ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:-
ਚੰਡੀਗੜ੍ਹ, 7 ਅਕਤੂਬਰ:
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਅਤੇ ਇਸ ਕਾਰਜ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਕਾਰਜ ਇਨ੍ਹਾਂ ਸਮਾਗਮਾਂ ਦੀ ਸਫਲਤਾ ਲਈ ਕੀਤੇ ਜਾ ਰਹੇ ਹਨ ਅਤੇ ਸਭ ਤੋਂ ਅਹਿਮ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਹਨ।
ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰ...








