Shadow

Punjab

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ ਸਿੱਧੇ ਤੌਰ 'ਤੇ ਪ੍ਰਭਾਵਤ ਕਰ ਸਕਦਾ ਹੈ। ਕਿਸੇ ਚੀਜ਼ ਦੀ ਕਮੀ ਨਾ ਹੋਣ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਢੀ ਦੇ ਕੰਮ ਅਤੇ ਅਨਾਜ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਵੱਲੋਂ ਸਮੇਂ ਸਿਰ ਕਾਰਵਾਈ ਜ਼ਰੂਰੀ ਹੈ ਕਿਉਂਕਿ ਪੰਜਾਬ 181 ਲੱਖ ਮੀਟਰਿਕ ਟਨ ਕਣਕ ਅਤੇ 139 ਲੱਖ ਮੀਟਰਿਕ ਟਨ ਝੋਨੇ ਨਾਲ ਦੇਸ਼ ਦੀ ਸਹਾਇਤਾ ਲਈ ਤਿਆਰ ਹੈ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ਵਿੱ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ

Politics, Punjab
ਜੰਡਿਆਲਾ ਗੁਰੂ/ਅੰਮ੍ਰਿਤਸਰ, 27 ਮਾਰਚ (              ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਸਭ ਤੋਂ ਪਹਿਲਾਂ ਪਿੰਡ ਸ਼ਫੀਪੁਰ ਵਿੱਚ 11.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਪਿੰਡ ਸਟੀਵੁਰ ਵਿੱਚ 2.19 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਟਾਈਲ ਸੜਕਾਂ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ 12.13 ਕਿਲੋਮੀਟਰ ਲੰਬੀ ਪਿੰਡ ਤਾਰਾਗੜ੍ਹ ਤੋਂ ਗੁਰਦੁਆਰਾ ਬਾਬਾ ਸ਼ੇਖ ਫਰੀਦ ਅਤੇ ਬਾਬਾ ਨਿਰਮਲ ਜੀ, ਤਿੰਮੋਵਾਲ ਤੱਕ ਸ਼ਫੀਪੁਰ (ਰਟੌਲ) ਸੜਕ ਨੂੰ 10 ਤੋਂ 18 ਫੁੱਟ ਤੱਕ ਚੌੜਾ ਅਤੇ ਮਜ਼ਬੂਤ ਕਰਕੇ ਜੰਡਿਆਲਾ-ਤਰਨ ਤਾਰਨ ਸੜਕ ਨਾਲ ਜੋੜਨ ਵਾਲੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ। ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੜਕਾਂ ਵਿੱਚੋਂ 92.16 ਲੱਖ ਰੁਪਏ ਦੀ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਖੁਸ਼ੂਪੁਰਾ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, ਇੱਕ ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, ਦੋ ਅਮਰੀਕਾ ਦੇ ਬਣੇ ਬ੍ਰੇਟਾ ਪਿਸਤੌਲ, ਪੰਜ ਪੀਐਕਸ 5 ਪਿਸਤੌਲ ਅਤੇ ਇੱਕ ਚੀਨ ਦੇ ਬਣੇ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਪਲੈ...
ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

Politics, Punjab
ਚੰਡੀਗੜ੍ਹ, 27 ਮਾਰਚ 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ 'ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ (ਅਣ-ਅਕਾਊਂਟਿਡ) ਸਾਮਾਨ ਦਾ ਪਤਾ ਲਗਾਇਆ ਗਿਆ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਸਿਗਰਟਾਂ, ਬੀੜੀਆਂ ਅਤੇ ਇਸ ਨਾਲ ਸਬੰਧਿਤ ਹੋਰ ਤੰਬਾਕੂ ਉਤਪਾਦਾਂ 'ਤੇ ਟੈਕਸ ਦਰਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਤੋਂ ਬਾਅਦ, ਵਿਭਾਗ ਨੂੰ ਇਸ ਖੇਤਰ ਵਿੱਚ ਟੈਕਸ ਚੋਰੀ ਦੀਆਂ ਗਤੀਵਿਧੀਆਂ ਵਧਣ ਬਾਰੇ ਜਾਣਕਾਰੀ ਮਿਲੀ ਸੀ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਆਧਾਰਿਤ ਚਾਰ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਟੀਮਾਂ ਨੂੰ ਹਰਕਤ ਵਿੱਚ ਲਿਆਂਦਾ ਗਿਆ। ਇਹਨਾਂ ਯੂਨਿਟਾਂ ਨੇ ਅੱਠ ਵੱਖ-ਵੱਖ ਥਾਵਾਂ 'ਤੇ ਇੱਕੋ ਸਮੇਂ ਚੈਕਿੰਗ ਕੀਤੀ, ਜਿਨ੍ਹਾਂ ਵਿ...
ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

Punjab
*ਚੰਡੀਗੜ੍ਹ/ਲਹਿਰਾਗਾਗਾ, 27 ਮਾਰਚ:* ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਦੇ ਤਿਆਰ ਹੋਣ ਨਾਲ ਵਿਦਿਆਰਥਣਾਂ ਨੂੰ ਸੁਰੱਖਿਅਤ ਅਤੇ ਪ੍ਰੇਰਣਾਦਾਇਕ ਪੜ੍ਹਾਈ ਦਾ ਮਾਹੌਲ ਪ੍ਰਾਪਤ ਹੋਵੇਗਾ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਹੋਰ ਦੱਸਿਆ ਕਿ ਪਹਿਲਾਂ ਇਸ ਸਕੂਲ ਦੀ ਥਾਂ ਬਹੁਤ ਘੱਟ ਸੀ ਅਤੇ ਮੌਜੂਦਾ ਇਮਾਰਤ ਦੇ ਕਈ ਹਿੱਸੇ ਅਸੁਰੱਖਿਅਤ ਐਲਾਨੇ ਗਏ ਸਨ, ਜਿਸ ਨਾਲ ਵਿਦਿਆਰਥਣਾਂ ਅਤੇ ਸਟਾਫ ਲਈ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆ...
ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

Punjab
ਚੰਡੀਗੜ੍ਹ, 27 ਮਾਰਚ: ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾ...
ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 27 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਸਖ਼ਤ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਪ੍ਰਦਾਨ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਪੰਜਾਬ ਭਰ ਵਿੱਚ ਹੋਈਆਂ 256 ਮੀਟਿੰਗਾਂ ਦੀ ਪ੍ਰਗਤੀ ਅਤੇ 1,386 ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ, ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਵਪਾਰੀ ਭਾਈਚਾਰੇ ਨਾਲ ਇੱਕ ਢਾਂਚਾਗਤ ਗੱਲਬਾਤ ਨੂੰ ਸੰਸਥਾਗਤ ਰੂਪ ਦਿੱਤਾ ਹੈ, ਐਸ.ਓ.ਪੀ. ਦੀ ਸਖ਼ਤ ਪਾਲਣਾ ਨੂੰ ਲਾਗੂ ਕੀਤਾ ਹੈ ਅਤੇ ਹਰ ਪੱਧਰ 'ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀ ਤੈਅ ਕਰਦੇ ਹੋਏ ਮਸਲਿਆਂ ਦੇ ਜ਼ਮੀਨੀ ਪੱਧਰ 'ਤੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਤਿੰਨ-ਪੱਧਰੀ ਪੀ.ਐਸ.ਟੀ.ਸੀ. ਢਾਂਚੇ ਨੂੰ ਸਰਗਰਮ ਕੀਤਾ ਹੈ। ਮੀਟਿੰਗ ਦਾ ਮੁੱਖ ਕੇਂਦਰ ਸ਼ਿਕਾਇਤਾਂ ਦੀ ਮਾਸਟਰ ਸੂਚੀ ਦੀ ਡੂੰਘਾਈ ਨਾਲ ...
ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

Punjab
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 65ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 65ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,005 ਹੋ ਗਈ ਹੈ। ਇਸ ਤੋਂ ਇਲਾਵਾ 120 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12...
ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਵਾਸੀ ਖੇੜੀ ਨੌਧ ਸਿੰਘ, ਕੋਟਲਾ ਮਸੁੱਦ, ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੈਗਜ਼ੀਨ, ਦੋ ਜ਼ਿੰਦਾ ਕਾਰਤੂਸ ਅਤੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ...
ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

Punjab
ਚੰਡੀਗੜ੍ਹ 26 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਅਤੇ ਬੇਮਿਸਾਲ ਪ੍ਰਗਤੀ ਹਾਸਲ ਕੀਤੀ ਹੈ, ਜਿਸਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਪਿਛਲੇ 70 ਸਾਲਾਂ ਵਿੱਚ ਅਜਿਹਾ ਹੋਇਆ ਸੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਨੰਬਰ 1 ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਨੇ ਇਨ੍ਹਾਂ ਮੁੱਖ ਖੇਤਰਾਂ ਵਿੱਚ ਅਜਿਹੀ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹਰ ਕੋਈ ਹੁਣ ਇਸ ਬਾਰੇ ਗੱਲ...