ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ
ਚੰਡੀਗੜ੍ਹ; 25 ਅਗਸਤ 2026: ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ।
ਸਬਸਟੈਂਸ ਯੂਜ਼ ਡਿਸਆਰਡਰ (ਐਸਯੂਡੀ) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕੇਂਦਰਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਚਲਾਏ ਜਾ ਰਹੇ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ (ਓਐਸਟੀ) ਕੇਂਦਰਾਂ ਦੇ ਨਾਲ-ਨਾਲ ਟਾਰਗੇਟਿਡ ਇੰਟਰਵੈਂਸ਼ਨ ਸੇਵਾਵਾਂ ਰਾਹੀਂ ਹਾਰਮ-ਰਿਡਕਸ਼ਨ ਸਰਵਿਸਿਜ਼ ਦਾ ਲਾਭ ਲੈ ਸਕਦੇ ਹਨ।
ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਅਨੁਸਾਰ, ਹਾਰਮ-ਰਿਡਕਸ਼ਨ ਸਰਵਿਸਿਜ਼ ਵਿੱਚ ਅਜਿਹੇ ਕਈ ਉਪਾਅ ਸ਼ਾਮਲ ਹਨ, ਜਿਨ੍ਹਾਂ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਜੁੜੇ ਸਿਹਤ ਅਤੇ ਸਮਾਜਿਕ ਨੁਕਸਾਨਾਂ ਨੂੰ ਘਟਾਉਣਾ ਹੈ, ਜਿਸ ਵਿੱਚ ਐੱਚਆਈਵੀ ਦੀ ਲਾਗ ਵੀ ਸ਼ਾਮਲ ਹੈ। ਸਿਰਫ਼ ਨਸ਼ਿਆਂ ਦੀ ਵਰਤੋਂ ’ਤੇ ਧਿਆਨ ਕੇਂਦਰ...








