਐਕਟ, 1989 ਦੇ ਤਹਿਤ, ਵਿੱਤੀ ਸਾਲ 2025-26 ਦੌਰਾਨ ਪੀੜਤਾਂ ਅਤੇ ਲਾਭਪਾਤਰੀਆਂ ਨੂੰ ₹1.34 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਸੂਬਾ ਸਰਕਾਰ ਵਿਤਕਰੇ ਅਤੇ ਬੇਇਨਸਾਫ਼ੀ ਤੋਂ ਮੁਕਤ ਪੰਜਾਬ ਬਣਾਉਣ ਲਈ ਦ੍ਰਿੜ ਹੈ।  "ਸਾਡੀ ਸਰਕਾਰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ, ਸੁਰੱਖਿਆ ਅਤੇ ਪੁਨਰਵਾਸ ਮਿਲੇ," ਉਨ੍ਹਾਂ ਕਿਹਾ। ਡਾ. ਬਲਜੀਤ ਕੌਰ ਨੇ ਅੱਗ...
ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

National, Politics, Punjab
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜੋ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਨੂੰ ਤੁਰੰਤ ਨਿਪਟਾਉਣ ਵਿੱਚ ਮਦਦ ਕਰੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਕੰਟਰੋਲ ਰੂਮ ਵਿੱਚ ਚਾਰ ਸਮਰਪਿਤ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਦੋ ਟੀਮਾਂ ਵਿੱਚ ਵੰਡਿਆ ਗਿਆ ਹੈ ,ਜੋ ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਵਿੱਚ ਕੰਮ ਕਰ ਰਹੇ ਹਨ ਤਾਂ ਜੋ ਕਿਸਾਨਾਂ ਅਤੇ ਹੋਰ ਭਾਈਵਾਲਾਂ ਨੂੰ ਨਿਰੰਤਰ ਸਹਿਯੋਗ ਅਤੇ ਸਥਿਤੀ ਅਨੁਸਾਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਸ ਅਹਿਮ ਕਾਰਜ ਦੌਰਾਨ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ। ਇਸ ਪਹਿਲਕਦਮੀ ਬਾਰੇ ਵਿਸਥਾਰ ...
ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

National, Politics, Punjab
ਚੰਡੀਗੜ੍ਹ, 7 ਅਕਤੂਬਰ: ਪੰਜਾਬ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਕਟਰ ਦੀ ਨੁਹਾਰ ਬਦਲਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (ਆਈ.ਆਈ.ਐਸ.ਸੀ), ਬੰਗਲੌਰ ਨਾਲ ਸਮਝੌਤਾ (ਐਮ. ਓ. ਯੂ.) ਸਹੀਬੱਧ ਕੀਤਾ ਹੈ ਤਾਂ ਜੋ ਬਾਇਓਮਾਸ, ਖਾਸ ਤੌਰ ਉੱਤੇ ਪਰਾਲੀ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸੂਬੇ ਵਿੱਚ ਆਪਣੀ ਕਿਸਮ ਦਾ ਪਹਿਲਾ ਪਾਇਲਟ ਡੈਮੋਨਸਟ੍ਰੇਸ਼ਨ ਪ੍ਰੋਜੈਕਟ ਸਥਾਪਤ ਕੀਤਾ ਜਾ ਸਕੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ, ਸ਼੍ਰੀ ਅਮਨ ਅਰੋੜਾ ਦੀ ਦੂਰਅੰਦੇਸ਼ ਅਗਵਾਈ ਹੇਠ ਇਸ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਪਰਾਲੀ ਦੇ ਪ੍ਰਬੰਧਨ ਸਬੰਧੀ ਚੁਣੌਤੀਆਂ ਨੂੰ ਗਰੀਨ ਊਰਜਾ ਵਿਚ ਬਦਲਕੇ ਇੱਕ ਲਾਭਦਾਇਕ ਤੇ ਟਿਕਾਊ ਵਿਕਲਪ ਵਜੋਂ ਸੂਬੇ ਦੀ ਖੁਸ਼ਹਾਲੀ ਲਈ ਰਾਹ ਪੱਧਰਾ ਕੀਤਾ ਜਾ ਸਕੇ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ਼੍ਰੀਮਤੀ ਨੀਲਿਮਾ ਅਤੇ ਆਈ.ਆਈ.ਐਸ.ਸੀ. ਬੰਗਲੌਰ ਦੇ ਰਜਿਸਟਰਾਰ ਵੱਲੋਂ ਇਸ ਸਮਝੌਤੇ ਉੱਤੇ ਹਸਤਾਖਰ ਕੀਤੇ I ਇਸ ਸਮਝੌਤੇ ਦੇ ਦਸਤਾਵੇਜ਼ਾ...